ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਲਗਾਤਾਰ ਦੂਸਰੇ ਦਿਨ ਰਹੇ ਪਿੰਡਾਂ 'ਚ ਵੰਡਦੇ ਰਹੇ ਗਰਾਂਟਾਂ ਦੇ ਗੱਫੇ

ਕੈਬਨਿਟ ਮੰਤਰੀ  ਹਰਭਜਨ ਸਿੰਘ ਈਟੀਓ  ਲਗਾਤਾਰ ਦੂਸਰੇ ਦਿਨ ਰਹੇ ਪਿੰਡਾਂ 'ਚ ਵੰਡਦੇ ਰਹੇ ਗਰਾਂਟਾਂ ਦੇ ਗੱਫੇ

ਅੰਮ੍ਰਿਤਸਰ 21 ਸਤੰਬਰ --ਕੈਬਨਟ ਮੰਤਰੀ ਸ ਹਰਭਜਨ ਸਿੰਘ ਈ ਟੀ ਓ ਲਗਾਤਾਰ ਦੂਸਰੇ ਦਿਨ ਆਪਣੇ ਹਲਕੇ ਜੰਡਿਆਲਾ ਗੁਰੂ ਦੇਪਿੰਡਾਂ ਵਿੱਚ ਰਹੇ। ਇਸ ਮੌਕੇ ਉਨ੍ਹਾਂ ਲੋਕਾਂ ਦੀਆਂ ਮੁਸ਼ਕਲਾਂ ਨੂੰ ਸੁਣਕੇ ਮੌਕੇ 'ਤੇ ਹੀ ਮੁਸ਼ਕਲਾਂ ਦਾ ਨਿਪਟਾਰਾ ਕਰਨ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਅਤੇ ਸਾਰੇ ਕੰਮਾਂ ਨੂੰ ਪੂਰਾ ਕਰਨ ਲਈ ਹਰੇਕ ਕੰਮ ਦੀ ਸਮਾਂ ਸੀਮਾ ਨਿਰਧਾਰਤ ਪਰਮ ਦੀ ਹਦਾਇਤ ਕੀਤੀ।

 ਉਹਨਾਂ ਨੇ ਅੱਜ ਦੂਸਰੇ ਦਿਨ ਦਸ ਪਿੰਡਾਂ ਨੂੰ ਇਕ ਕਰੋੜ 72 ਲੱਖ ਰੁਪਏ ਦੀਆਂ ਗਰਾਂਟਾਂ ਵੰਡੀਆਂ। ਜਿਨਾਂ ਵਿੱਚ ਪਿੰਡ ਮਾਲੋਵਾਲ ਨੂੰ 9.10 ਲੱਖਤਲਵੰਡੀ ਨੂੰ 5 ਲੱਖ,  ਜੱਬੋਵਾਲ ਵਾਲ ਨੂੰ 13.44  ਲੱਖ,  ਮੁੱਛਲ ਨੂੰ 14 ਲੱਖ,  ਜੋਧਾਨਗਰੀ ਨੂੰ 11 ਲੱਖ ਕੋਟ ਖਹਿਰਾ ਨੂੰ 8 ਲੱਖ,  ਡੇਹਰੀਵਾਲ ਨੂੰ 60 ਲੱਖ,  ਰੁਮਾਣਾ ਚੱਕ ਨੂੰ 9 ਲੱਖਕੋਟ ਹਯਾਤ ਨੂੰ 4 ਲੱਖ ਅਤੇ ਸੈਦਪੁਰ ਨੂੰ 9 ਲੱਖ ਰੁਪਏ ਦੀ ਗਰਾਂਟ ਦਿੱਤੀ।  ਇਸ ਤੋਂ ਇਲਾਵਾ ਉਨਾਂ ਨੇ ਗ੍ਰਾਮ ਪੰਚਾਇਤ ਤਾਰਾਗੜ੍ਹ ਦੇ ਬਾਜ਼ਾਰ ਦੀ ਉਸਾਰੀ ਜੋ ਕਿ 13 ਲੱਖ ਰੁਪਏ ਨਾਲ ਹੋਣੀ ਹੈ ਦਾ ਕੰਮ ਸ਼ੁਰੂ ਕਰਵਾਇਆ ਅਤੇ ਬਾਜ਼ਾਰ ਵਿੱਚ ਲਾਈਟਾਂ ਲਗਾਉਣ ਲਈ ਪੌਣੇ ਦੋ ਲੱਖ ਰੁਪਏ ਦੀ ਗਰਾਂਟ ਦਿੱਤੀ।

                ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ  ਕੈਬਨਟ ਮੰਤਰੀ ਸਰਦਾਰ ਹਰਭਜਨ ਸਿੰਘ ਨੇ ਜੰਡਿਆਲਾ ਗੁਰੂ ਹਲਕੇ ਦੇ ਪਿੰਡ ਵਾਸੀਆਂ  ਨੂੰ ਆਪਣੀ ਪੰਚਾਇਤ ਸਰਬਸੰਮ ਤੀ ਨਾਲ ਚੁਨਣ ਦਾ ਸੱਦਾ ਦਿੰਦਿਆਂ ਕਿਹਾ ਕਿ ਇਸ ਨਾਲ ਜਿਥੇ ਪਿੰਡਾਂ ਵਿੱਚ ਭਾਈਚਾਰਕ ਸਾਂਝ ਵਧੇਗੀਉਥੇ ਹੀ ਧੜੇਬੰਦੀ ਖਤਮ ਹੋਵੇਗੀ ਤੇ ਪਿੰਡ ਤੇਜ਼ੀ ਨਾਲ ਵਿਕਾਸ ਕਰਨਗੇ। ਉਨ੍ਹਾਂ ਕਿਹਾ ਕਿ ਜਿਹੜਾ ਪਿੰਡ ਸਰਬਸੰਮਤੀ ਨਾਲ ਪੰਚਾਇਤ ਦੀ ਚੋਣ ਕਰੇਗਾਉਸ ਪਿੰਡ ਨੂੰ ਪੰਜਾਬ ਸਰਕਾਰ ਵੱਲੋਂ 5 ਲੱਖ ਰੁਪਏ ਦੀ ਗਰਾਂਟ ਤੋਂ ਇਲਾਵਾ ਸਟੇਡੀਅਮ ਜਾਂ ਸਕੂਲ ਜਾਂ ਹਸਪਤਾਲ ਦਿੱਤਾ ਜਾਵੇਗਾ।

                ਆਪਣੇ ਦੌਰੇ ਦੌਰਾਨ ਕੈਬਨਿਟ ਮੰਤਰੀ ਨੇ  ਮਨਰੇਗਾ ਕਾਮਿਆਂ ਦੀਆਂ ਮੁਸ਼ਕਲਾਂ ਸੁਣੀਆਂ ਤੇ ਅਧਿਕਾਰੀਆਂ ਨੂੰ ਮਨਰੇਗਾ ਕਾਮਿਆਂ ਨੂੰ ਲਗਾਤਾਰ ਕੰਮ ਦੇਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਜਿਹੜੇ ਪਿੰਡਾਂ ਵਿੱਚ ਮਨਰੇਗਾ ਦਾ ਕੰਮ ਘੱਟ ਹੈਉਥੇ ਰਜਵਾਹਿਆਂ ਜਾ ਸੜਕਾਂ 'ਤੇ ਬੂਟੇ ਲਗਾਉਣ ਸਮੇਤ ਹੋਰ ਸਾਧਨ ਰਾਹੀਂ ਕੰਮ ਪੈਦਾ ਕੀਤਾ ਜਾ ਸਕਦਾ ਹੈ।

  ਉਹਨਾਂ ਕਿਹਾ ਕਿ ਪੰਜਾਬ ਸਰਕਾਰ ਕੋਲ ਪਿੰਡਾਂ ਦੇ ਵਿਕਾਸ ਲਈ ਪੈਸੇ ਦੀ ਕੋਈ ਘਾਟ ਨਹੀਂ ਹੈ ਪਰ ਤੁਸੀਂ ਇਹ ਪੈਸਾ ਆਪਣੀ ਲੋੜ ਅਨੁਸਾਰ ਅਤੇ ਗੁਣਵੱਤਾ ਨਾਲ ਕੰਮ ਕਰਵਾਉਂਦੇ ਹੋਏ ਲਗਾਓ ਤਾਂ ਜੋ ਤੁਹਾਡੇ ਹੀ ਦਿੱਤੇ ਹੋਏ ਇਸ ਪੈਸੇ ਦੀ ਸਹੀ ਵਰਤੋਂ ਹੋਵੇ ਅਤੇ ਉਸ ਦਾ ਪਿੰਡ ਵਾਸੀਆਂ ਨੂੰ ਸੁੱਖ ਮਿਲੇ। ਉਹਨਾਂ ਕਿਹਾ ਕਿ ਜੋ ਵੀ ਪਿੰਡ ਪੈਸੇ ਦੀ ਸੁਚੱਜੀ ਵਰਤੋਂ ਕਰੇਗਾ ਉਸ ਨੂੰ ਭਵਿੱਖ ਵਿੱਚ ਹੋਰ ਵੀ ਗਰਾਂਟਾਂ ਦਿੱਤੀਆਂ ਜਾਣਗੀਆਂ।

ਇਸ ਮੌਕੇ  ਬਲਾਕ ਪ੍ਰਧਾਨ ਚੇਅਰਮੈਨ,  ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਅਤੇ ਪਿੰਡਾਂ ਦੇ ਮੋਹਤਬਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

Tags:

Advertisement

Latest News

ਪੰਜਾਬ ਪੁਲਿਸ ਵੱਲੋਂ ਗੈਂਗਸਟਰ ਮਾਡਿਊਲ ਦੇ ਦੋ ਮੈਂਬਰ ਗ੍ਰਿਫ਼ਤਾਰ; ਦੋ ਗਲਾਕ ਪਿਸਤੌਲ ਬਰਾਮਦ ਪੰਜਾਬ ਪੁਲਿਸ ਵੱਲੋਂ ਗੈਂਗਸਟਰ ਮਾਡਿਊਲ ਦੇ ਦੋ ਮੈਂਬਰ ਗ੍ਰਿਫ਼ਤਾਰ; ਦੋ ਗਲਾਕ ਪਿਸਤੌਲ ਬਰਾਮਦ
ਚੰਡੀਗੜ੍ਹ/ਪਠਾਨਕੋਟ, 21 ਦਸੰਬਰ:ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ...
Realme 12+ 5G 12GB RAM,5000mAh ਬੈਟਰੀ,67W ਚਾਰਜਿੰਗ ਨਾਲ ਲਾਂਚ
ਹਰਿਆਣਾ ਦੇ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਵੱਡਾ ਝਟਕਾ ਲੱਗਾ
ਪੰਜਾਬ ਵਿਜੀਲੈਂਸ ਬਿਊਰੋ ਨੇ 4000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਰੰਗੇ ਹੱਥੀਂ ਕਾਬੂ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 21-12-2024 ਅੰਗ 821
ਪੰਜਾਬ ਵਿੱਚ ਅੱਜ ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ
ਮਸ਼ਹੂਰ ਪੰਜਾਬੀ ਗਾਇਕ ਅਤੇ ਰੈਪਰ ਏਪੀ ਢਿੱਲੋਂ ਦੇ ਸ਼ੋਅ ਤੋਂ ਪਹਿਲਾਂ ਐਨਆਈਏ ਨੇ ਪੰਜਾਬੀ ਕਲਾਕਾਰਾਂ 'ਤੇ ਹਮਲਿਆਂ ਨੂੰ ਲੈ ਕੇ ਅਲਰਟ ਜਾਰੀ ਕੀਤਾ