ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਹਲਕਾ ਉੱਤਰੀ ਦਾ ਵਿਸ਼ੇਸ਼ ਦੌਰਾ

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਹਲਕਾ ਉੱਤਰੀ ਦਾ ਵਿਸ਼ੇਸ਼ ਦੌਰਾ

ਲੁਧਿਆਣਾ, 08 ਅਪ੍ਰੈਲ (000) - ਪੰਜਾਬ ਦੇ ਵਸਨੀਕਾਂ ਨੂੰ ਆਗਾਮੀ ਗਰਮੀਆਂ ਦੇ ਮੌਸਮ ਦੌਰਾਨ ਭਰੋਸੇਮੰਦ ਬਿਜਲੀ ਸਪਲਾਈ ਪ੍ਰਦਾਨ ਕਰਨ ਅਤੇ ਸਮਾਜ ਦੇ ਸਾਰੇ ਵਰਗਾਂ ਨੂੰ ਹਰੇਕ ਬਿੱਲ 'ਤੇ 600 ਯੂਨਿਟ ਮੁਫ਼ਤ ਬਿਜਲੀ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਚਨਬੱਧ ਹੈ।

ਇਸ ਗੱਲ ਦਾ ਪ੍ਰਗਟਾਵਾ ਪੰਜਾਬ ਸਰਕਾਰ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵਲੋਂ ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਦੇ ਵਿਸ਼ੇਸ਼ ਦੌਰੇ ਦੌਰਾਨ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਮਦਨ ਲਾਲ ਬੱਗਾ ਵੀ ਮੌਜੂਦ ਸਨ।

ਇਸ ਮੌਕੇ ਕੈਬਨਿਟ ਮੰਤਰੀ ਵੱਲੋਂ ਹਲਕਾ ਉੱਤਰੀ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਸਮੀਖਿਆ ਕੀਤੀ, ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਜਲਦ ਨਿਪਟਾਰੇ ਦਾ ਵੀ ਭਰੋਸਾ ਦਿੱਤਾ।

ਉਨ੍ਹਾਂ ਕਿਹਾ ਕਿ ਸੂਬੇ ਦੇ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਅਤੇ ਭਰੋਸੇਮੰਦ ਬਿਜਲੀ ਸਪਲਾਈ ਪ੍ਰਦਾਨ ਕਰਨ ਦੇ ਉਦੇਸ਼ ਨੂੰ ਪ੍ਰਾਪਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਪਿਛਲੇ ਤਿੰਨ ਸਾਲ ਦੌਰਾਨ ਅਹਿਮ ਪਹਿਲਕਦਮੀਆਂ ਕੀਤੀਆਂ ਗਈਆਂ ਹਨ।

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਪੀ.ਐਸ.ਪੀ.ਐਸ.ਐਲ. ਦੇ ਅਧਿਕਾਰੀਆਂ ਨੂੰ ਸੁਚਾਰੂ ਬਿਜਲੀ ਸਪਲਾਈ ਲਈ ਸਪੱਸ਼ਟ ਨਿਰਦੇਸ਼ ਜਾਰੀ ਕੀਤੇ ਹਨ ਜਿਸਦੇ ਤਹਿਤ ਜਿੱਥੇ ਕਿਤੇ ਵੀ ਨਵੇਂ ਟ੍ਰਾਂਸਫਾਰਮਰ ਦੀ ਲੋੜ ਹੈ ਜਾਂ ਬਿਜਲੀ ਦੀਆਂ ਤਾਰਾਂ ਬਦਲੀਆਂ ਜਾਣੀਆਂ ਹਨ, ਨਵੇਂ ਖੰਭੇ ਲਗਾਏ ਜਾਣੇ ਹਨ, ਇਨ੍ਹਾਂ ਕਾਰਜ਼ਾਂ ਨੂੰ ਫੌਰੀ ਤੌਰ 'ਤੇ ਅਮਲੀ ਜ਼ਾਮਾ ਪਹਿਨਾਇਆ ਜਾਵੇ ਤਾਂ ਜੋ ਆਮ ਜਨਤਾ ਗਰਮੀ ਦੇ ਮੌਸਮ ਦੌਰਾਨ ਖੱਜਲ-ਖੁਆਰ ਨਾ ਹੋਵੇ।

 
 
Tags:

Advertisement

Latest News

 ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਹਿਲਗਾਮ ਵਿੱਚ ਵਾਪਰੀ ਘਟਨਾ ਬਹੁਤ ਦੁਖਦਾਈ ਹੈ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਹਿਲਗਾਮ ਵਿੱਚ ਵਾਪਰੀ ਘਟਨਾ ਬਹੁਤ ਦੁਖਦਾਈ ਹੈ
ਅੱਤਵਾਦੀ ਹਮਲੇ ਮਗਰੋਂ CM ਮਾਨ ਦਾ ਵੱਡਾ ਐਕਸ਼ਨ! ਪੰਜਾਬ ਦੇ ਸੈਰ-ਸਪਾਟਾ ਸਥਾਨਾਂ 'ਤੇ ਸੁਰੱਖਿਆ ਵਧਾਈ ਕੋਈ ਵੀ ਧਰਮ ਅਜਿਹੇ ਕੰਮਾਂ...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 23-04-2025 ਅੰਗ 819
ਭਾਰਤੀ ਨਿਸ਼ਾਨੇਬਾਜ਼ ਸਿਮਰਨਪ੍ਰੀਤ ਕੌਰ ਨੇ ਜਿੱਤਿਆ ਚਾਂਦੀ ਦਾ ਤਗਮਾ
ਮੋਟੋਰੋਲਾ ਨੇ ਭਾਰਤ ਵਿੱਚ 16GB RAM,120Hz OLED ਡਿਸਪਲੇਅ ਵਾਲਾ Moto Book 60 ਲੈਪਟਾਪ ਲਾਂਚ ਕੀਤਾ
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਪ੍ਰਸ਼ਾਸਨ ਅਤੇ ਹਾਰਵਰਡ ਯੂਨੀਵਰਸਿਟੀ ਵਿਚਕਾਰ ਲੜਾਈ ਤੇਜ਼ ਹੋ ਗਈ
ਸੀਐਮ ਸੈਣੀ ਨੇ ਬੁਲਾਈ ਮਹੱਤਵਪੂਰਨ ਮੀਟਿੰਗ
Hockey Team: ਭਾਰਤੀ ਮਹਿਲਾ ਹਾਕੀ ਟੀਮ ਆਸਟਰੇਲੀਆ ਪੁੱਜੀ