ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਸ੍ਰੀਮਤੀ ਲੀਲਾ ਦੇਵੀ ਦੇ ਅਕਾਲ ਚਲਾਣੇ ਤੇ ਕੀਤਾ ਦੁੱਖ ਦਾ ਪ੍ਰਗਟਾਵਾ
By Azad Soch
On

ਨੰਗਲ 19 ਮਾਰਚ ()
ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸੂਚਨਾ ਤੇ ਲੋਕ ਸੰਪਰਕ ਵਿਭਾਗ, ਸਕੂਲ ਸਿੱਖਿਆ, ਉਚੇਰੀ ਸਿੱਖਿਆ, ਤਕਨੀਕੀ ਸਿੱਖਿਆ, ਉਦਯੋਗਿਕ ਸਿਖਲਾਈ ਤੇ ਭਾਸ਼ਾ ਵਿਭਾਗ ਨੇ ਸੀਨੀਅਰ ਪੁਲਿਸ ਅਫ਼ਸਰ ਸ.ਦਲਜੀਤ ਸਿੰਘ ਰਾਣਾ ਅਤੇ ਪਿੰਡ ਦਬੂੜ ਦੇ ਸਾਬਕਾ ਸਰਪੰਚ ਸ.ਰਜਿੰਦਰ ਸਿੰਘ ਦੇ ਮਾਤਾ ਸ੍ਰੀਮਤੀ ਲੀਲਾ ਦੇਵੀ ਜੀ ਦੇ ਅਕਾਲ ਚਲਾਣੇ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਕੈਬਨਿਟ ਮੰਤਰੀ ਨੇ ਰਜਿੰਦਰ ਸਿੰਘ ਦੇ ਗ੍ਰਹਿ ਵਿਖੇ ਪਹੁੰਚ ਕੇ ਸ੍ਰੀਮਤੀ ਮਾਤਾ ਲੀਲਾ ਦੇਵੀ ਨੂੰ ਸ਼ਰਧਾਂਜਲੀ ਭੇਂਟ ਕੀਤੀ।
ਸ.ਬੈਂਸ ਨੇ ਕਿਹਾ ਕਿ ਸ੍ਰੀਮਤੀ ਲੀਲਾ ਦੇਵੀ ਦੇ ਅਚਾਨਕ ਸਦੀਵੀ ਵਿਛੋੜਾ ਦੇਣ ਤੇ ਉਹ ਪਰਿਵਾਰ ਨਾਲ ਦੁੱਖ ਵੰਡਾਉਦੇ ਹਨ ਤੇ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਅਜਿਹੇ ਮੌਕੇ ਮੇਰੀ ਪਰਿਵਾਰ ਨਾਲ ਦਿਲੋ ਹਮਦਰਦੀ ਹੈ, ਅਸੀ ਵਾਹਿਗੁਰੂ ਦੇ ਚਰਨਾਂ ਵਿੱਚ ਅਰਦਾਸ ਕਰਦੇ ਹਾਂ ਕਿ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।
Tags:
Related Posts
Latest News

21 Mar 2025 19:51:42
ਬਟਾਲਾ, 21 ਮਾਰਚ ( ) ਸਰਕਾਰੀ ਪੌਲੀਟੈਕਨਿਕ ਕਾਲਜ ਬਟਾਲਾ ਵਿਖੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਸੁਖਦੇਵ ਅਤੇ ਰਾਜਗੁਰੂ ਦੇ ਸ਼ਹੀਦੀ ਦਿਹਾੜੇ...