5ਵੇ ਮਾਂ ਭਗਵਤੀ ਜਾਗਰਣ ਵਿਚ ਹਾਜ਼ਰੀ ਲਗਵਾਉਣ ਪਹੁੰਚੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ

5ਵੇ ਮਾਂ ਭਗਵਤੀ ਜਾਗਰਣ ਵਿਚ ਹਾਜ਼ਰੀ ਲਗਵਾਉਣ ਪਹੁੰਚੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ

ਸੁਖਸਾਲ (ਨੰਗਲ) 06 ਅਪ੍ਰੈਲ ()

ਬਦਲਦੇ ਪੰਜਾਬ ਦੀ ਮੂੰਹ ਬੋਲਦੀ ਤਸਵੀਰ ਹੁਣ ਹਰ ਪਾਸੇ ਨਜ਼ਰ ਆ ਰਹੀ ਹੈ, ਪੰਜਾਬ ਸਿੱਖਿਆ ਕ੍ਰਾਂਤੀ ਵਿੱਚ ਨਵੀਆ ਪੁਲਾਘਾ ਪੁੱਟ ਰਿਹਾ ਹੈ। ਆਮ ਆਦਮੀ ਕਲੀਨਿਕ ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤ ਦੇਣ ਲਈ ਕਾਰਗਰ ਸਿੱਧ ਹੋਏ ਹਨ, ਜਲ ਸਪਲਾਈ ਪ੍ਰੋਜੈਕਟ ਸੁਰੂ ਹੋਣ ਨਾਲ ਸਮੁੱਚੇ ਇਲਾਕੇ ਵਿੱਚ ਪਾਣੀ ਦੀ ਸਮੱਸਿਆਂ ਨੂੰ ਖਤਮ ਕੀਤਾ ਹੈ, ਇਸੇ ਤਰਾਂ ਵਿਕਾਸ ਦੀ ਰਫਤਾਰ ਨੂੰ ਹੋਰ ਗਤੀ ਦੇਣ ਲਈ ਸੁਚਾਰੂ ਟ੍ਰੈਫਿਕ ਦੀ ਵਿਵਸਥਾ ਕੀਤੀ ਜਾਵੇਗੀ, ਬੇਲਿਆਂ ਦੇ ਪੁੱਲਾਂ ਦੇ ਨਿਰਮਾਣ ਨਾਲ ਦੂਰ ਦੂਰਾਂਡੇ ਇਲਾਕਿਆਂ ਵਿਚ ਰਹਿ ਰਹੇ ਲੋਕਾਂ ਨੁੰ ਬਿਹਤਰ ਸੰਪਰਕ ਸਹੂਲਤ ਮਿਲੇਗੀ। ਪ੍ਰਮਾਤਮਾ ਦੇ ਆਸ਼ੀਰਵਾਦ ਨਾਲ ਬੀਤੇ ਤਿੰਨ ਸਾਲਾ ਵਿੱਚ ਪੰਜਾਬ ਸਰਕਾਰ ਨੇ ਵਿਕਾਸ ਦੀ ਲੀਹ ਤੋ ਲੱਥੀ ਗੱਡੀ ਨੂੰ ਮੁੜ ਲੀਹ ਤੇ ਲੈ ਆਉਦਾ ਹੈ। ਅਗਲੇ ਦੋ ਸਾਲਾਂ ਵਿਚ ਸੂਬੇ ਦੀ ਨੁਹਾਰ ਬਦਲਣ ਜਾਂ ਰਹੇ ਹਨ। ਇਹ ਬਦਲਦੇ ਪੰਜਾਬ ਦੀ ਮੂੰਹ ਬੋਲਦੀ ਹੋਵੇਗੀ।

    ਬੀਤੀ ਸ਼ਾਮ ਪਿੰਡ ਭਲਾਣ ਵਿੱਚ ਕਰਵਾਏ 5ਵੇਂ ਮਾਂ ਭਗਵਤੀ ਜਾਗਰਣ ਵਿੱਚ ਨਤਮਸਤਕ ਹੋਣ ਉਪਰੰਤ ਗੱਲਬਾਤ ਕਰਦੇ ਹੋਏ ਸ.ਹਰਜੋਤ ਸਿੰਘ ਕੈਬਨਿਟ ਮੰਤਰੀ ਸਕੂਲ ਸਿੱਖਿਆਤਕਨੀਕੀ ਸਿੱਖਿਆਉਦਯੋਗਿਕ ਸਿਖਲਾਈਉਚੇਰੀ ਸਿੱਖਿਆਭਾਸ਼ਾ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਕਿਹਾ ਕਿ ਉਹ ਆਪਣੇ ਆਪ ਨੂੰ ਬੜੇ ਭਾਗਾਂ ਵਾਲੇ ਸਮਝਦੇ ਹਨ ਜਿਨਾਂ ਨੂੰ ਸ਼੍ਰੀ ਅਨੰਦਪੁਰ ਸਾਹਿਬ ਵਰਗੀ ਮਹਾਨ ਪਵਿੱਤਰ ਧਰਤੀ ਤੇ ਸੇਵਾ ਕਰਨ ਦਾ ਮੋਕਾ ਮਿਲਿਆ ਹੈ। ਉਨਾਂ ਨੇ ਕਿਹਾ ਕਿ ਇਨਸਾਨ ਦੇ ਜਰੂਰੀ ਰੁਝੇਵਿਆਂ ਦੇ ਨਾਲ ਨਾਲ ਧਾਰਮਿਕ ਸਮਾਗਮਾਂ ਅਤੇ ਸਮਾਜਿਕ ਕਾਰਜਾਂ ਵਿੱਚ ਵੱਧ ਚੜ ਕੇ ਭਾਗ ਲੈਣ ਵਾਲੀਆਂ ਸਮਾਜ ਸੇਵੀ ਸੰਸਥਾਵਾਂਸੰਗਠਨਾਂ ਅਤੇ ਇਨਾਂ ਦੇ ਆਗੂਆਂ ਦੀ ਭੂਮਿਕਾ ਬਹੁਤ ਸ਼ਲਾਘਾਯੋਗ ਹੈਜੋ ਲੋੜਵੰਦਾਂ ਦੀ ਭਲਾਈ ਦੇ ਨਾਲ ਨਾਲ ਧਾਰਮਿਕ ਸਮਾਗਮਾਂ ਵਿੱਚ ਸ਼ਿਰਕਤ ਕਰਨ ਪਹੁੰਚਿਆਂ ਸੰਗਤਾਂ ਦੀ ਨਿਰਸਵਾਰਥ ਸੇਵਾ ਕਰਦੇ ਹਨ।

       ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਇਲਾਕੇ ਦੇ  ਲੋਕਾਂ ਨੂੰ ਸਾਰੀਆਂ ਬੁਨਿਆਦੀ ਸਹੂਲਤਾਂ ਪ੍ਰਮੁੱਖਤਾ ਤੇ ਉਪਲੱਬਧ ਕਰਵਾਈਆਂ ਜਾਣਗੀਆਂਵਿਕਾਸ ਦੇ ਨਾਲ ਨਾਲ ਇਲਾਕਾ ਵਾਸੀਆ ਦੀ ਆਰਥਿਕਤਾ ਨੂੰ ਮਜਬੂਤ ਕਰਨ ਲਈ ਵੀ ਉਪਰਾਲੇ ਕਰ ਰਹੇ ਹਾਂ। ਉਨ੍ਹਾਂ ਨੇ ਕਿਹਾ ਕਿ ਮੇਰੇ ਹਲਕੇ ਦੇ ਕਣ ਕਣ ਵਿੱਚ ਧਾਰਮਿਕ ਰੰਗਤ ਹੈਮੇਰੇ ਲਈ ਬਹੁਤ ਮਾਣ ਵਾਲੀ ਗੱਲ ਹੈ ਕਿ ਮੈਨੂੰ ਇਸ ਪਵਿੱਤਰ ਧਰਤੀ ਦੀ ਸੇਵਾ ਦਾ ਮਾਣ ਮਿਲਿਆ ਹੈ। ਉਨ੍ਹਾਂ ਨੇ ਕਿਹਾ ਕਿ ਇਸ ਇਲਾਕੇ ਦਾ ਹਰ ਪਿੰਡ ਕਿਸੇ ਨਾ ਕਿਸੇ ਪੱਖ ਤੋਂ ਬਹੁਤ ਅਹਿਮੀਅਤ ਰੱਖਦਾ ਹੈਇਸ ਲਈ ਅਸੀ ਪਿੰਡਾਂ ਤੱਕ ਪਹੁੰਚ ਕਰਕੇ ਉਥੋ ਦੀਆਂ ਮੁਸ਼ਕਿਲਾ ਬਾਰੇ ਨੇੜੇ ਤੋ ਜਾਣੂ ਹੋ ਕੇ ਉਨ੍ਹਾਂ ਦਾ ਢੁਕਵਾ ਹੱਲ ਕਰ ਰਹੇ ਹਾਂ। ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਬੈਂਸ ਦਾ ਵਿਸ਼ੇਸ ਸਨਮਾਨ ਕੀਤਾ ਗਿਆ। ਉਨ੍ਹਾਂ ਨੇ ਧਾਰਮਿਕ ਸਮਾਗਮ ਦੇ ਆਯੋਜਕ ਮੈਬਰਾਂ ਦਾ ਧੰਨਵਾਦ ਕੀਤਾ ਤੇ ਸੰਸਥਾਂ ਨੂੰ 21 ਹਜਾਰ ਰੁਪਏ ਦਿੱਤੇ।

    ਇਸ ਮੌਕੇ ਦੀਪਕ ਸੋਨੀ ਮੀਡੀਆ ਕੋਆਰਡੀਨੇਟਰ, ਜਸਵੀਰ ਕੌਰ ਸਰਪੰਚ, ਨਤਿਨ ਪੁਰੀ ਪੰਚ, ਸੋਮਨਾਥ ਪੰਡਿਤ, ਰੋਹਿਤ ਸਹਿਜਪਾਲ, ਮਹੇਸ਼ ਪੁਰੀ, ਗੁਰਦੇਵ ਸੈਣੀ ਪ੍ਰਧਾਨ, ਵਿੱਕੀ, ਅਨਿਲ, ਰਾਜੀਵ ਪੰਡਿਤ ਤੇ ਵੱਡੀ ਗਿਣਤੀ ਵਿਚ ਪਤਵੰਤੇ ਹਾਜ਼ਰ ਸਨ। 

Tags:

Advertisement

Latest News

 ਪੰਜਾਬ ਕੈਬਨਿਟ ਦੀ ਮੀਟਿੰਗ ਅੱਜ 11 ਅਪ੍ਰੈਲ ਪੰਜਾਬ ਕੈਬਨਿਟ ਦੀ ਮੀਟਿੰਗ ਅੱਜ 11 ਅਪ੍ਰੈਲ
Chandigarh, 11,APRIL, 2025,(Azad Soch News):- ਪੰਜਾਬ ਕੈਬਨਿਟ (Punjab Cabinet) ਦੀ ਮੀਟਿੰਗ ਅੱਜ 11 ਅਪ੍ਰੈਲ ਨੂੰ ਦੁਪਹਿਰ 2:30 ਵਜੇ ਮੁੱਖ ਮੰਤਰੀ...
26/11 ਦੇ ਮੁੰਬਈ ਅੱਤਵਾਦੀ ਹਮਲੇ ਦੇ ਮਾਸਟਰਮਾਈਂਡ ਤਹਵੁਰ ਰਾਣਾ ਨੂੰ ਲਿਆਂਦਾ ਗਿਆ ਭਾਰਤ
ਕੈਬਿਨੇਟ ਮੰਤਰੀ ਹਰਭਜਨ ਸਿੰਘ ਈਟੀਓ ਦੀ ਹਾਜ਼ਰੀ ਵਿੱਚ 50 ਤੋ ਵੱਧ ਪਰਿਵਾਰ ਹੋਏ ਆਪ ਵਿੱਚ ਸ਼ਾਮਿਲ ,
ਗੁਰੂ ਨਗਰੀ ਵਿਚ ਜਲ ਸਪਲਾਈ ਦੀ ਸਮੱਸਿਆ ਦਾ ਹੱਲ ਜਲਦੀ
ਖੇਡ ਵਿੰਗਾਂ ਦੇ ਨਹਿਰੂ ਸਟੇਡੀਅਮ ਵਿਖੇ ਕਰਵਾਏ ਜਾ ਰਹੇ ਟਰਾਇਲਾਂ ਵਿਚ ਹੁਣ ਤੱਕ ਲਗਭਗ 1000 ਖਿਡਾਰੀਆਂ ਨੇ ਲਿਆ ਭਾਗ
ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਹਸਪਤਾਲਾਂ ਦੀ ਸਮੀਖਿਆ ਮੀਟਿੰਗ ਹੋਈ
ਡਿਪਟੀ ਕਮਿਸ਼ਨਰ ਵੱਲੋਂ ਮੰਡੀਆਂ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ