ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਮੂਹ ਸੰਗਤਾਂ ਨੂੰ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ
ਸ਼੍ਰੀ ਅਨੰਦਪੁਰ ਸਾਹਿਬ 5 ਜਨਵਰੀ ()
ਸ਼੍ਰੀ ਅਨੰਦਪੁਰ ਸਾਹਿਬ ਤੋਂ ਹਲਕਾ ਵਿਧਾਇਕ ਅਤੇ ਕੈਬਨਿਟ ਮੰਤਰੀ ਪੰਜਾਬ ਸ੍:ਹਰਜੋਤ ਸਿੰਘ ਬੈਂਸ ਨੇ ਸਾਹਿਬ-ਏ-ਕਮਾਲ, ਸਰਬੰਸਦਾਨੀ, ਦਸਵੇਂ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀਆਂ ਦੇਸ਼ਾਂ ਵਿਦੇਸ਼ਾਂ ਵਿੱਚ ਵਸਦੀਆਂ ਸਮੂਹ ਸੰਗਤਾਂ ਨੂੰ ਲੱਖ ਲੱਖ ਵਧਾਈਆਂ ਦਿੱਤੀਆਂ।
ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਦਸਵੇਂ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ 1666 ਈਸਵੀ ਨੂੰ ਮਾਤਾ ਗੁਜਰੀ ਜੀ ਦੀ ਕੁੱਖੋਂ ਪਟਨਾ ਸਾਹਿਬ ਦੀ ਧਰਤੀ ਵਿਖੇ ਹੋਇਆ, ਉਨਾਂ ਕਿਹਾ ਕਿ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਤੋਂ ਬਾਅਦ ਗੁਰੂ ਸਾਹਿਬ ਨੇ ਸੰਨ 1699 ਈਸਵੀ ਦੀ ਵਿਸਾਖੀ ਮੌਕੇ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਖਾਲਸਾ ਪੰਥ ਸਾਜਿਆ ਅਤੇ ਅੰਮ੍ਰਿਤ ਦਾ ਬਾਟਾ ਤਿਆਰ ਕਰਕੇ ਪੰਜ ਪਿਆਰਿਆਂ ਨੂੰ ਅੰਮ੍ਰਿਤ ਛਕਾਇਆ ਅਤੇ ਮੁੜ ਆਪ ਉਨਾਂ ਤੋਂ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ।
ਉਨਾਂ ਕਿਹਾ ਕਿ ਇਸੀ ਧਰਤੀ ਤੋਂ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਉਪਦੇਸ਼ ਦਿੱਤੇ ਸਨ ਕਿ ਨਾ ਕਦੀ ਕਿਸੇ ਜ਼ੁਲਮ ਕਰਨਾ ਹੈ ਤੇ ਨਾ ਹੀ ਕਦੀ ਜ਼ੁਲਮ ਸਹਿਣਾ ਹੈ ਅਤੇ ਹਮੇਸ਼ਾ ਮਾਨਵਤਾ ਦੀ ਭਲਾਈ ਲਈ ਹੀ ਕੰਮ ਕਰਨਾ ਹੈ, ਕੈਬਨਿਟ ਮੰਤਰੀ ਨੇ ਕਿਹਾ ਕਿ ਉਹ ਆਪਣੇ ਆਪ ਨੂੰ ਬਹੁਤ ਭਾਗਾਂ ਵਾਲੇ ਸਮਝਦੇ ਹਨ ਜਿਨਾਂ ਨੂੰ ਖਾਲਸਾ ਪੰਥ ਦੇ ਪ੍ਰਗਟ ਅਸਥਾਨ ਸ਼੍ਰੀ ਅਨੰਦਪੁਰ ਸਾਹਿਬ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ। ਉਨਾਂ ਕਿਹਾ ਕਿ ਗੁਰੂਆਂ ਦੀ ਚਰਨ ਛੋਹ ਪ੍ਰਾਪਤ ਧਰਤੀ ਸ਼੍ਰੀ ਅਨੰਦਪੁਰ ਸਾਹਿਬ ਦੇ ਸਰਬਪੱਖੀ ਵਿਕਾਸ ਲਈ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਚਨਬੱਧ ਹੈ, ਉਨਾਂ ਕਿਹਾ ਕਿ ਸ਼੍ਰੀ ਅਨੰਦਪੁਰ ਸਾਹਿਬ ਅਤੇ ਆਸ - ਪਾਸ ਦੇ ਇਲਾਕੇ ਨੂੰ ਸੈਰ ਸਪਾਟਾ ਹੱਬ ਵਜੋਂ ਵਿਕਸਿਤ ਕਰਨ ਲਈ ਦਿਨ ਰਾਤ ਇੱਕ ਕਰਕੇ ਯਤਨ ਕੀਤੇ ਜਾ ਰਹੇ ਹਨ, ਉਨਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਕਰੋੜਾਂ ਰੁਪਏ ਦੇ ਪ੍ਰੋਜੈਕਟ ਸ਼੍ਰੀ ਅਨੰਦਪੁਰ ਸਾਹਿਬ ਦੀ ਧਰਤੀ ਤੇ ਸ਼ੁਰੂ ਹੋਣਗੇ ਤਾਂ ਜੋ ਸ਼ਹਿਰ ਦੀ ਸੁੰਦਰਤਾ ਨੂੰ ਹੋਰ ਵਧਾਇਆ ਜਾ ਸਕੇ।