ਪੰਜਾਬ ਸਰਕਾਰ ਨੇ 600 ਯੂਨਿਟ ਬਿਜਲੀ ਮਾਫ ਕਰਕੇ ਲੋਕਾਂ ਨੂੰ ਵੱਡੀ ਆਰਥਿਕ ਰਾਹਤ ਪਹੁੰਚਾਈ-ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ

ਪੰਜਾਬ ਸਰਕਾਰ ਨੇ 600 ਯੂਨਿਟ ਬਿਜਲੀ ਮਾਫ ਕਰਕੇ ਲੋਕਾਂ ਨੂੰ ਵੱਡੀ ਆਰਥਿਕ ਰਾਹਤ ਪਹੁੰਚਾਈ-ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ

ਵਿਧਾਇਕ ਸ਼ੈਰੀ ਕਲਸੀ ਨੇ ਵਾਰਡ ਨੰਬਰ 50 ਹਸਨਪੁਰ ਵਿਖੇ ਪਿੰਡ ਦੀ ਸਪਲਾਈ ਨੂੰ ਪਿੰਡ ਦੇ ਫੀਡਰ ਨਾਲੋਂ ਉਤਾਰ ਕੇ ਸ਼ਹਿਰੀ ਫੀਡਰ ਨਾਲ ਜੋੜ ਕੇ ਲੋਕਾਂ ਦੀ ਚਿਰੋਕਣੀ ਮੰਗ ਪੂਰੀ ਕੀਤੀ

Batala, 19 June,2024,(Azad Soch News):-    ਪੰਜਾਬ ਸਰਕਾਰ ਵਲੋਂ ਸੂਬਾ ਵਾਸੀਆਂ ਨੂੰ 600 ਯੂਨਿਟ ਬਿਜਲੀ ਮੁਫਤ ਪ੍ਰਦਾਨ ਕੀਤੀ ਜਾ ਰਹੀ ਹੈ ਅਤੇ ਸੂਬੇ ਦੇ 90 ਫੀਸਦ ਘਰਾਂ ਦੇ ਬਿੱਲ ਜ਼ੀਰੋ ਆ ਰਹੇ ਹਨ,ਜਿਸ ਨਾਲ ਲੋਕਾਂ ਨੂੰ ਵੱਡੀ ਆਰਥਿਕ ਰਾਹਤ ਪ੍ਰਦਾਨ ਕੀਤੀ ਗਈ ਹੈ,ਇਹ ਪ੍ਰਗਟਾਵਾ ਬਟਾਲਾ ਦੇ ਨੋਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਵਾਰਡ ਨੰਬਰ 50 ਹਸਨਪੁਰ ਵਿਖੇ ਬਿਜਲੀ ਦੀ ਸਮੱਸਿਆ ਨੂੰ ਹੱਲ ਕਰਨ ਲਈ ਪਿੰਡ ਦੀ ਸਪਲਾਈ ਨੂੰ ਪਿੰਡ ਦੇ ਫੀਡਰ ਨਾਲੋਂ ਉਤਾਰ ਕੇ ਸ਼ਹਿਰੀ ਦੇ ਫੀਡਰ ਨਾਲ ਜੋੜਨ ਉਪਰੰਤ ਲੋਕਾਂ ਨੂੰ ਸੰਬੋਧਨ ਕਰਦਿਆਂ ਕੀਤਾ,ਇਸ ਮੌਕੇ ਵਾਰਡ ਵਾਸੀਆਂ ਨੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਬਹੁਤ ਪੁਰਾਣੀ ਮੰਗ ਨੂੰ ਪੂਰਾ ਕੀਤਾ ਗਿਆ ਹੈ,ਵਿਧਾਇਕ ਸ਼ੈਰੀ ਕਲਸੀ (MLA Sherry Kalsi) ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਪੰਜਾਬ ਸਰਕਾਰ ਵਲੋਂ ਹੁਣ ਤੱਕ ਦੇ ਕਾਰਜਕਾਲ ਦੌਰਾਨ ਹਰੇਕ ਵਰਗ ਦੀ ਭਲਾਈ ਵਿੱਚ ਇਤਿਹਾਸਕ ਫੈਸਲੇ ਲਏ ਹਨ ਅਤੇ ਲੋਕ  ਭਲਾਈ ਯੋਜਨਾਵਾਂ ਲਾਗੂ ਕੀਤੀਆਂ ਗਈਆਂ ਹਨ,ਉਨ੍ਹਾਂ ਅੱਗੇ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ,ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਰੇਕ ਵਰਗ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਆਪ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ  ਲੋਕਹਿੱਤ ਵਿੱਚ ਇਤਿਹਾਸਕ ਫੈਸਲੇ ਲਏ ਹਨ। ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸਿੱਖਿਆ, ਸਿਹਤ, ਖੇਤੀਬਾੜੀ, ਸਨਅਤੀਕਰਨ,ਪ੍ਰਸ਼ਾਸਨਿਕ ਸੁਧਾਰ ਸਮੇਤ ਹਰ ਖੇਤਰ ਵਿੱਚ ਰਿਕਾਰਡ ਕੰਮ ਕੀਤੇ ਹਏ ਹਨ। ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਦੇ ਮੰਤਵ ਨਾਲ ‘ਸਕੂਲ ਆਫ ਐਮੀਨੈਂਸ’ ਬਣਾਏ ਗਏ ਹਨ। ਲੋਕਾਂ ਨੂੰ ਸਿਹਤ ਸਹਲੂਤਾਂ ਦੇਣ ਦੇ ਮੰਤਵ ਨਾਲ ਕਰੀਬ 829 ‘ਆਮ ਆਦਮੀ ਕਲੀਨਿਕ’ ਖੋਲ੍ਹੇ ਗਏ  ਇਸ ਤੋਂ ਇਲਾਵਾ ਸਰਕਾਰੀ ਸਕੂਲਾਂ ਨੂੰ ਅਪ-ਗਰੇਡ ਕੀਤਾ ਜਾ ਰਿਹਾ ਹੈ ਅਤੇ ਪੰਜਾਬ ਸਰਕਾਰ ਸੂਬੇ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਯਤਨਸ਼ੀਲ ਹੈ।ਹਲਕਾ ਬਟਾਲਾ ਦੇ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਹਲਕੇ ਦਾ ਸਰਬਪੱਖੀ ਵਿਕਾਸ ਕਰਵਾਉਣਾ, ਉਨ੍ਹਾਂ ਦੀ ਪਹਿਲੀ ਤਰਜੀਹ ਹੈ ਤੇ ਲੋਕਾਂ ਤੱਕ ਭਲਾਈ ਸਕੀਮਾਂ ਪੁਜਦਾ ਕਰਨ ਨੂੰ ਯਕੀਨੀ ਬਣਾਇਆ ਗਿਆ ਹੈ।

Advertisement

Latest News

ਅੰਮ੍ਰਿਤਪਾਲ ਸਿੰਘ ਅੱਜ ਐਮਪੀ ਵਜੋਂ ਦਿੱਲੀ ਵਿਚ ਚੁਕਣਗੇ ਸਹੁੰ ਅੰਮ੍ਰਿਤਪਾਲ ਸਿੰਘ ਅੱਜ ਐਮਪੀ ਵਜੋਂ ਦਿੱਲੀ ਵਿਚ ਚੁਕਣਗੇ ਸਹੁੰ
New Delhi,05 July,2024,(Azad Soch News):- ਪੰਜਾਬ ਦੇ ਖਡੂਰ ਸਾਹਿਬ (Khadur Sahib) ਹਲਕੇ ਤੋਂ ਸੰਸਦੀ ਚੋਣ ਜਿੱਤਣ ਵਾਲੇ ਖ਼ਾਲਿਸਤਾਨ (Khalistan) ਦੇ...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 05-07-2024 ਅੰਗ 675
ਪੰਜਾਬ ਸਰਕਾਰ ਨੇ 34-ਜਲੰਧਰ ਪੱਛਮੀ (ਐਸ.ਸੀ.) ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਦੇ ਮੱਦੇਨਜ਼ਰ 10 ਜੁਲਾਈ, 2024 (ਬੁੱਧਵਾਰ) ਨੂੰ ਸਥਾਨਕ ਛੁੱਟੀ ਦਾ ਐਲਾਨ ਕੀਤਾ
ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ 5 ਜੁਲਾਈ ਯਾਨੀ ਕਿ ਕੱਲ੍ਹ ਨੂੰ ਬਤੌਰ ਸੰਸਦ ਮੈਂਬਰ ਸਹੁੰ ਚੁੱਕਣਗੇ
ਧਰਤੀ ਹੇਠਲੇ ਡਿੱਗ ਰਹੇ ਪਾਣੀ ਦੇ ਪੱਧਰ ਨੂੰ ਬਚਾਉਣ ਲਈ ਕੀਤੇ ਜਾਣ ਵਿਸ਼ੇਸ਼ ਉਪਰਾਲੇ : ਜਸਪ੍ਰੀਤ ਸਿੰਘ
ਅਗਾਊਂ ਵਧੂ ਕਿਸਾਨ ਗੁਰਸੇਵਕ ਸਿੰਘ ਪਿਛਲੇ ਪੰਜ ਸਾਲਾਂ ਤੋਂ ਕਰ ਰਿਹਾ ਹੈ ਝੋਨੇ ਦੀ ਸਿੱਧੀ ਬਿਜਾਈ
ਪੱਕਾ ਡਰੇਨ ਦੀ ਸਫ਼ਾਈ ਦਾ ਡਿਪਟੀ ਕਮਿਸ਼ਨਰ ਨੇ ਦੌਰਾ ਕਰਕੇ ਲਿਆ ਜਾਇਜ਼ਾ