ਅੱਖਾਂ ਦੇ ਕੈਂਪ ਦਾ ਉਦਘਾਟਨ ਕਰਨ ਪਹੁੰਚੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਮੁੜ ਆਪਣੀ ਡਾਕਟਰੀ ਭੂਮਿਕਾ ਵਿੱਚ ਆਏ

ਅੱਖਾਂ ਦੇ ਕੈਂਪ ਦਾ ਉਦਘਾਟਨ ਕਰਨ ਪਹੁੰਚੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਮੁੜ ਆਪਣੀ ਡਾਕਟਰੀ ਭੂਮਿਕਾ ਵਿੱਚ ਆਏ

ਚੰਡੀਗੜ੍ਹ/ਫਰੀਦਕੋਟ, 28 ਅਕਤੂਬਰ 
ਸਮਾਜਿਕ ਸੁਰੱਖਿਆ,ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ.ਬਲਜੀਤ ਕੌਰ ਅੱਜ "ਸੰਕਲਪ ਐਜੂਕੇਸ਼ਨਲ ਵੈਲਫੇਅਰ ਸੋਸਾਇਟੀ (ਰਜਿ.) ਦੁਆਰਾ ਫਰੀਦਕੋਟ ਵਿਖੇ ਡਾਕਟਰ ਬਲਜੀਤ ਆਈ ਕੇਅਰ ਸੈਂਟਰ ਵਿਖੇ ਅੱਖਾਂ ਦੇ ਮੁਫਤ ਜਾਂਚ ਕੈਂਪ ਵਿੱਚ ਪਹੁੰਚੇ ਅਤੇ ਕੈਂਪ ਦੇ ਉਦਘਾਟਨ ਕਰਨ ਤੋਂ ਬਾਅਦ ਉਹ ਵੀ ਡਾਕਟਰਾਂ ਦੀ ਟੀਮ ਦੇ ਨਾਲ ਹਾਜ਼ਰ ਲੋਕਾਂ ਦੀਆਂ ਅੱਖਾਂ ਦੇ ਖੁਦ ਚੈੱਕ ਅਪ ਕਰਦੇ ਦਿਖਾਈ ਦਿੱਤੇ। ਜਿਕਰਯੋਗ ਹੈ ਕਿ ਡਾ. ਬਲਜੀਤ ਕੌਰ ਖੁਦ ਅੱਖਾਂ ਦੇ ਮਾਹਿਰ ਡਾਕਟਰ ਹਨ ਅਤੇ ਹਜ਼ਾਰਾਂ ਲੋਕਾਂ ਦੀਆਂ ਅੱਖਾਂ ਦਾ ਇਲਾਜ ਉਹਨਾਂ ਨੇ ਕੀਤਾ ਹੈ। ਅੱਜ ਵੀ ਜਦੋਂ ਇਸ ਕੈਂਪ ਦੇ ਉਦਘਾਟਨ ਲਈ ਪਹੁੰਚੇ ਤਾਂ ਉਦਘਾਟਨ ਤੋਂ ਬਾਅਦ  ਡਾਕਟਰੀ ਟੀਮ ਦੇ ਨਾਲ ਬੈਠ ਕੇ ਉਹਨਾਂ ਨੇ ਇੱਥੇ ਮਰੀਜ਼ਾਂ ਦੀਆਂ ਅੱਖਾਂ ਦੀ ਖੁਦ ਜਾਂਚ ਕੀਤੀ ।
ਇਸ ਤੋਂ ਪਹਿਲਾਂ ਉਹਨਾਂ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਉਹਨਾਂ ਦੇ ਲਈ ਫਰੀਦਕੋਟ ਜ਼ਿਲ੍ਹਾ ਉਨ੍ਹਾਂ ਦਾ ਪਰਿਵਾਰ ਹੈ ਅਤੇ ਉਹ ਹਮੇਸ਼ਾ ਆਪਣੇ ਲੋਕਾਂ ਨੂੰ ਸਮਰਪਿਤ ਹਨ। 

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਇਸ ਮੌਕੇ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸਿਹਤ ਸਹੂਲਤਾਂ ਦੇ ਵਿਸਥਾਰ ਲਈ ਜਿੱਥੇ ਯਤਨ ਕਰ ਰਹੀ ਹੈ, ਉਥੇ ਸਮਾਜਿਕ ਤੌਰ ਤੇ ਇਸ ਤਰ੍ਹਾਂ ਦੇ ਮੈਡੀਕਲ ਕੈਂਪ ਲੱਗਣ ਨਾਲ ਅਸੀਂ ਇੱਕ ਸਿਹਤਮੰਦ ਸਮਾਜ ਦੀ ਸਿਰਜਣਾ ਦੇ ਟੀਚੇ ਦੀ ਪ੍ਰਾਪਤੀ ਵੱਲ ਵਧ ਰਹੇ ਹਾਂ।

 ਅੱਜ ਦੇ ਇਸ ਕੈਂਪ ਦਾ ਆਯੋਜਨ ਕਰਨ ਵਾਲੀ ਸੰਸਥਾ  ਦੇ ਪ੍ਰਧਾਨ ਨਰਿੰਦਰ ਸਿੰਘ ਸੰਧੂ ਨੇ ਇਸ ਤੋਂ ਪਹਿਲਾਂ ਇੱਥੇ ਪਹੁੰਚਣ ਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ  ਨੂੰ ਜੀ ਆਇਆਂ ਨੂੰ ਆਖਿਆ। ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ 400 ਦੇ ਕਰੀਬ ਮਰੀਜਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ  ਤੇ ਲੋੜਵੰਦਾਂ ਨੂੰ ਇਸ ਦੌਰਾਨ ਐਨਕਾਂ ਅਤੇ ਦਵਾਈਆਂ ਵੰਡੀਆਂ ਗਈਆਂ।

Tags:

Advertisement

Latest News

ਦਿੱਲੀ 'ਚ ਖਤਮ ਹੋਵੇਗਾ ਪ੍ਰਦੂਸ਼ਣ, ਟ੍ਰੈਫਿਕ ਜਾਮ ਤੋਂ ਮਿਲੇਗੀ ਆਜ਼ਾਦ 2025 'ਚ ਹੋਣ ਜਾ ਰਹੇ ਹਨ ਇਹ 4 ਮਹੱਤਵਪੂਰਨ ਕੰਮ ਦਿੱਲੀ 'ਚ ਖਤਮ ਹੋਵੇਗਾ ਪ੍ਰਦੂਸ਼ਣ, ਟ੍ਰੈਫਿਕ ਜਾਮ ਤੋਂ ਮਿਲੇਗੀ ਆਜ਼ਾਦ 2025 'ਚ ਹੋਣ ਜਾ ਰਹੇ ਹਨ ਇਹ 4 ਮਹੱਤਵਪੂਰਨ ਕੰਮ
New Delhi,02 JAN,2024,(Azad Soch News):- ਦਿੱਲੀ ਵਿੱਚ ਵੱਧਦੇ ਪ੍ਰਦੂਸ਼ਣ ਅਤੇ ਘੰਟਿਆਂ-ਬੱਧੀ ਟ੍ਰੈਫਿਕ ਜਾਮ ਕਾਰਨ ਹਰ ਸਾਲ ਲੱਖਾਂ ਲੋਕ ਪ੍ਰਭਾਵਿਤ ਹੁੰਦੇ...
ਹਰਿਆਣਾ 'ਚ 24 ਘੰਟਿਆਂ ਦੇ ਅੰਦਰ ਮੁੜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ
ਮੁੱਖ ਮੰਤਰੀ ਵੱਲੋਂ ਕਿਸਾਨ ਵਿਰੋਧੀ ਰਵੱਈਏ ਲਈ ਮੋਦੀ ਸਰਕਾਰ ਦੀ ਆਲੋਚਨਾ 
ਬਾਲੀਵੁੱਡ ਅਦਾਕਾਰ ਸੁਨੀਲ ਸ਼ੈੱਟੀ ਅੱਜ ਆਪਣੇ ਪਰਿਵਾਰਕ ਮੈਂਬਰਾਂ ਸਮੇਤ ਸ੍ਰੀ ਹਰਿਮੰਦਰ ਸਾਹਿਬ ਜੀ ਵਿਖੇ ਦਰਸ਼ਨ ਕਰਨ ਪੁੱਜੇ
ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਪਿੰਡਾਂ ਦੇ ਛੱਪੜਾਂ/ਟੋਭਿਆਂ ਦੀ ਸਫਾਈ ਲਈ ਖਾਸ ਅਭਿਆਨ ਸ਼ੁਰੂ ਕਰਨ ਦੇ ਹੁਕਮ
ਨੈਸ਼ਨਲ ਲਾਈਵਸਟਾਕ ਮਿਸ਼ਨ ਅਧੀਨ ਪਸ਼ੂਆਂ ਦੇ ਬੀਮੇ ਦੀ ਰਾਸ਼ੀ ਤੇ 70 ਫੀਸਦੀ ਤੱਕ ਸਬਸਿਡੀ ਉਪਲੱਬਧ
ਜ਼ਿਲ੍ਹੇ ਵਿਚ ਮੂੰਹ ਢੱਕ ਕੇ ਡਰਾਈਵਿੰਗ ਕਰਨ ‘ਤੇ ਲਗਾਈ ਪਾਬੰਦੀ