ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਆਪਣੇ ਅਹੁਦੇ ਤੋਂ ਅਸਤੀਫਾ ਦਿੱਤਾ

ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਆਪਣੇ ਅਹੁਦੇ ਤੋਂ ਅਸਤੀਫਾ ਦਿੱਤਾ

Barnala,27,June,2024,(Azad Soch News):-  ਪੰਜਾਬ ਦੇ ਬਰਨਾਲਾ ਤੋਂ ਵਿਧਾਇਕ ਅਤੇ ਪੰਜਾਬ ਸਰਕਾਰ (Punjab Govt) ਵਿੱਚ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ (Cabinet Minister Gurmeet Singh Meet Here) ਨੇ ਆਪਣੇ ਅਹੁਦੇ ਤੋਂ ਅਸਤੀਫਾ ਦਿੱਤਾ ਹੈ,ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸੰਗਰੂਰ ਤੋਂ ਆਮ ਆਦਮੀ ਪਾਰਟੀ (Aam Aadmi Party) ਦੇ ਸੰਸਦ ਮੈਂਬਰ ਚੁਣੇ ਜਾਣ ਤੋਂ ਬਾਅਦ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ,ਉਨ੍ਹਾਂ ਆਪਣਾ ਅਸਤੀਫਾ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਭੇਜਿਆ ਸੀ, ਜਿਸ ਨੂੰ ਪ੍ਰਵਾਨ ਕਰ ਲਿਆ ਗਿਆ ਹੈ,ਇਸ ਦੇ ਨਾਲ ਹੀ ਹੁਣ ਖੇਡ ਵਿਭਾਗ (Department of Sports) ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਕੋਲ ਰਹੇਗਾ,ਪੰਜਾਬ ਤੋਂ ‘ਆਪ’ ਦੇ ਤਿੰਨ ਸੰਸਦ ਮੈਂਬਰ ਚੁਣੇ ਗਏ ਹਨ,ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸੰਗਰੂਰ ਤੋਂ ਚੋਣ ਲੜੀ ਸੀ ਅਤੇ ਜਿੱਤ ਹਾਸਿਲ ਕੀਤੀ ਸੀ,ਇਹ ਸੀਟ ਖਾਲੀ ਹੋਣ ਤੋਂ ਬਾਅਦ ਚੋਣ ਕਮਿਸ਼ਨ (Election Commission) ਵੱਲੋਂ ਜਲਦੀ ਹੀ ਇਸ ਸੀਟ ‘ਤੇ ਉਪ ਚੋਣ ਕਰਵਾਈ ਜਾਵੇਗੀ,ਸਿਰਫ਼ ਸੰਗਰੂਰ ਹੀ ਨਹੀਂ, ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ਤੋਂ ਵਿਧਾਇਕ ਸੁਖਜਿੰਦਰ ਰੰਧਾਵਾ,ਗਿੱਦੜਬਾਹਾ ਤੋਂ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਹੁਸ਼ਿਆਰਪੁਰ ਤੋਂ ਡਾ: ਰਾਜ ਕੁਮਾਰ ਚੱਬੇਵਾਲ ਦੇ ਸੰਸਦ ਪਹੁੰਚਣ ਮਗਰੋਂ ਇੱਥੇ ਵੀ ਉਪ ਚੋਣ ਹੋਣੀ ਹੈ,ਜਦੋਂਕਿ ਜਲੰਧਰ ਵਿੱਚ ਸ਼ੀਤਲ ਅੰਗੁਰਾਲ ਦੇ ਅਸਤੀਫੇ ਤੋਂ ਬਾਅਦ ਅਗਲੇ ਮਹੀਨੇ ਚੋਣਾਂ ਹੋ ਰਹੀਆਂ ਹਨ।

Advertisement

Latest News

Desi Ghee Benefits: ਹੱਡੀਆਂ ਨੂੰ ਮਜ਼ਬੂਤ ਬਣਾਉਂਦਾ ਦਾ ਦੇਸੀ ਘਿਓ Desi Ghee Benefits: ਹੱਡੀਆਂ ਨੂੰ ਮਜ਼ਬੂਤ ਬਣਾਉਂਦਾ ਦਾ ਦੇਸੀ ਘਿਓ
ਆਯੁਰਵੇਦ ਮਾਹਕਾਂ ਮੁਤਾਬਕ ਘਿਓ ਵਿਟਾਮਿਨ ਡੀ (Vitamin D) ਦਾ ਇੱਕ ਵਧੀਆ ਸਰੋਤ ਹੈ ਜੋ ਸਰੀਰ ਵਿੱਚ ਕੈਲਸ਼ੀਅਮ (Calcium) ਨੂੰ ਸੋਖ...
ਡੱਚ ਨੋਬਲ ਪੁਰਸਕਾਰ ਜੇਤੂ ਪ੍ਰੋ. ਜੇਰਾਰਡ 'ਟੀ ਹੂਫਟ ਨੇ Chandigarh University ਦੇ 926 ਵਿਦਿਆਰਥੀਆਂ ਨੂੰ ਡਿਗਰੀਆਂ ਕੀਤੀ ਪ੍ਰਦਾਨ
State Election Commission Punjab ਨੇ ਮੋਹਾਲੀ ਦੇ ਜਗਤਪੁਰਾ ਗ੍ਰਾਮ ਪੰਚਾਇਤ ਦੀ ਚੋਣ ਪ੍ਰਕਿਰਿਆ ਨੂੰ ਮੁਅੱਤਲ ਕੀਤਾ
ਭਗਵੰਤ ਮਾਨ ਦੇ ਯਤਨਾਂ ਸਦਕਾ ਝੋਨੇ ਦੀ ਖਰੀਦ ਲਈ ਰਾਹ ਪੱਧਰਾ ਹੋਇਆ,ਮਿੱਲ ਮਾਲਕਾਂ ਦੀ ਹੜਤਾਲ ਖਤਮ
ਜਿਲਾ ਕਚਹਿਰੀ, ਅੰਮ੍ਰਿਤਸਰ ਵਿਖੇ ਸਵੱਛਤਾ ਅਭਿਆਨ ਸਵੱਛਤਾ ਹੀ ਸੇਵਾ ਦੀ ਸੁਰੂਆਤ
ਕੇਂਦਰੀ ਜੇਲ੍ਹ ਅੰਮ੍ਰਿਤਸਰ ਮੈਡੀਕਲ ਕੈਂਪ ਲਗਾਇਆ: ਜੱਜ ਅਮਰਦੀਪ ਸਿੰਘ ਬੈਂਸ
ਸਿਵਲ ਸਰਜਨ ਵਲੋਂ ਵੱਖ-ਵੱਖ ਸਿਹਤ ਸੰਸਥਾਵਾਂ ਦੀ ਅਚਨਚੇਤ ਚੈਕਿੰਗ