ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਗਲੀ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ

ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਗਲੀ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ

Hoshiarpur, 10, September 2024,(Azad Soch News):-ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ਨੰਬਰ 32 ਵਿਚ ਪੰਜਾਬ ਨੈਸ਼ਨਲ ਬੈਂਕ ਦੇ ਸਾਹਮਣੇ ਵਾਲੀ ਗਲੀ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ। ਇਸ ਨਿਰਮਾਣ ਕਾਰਜ ‘ਤੇ 10 ਲੱਖ ਰੁਪਏ ਖਰਚ ਕੀਤੇ ਜਾਣਗੇ। ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤਾ ਚੌਧਰੀ ਵੀ ਮੌਜੂਦ ਸਨ,ਕੈਬਨਿਟ ਮੰਤਰੀ ਨੇ ਦੱਸਿਆ ਕਿ ਇਹ ਗਲੀ ਲੰਬੇ ਸਮੇਂ ਤੋਂ ਖਰਾਬ ਹਾਲਤ ਵਿਚ ਸੀ ਅਤੇ ਸਥਾਨਕ ਨਿਵਾਸੀਆਂ ਨੂੰ ਇਸ ਨਾਲ ਕਾਫੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਉਨ੍ਹਾਂ ਦੀਆਂ ਸ਼ਿਕਾਇਤਾਂ ਨੂੰ ਧਿਆਨ ਵਿਚ ਰੱਖਣੇ ਹੋਏ ਇਹ ਨਿਰਣਾ ਲਿਆ ਗਿਆ ਹੈ ਕਿ ਗਲੀ ਦਾ ਨਿਰਮਾਣ ਜਲਦ ਤੋਂ ਜਲਦ ਕਰਵਾਇਆ ਜਾਵੇ, ਤਾਂ ਜੋ ਜਨਤਾ ਨੂੰ ਸੁਵਿਧਾ ਮਿਲ ਸਕੇ।

ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਕਿਹਾ ਕਿ ਪੰਜਾਬ ਸਰਕਾਰ ਦੁਆਰਾ ਸੂਬੇ ਭਰ ਵਿਚ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਦੇ ਯਤਨ ਕੀਤੇ ਜਾ ਰਹੇ ਹਨ ਅਤੇ ਇਹ ਗਲੀ ਨਿਰਮਾਣ ਉਸੇ ਲੜੀ ਦਾ ਹਿੱਸਾ ਹੈ।ਕੈਬਨਿਟ ਮੰਤਰੀ ਨੇ ਇਸ ਦੌਰਾਨ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਨਿਰਮਾਣ ਕਾਰਜ ਦੀ ਗੁਣਵੱਤਾ ‘ਤੇ ਕਿਸੇ ਵੀ ਪ੍ਰਕਾਰ ਦਾ ਸਮਝੌਤਾ ਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਗਲੀ ਦਾ ਨਿਰਮਾਣ ਪੂਰੀ ਮਜ਼ਬੂਤੀ ਅਤੇ ਗੁਣਵੱਤਾ ਨਾਲ ਕੀਤਾ ਜਾਵੇ, ਤਾਂ ਜੋ ਇਹ ਲੰਬੇ ਸਮੇਂ ਤੱਕ ਉਪਯੋਗੀ ਰਹੇ। ਇਸ ਦੇ ਲਈ ਸਾਰੀਆਂ ਆਧੁਨਿਕ ਤਕਨੀਕਾਂ ਅਤੇ ਗੁਣਵੱਤਾ ਵਾਲੀ ਸਮੱਗਰੀ ਦਾ ਇਸਤੇਮਾਲ ਕੀਤਾ ਜਾਵੇਗਾ।

ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਵੱਲੋਂ ਗਲੀ ਨਿਰਮਾਣ ਕਾਰਜ ਦੀ ਸ਼ੁਰੂਆਤ ਦੌਰਾਨ ਵਾਰਡ ਦੇ ਸਥਾਨਕ ਲੋਕ ਵੀ ਮੌਜੂਦ ਸਨ। ਕੈਬਨਿਟ ਮੰਤਰੀ ਨੇ ਸਥਾਨਕ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਖੇਤਰ ਦੀਆਂ ਸਮੱਸਿਆਵਾਂ ਬਾਰੇ ਵਿਚ ਪ੍ਰਸ਼ਾਸਨ ਨੂੰ ਜਾਣੂ ਕਰਵਾਉਂਦੇ ਰਹਿਣ ਅਤੇ ਵਿਕਾਸ ਕਾਰਜਾਂ ਵਿਚ ਸਰਗਰਮ ਭਾਗੀਦਾਰੀ ਨਿਭਾਉਣ। ਉਨ੍ਹਾਂ ਕਿਹਾ ਕਿ ਸਰਕਾਰ ਦੀ ਪਹਿਲ ਜਨਤਾ ਨੂੰ ਬਿਹਤਰ ਬੁਨਿਆਦੀ ਸੁਵਿਧਾਵਾਂ ਉਪਲਬੱਧ ਕਰਵਾਉਣ ਹੈ ਅਤੇ ਇਸ ਵਿਚ ਜਨਤਾ ਦਾ ਸਹਿਯੋਗ ਵੀ ਜ਼ਰੂਰੀ ਹੈ। ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਇਸ ਮੌਕੇ ‘ਤੇ ਵਿਸ਼ਵਾਸ਼ ਦਿਵਾਇਆ ਕਿ ਉਨ੍ਹਾਂ ਦੀ ਅਗਵਾਈ ਵਿਚ ਹੁਸ਼ਿਆਰਪੁਰ ਦੇ ਵਿਕਾਸ ਕਾਰਜ ਨਿਰੰਤਰ ਜਾਰੀ ਰਹਿਣਗੇ ਅਤੇ ਸੂਬੇ ਦੀ ਜਨਤਾ ਨੂੰ ਬਿਹਤਰ ਸੁਵਿਧਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ।

Advertisement

Latest News

 ਸੋਨੀਪਤ ਹਾਫ ਮੈਰਾਥਨ ਵਰਗੇ ਸਮਾਗਮਾਂ ਦੇ ਆਯੋਜਨ ਦਾ ਉਦੇਸ਼ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਲੋਕਾਂ ਨੂੰ ਜਾਗਰੂਕ ਕਰਨਾ ਸੋਨੀਪਤ ਹਾਫ ਮੈਰਾਥਨ ਵਰਗੇ ਸਮਾਗਮਾਂ ਦੇ ਆਯੋਜਨ ਦਾ ਉਦੇਸ਼ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਲੋਕਾਂ ਨੂੰ ਜਾਗਰੂਕ ਕਰਨਾ
Sonepat,31,MARCH,2025,(Azad Soch News):- ਸੋਨੀਪਤ ਹਾਫ ਮੈਰਾਥਨ (Sonipat Half Marathon) ਵਰਗੇ ਸਮਾਗਮਾਂ ਦੇ ਆਯੋਜਨ ਦਾ ਉਦੇਸ਼ ਸੂਬੇ ਨੂੰ ਨਸ਼ਾ ਮੁਕਤ ਬਣਾਉਣ...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 31-03-2025 ਅੰਗ 633
ਈਦ-ਉਲ-ਫਿਤਰ ਮੌਕੇ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਦੀ ਆਮਦ ਸਬੰਧੀ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ
ਉਲੰਪੀਅਡ ਟੈਸਟ ’ਚ ਮੱਲ੍ਹਾਂ ਮਾਰਨ ਵਾਲੇ ਬੱਚੇ ਹੋਰਨਾ ਲਈ ਬਣਨਗੇ ਪੇ੍ਰਨਾਸਰੋਤ : ਸਪੀਕਰ ਸੰਧਵਾਂ
ਧਰਤੀ ਹੇਠਲੇ ਪਾਣੀ ਦੀ ਸਮੱਸਿਆ ਨਾਲ ਨਜਿੱਠਣ ਲਈ ਆਲਮੀ ਮਾਹਿਰਾਂ ਵੱਲੋਂ ਵਿਚਾਰ-ਵਟਾਂਦਰਾ: ਪੰਜਾਬ ਅਤੇ ਕੈਲੀਫੋਰਨੀਆ ਮਿਲ ਕੇ ਹੱਲ ਕੱਢਣ ਲਈ ਯਤਨਸ਼ੀਲ
ਯੁੱਧ ਨਸ਼ਿਆਂ ਵਿਰੁੱਧ : ਜਲੰਧਰ ਦਿਹਾਤੀ ਪੁਲਿਸ ਤੇ ਸਿਵਲ ਪ੍ਰਸ਼ਾਸਨ ਨੇ ਪੰਚਾਇਤੀ ਗਲੀ ’ਚ ਕਬਜ਼ਾ ਕਰਨ ਵਾਲੀ ਨਸ਼ਾ ਤਸਕਰ ਖਿਲਾਫ਼ ਵੱਡੀ ਕਾਰਵਾਈ
Budget Session of Haryana: ਮੁੱਦਿਆਂ 'ਤੇ ਵਿਰੋਧੀ ਧਿਰ ਦਾ ਜ਼ੋਰ,ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਜਵਾਬ ਦੇ ਕੇ ਸ਼ਾਂਤ ਕੀਤਾ