ਕੈਬਿਨਟ ਮੰਤਰੀ ਅਨਮੋਲ ਗਗਨ ਮਾਨ ਨੇ ਮਾਜਰੀ ਬਲਾਕ ਵਿਖੇ 100 ਲਾਭਪਾਤਰੀਆਂ ਨੂੰ 1.20 ਕਰੋੜ ਰੁਪਏ ਦੇ ਪੀ ਐਮ ਏ ਵਾਈ ਦੇ ਮਨਜ਼ੂਰੀ ਪੱਤਰ ਵੰਡੇ

ਕੈਬਿਨਟ ਮੰਤਰੀ ਅਨਮੋਲ ਗਗਨ ਮਾਨ ਨੇ ਮਾਜਰੀ ਬਲਾਕ ਵਿਖੇ 100 ਲਾਭਪਾਤਰੀਆਂ ਨੂੰ 1.20 ਕਰੋੜ ਰੁਪਏ ਦੇ ਪੀ ਐਮ ਏ ਵਾਈ ਦੇ ਮਨਜ਼ੂਰੀ ਪੱਤਰ ਵੰਡੇ

ਐਸ.ਏ.ਐਸ.ਨਗਰ, 17 ਸਤੰਬਰ, 2024:
ਪੀ ਐਮ ਏ ਵਾਈ ਸਕੀਮ ਤਹਿਤ ਯੋਗ ਲੋਕਾਂ ਨੂੰ ਪੱਕਾ ਮਕਾਨ ਬਣਾਉਣ ਦੇ ਵਾਅਦੇ ਨੂੰ ਪੂਰਾ ਕਰਦੇ ਹੋਏ ਪੰਜਾਬ ਦੇ ਕੈਬਿਨਟ ਮੰਤਰੀ ਅਨਮੋਲ ਗਗਨ ਮਾਨ ਨੇ ਮੰਗਲਵਾਰ ਨੂੰ ਮਾਜਰੀ ਬਲਾਕ ਵਿਖੇ 100 ਲਾਭਪਾਤਰੀਆਂ ਨੂੰ 1.20 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ।
      ਇਸ ਮੌਕੇ ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਮਾਨਦਾਰੀ ਨਾਲ ਲੋਕਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ ਅਤੇ ਉਨ੍ਹਾਂ ਦੇ ਭਲੇ ਲਈ ਚਲਾਈਆਂ ਗਈਆਂ ਸਾਰੀਆਂ ਸਕੀਮਾਂ ਦਾ ਲਾਭ ਹਰੇਕ ਯੋਗ ਵਿਅਕਤੀ ਨੂੰ ਤਨਦੇਹੀ ਨਾਲ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੀ ਐਮ ਏ ਵਾਈ  ਦੀਆਂ ਸ਼ਰਤਾਂ ਪੂਰੀਆਂ ਕਰਨ ਦੇ ਯੋਗ ਪਾਏ ਗਏ ਲਾਭਪਾਤਰੀਆਂ ਨੂੰ ਕੁੱਲ ਰਕਮ ਤਿੰਨ ਕਿਸ਼ਤਾਂ ਵਿੱਚ ਦਿੱਤੀ ਜਾਵੇਗੀ, ਅੱਜ ਉਨ੍ਹਾਂ ਨੂੰ ਉਸਾਰੀ ਸ਼ੁਰੂ ਕਰਨ ਲਈ 30,000 ਰੁਪਏ ਦੀ ਪਹਿਲੀ ਕਿਸ਼ਤ, ਲੈਂਟਰ ਪੱਧਰ 'ਤੇ 72,000 ਰੁਪਏ ਦੀ ਦੂਜੀ ਅਤੇ ਮੁਕੰਮਲ ਹੋਣ 'ਤੇ 18,000 ਰੁਪਏ ਦੀ ਆਖਰੀ ਤੇ ਤੀਜੀ ਕਿਸ਼ਤ ਦਿੱਤੀ ਜਾਵੇਗੀ। ਇਸ ਤੋਂ ਇਲਾਵਾ 90 ਦਿਨਾਂ ਦੀ ਮਨਰੇਗਾ ਲੇਬਰ (ਜੇਕਰ ਲਾਭ ਪਾਤਰੀ ਮਨਰੇਗਾ ਜੋਬ ਕਾਰਡ ਧਾਰਕ ਹੈ) 28980 ਰੁਪਏ ਮਕਾਨ ਉਸਾਰੀ ਚ ਮਿਹਨਤ ਲਈ ਮਜ਼ਦੂਰੀ ਵਜੋਂ ਅਲੱਗ ਤੋਂ ਮਿਲਣਯੋਗ ਹੋਣਗੇ।
      ਉਨ੍ਹਾਂ ਅੱਗੇ ਕਿਹਾ ਕਿ ਭਾਵੇਂ ਕੇਂਦਰ ਸਰਕਾਰ ਨੇ ਸੂਬੇ ਦੇ ਵਿਕਾਸ ਲਈ 10,000 ਰੁਪਏ ਦੇ ਫੰਡਾਂ ਨੂੰ ਰੋਕ ਦਿੱਤਾ ਸੀ ਪਰ ਸੂਬਾ ਸਰਕਾਰ ਪੰਜਾਬ ਵਾਸੀਆਂ ਨੂੰ ਸਾਰੀਆਂ ਬੁਨਿਆਦੀ ਸਹੂਲਤਾਂ ਜਿਵੇਂ ਕਿ ਸੜਕਾਂ, ਪੀਣ ਵਾਲੇ ਪਾਣੀ ਆਦਿ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।ਉਨ੍ਹਾਂ ਕਿਹਾ ਕਿ ਸੜਕਾਂ ਇਲਾਕੇ ਵਿੱਚ ਜਲਦੀ ਹੀ ਬਣਾਈਆਂ ਜਾਣਗੀਆਂ ਜਾਵੇਗੀ ਅਤੇ ਲੋਕਾਂ ਨੂੰ ਚਿੰਤਾ ਕਰਨ ਦੀ ਲੋੜ ਨਹੀਂ ਹੈ।
      ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਪੰਚਾਇਤੀ ਚੋਣਾਂ ਦੌਰਾਨ ਇਮਾਨਦਾਰ ਅਤੇ ਸਮਰਪਿਤ ਨੁਮਾਇੰਦੇ ਚੁਣਨ ਦਾ ਸੱਦਾ ਦਿੰਦਿਆਂ ਕਿਹਾ ਕਿ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਸਾਨੂੰ ਅਜਿਹੇ ਲੋਕਾਂ ਦੀ ਲੋੜ ਹੈ। ਉਨ੍ਹਾਂ ਨੇ ਪਿੰਡਾਂ ਦੀਆਂ ਪੰਚਾਇਤਾਂ ਨੂੰ 5 ਲੱਖ ਰੁਪਏ ਦੀ ਗ੍ਰਾਂਟ ਦਾ ਹੱਕਦਾਰ ਬਣਨ ਲਈ ਸਰਬਸੰਮਤੀ ਨਾਲ ਪੰਚਾਇਤ ਚੁਣਨ ਦੀ ਵੀ ਅਪੀਲ ਕੀਤੀ, ਜਿਵੇਂ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਹਿਲਾਂ ਇਸ ਬਾਰੇ ਐਲਾਨ ਕੀਤਾ ਗਿਆ ਸੀ।
      ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ, ਲੇਬਰ ਅਤੇ ਪ੍ਰਾਹੁਣਚਾਰੀ ਵਿਭਾਗਾਂ ਬਾਰੇ ਕੈਬਨਿਟ ਮੰਤਰੀ ਸ਼੍ਰੀਮਤੀ ਅਨਮੋਲ ਗਗਨ ਮਾਨ ਨੇ ਇਸ ਮੌਕੇ 11 ਪਿੰਡਾਂ ਨੂੰ 22 ਲੱਖ ਰੁਪਏ ਦੀਆਂ ਵਿਕਾਸ ਗ੍ਰਾਂਟਾਂ ਵੀ ਵੰਡੀਆਂ।
       ਉਨ੍ਹਾਂ ਕਿਹਾ ਕਿ ਜਿਨ੍ਹਾਂ ਲਾਭਪਾਤਰੀਆਂ ਨੂੰ ਅੱਜ ਪੱਕੇ ਮਕਾਨ ਬਣਾਉਣ ਦੇ ਮਨਜ਼ੂਰੀ ਪੱਤਰ ਨਹੀਂ ਮਿਲ ਸਕੇ, ਉਨ੍ਹਾਂ ਨੂੰ ਉਮੀਦ ਨਹੀਂ ਛੱਡਣੀ ਚਾਹੀਦੀ ਕਿਉਂਕਿ ਵੱਡੀ ਗਿਣਤੀ ਚ ਅਰਜ਼ੀਆਂ ਪ੍ਰਕਿਰਿਆ ਅਧੀਨ ਹਨ ਅਤੇ ਸਾਰੇ ਯੋਗ ਵਿਅਕਤੀਆਂ ਨੂੰ ਇਸ ਸਕੀਮ ਅਧੀਨ ਕਵਰ ਕੀਤਾ ਜਾਵੇਗਾ।
       ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸ.ਡੀ.ਐਮ ਖਰੜ ਗੁਰਮੰਦਰ ਸਿੰਘ, ਬੀ.ਡੀ.ਪੀ.ਓ ਮਾਜਰੀ ਗੁਰਮਿੰਦਰ ਸਿੰਘ ਅਤੇ ਸਰਪੰਚ ਮਾਜਰੀ ਜਗਦੀਪ ਰਾਣਾ ਸਮੇਤ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।

 

Tags:

Advertisement

Latest News

ਮੁੱਖ ਮੰਤਰੀ ਅਗਲੇ ਮਹੀਨੇ ਰੱਖਣਗੇ ਪਲਾਂਟ ਦਾ ਨੀਂਹ ਪੱਥਰ ਮੁੱਖ ਮੰਤਰੀ ਅਗਲੇ ਮਹੀਨੇ ਰੱਖਣਗੇ ਪਲਾਂਟ ਦਾ ਨੀਂਹ ਪੱਥਰ
*ਮੁੱਖ ਮੰਤਰੀ ਦੇ ਸੁਹਿਰਦ ਯਤਨਾਂ ਸਦਕਾ ਹੁਣ ਪੰਜਾਬ ਵਿੱਚ ਬਣਨਗੇ ਲਗਜ਼ਰੀ ਕਾਰ ਕੰਪਨੀ ਬੀ.ਐਮ.ਡਬਲਿਊ. ਦੇ ਪਾਰਟਸ*   *ਮਾਡਰਨ ਆਟੋਮੋਟਿਵਜ਼ ਲਿਮਟਡ ਦੇ...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 19-09-2024 ਅੰਗ 600
ਬਰਤਾਨੀਆਂ ਨੇ ਸ਼ੁਰੂ ਕੀਤੀ ਈ-ਵੀਜ਼ਾ ਤਬਦੀਲੀ
ਡੇਰਾ ਜਗਮਾਲ ਵਾਲੀ ਨੂੰ ਮਿਲਿਆ ਨਵਾਂ ਮੁਖੀ
ਕਾਂਗਰਸ ਨੇ ਜਲੰਧਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੂੰ ਵੱਡੀ ਜ਼ਿੰਮੇਵਾਰੀ ਦਿੱਤੀ
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੇਂਦਰ ਨੂੰ ਪੰਜਾਬ ਵਿੱਚ ਝੋਨੇ ਦੇ ਭੰਡਾਰਨ ਸਬੰਧੀ ਚਿੰਤਾਵਾਂ ਦੇ ਹੱਲ ਦੀ ਅਪੀਲ
ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ: ਪੰਜਾਬ ਦੇ ਸਿਹਤ ਮੰਤਰੀ ਵੱਲੋਂ ਸਟੇਟ ਹੈਲਥ ਏਜੰਸੀ ਨੂੰ ਸੂਚੀਬੱਧ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਦੇ ਨਿਰਦੇਸ਼