ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਗਲੀ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ

 ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਗਲੀ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ

Hoshiarpur, 20,September,2024,(Azad Soch News):- ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ (Cabinet Minister Punjab Bram Shankar Jimpa) ਨੇ ਸ਼ਹਿਰ ਦੇ ਵਾਰਡ ਨੰਬਰ 47 ਵਿਚ ਗਲੀ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ,ਇਸ ਮੌਕੇ ਸਥਾਨਕ ਨਿਵਾਸੀਆਂ ਨੇ ਉਨ੍ਹਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਅਤੇ ਵਿਕਾਸ ਕਾਰਜਾਂ ਪ੍ਰਤੀ ਸਰਕਾਰ ਦੀ ਵਚਨਬੱਧਤਾ ਦੀ ਸ਼ਲਾਘਾ ਕੀਤੀ। ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤਾ ਚੌਧਰੀ ਅਤੇ ਫਾਈਨੈਂਸ ਕਮੇਟੀ ਦੇ ਚੇਅਰਮੈਨ ਬਲਵਿੰਦਰ ਬਿੰਦੀ ਵੀ ਮੌਜੂਦ ਸਨ।

ਗਲੀ ਨਿਰਮਾਣ ਦੀ ਸ਼ੁਰੂਆਤ ਕਰਦੇ ਹੋਏ ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਸੂਬਾ ਸਰਕਾਰ ਜਨਤਾ ਦੀਆਂ ਬੁਨਿਆਦੀ ਜ਼ਰੂਰਤਾਂ ਨੂੰ ਪੂਰਾ ਕਰਨ ਅਤੇ ਉਨ੍ਹਾਂ ਨੂੰ ਬਿਹਤਰ ਸੁਵਿਧਾਵਾਂ ਉਪਲਬੱਧ ਕਰਵਾਉਣ ਲਈ ਲਗਾਤਾਰ ਕੋਸ਼ਿਸ਼ ਕਰ ਰਹੀ ਹੈ। ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਦੱਸਿਆ ਕਿ ਵਾਰਡ ਨੰਬਰ 47 ਦੀਆਂ ਗਲੀਆਂ ਦਾ ਨਿਰਮਾਣ ਲੰਬੇ ਸਮੇਂ ਤੋਂ ਇਲਾਕਾ ਵਾਸੀਆਂ ਦੀ ਮੰਗ ਸੀ, ਜਿਸ ਨੂੰ ਹੁਣ ਪੂਰਾ ਕੀਤਾ ਜਾ ਰਿਹਾ ਹੈ। ਇਸ ਪ੍ਰੋਜੈਕਟ ਤਹਿਤ ਆਧੁਨਿਕ ਤਕਨੀਕ ਅਤੇ ਉਚ ਗੁਣਵੱਤਾ ਵਾਲੀ ਵਾਲੀ ਸਮੱਗਰੀ ਦਾ ਪ੍ਰਯੋਗ ਕਰਕੇ ਗਲੀਆਂ ਦਾ ਨਿਰਮਾਣ ਕੀਤਾ ਜਾਵੇਗਾ, ਜਿਸ ਨਾਲ ਇਲਾਕੇ ਦੀ ਸੁੰਦਰਤਾ ਵਿਚ ਵੀ ਵਾਧਾ ਹੋਵੇਗਾ ਅਤੇ ਨਾਗਰਿਕਾਂ ਨੂੰ ਆਉਣ-ਜਾਣ ਵਿਚ ਸੁਵਿਧਾ ਮਿਲੇਗੀ।

ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਨਿਰਮਾਣ ਕਾਰਜ ਨੂੰ ਮਿਥੇ ਸਮੇਂ ਵਿਚ ਪੂਰਾ ਕਰਨ ਲਈ ਠੋਸ ਕਦਮ ਚੁੱਕੇ ਜਾ ਰਹੇ ਹਨ, ਤਾਂ ਜੋ ਜਨਤਾ ਨੂੰ ਜਲਦ ਤੋਂ ਜਲਦ ਇਸ ਦਾ ਲਾਭ ਮਿਲ ਸਕੇ। ਉਨ੍ਹਾਂ ਇਹ ਵੀ ਭਰੋਸਾ ਦਿੱਤਾ ਕਿ ਕੰਮ ਦੀ ਗੁਣਵੱਤਾ ਵਿਚ ਕਿਸੇ ਪ੍ਰਕਾਰ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਇਸ ਦੀ ਸਮੇਂ ਸਮੇਂ ‘ਤੇ ਨਿਗਰਾਨੀ ਕੀਤੀ ਜਾਵੇਗੀ। ਉਨ੍ਹਾਂ ਸਥਾਨਕ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਕੰਮ ਨੂੰ ਸਫਲ ਬਣਾਉਣ ਵਿਚ ਆਪਣਾ ਸਹਿਯੋਗ ਦੇਣ।

ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਕਿਹਾ ਕਿ ਜਨਤਾ ਦੀ ਭਾਗੀਦਾਰੀ ਅਤੇ ਉਨ੍ਹਾਂ ਦੇ ਸੁਝਾਵਾਂ ਦੇ ਆਧਾਰ ‘ਤੇ ਹੀ ਇਲਾਕੇ ਦਾ ਸਾਂਝਾ ਵਿਕਾਸ ਸੰਭਵ ਹੈ। ਉਨ੍ਹਾਂ ਇਹ ਵੀ ਵਿਸ਼ਵਾਸ਼ ਦਿਵਾਇਆ ਕਿ ਇਲਾਕੇ ਦੀਆਂ ਹੋਰ ਸਮੱਸਿਆਵਾਂ ਨੂੰ ਵੀ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ। ਇਸ ਮੌਕੇ ਕੌਂਸਲਰ ਬਿਮਲਾ ਦੇਵੀ, ਕਮਲਜੀਤ ਸਿੰਘ ਕੰਮਾ, ਕਾਕੂ ਬਾਬਾ, ਨੀਲਮ ਵਾਲੀਆ, ਆਰਵ ਵਾਲੀਆ, ਹਰਬਿਲਾਸ, ਦੀਪਕ ਨੈਅਰ, ਭੋਲੂ, ਪੰਡਿਤ ਵੀ ਮੌਜੂਦ ਸਨ।

Advertisement

Latest News

ਸਰਦੀਆਂ ‘ਚ ਡਾਇਟ ‘ਚ ਸ਼ਾਮਲ ਕਰੋ ਭੁੰਨੇ ਹੋਏ ਛੋਲੇ ਸਰਦੀਆਂ ‘ਚ ਡਾਇਟ ‘ਚ ਸ਼ਾਮਲ ਕਰੋ ਭੁੰਨੇ ਹੋਏ ਛੋਲੇ
ਭੁੰਨੇ ਹੋਏ ਛੋਲਿਆਂ (Roasted Chickpeas) ਵਿਚ ਫਾਈਬਰ (Fiber) ਕਾਫੀ ਮਾਤਰਾ ਵਿਚ ਪਾਇਆ ਜਾਂਦਾ ਹੈ। ਛੋਲੇ ਖਾਣ ਨਾਲ ਭੁੱਖ ਜ਼ਿਆਦਾ ਨਹੀਂ...
Insta360 ਨੇ ਆਪਣਾ ਨਵਾਂ ਐਕਸ਼ਨ ਕੈਮਰਾ ਲਾਂਚ ਕੀਤਾ
ਅਗਲੇ ਸਾਲ ਹੋਣ ਵਾਲੀ ਆਈਸੀਸੀ ਚੈਂਪੀਅਨਜ਼ ਟਰਾਫੀ ਨੂੰ ਲੈ ਕੇ ਪਾਕਿਸਤਾਨ ‘ਚ ਵਿਵਾਦ ਜਾਰੀ
ਚੰਡੀਗੜ੍ਹ ਵਿਚ ਹਵਾ ਦੀ ਗੁਣਵੱਤਾ ਲਗਾਤਾਰ ਹੋ ਰਹੀ ਖਰਾਬ
ਸਾਬਕਾ ਮੁੱਖ ਮੰਤਰੀ ਸਣੇ 4 ਵਿਧਾਇਕਾਂ ਦਾ ਪੈਨਸ਼ਨ ਖਿਲਾਫ ਪ੍ਰਦਰਸ਼ਨ,ਮਾਮਲਾ ਪੰਜਾਬ-ਹਰਿਆਣਾ ਹਾਈ ਕੋਰਟ ਪਹੁੰਚਿਆ
ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਨੇ ਪਰਿਵਾਰ ਸਮੇਤ ਅਯੁੱਧਿਆ ਦੇ ਰਾਮ ਮੰਦਰ ਵਿਖੇ ਮੱਥਾ ਟੇਕਿਆ
ਗੁਰਪ੍ਰੀਤ ਸਿੰਘ ਹਰੀ ਨੌ ਕਤਲ ਕਾਂਡ: ਪੰਜਾਬ ਪੁਲਿਸ ਵੱਲੋਂ ਅੱਤਵਾਦੀ ਅਰਸ਼ ਡੱਲਾ ਗਿਰੋਹ ਦੇ ਦੋ ਸ਼ੂਟਰਾਂ ਦੀ ਗ੍ਰਿਫਤਾਰੀ ਨਾਲ ਟਾਰਗੇਟ ਕਿਲਿੰਗ ਦੀਆਂ ਚਾਰ ਸੰਭਾਵਿਤ ਕੋਸ਼ਿਸ਼ਾਂ ਨੂੰ ਟਾਲਿਆ ਅਤੇ ਤਿੰਨ ਸਨਸਨੀਖੇਜ਼ ਅਪਰਾਧਾਂ ਦੀ ਗੁੱਥੀ ਸੁਲਝਾਈ