ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਨਵੀਆਂ ਬਣੀਆਂ ਗ੍ਰਾਮ ਪੰਚਾਇਤਾਂ ਨੂੰ ਲੋਕਾਂ ਦੇ ਸਾਂਝੇ ਕੰਮ ਪਹਿਲ ਦੇ ਆਧਾਰ 'ਤੇ ਕਰਵਾਉਣ ਦਾ ਸੱਦਾ

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਨਵੀਆਂ ਬਣੀਆਂ ਗ੍ਰਾਮ ਪੰਚਾਇਤਾਂ ਨੂੰ ਲੋਕਾਂ ਦੇ ਸਾਂਝੇ ਕੰਮ ਪਹਿਲ ਦੇ ਆਧਾਰ 'ਤੇ ਕਰਵਾਉਣ ਦਾ ਸੱਦਾ

ਅੰਮ੍ਰਿਤਸਰ 13 ਨਵੰਬਰ ---

ਪੰਜਾਬ ਦੇ ਕੈਬਨਿਟ ਮੰਤਰੀ ਭਜਨ ਸਿੰਘ ਈਟੀਓ ਨੇ ਹਾਲ ਹੀ ਵਿੱਚ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚੜ੍ਹੀਆਂ ਪੰਚਾਇਤੀ ਚੋਣਾਂ ਵਿੱਚ ਜਿੱਤ ਹਾਸਲ ਕਰ ਕੇ ਸਰਪੰਚ ਅਤੇ ਪੰਚ ਚੁਣੇ ਗਏ ਉਮੀਦਵਾਰਾਂ ਨੂੰ ਮੁਬਾਰਕਬਾਦ ਦਿੰਦਿਆਂ ਲੋਕਾਂ ਦੇ ਸਾਂਝੇ ਕੰਮ ਪਹਿਲ ਦੇ ਆਧਾਰ 'ਤੇ ਕਰਵਾਉਣ ਦਾ ਸੱਦਾ ਦਿੱਤਾ ਹੈ। ਅੱਜ ਵਿਧਾਨ ਸਭਾ ਹਲਕਾ ਜੰਡਿਆਲਾ ਦੇ ਪਿੰਡ ਤਰਸਿੱਕਾ  ਵਿਖੇ ਭਗਤਾਂ ਦਾ ਡੇਰਾ ਗੁਰੂਦੁਆਰਾ ਸਾਹਿਬ ਵਿਖੇ ਨਵੇਂ ਬਣੇ ਸਰਪੰਚ ਸਰਦਾਰ ਜਗਦੀਪ ਸਿੰਘ (ਦੀਪ) ਵੱਲੋਂ ਸ਼ੁਕਰਾਨੇ ਵਜੋਂ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਵਿੱਚ ਹਾਜ਼ਰੀ ਭਰਦੇ ਹੋਏ  ਉਹਨਾਂ ਸਮੁੱਚੀ ਪੰਚਾਇਤ ਨੂੰ ਮੁਬਾਰਕਬਾਦ ਦਿੱਤੀ। ਇਸ ਮੌਕੇ ਗੁਰਦੁਆਰਾ ਦੇ ਪ੍ਰਮੁੱਖ ਸੇਵਾਦਾਰ ਬਾਬਾ ਗੁਰਦੇਵ ਸਿੰਘਬਲਾਕ ਪ੍ਰਧਾਨ ਸਰਦਾਰ ਬਲਰਾਜ ਸਿੰਘਸਰਪੰਚ ਜਰਮਨਜੀਤ ਸਿੰਘ ਅਵਤਾਰ ਸਿੰਘ ਨਗਰ ਤੋਂਸਰਪੰਚ ਗੁਰਵੇਲ ਸਿੰਘ ਪਿੰਡ ਜਲਾਲ ਤੋਂ ਵੀ ਹਾਜ਼ਰ ਸਨ।

 ਉਹਨਾਂ ਕਿਹਾ ਕਿ ਗੁਰੂ ਦਾ ਓਟ ਆਸਰਾ ਲੈ ਕੇ ਕੰਮ ਦੀ ਸ਼ੁਰੂਆਤ ਕਰਨ ਲਈ ਪਿੰਡ ਵਾਸੀ ਵਧਾਈ ਦੇ ਪਾਤਰ ਹਨ।

ਕੈਬਨਿਟ ਮੰਤਰੀ  ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿਛਲੇ ਢਾਈ ਸਾਲਾਂ ਦੌਰਾਨ ਹਲਕਾ ਜੰਡਿਆਲਾ ਦੇ ਦਿਹਾਤੀ ਤੇ ਸ਼ਹਿਰੀ ਖੇਤਰਾਂ ਵਿੱਚ ਬਹੁ-ਗਿਣਤੀ ਵਿਕਾਸ ਕਰਵਾਏ ਗਏ ਹਨ।ਉਹਨਾਂ ਨੇ ਸਮੂਹ ਗ੍ਰਾਮ ਪੰਚਾਇਤਾਂ ਨੂੰ ਵੀ ਅਪੀਲ ਕੀਤੀ ਕਿ ਉਹ ਬਿਨਾਂ ਕਿਸੇ ਪੱਖਪਾਤ ਅਤੇ ਵੈਰ ਵਿਰੋਧ ਤੋਂ ਲੋਕ ਹਿਤ ਵਿੱਚ ਸਰਗਰਮ ਰਹਿੰਦੇ ਹੋਏ ਪਿੰਡਾਂ ਦੇ ਬਹੁਪੱਖੀ ਵਿਕਾਸ ਨੂੰ ਯਕੀਨੀ ਬਣਾਉਣ। ਕੈਬਨਿਟ ਮੰਤਰੀ ਨੇ ਨਵੇਂ ਬਣੇ ਸਰਪੰਚਾਂ ਅਤੇ ਪੰਚਾਂ ਨੂੰ ਸਨਮਾਨਿਤ ਕੀਤਾ ਅਤੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।

ਇਸ ਮੌਕੇ ਗ੍ਰਾਮ ਪੰਚਾਇਤ ਵੱਲੋਂ ਵੀ ਕੈਬਨਿਟ ਮੰਤਰੀ ਦਾ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ।

Tags:

Advertisement

Latest News

ਡੀ.ਐਮ. ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਦੇ ਬੱਚਿਆਂ ਨੂੰ ਚਾਈਨਾ ਡੋਰ ਦੇ ਦੁਸ਼ਪ੍ਰਭਾਵਾਂ ਬਾਰੇ ਕੀਤਾ ਜਾਗਰੂਕ ਡੀ.ਐਮ. ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਦੇ ਬੱਚਿਆਂ ਨੂੰ ਚਾਈਨਾ ਡੋਰ ਦੇ ਦੁਸ਼ਪ੍ਰਭਾਵਾਂ ਬਾਰੇ ਕੀਤਾ ਜਾਗਰੂਕ
ਮੋਗਾ, 26 ਦਸੰਬਰ,           ਚਾਈਨਾ ਡੋਰ ਨੂੰ ਵੇਚਣਾ, ਖਰੀਦਣਾ ਤੇ ਇਸਦੀ ਵਰਤੋਂ ਉਪਰ ਪੂਰਨ ਤੌਰ ਤੇ ਪਾਬੰਦੀ ਲਗਾਈ ਗਈ ਹੈ ਕਿਉਂਕਿ...
ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਸ਼ਹੀਦ ਊਧਮ ਸਿੰਘ ਦੇ ਜਨਮ ਦਿਹਾੜੇ ਮੌਕੇ ਸ਼ਰਧਾ ਦੇ ਫੁੱਲ ਭੇਟ ਕੀਤੇ
ਗੁਰਮੀਤ ਸਿੰਘ ਖੁੱਡੀਆਂ ਨੇ ਪਸ਼ੂ ਪਾਲਣ ਵਿਭਾਗ ਵਿੱਚ 11 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ
The Rattan Foundation: Trying to fill the chasm
ਡਿਪਟੀ ਕਮਿਸ਼ਨਰ ਨੇ ਜਣੇਪੇ ਦੌਰਾਨ ਹੋਣ ਵਾਲੀਆਂ ਮੌਤਾਂ ਰੋਕਣ ਲਈ ਕੀਤੀ ਮੀਟਿੰਗ
ਵਿੱਦਿਆ ਮਨੁੱਖ ਦਾ ਤੀਜਾ ਨੇਤਰ : ਡਿਪਟੀ ਕਮਿਸ਼ਨਰ
ਨਗਰ ਨਿਗਮ ਮੋਹਾਲੀ ਨੇ ਗੈਰ-ਪ੍ਰਵਾਨਿਤ ਉਸਾਰੀਆਂ ਖਿਲਾਫ ਵਿਆਪਕ ਮੁਹਿੰਮ ਚਲਾਈ