ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਵਿਕਾਸ ਕਾਰਜਾਂ ਬਾਰੇ ਅਧਿਕਾਰੀਆਂ ਨਾਲ ਮੀਟਿੰਗ

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਵਿਕਾਸ ਕਾਰਜਾਂ ਬਾਰੇ ਅਧਿਕਾਰੀਆਂ ਨਾਲ ਮੀਟਿੰਗ

ਜੰਡਿਆਲਾ ਗੁਰੂ , 25  ਜੁਲਾਈ 2024---

ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈ ਟੀ ਓ ਨੇ ਜੰਡਿਆਲਾ ਗੁਰੂ ਹਲਕੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਅੱਜ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਜਿਸ ਵਿੱਚ ਨਗਰ ਕੌਂਸਲ ਜੰਡਿਆਲਾ ਦੇ ਕੌਂਸਲਰ ਅਤੇ ਪ੍ਰਧਾਨ ਵੀ ਸ਼ਾਮਿਲ ਹੋਏ।

ਉਹਨਾਂ ਜੰਡਿਆਲਾ ਗੁਰੂ ਕਸਬੇ ਵਿੱਚ ਨਗਰ ਕੌਂਸਲ ਜੰਡਿਆਲਾ ਵੱਲੋਂ ਕਰਵਾਏ ਜਾ ਰਹੇ ਕੰਮਾਂ ਦੇ ਵੇਰਵੇ ਲੈਂਦੇ ਕਿਹਾ ਕਿ ਬਰਸਾਤ ਦੇ ਸੀਜਨ ਦੌਰਾਨ ਜਿਨਾਂ ਸਥਾਨਾਂ ਉੱਤੇ ਪਾਣੀ ਖੜਨ ਦੀ ਸਮੱਸਿਆ ਆ ਰਹੀ ਹੈਉਸ ਦੀ ਨਿਸ਼ਾਨਦੇਹੀ ਕਰਕੇ ਪੱਕਾ ਹੱਲ ਕੱਢਿਆ ਜਾਵੇ।  ਉਹਨਾਂ ਜੰਡਿਆਲਾ ਗੁਰੂ ਕਸਬੇ ਵਿੱਚ ਸੀਵਰੇਜ ਅਤੇ ਸਾਫ ਸਫਾਈ ਦੇ ਕੰਮਾਂ ਦੀ ਵੀ ਬਰੀਕੀ ਨਾਲ ਸਮੀਖਿਆ ਕੀਤੀ।

ਇਸ ਤੋਂ ਇਲਾਵਾ ਪਿੰਡਾਂ ਵਿੱਚ ਚੱਲ ਰਹੇ ਕੰਮਾਂ ਬਾਰੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨਾਲ ਗੱਲਬਾਤ ਕਰਦੇ ਉਹਨਾਂ ਨੇ ਸਪਸ਼ਟ ਕੀਤਾ ਕਿ ਪਿੰਡਾਂ ਵਿੱਚ ਕਰਵਾਏ ਜਾ ਰਹੇ ਕੰਮਾਂ ਦੌਰਾਨ ਕਿਸੇ ਧੜੇ ਜਾਂ ਪਾਰਟੀ ਨੂੰ ਅਣਗੌਲਿਆ ਨਾ ਕੀਤਾ ਜਾਵੇ ਬਲਕਿ ਪਿੰਡਾਂ ਦੀ ਲੋੜ ਅਨੁਸਾਰ ਹਰ ਕੰਮ ਯੋਜਨਾਬੱਧ ਢੰਗ ਨਾਲ ਕੀਤਾ ਜਾਵੇ । ਉਹਨਾਂ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦਾ ਸੁਪਨਾ ਰੰਗਲੇ ਪੰਜਾਬ ਦੀ ਸਥਾਪਤੀ ਹੈ ਅਤੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੀ ਜਿੰਮੇਵਾਰੀ ਹੋਣ ਕਾਰਨ ਮੇਰਾ ਫਰਜ ਹੈ ਕਿ ਮੈਂ ਆਪਣੇ ਹਲਕੇ ਦੇ ਹਰੇਕ ਪਿੰਡ ਸ਼ਹਿਰ ਅਤੇ ਕਸਬੇ ਵਿੱਚ ਬਿਹਤਰ ਢੰਗ ਨਾਲ ਕੰਮ ਕਰਕੇ ਮੁੱਖ ਮੰਤਰੀ ਦੇ ਸੁਪਨੇ ਨੂੰ ਪੂਰਾ ਕਰਨ ਵਿੱਚ ਆਪਣਾ ਫਰਜ਼ ਨਿਭਾਵਾਂ।

ਉਨਾਂ ਇਸ ਮੌਕੇ ਅਮਨ ਕਾਨੂੰਨ ਦੀ ਸਥਿਤੀ ਅਤੇ ਨਸ਼ਿਆਂ ਦੀ ਬਰਾਮਦਗੀ ਨੂੰ ਲੈ ਕੇ ਪੁਲਿਸ ਅਧਿਕਾਰੀਆਂ ਨਾਲ ਗੱਲਬਾਤ ਕੀਤੀ। ਉਹਨਾਂ ਕਿਹਾ ਕਿ ਨਸ਼ੇ ਦੀ ਸਮਗਲਿੰਗ ਭਾਵੇਂ ਅੰਤਰਰਾਸ਼ਟਰੀ ਸਰਹੱਦ ਤੋਂ ਹੋ ਰਹੀ ਹੈ ਪਰ ਇਸ ਦੀ ਖਪਤ ਨੂੰ ਰੋਕਣਾ ਸਾਡਾ ਫਰਜ਼ ਹੈ। ਉਹਨਾਂ ਕਿਹਾ ਕਿ ਨਸ਼ੇ ਦੇ ਸਮਗਲਰਾਂ ਨਾਲ ਕੋਈ ਤਰਸ ਨਾ ਕੀਤਾ ਜਾਵੇ ਬਲਕਿ ਕਠੋਰਤਾ ਨਾਲ ਪੇਸ਼ ਆਇਆ ਜਾਵੇ। ਉਨਾਂ ਹਦਾਇਤ ਕੀਤੀ ਕਿ ਅਜਿਹੇ ਸਰਗਣਿਆਂ ਨੂੰ ਕੁਚਲਿਆ ਜਾਵੇਜੋ ਸਮਾਜ ਵਿੱਚ ਨਸ਼ੇ ਵੇਚ ਕੇ ਨੌਜਵਾਨਾਂ ਨੂੰ ਬਰਬਾਦੀ ਵੱਲ ਧੱਕ ਰਹੇ ਹਨ। ਉਹਨਾਂ ਕਿਹਾ ਕਿ ਇਹ ਕਾਰਵਾਈ ਕੇਵਲ ਸਮਗਲਰ ਦੇ ਜੇਲ ਜਾਣ ਤੱਕ ਸੀਮਤ ਨਾ ਰਹੇ ਬਲਕਿ ਉਸ ਦੀ ਬਣਾਈ ਹੋਈ ਜਾਇਦਾ ਨੂੰ ਵੀ ਜਬਤ ਕੀਤਾ ਜਾਵੇ ।

Tags:

Advertisement

Latest News

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 17-10-2024 ਅੰਗ 613 ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 17-10-2024 ਅੰਗ 613
ਸੋਰਠਿ ਮਹਲਾ ੫ ॥ ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥ ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੰਗਿ ਰਚੇ...
ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਆਈ ਟੀਮ ਇੰਡੀਆ ਸਿਰਫ਼ 46 ਦੌੜਾਂ 'ਤੇ ਹੀ ਸਿਮਟ ਗਈ
ਸਰੀਰ ਲਈ ਅੰਮ੍ਰਿਤ ਹੈ ਅਸ਼ਵਗੰਧਾ
ਬੰਗਲਾਦੇਸ਼ ਦੀ ਅਦਾਲਤ ਨੇ ਸਾਬਕਾ ਨੇਤਾ ਸ਼ੇਖ ਹਸੀਨਾ ਦੇ ਖ਼ਿਲਾਫ਼ ਗ੍ਰਿਫਤਾਰੀ ਵਾਰੰਟ ਜਾਰੀ ਕਰਨ ਦਾ ਹੁਕਮ ਦਿੱਤਾ
ਅਦਾਕਾਰਾ ਕੰਗਨਾ ਰਣੌਤ ਦੀ ਫਿਲਮ Emergency ਨੂੰ ਮਿਲਿਆ ਸੈਂਸਰ ਬੋਰਡ ਵੱਲੋਂ ਸਰਟੀਫਿਕੇਟ
ਤਖ਼ਤ ਸਾਹਿਬ ਦੇ ਜਥੇਦਾਰ ਦੀ ਅਥਾਰਟੀ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕਰਾਂਗੇ-ਮੁੱਖ ਮੰਤਰੀ
ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਦਿਹਾਤੀ ਨੇ ਮੌਕੇ ਤੇ ਪਹੁੰਚ ਕੇ ਬੁਝਾਈ ਖੇਤਾਂ ਵਿੱਚ ਅੱਗ