ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਈਦ-ਉੱਲ-ਫ਼ਿਤਰ ਮੌਕੇ ਕਾਦਰੀ ਜਾਮਾ ਮਸਜਿਦ ਮਲੋਟ ਵਿਖੇ ਲਗਵਾਈ ਹਾਜ਼ਰੀ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਈਦ-ਉੱਲ-ਫ਼ਿਤਰ ਮੌਕੇ ਕਾਦਰੀ ਜਾਮਾ ਮਸਜਿਦ ਮਲੋਟ ਵਿਖੇ ਲਗਵਾਈ ਹਾਜ਼ਰੀ

ਮਲੋਟ/ਸ੍ਰੀ ਮੁਕਤਸਰ ਸਾਹਿਬ, 31 ਮਾਰਚ

ਆਪਸੀ ਭਾਈਚਾਰਕ ਸਾਂਝ ਇਸੇ ਤਰਾਂ ਬਣੀ ਰਹੇ, ਅਸੀਂ ਇਕ ਦੂਜੇ ਦੇ ਦੁੱਖਾਂ-ਸੁੱਖਾਂ ਵਿੱਚ ਸਹਾਈ ਰਹੀਏ, ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਆਪਸੀ ਭਾਈਚਾਰੇ ਦੇ ਪ੍ਰਤੀਕ ਤਿਉਹਾਰ ਈਦ-ਉੱਲ-ਫ਼ਿਤਰ ਦੇ ਪਵਿੱਤਰ ਮੌਕੇ ਕਾਦਰੀ ਜਾਮਾ ਮਸਜਿਦ ਮਲੋਟ ਵਿਖੇ ਹਾਜ਼ਰੀ ਲਗਵਾਉਣ ਮੌਕੇ ਕੀਤਾ।

ਇਸ ਮੌਕੇ ਉਨ੍ਹਾਂ ਪੂਰੇ ਦੇਸ਼ ਵਾਸੀਆਂ ਨੂੰ ਈਦ-ਉੱਲ-ਫ਼ਿਤਰ ਦੇ ਤਿਉਹਾਰ ਦੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਜਿਸ ਤਰ੍ਹਾਂ ਪਾਕ ਖੁਦਾ ਨੇ ਸਾਨੂੰ ਆਪਸੀ ਮੁਹੱਬਤ ਬਰਕਰਾਰ ਰੱਖਣ, ਆਪਸੀ ਭਾਈਚਾਰਕ ਬਣਾਉਣ ਦਾ ਸੰਦੇਸ਼ ਦਿੱਤਾ, ਇਸੇ ਤਰ੍ਹਾਂ ਹੀ ਆਪਾਂ ਸਾਰੇ ਇਸ ਦੇਸ਼ ਵਿੱਚ ਰਲ-ਮਿਲ ਕੇ ਰਹੀਏ, ਇੱਕ ਦੂਜੇ ਦੇ ਦੁੱਖਾਂ-ਸੁੱਖਾਂ ਵਿੱਚ ਸ਼ਰੀਕ ਹੁੰਦੇ ਰਹੀਏ ਅਤੇ ਪ੍ਰਮਾਤਮਾ ਸਭ ਤੇ ਰਹਿਮਤ ਕਰੇ।

ਇਸ ਮੌਕੇ ਉਨ੍ਹਾਂ ਕਿਹਾ ਕਿ ਮੁਸਲਿਮ ਭਾਈਚਾਰੇ ਦੀਆਂ ਜੋ ਵੀ ਜ਼ਰੂਰਤਾਂ ਹਨ, ਉਨ੍ਹਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਜੋ ਵੀ ਸੰਭਵ ਹੋਇਆ ਉਨ੍ਹਾਂ ਨੂੰ ਜ਼ਰੂਰ ਪੂਰਾ ਕੀਤਾ ਜਾਵੇਗਾ।

ਇਸ ਮੌਕੇ ਹਾਫਿਜ਼ ਗੁਲਾਮ ਮੁਸਤਫ਼ਾ, ਚੇਅਰਮੈਨ ਨੂਰ ਹਸਨ ਖ਼ਾਨ, ਪ੍ਰਧਾਨ ਨੂਰ ਸਬੰਧਕੈਸ਼ੀਆਰ ਗੁੱਡੂ ਖ਼ਾਨ, ਉੱਪ ਪ੍ਰਧਾਨ ਵਿਨੋਦ ਖ਼ਾਨ, ਸੈਕਟਰੀ ਮਹਿਬੂਬ ਖ਼ਾਨ, ਮੁੰਨਾ, ਇਸਲਾਮ, ਅਰਸ਼ ਸਿੱਧੂ ਪੀ.ਏ.ਛਿੰਦਰਪਾਲ ਪੀ.ਏ.,ਦਫ਼ਤਰ ਇੰਚਾਰਜ ਪਰਮਜੀਤ ਗਿੱਲ, ਗਗਨ ਔਲੱਖ, ਹਰਮੇਲ ਸੰਧੂ ਐਮ ਸੀ, ਰਮੇਸ਼ ਅਰਨੀਵਾਲਾ, ਜੋਨੀ ਗਰਗ, ਲਵ ਬੱਤਰਾ, ਰੋਹਤਾਸ ਡਾਕਟਰਸੋਨੂੰ ਕੰਡਾਰੀਆ ਹਾਜ਼ਰ ਸਨ।

Tags:

Advertisement

Latest News

Chandigarh News: ਚੰਡੀਗੜ੍ਹ ਤੋਂ ਪੰਚਕੂਲਾ ਤੱਕ ਸੜਕ ਦੋ ਦਿਨ ਬੰਦ ਰਹੇਗੀ Chandigarh News: ਚੰਡੀਗੜ੍ਹ ਤੋਂ ਪੰਚਕੂਲਾ ਤੱਕ ਸੜਕ ਦੋ ਦਿਨ ਬੰਦ ਰਹੇਗੀ
Chandigarh,05,APRIL,2025,(Azad Soch News):- ਵਾਟਰ ਵਰਕਸ ਸੈਕਟਰ-39, ਚੰਡੀਗੜ੍ਹ ਤੋਂ ਐਮਈਐਸ ਚੰਡੀ ਮੰਦਰ ਤੱਕ ਪਾਈਪ ਲਾਈਨ ਨੂੰ ਪਾਣੀ ਦੀ ਸਪਲਾਈ ਵਿੱਚ ਸੁਧਾਰ...
ਨੇਪਾਲ ਵਿੱਚ ਇੱਕ ਵਾਰ ਫਿਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ
ਮੰਤਰੀ ਅਨਿਲ ਵਿਜ ਨੇ ਕਿਹਾ ਕਿ ਵਕਫ਼ ਸੋਧ ਬਿੱਲ 2025 ਨੂੰ ਸਾਡੀ ਸਰਕਾਰ ਨੇ ਉਦਾਰਤਾ ਨਾਲ ਬਣਾਇਆ
ਸਿਹਤ ਲਈ ਫ਼ਾਇਦੇਮੰਦ ਹੁੰਦਾ ਹੈ ਆਂਵਲੇ ਦਾ ਮੁਰੱਬਾ
ਸਨਰਾਈਜ਼ਰਸ ਹੈਦਰਾਬਾਦ ਨੂੰ IPL 2025 ਵਿੱਚ ਲਗਾਤਾਰ ਤੀਜੀ ਹਾਰ ਦਾ ਸਾਹਮਣਾ ਕਰਨਾ ਪਿਆ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 05-04-2025 ਅੰਗ 634
ਮੁੱਖ ਮੰਤਰੀ ਵੱਲੋਂ ਸ਼ਕਤੀਪੀਠ ਮਾਤਾ ਸ੍ਰੀ ਨੈਣਾ ਦੇਵੀ ਵਿਖੇ ਅਕੀਦਤ ਭੇਟ