ਕੈਬਨਿਟ ਮੰਤਰੀ ਧਾਲੀਵਾਲ ਨੇ ਵਾਤਾਵਰਨ ਸੰਭਾਲ ਦਾ ਮੋਰਚਾ ਸੰਭਾਲਿਆ

ਕੈਬਨਿਟ ਮੰਤਰੀ ਧਾਲੀਵਾਲ ਨੇ ਵਾਤਾਵਰਨ ਸੰਭਾਲ ਦਾ ਮੋਰਚਾ ਸੰਭਾਲਿਆ

ਅਜਨਾਲਾ/ਅੰਮ੍ਰਿਤਸਰ 3 ਜੁਲਾਈ

      ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਵਾਤਾਵਰਨ ਦੀ ਸੰਭਾਲ ਦਾ ਮੋਰਚਾ ਸਾਂਭਦੇ ਹੋਏ ਅੱਜ ਅਜਨਾਲੇ ਨੂੰ ਫਤਿਹਗੜ੍ਹ ਚੂੜੀਆਂ ਨਾਲ ਮਿਲਾਉਂਦੀ ਸੜਕ ਉੱਤੇ ਬੂਟੇ ਲਗਾਉਣ ਦੀ ਸ਼ੁਰੂਆਤ ਕੀਤੀ।  ਇਸ ਮੌਕੇ ਉਨਾਂ ਨੇ ਜੰਗਲਾਤ ਅਤੇ ਸਿਵਲ ਅਧਿਕਾਰੀਆਂ ਦੇ ਨਾਲ ਇਹ ਮੁਹਿੰਮ ਸ਼ੁਰੂ ਕਰਦੇ ਐਲਾਨ ਕੀਤਾ ਕਿ ਆਉਣ ਵਾਲੇ ਦਿਨਾਂ ਵਿੱਚ ਹਵਾਈ ਅੱਡਾ ਰੋਡ ਉੱਪਰ ਭੱਲਾ ਪਿੰਡ ਤੋਂ ਰਮਦਾਸ ਤੱਕ ਸੜਕ ਉੱਤੇ ਰੁੱਖ ਲਗਾਏ ਜਾਣਗੇ ਅਤੇ ਇਸੇ ਤਰ੍ਹਾਂ ਅਜਨਾਲਾ ਸ਼ਹਿਰ ਵਿੱਚ ਨਗਰ ਕੌਂਸਲ ਅਜਨਾਲਾ ਦੀ ਮਦਦ ਦੇ ਨਾਲ ਖਾਲੀ ਥਾਵਾਂ ਉੱਤੇ 5000 ਦੇ ਕਰੀਬ ਰੁੱਖ ਲਾਏ ਜਾਣਗੇ । ਉਹਨਾਂ ਨੇ ਇਹ ਵੀ ਸਪਸ਼ਟ ਕੀਤਾ ਕਿ ਕੋਈ ਵੀ ਵਿਅਕਤੀ ਜੋ ਜਨਤਕ ਥਾਵਾਂ ਉੱਤੇ ਲੱਗੇ ਰੁੱਖਾਂ ਦਾ ਨੁਕਸਾਨ ਕਰੇਗਾ ਵਿਰੁੱਧ ਜੰਗਲਾਤ ਵਿਭਾਗ ਵੱਲੋਂ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ।

 ਅੱਜ ਅਜਨਾਲਾ ਵਿਖੇ ਬੂਟੇ ਲਗਾਉਣ ਦੀ ਸ਼ੁਰੂਆਤ ਕਰਦਿਆਂ ਸ ਧਾਲੀਵਾਲ ਨੇ ਕਿਹਾ ਕਿ ਵਾਤਾਵਰਨ ਸੰਭਾਲ ਦਾ ਮੁੱਦਾ ਇਸ ਵੇਲੇ ਦੁਨੀਆਂ ਭਰ ਵਿੱਚ ਸਭ ਤੋਂ ਗੰਭੀਰ ਮੁੱਦਾ ਹੈ ਅਤੇ ਜੇਕਰ ਅਸੀਂ ਅੱਜ ਨਾ ਸੰਭਲੇ ਤਾਂ ਬਹੁਤ ਦੇਰ ਹੋ ਜਾਵੇਗੀ । ਉਹਨਾਂ ਕਿਹਾ ਕਿ ਵਾਤਾਵਰਨ ਨੂੰ ਸੰਭਾਲਣ ਲਈ ਸਭ ਤੋਂ ਵੱਡਾ ਯੋਗਦਾਨ ਰੁੱਖਾਂ ਦਾ ਹੈ ਅਤੇ ਅਸੀਂ ਇਸ ਸੋਚ ਨੂੰ ਧਿਆਨ ਵਿੱਚ ਰੱਖ ਕੇ ਅਜਨਾਲਾ ਨੂੰ ਆਉਂਦੇ ਸਾਰੇ ਰਾਹਾਂ ਉੱਤੇ ਪੰਜਾਬ ਦੇ ਰਵਾਇਤੀ ਰੁੱਖ ਜਿਨਾਂ ਵਿੱਚ ਬੋਹੜ ,ਪਿੱਪਲ ਨਿੰਮ ਆਦਿ ਸ਼ਾਮਿਲ ਹਨਲਗਾਏ ਜਾਣਗੇ ਜੋ ਕਿ ਲੰਮੇ ਸਮੇਂ ਤੱਕ ਮਨੁੱਖਤਾ ਦੀ ਸੇਵਾ ਕਰਦੇ ਰਹਿੰਦੇ ਹਨ।  ਇਸ ਮੌਕੇ ਐਸਡੀਐਮ ਸ ਅਰਵਿੰਦਰ ਪਾਲ ਸਿੰਘ ਇਸ ਮੌਕੇ ਡੀਐਫਓ ਅਵਨੀਤ ਸਿੰਘਐਸਡੀਐਮ ਅਰਵਿੰਦਰ ਪਾਲ ਸਿੰਘਰੇਂਜ ਅਫਸਰ ਪ੍ਰਕਾਸ਼ ਸਿੰਘ ਅਜਨਾਲਾ,  ਰਾਜਬੀਰ ਸਿੰਘ ਬਲਾਕ ਅਫਸਰ ਰਮਦਾਸਦਿਲਪ੍ਰੀਤ ਕੌਰ ਇੰਚਾਰਜ ਅਜਨਾਲਾ,  ਗੁਲਰਾਜ ਸਿੰਘ  ਕਮਾਲਪੁਰਅਮਿਤ ਔਲ ਡੀਐਸਪੀ ਸ੍ਰੀ ਰਾਜ ਕੁਮਾਰਸ੍ਰੀ ਜਸਪਾਲ ਢਿਲੋਂ ਗੁਰਜੰਟ ਸਿੰਘ ਸੋਹੀ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

Tags:

Advertisement

Latest News

ਭਾਰਤੀ ਹਵਾਈ ਸੈਨਾ ’ਚ ਅਗਨਵੀਰ ਵਾਯੂ ਦੀ ਭਰਤੀ ਲਈ 08 ਤੋਂ 28 ਜੁਲਾਈ  ਤੱਕ ਕੀਤਾ ਜਾ ਸਕਦੈ ਆਨਲਾਈਨ ਅਪਲਾਈ ਭਾਰਤੀ ਹਵਾਈ ਸੈਨਾ ’ਚ ਅਗਨਵੀਰ ਵਾਯੂ ਦੀ ਭਰਤੀ ਲਈ 08 ਤੋਂ 28 ਜੁਲਾਈ ਤੱਕ ਕੀਤਾ ਜਾ ਸਕਦੈ ਆਨਲਾਈਨ ਅਪਲਾਈ
ਮਾਨਸਾ, 07 ਜੁਲਾਈ:ਭਾਰਤੀ ਹਵਾਈ ਸੈਨਾ ਵੱਲੋਂ ਅਗਨੀਪਥ ਸਕੀਮ ਤਹਿਤ ਅਗਨੀਵੀਰ (ਵਾਯੂ) ਦੀ ਚਾਰ ਸਾਲਾਂ ਲਈ ਭਰਤੀ ਕੀਤੀ ਜਾ ਰਹੀ ਹੈ।...
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀਆਂ ਟੀਮਾਂ ਵੱਲੋਂ ਨਰਮੇ ਦੀ ਫਸਲ ਦਾ ਨਿਰੀਖਣ ਕਰਨ ਦਾ ਕੰਮ ਲਗਾਤਾਰ ਜਾਰੀ
ਜ਼ਿਲ੍ਹੇ ਦੀਆਂ 20 ਡਰੇਨਾਂ ਦੀ ਸਫਾਈ ਦਾ ਕੰਮ ਮੁਕੰਮਲ
ਝੋਨੇ ਦੀ ਸਿੱਧੀ ਬਿਜਾਈ ਤਕਨੀਕ ਅਪਣਾਉਣ ਵਾਲੇ ਕਿਸਾਨ 15 ਜੁਲਾਈ ਤੱਕ ਆਨ ਲਾਈਨ ਪੋਰਟਲ ਤੇ ਨਾਮ ਦਰਜ ਕਰਵਾ ਸਕਦੇ ਹਨ : ਮੁੱਖ ਖੇਤੀਬਾੜੀ ਅਫ਼ਸਰ
ਪ੍ਰਸ਼ਾਸਨ ਵੱਲੋਂ ਪਿੰਡ ਖਿਓ ਵਾਲੀ ਢਾਬ ਵਿਖੇ ਲਗਾਇਆ ਗਿਆ ਮੁਫਤ ਮੈਡੀਕਲ ਕੈਂਪ
ਮਿਸ਼ਨ ਨਿਸ਼ਚੈ ਦੇ ਤਹਿਤ ਪਿੰਡ ਖਿਓਵਾਲੀ ਢਾਬ ਵਿੱਚ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੇ ਲੋਕਾਂ ਨਾਲ ਲਾਈ ਸੱਥ
ਹੁਣ ਦਸਤਾਵੇਜ਼ ਤਸਦੀਕ ਕਰਵਾਉਣ ਲਈ ਪਟਵਾਰੀ ਦੇ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ