ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਦੀ ਵਧਾਈ

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਦੀ ਵਧਾਈ

ਚੰਡੀਗੜ੍ਹ, 14 ਨਵੰਬਰ

ਪੰਜਾਬ ਦੇ ਮਾਲ ਤੇ ਮੁੜ ਵਸੇਬਾ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਦਿਲੀ ਮੁਬਾਰਕਬਾਦ ਦਿੱਤੀ ਹੈ।

ਆਪਣੇ ਵਧਾਈ ਸੰਦੇਸ਼ 'ਚ ਕੈਬਨਿਟ ਮੰਤਰੀ ਮੁੰਡੀਆ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਮਨੁੱਖਤਾ ਦੇ ਰਹਿਬਰ ਸਨ ਜਿਨ੍ਹਾਂ ਦੀਆਂ ‘ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ’ ਦੀਆਂ ਸਦੀਵੀ ਸਿੱਖਿਆਵਾਂ ਅਜੋਕੇ ਸਮੇਂ ਵਿੱਚ ਵੀ ਬਹੁਤ ਮਹੱਤਵ ਰੱਖਦੀਆਂ ਹਨ। ਸ੍ਰੀ ਮੁੰਡੀਆ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਵਹਿਮ-ਭਰਮ ਤੋਂ ਮੁਕਤ ਜਾਤ-ਪਾਤ ਰਹਿਤ ਸਮਾਜ ਦੀ ਪਰਿਕਲਪਨਾ ਕੀਤੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਮਨੁੱਖਤਾ ਨੂੰ ਨਵੇਂ ਵਿਚਾਰਾਂ, ਉਦੇਸ਼ਾਂ ਅਤੇ ਟੀਚਿਆਂ ਪ੍ਰਤੀ ਪ੍ਰੇਰਿਤ ਕੀਤਾ।

ਕੈਬਨਿਟ ਮੰਤਰੀ ਨੇ ਲੋਕਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਸੇਵਾ ਤੇ ਨਿਮਰਤਾ ਦੇ ਦਿਖਾਏ ਮਾਰਗ 'ਤੇ ਚੱਲਣ ਅਤੇ ਗੁਰੂ ਸਾਹਿਬ ਜੀ ਦੇ ਮਹਾਨ ਵਿਰਸੇ ਦੇ ਮੁਤਾਬਕ ਸ਼ਾਂਤਮਈ, ਖੁਸ਼ਹਾਲ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਉਪਰਾਲੇ ਕਰਨ ਦੀ ਅਪੀਲ ਕੀਤੀ।

Tags:

Advertisement

Latest News

ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਦੇਸ਼ ਨੂੰ ਆਰਥਿਕ ਸੰਕਟ ਵਿੱਚੋਂ ਕੱਢਣ ਵਾਲੇ ਮੋਢੀ ਡਾ. ਮਨਮੋਹਨ ਸਿੰਘ ਦਾ ਦੇਹਾਂਤ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਦੇਸ਼ ਨੂੰ ਆਰਥਿਕ ਸੰਕਟ ਵਿੱਚੋਂ ਕੱਢਣ ਵਾਲੇ ਮੋਢੀ ਡਾ. ਮਨਮੋਹਨ ਸਿੰਘ ਦਾ ਦੇਹਾਂਤ
New Delhi,27 DEC,2024,(Azad Soch News):- ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਦੇਸ਼ ਨੂੰ ਆਰਥਿਕ ਸੰਕਟ ਵਿੱਚੋਂ ਕੱਢਣ ਵਾਲੇ ਮੋਢੀ ਡਾ....
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 27-12-2024 ਅੰਗ 645
ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐਮ.ਐਸ.ਪੀ. ਬਾਰੇ ਸਪੱਸ਼ਟਤਾ ਨਹੀਂ
ਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ
ਕੇਂਦਰੀ ਵਿਧਾਨ ਸਭਾ ਹਲਕੇ ਦੇ ਕਿਸੇ ਵੀ ਵਾਰਡ ਵਿੱਚ ਵਿਕਾਸ ਕਾਰਜਾਂ ਵਿੱਚ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਵਿਧਾਇਕ ਡਾ: ਅਜੇ ਗੁਪਤਾ
ਡਿਪਟੀ ਕਮਿਸ਼ਨਰ ਨੇ ਸਾਰੀਆਂ ਜ਼ਿੰਮੇਵਾਰੀਆਂ ਸਮਝਾ ਕੇ ਬਿਠਾਇਆ ਆਪਣੀ ਕੁਰਸੀ ਉੱਤੇ
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ