ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਵਿਖੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੇ ਰੱਖੇ ਨੀਂਹ ਪੱਥਰ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਵਿਖੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੇ ਰੱਖੇ ਨੀਂਹ ਪੱਥਰ

ਮਲੋਟ, 04 ਅਪ੍ਰੈਲ

ਸ.ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸਰਕਾਰ ਵਲੋਂ ਲੋਕਾਂ ਨੂੰ ਬੁਨਿਆਦੀ ਸਹੂਲਤਾਵਾਂ ਦੇਣ ਲਈ ਵਚਨਬੱਧ ਹੈ।

ਇਹ ਪ੍ਰਗਟਾਵਾ ਡਾ.ਬਲਜੀਤ ਕੌਰ ਮੰਤਰੀ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਵਿਭਾਗ, ਪੰਜਾਬ ਨੇ ਅੱਜ ਮਲੋਟ ਵਿੱਖ ਵੱਖ-ਵੱਖ ਵਿਕਾਸ ਕੰਮਾਂ ਦੇ ਨੀਂਹ ਪੱਥਰ ਰੱਖਦਿਆਂ ਪ੍ਰਗਟ ਕੀਤਾ।

ਉਨ੍ਹਾਂ ਗੁਰੂ ਰਵੀਦਾਸ ਨਗਰ ਅਤੇ ਪਟੇਲ ਨਗਰ ਮਲੋਟ ਵਿਖੇ 50.64 ਲੱਖ ਰੁਪਏ ਦੀ ਲਾਗਤ ਨਾਲ ਸਾਫ ਸੁਥਰੇ ਪੀਣ ਵਾਲੇ ਪਾਣੀ ਦੇ ਪ੍ਰੋਜੈਕਟ ਦਾ ਉਦਘਾਟਨ ਕਰਦਿਆਂ ਕਿਹਾ ਕਿ ਇਲਾਕੇ ਵਿੱਚ ਵਾਟਰ ਸਪਲਾਈ ਵਿਭਾਗ ਵਲੋਂ ਨਵੀਆਂ ਪਾਣੀ ਦੀਆਂ ਪਾਈਪਾਂ ਪੈਣ ਨਾਲ ਇਸ ਇਲਾਕੇ ਨੂੰ ਲੰਮੇ ਸਮੇਂ ਤੋਂ ਜੋ ਪਾਣੀ ਦੀ ਸਮੱਸਿਆ ਪੇਸ਼ ਆ ਰਹੀ ਸੀ, ਇਨ੍ਹਾ ਪਾਣੀ ਦੀਆਂ ਪਾਈਪਾਂ ਪੈਣ ਨਾਲ ਲੋਕਾਂ ਨੂੰ ਸਾਫ ਸੁਥਰਾ ਪਾਣੀ ਮਿਲਣਾ ਸ਼ੁਰੂ ਹੋ ਜਾਵੇਗਾ।

ਉਨ੍ਹਾਂ ਅੱਗੇ ਕਿਹਾ ਕਿ ਜਲਦ ਹੀ 23 ਕਰੋੜ ਰੁਪਏ ਦੀ ਲਾਗਤ ਨਾਲ ਮਲੋਟ ਸ਼ਹਿਰ ਵਿੱਚ ਹੋਰ ਪਾਣੀ ਸਪਲਾਈ ਦੀਆਂ ਪਾਈਪਾਂ ਪਾਈਆਂ ਜਾਣਗੀਆਂ।

ਉਨ੍ਹਾਂ ਅੱਗੇ ਕਿਹਾ ਕਿ ਜਿਹੜੇ ਬੱਚੇ ਪੜਾਈ ਵਿੱਚ ਮੱਲਾ ਮਾਰਨਗੇ ਉਹਨਾਂ ਦੀ ਵਿਸ਼ੇਸ਼ ਤੌਰ 'ਤੇ ਸਹਾਇਤਾ ਕੀਤੀ ਜਾਵੇਗੀ। ਬੱਚਿਆਂ ਦੇ ਉਜਵੱਲ ਭਵਿਖ ਲਈ 10 ਲੱਖ ਰੁਪਏ ਹੋਰ ਗੁਰੂ ਰਵਿਦਾਸ ਨਗਰ ਦੀ ਲਾਇਬ੍ਰੇਰੀ ਨੂੰ ਦੇਣ ਦਾ ਐਲਾਨ ਕੀਤਾ।

ਆਪਣੇ ਇਸ ਦੌਰੇ ਦੌਰਾਨ ਕੈਬਨਿਟ ਮੰਤਰੀ ਨੇ ਰੇਲਵੇ ਅੰਡਰ ਬ੍ਰਿਜ ਦੀ ਅਲਾਈਨਮੈਂਟ ਵਿੱਚ ਵਾਟਰ ਸਪਲਾਈ ਅਤੇ ਸੀਵਰੇਜ ਪਾਈਪ ਲਾਈਨ ਸ਼ਿਫਟ ਕੀਤੇ ਜਾਣ ਸਬੰਧੀ 40.64 ਲੱਖ ਰੁਪਏ ਦੀ ਲਾਗਤ ਨਾਲ ਸ਼ੁਰੂ ਹੋਣ ਵਾਲੇ ਕੰਮਾਂ ਦਾ ਵੀ ਨੀਂਹ ਪੱਥਰ ਰੱਖਿਆ।

ਇਸ ਉਪਰੰਤ ਉਨ੍ਹਾਂ ਪਿੰਡ ਭੁਲੇਰੀਆ ਵਿੱਚ ਕਰਵਾਏ ਜਾ ਰਹੇ ਖੇਡ ਟੂਰਨਾਮੈਂਟ ਦੌਰਾਨ ਕਿਹਾ ਇਹ ਹਲਕੇ ਦਾ ਪਹਿਲਾਂ ਪਿੰਡ ਹੈ ਜਿਥੇ ਕੋਈ ਵੀ ਵਿਅਕਤੀ ਕਿਸੇ ਵੀ ਪ੍ਰਕਾਰ ਦਾ ਕੋਈ ਨਸ਼ਾ ਨਹੀਂ ਕਰ ਰਿਹਾ। ਉਨ੍ਹਾਂ ਪਿੰਡ ਵਾਸੀਆਂ ਨੂੰ ਇਸ ਲਈ ਸ਼ਾਬਾਸ਼ ਦਿੱਤੀ ਅਤੇ ਕਿਹਾ ਕਿ ਉਹ ਵਧਾਈ ਦੇ ਪਾਤਰ ਹਨ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਸ੍ਰੀ ਸਤਿਗੁਰਦੇਵ ਪੱਪੀ ਸਾਬਕਾ ਪ੍ਰ੍ਧਾਨ ਸਾਬਕਾ ਨਗਰ ਕੌਂਸਲ, ਕਾਰਜਸਾਧਕ ਅਫਸਰ ਮੰਗਤ ਕੁਮਾਰ, ਸੈਨੀਟੇਰੀ ਇੰਸਪੈਕਟਰ ਰਾਜਕੁਮਾਰ ਸੁਥਾਰ, ਐਸਡੀਓ ਰਾਕੇਸ਼ ਮੋਹਨ ਮੱਕੜ, ਜੇਈ ਹਰਜਿੰਦਰ ਸਿੰਘ ਜੇਈ ਰਾਜਵੰਤ ਸਿੰਘ, ਬੱਬੂ ਕੁਮਾਰ ਹਾਜ਼ਰ ਸਨ।

Tags:

Advertisement

Latest News

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 08-04-2025 ਅੰਗ 520 ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 08-04-2025 ਅੰਗ 520
ਸਲੋਕ ਮ:੫ ॥ ਨਦੀ ਤਰੰਦੜੀ ਮੈਡਾ ਖੋਜੁ ਨ ਖੁੰਭੈ ਮੰਝਿ ਮੁਹਬਤਿ ਤੇਰੀ ॥ ਤਉ ਸਹ ਚਰਣੀ ਮੈਡਾ ਹੀਅੜਾ ਸੀਤਮੁ ਹਰਿ...
ਸਿਹਤ ਵਿਭਾਗ ਫਾਜਿਲਕਾ ਵੱਲੋਂ ਵਿਸ਼ਵ ਗਤੀਵਿਧੀ ਦਿਵਸ ਮਨਾਇਆ
ਸਪੋਰਟਸ ਵਿੰਗ ਸਕੂਲਾਂ ਵਿੱਚ ਖਿਡਾਰੀਆਂ ਦੇ ਦਾਖਲੇ ਲਈ ਟਰਾਇਲ 9 ਅਪ੍ਰੈਲ ਤੋਂ ਸ਼ੁਰੂ
ਝੋਨੇ ਦੀ ਕਿਸਮ ਪੂਸਾ-44 ਅਤੇ ਹਾਈਬ੍ਰਿਡ ਬੀਜਾਂ ਉੱਪਰ ਪਾਬੰਦੀ: ਮੁੱਖ ਖੇਤੀਬਾੜੀ ਅਫ਼ਸਰ
ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਵੱਲੋਂ ਹਲਕੇ ਦੇ ਸਕੂਲਾਂ 'ਚ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ
ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਸਕੂਲਾਂ ’ਚ 30 ਲੱਖ ਰੁਪਏ ਦੇ ਕੰਮਾਂ ਦਾ ਉਦਘਾਟਨ ਕੀਤਾ
ਸਿੱਖਿਆ ਕ੍ਰਾਂਤੀ: ਹਰਜੋਤ ਬੈਂਸ ਵੱਲੋਂ ਮੋਹਾਲੀ ਦੇ ਤਿੰਨ ਸਰਕਾਰੀ ਸਕੂਲਾਂ ਵਿੱਚ ₹2.34 ਕਰੋੜ ਦੇ ਪ੍ਰੋਜੈਕਟਾਂ ਦਾ ਉਦਘਾਟਨ