ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸੰਤ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੇ ਬਰਸੀ ਸਮਾਗਮਾਂ 'ਚ ਭਰੀ ਹਾਜ਼ਰੀ

ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸੰਤ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੇ ਬਰਸੀ ਸਮਾਗਮਾਂ 'ਚ ਭਰੀ ਹਾਜ਼ਰੀ


ਪਾਇਲ, ਲੁਧਿਆਣਾ, 25 ਅਗਸਤ (000) - ਭਗਤੀ ਦੇ ਪੁੰਜ ਅਤੇ ਵਿਸ਼ਵ ਪ੍ਰਸਿੱਧ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਦੇ ਬਾਨੀ ਸੱਚਖੰਡ ਵਾਸੀ ਧੰਨ ਧੰਨ ਬਾਬਾ ਈਸ਼ਰ ਸਿੰਘ ਜੀ ਦੇ 49ਵੇਂ ਬਰਸੀ ਸਮਾਗਮਾਂ ਮੌਕੇ ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ੍ਰੀ ਚੇਤਨ ਸਿੰਘ ਜੌੜਾਮਾਜਰਾ ਅਤੇ ਵਿਧਾਨ ਸਭਾ ਹਲਕਾ ਪਾਇਲ ਦੇ ਵਿਧਾਇਕ ਸ੍ਰੀ ਮਨਵਿੰਦਰ ਸਿੰਘ ਗਿਆਸਪੁਰਾ  ਨੇ ਐਤਵਾਰ ਨੂੰ ਸ਼ਰਧਾ ਤੇ ਸਤਿਕਾਰ ਸਹਿਤ ਹਾਜ਼ਰੀ ਭਰੀ।

ਕੈਬਨਿਟ ਮੰਤਰੀ ਸ੍ਰੀ ਚੇਤਨ ਸਿੰਘ ਜੌੜਾਮਾਜਰਾ ਅਤੇ ਵਿਧਾਇਕ ਸ੍ਰੀ ਮਨਵਿੰਦਰ ਸਿੰਘ ਗਿਆਸਪੁਰਾ ਦਾ ਬਰਸੀ ਸਮਾਗਮਾਂ ਵਿੱਚ ਪਹੁੰਚਣ ਤੇ ਰਾੜਾ ਸਾਹਿਬ ਸੰਪਰਦਾਇ ਵੱਲੋਂ ਉਹਨਾਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਉਹਨਾਂ ਵੱਲੋਂ ਸੰਗਤਾਂ ਵਿੱਚ ਬੈਠ ਕੇ ਕੀਰਤਨ ਵੀ ਸਰਵਣ ਕੀਤਾ ਗਿਆ।

ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਚੇਤਨ ਸਿੰਘ ਜੌੜਾਮਾਜਰਾ ਨੇ ਆਖਿਆ ਕਿ ਧੰਨ ਧੰਨ ਬਾਬਾ ਈਸ਼ਰ ਸਿੰਘ ਜੀ ਦੀ ਵਰੋਸਾਈ ਧਰਤੀ ਕਰਮਸਰ ਰਾੜਾ ਸਾਹਿਬ ਵਿਖੇ ਨਤਮਸਤਕ ਹੋਏ ਬਹੁਤ ਚੰਗਾ ਲੱਗਿਆ ਅਤੇ ਵੱਡੀ ਗਿਣਤੀ ਵਿੱਚ ਪਹੁੰਚੀ ਸੰਗਤ ਨੂੰ ਵੇਖਕੇ ਮਨ ਨੂੰ ਸਕੂਨ ਮਿਲਿਆ ਹੈ, ਕਿਉਂਕਿ ਸੰਤ ਬਾਬਾ ਈਸ਼ਰ ਸਿੰਘ ਜੀ ਨੇ ਲੰਮਾ ਸਮਾਂ ਭਗਤੀ ਕਰਕੇ ਵਾਹਿਗੁਰੂ ਦਾ ਗਿਆਨ ਪ੍ਰਾਪਤ ਕੀਤਾ ਅਤੇ ਲੱਖਾਂ-ਕਰੋੜਾਂ ਸੰਗਤਾਂ ਨੂੰ ਮਾਰਗ ਦਰਸ਼ਨ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲਾਇਆ ਹੈ। ਉਹਨਾਂ ਬਾਬਾ ਬਲਜਿੰਦਰ ਸਿੰਘ ਰਾੜਾ ਸਾਹਿਬ ਵਾਲਿਆਂ ਨੂੰ ਵਿਸ਼ਵਾਸ਼ ਦਿਵਾਇਆ ਕਿ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਪੰਜਾਬ ਸਰਕਾਰ ਰਾੜਾ ਸਾਹਿਬ ਦੇ ਪ੍ਰਬੰਧਕਾਂ ਅਤੇ ਸਮੁੱਚੀ ਸੰਗਤ ਦੇ ਨਾਲ ਹੈ ਅਤੇ ਹਰ ਪ੍ਰਕਾਰ ਦੀ ਸਹਾਇਤਾ ਲਈ ਉਹ ਵਚਨਬੱਧ ਹਨ।

ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦਾ ਬਾਬਾ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੇ 49ਵੇਂ ਬਰਸੀ ਸਮਾਗਮਾਂ ਮੌਕੇ ਸ਼ਾਮਲ ਹੋਣ ਤੇ ਹਲਕਾ ਪਾਇਲ ਦੇ ਵਿਧਾਇਕ ਸ੍ਰੀ ਮਨਵਿੰਦਰ ਸਿੰਘ ਗਿਆਸਪੁਰਾ ਵੱਲੋਂ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਗਿਆ।

Tags:

Advertisement

Latest News

Haryana Elections 2024: ਕੀ ਭੂਪੇਂਦਰ ਸਿੰਘ ਹੁੱਡਾ ਕਾਂਗਰਸ ਦੇ ਅਣਐਲਾਨੀ ਮੁੱਖ ਮੰਤਰੀ ਉਮੀਦਵਾਰ ਬਣ ਕੇ ਵੋਟਾਂ ਮੰਗ ਰਹੇ ਹਨ? Haryana Elections 2024: ਕੀ ਭੂਪੇਂਦਰ ਸਿੰਘ ਹੁੱਡਾ ਕਾਂਗਰਸ ਦੇ ਅਣਐਲਾਨੀ ਮੁੱਖ ਮੰਤਰੀ ਉਮੀਦਵਾਰ ਬਣ ਕੇ ਵੋਟਾਂ ਮੰਗ ਰਹੇ ਹਨ?
Chandigarh,16 Sep,2024,(Azad Soch News):- ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਭੁਪਿੰਦਰ ਸਿੰਘ ਹੁੱਡਾ ਆਉਣ ਵਾਲੀਆਂ ਵਿਧਾਨ ਸਭਾ...
ਬੰਗਲਾਦੇਸ਼ ਦੇ ਖਿਲਾਫ 2 ਟੈਸਟ ਮੈਚਾਂ ਦੀ ਸੀਰੀਜ਼ ਲਈ ਪਹਿਲੇ ਟੈਸਟ ਮੈਚ ਲਈ ਟੀਮ ਇੰਡੀਆ ਦਾ ਐਲਾਨ ਕੀਤਾ
ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ 'ਤੇ ਹਮਲਾ ਕਰਨ ਵਾਲੇ ਦੀ ਹੋਈ ਪਛਾਣ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਭਲਕੇ 17 ਸਤੰਬਰ ਨੂੰ ਅਸਤੀਫਾ ਦੇਣਗੇ
2019 ਬੈਚ ਦੇ ਆਈ.ਏ.ਐਸ. ਅਧਿਕਾਰੀ ਹਰਪ੍ਰੀਤ ਸਿੰਘ ਵੱਲੋਂ ਗਲਾਡਾ ਦੇ ਮੁੱਖ ਪ੍ਰਸ਼ਾਸ਼ਕ ਵਜੋਂ ਅਹੁੱਦਾ ਸੰਭਾਲਿਆ
ਵਿਧਾਇਕ ਬੱਗਾ ਵਲੋਂ ਵਾਰਡ ਨੰਬਰ 1 'ਚ ਸੀਵਰੇਜ਼ ਤੇ ਵਾਟਰ ਸਪਲਾਈ ਪ੍ਰੋਜੈਕਟ ਦੀ ਸ਼ੁਰੂਆਤ
ਝੋਨੇ ਦੀ ਪਰਾਲੀ ਦੇ ਪ੍ਰਬੰਧਨ ਸਬੰਧੀ ਪੰਜਾਬ ਸਰਕਾਰ ਲਗਾਤਾਰ ਕਰ ਰਹੀ ਹੈ ਵਿਸ਼ੇਸ਼ ਪਹਿਲਕਦਮੀਆਂ - ਡਿਪਟੀ ਕਮਿਸ਼ਨਰ