ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਆਜ਼ਾਦੀ ਦਿਵਸ ਮੌਕੇ ਲਹਿਰਾਇਆ ਤਿਰੰਗਾ

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਆਜ਼ਾਦੀ ਦਿਵਸ ਮੌਕੇ ਲਹਿਰਾਇਆ ਤਿਰੰਗਾ

ਫ਼ਿਰੋਜ਼ਪੁਰ 15 ਅਗਸਤ 2024.
             ਅੱਜ ਸੁਤੰਤਰਤਾ ਦਿਵਸ ਦੇ ਸਬੰਧ ਵਿਚ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ ਦਾ ਆਯੋਜਨ ਕੈਂਟ ਬੋਰਡ ਸਟੇਡੀਅਮ ਫਿਰੋਜ਼ਪੁਰ ਛਾਉਣੀ  ਵਿਖੇ ਕੀਤਾ ਗਿਆ, ਜਿਸ ਵਿਚ ਟਰਾਂਸਪੋਰਟ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਤੇ ਉਨ੍ਹਾਂ ਵੱਲੋਂ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਇਸ ਮੌਕੇ ਉਨ੍ਹਾਂ ਪੰਜਾਬ ਪੁਲਿਸ, ਪੰਜਾਬ ਪੁਲਿਸ ਮਹਿਲਾ ਵਿੰਗ, ਪੰਜਾਬ ਹੋਮ ਗਾਰਡ, ਐਨ.ਸੀ.ਸੀ. ਸਕਾਊਟ ਤੇ ਗਾਈਡ ਦੀਆਂ ਟੁਕੜੀਆਂ ਤੋਂ ਸਲਾਮੀ ਲਈ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਅਤੇ  ਐੱਸ.ਐੱਸ.ਪੀ. ਸੋਮਿਆ ਮਿਸ਼ਰਾ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
            ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ ਵਿਚ ਜ਼ਿਲ੍ਹਾ ਵਾਸੀਆਂ ਨੂੰ ਆਪਣੇ ਸੰਦੇਸ਼ ਵਿਚ ਮੁੱਖ ਮਹਿਮਾਨ ਸ਼੍ਰੀ ਲਾਲਜੀਤ ਸਿੰਘ ਭੁੱਲਰ  ਕੈਬਿਨਟ ਮੰਤਰੀ ਪੰਜਾਬ ਨੇ ਕਿਹਾ ਕਿ ਅਨੇਕਾਂ ਸ਼ਹੀਦਾਂ ਸੁਤੰਤਰਤਾ ਸੰਗਰਾਮੀਆਂ ਦੀਆਂ ਅਦੁੱਤੀਆਂ ਕੁਰਬਾਨੀਆਂ/ਸ਼ਘੰਰਸ ਸਦਕਾ ਸਾਡਾ ਦੇਸ਼ ਆਜ਼ਾਦ ਹੋਇਆ ਹੈ ਅਤੇ ਇਸ ਅਵਸਰ ਤੇ ਅਸੀਂ ਆਜ਼ਾਦੀ ਦੇ ਪਰਵਾਨਿਆਂ ਤੇ ਸਮੂਹ ਸ਼ਹੀਦਾਂ, ਸੂਰਬੀਰਾਂ ਤੇ ਵੱਖ-ਵੱਖ ਆਜ਼ਾਦੀ ਦੀਆ ਲਹਿਰਾਂ ਵਿਚ ਹਿੱਸਾ ਪਾਉਣ ਵਾਲੇ ਯੋਧਿਆਂ, ਸੂਰਬੀਰਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦੇ ਹਾਂ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਵੱਡੇ ਸਮਰਥਨ ਨਾਲ ਹੋਂਦ ਵਿਚ ਆਈ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਰਾਜ ਦਾ ਸਰਵ ਪੱਖੀ ਵਿਕਾਸ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ, ਨਸ਼ਿਆਂ ਦੇ ਖ਼ਾਤਮੇ, ਫ਼ਰਿਸ਼ਤੇ ਸਕੀਮ ਅਤੇ ਬਿਜਲੀ ਮੁਆਫੀ ਵਰਗੇ ਇਤਿਹਾਸਕ ਫ਼ੈਸਲੇ ਲਏ ਹਨ, ਜਿਨ੍ਹਾਂ ਦੇ ਬਹੁਤ ਵਧੀਆ ਪਰਿਣਾਮ ਨਿਕਲ ਕੇ ਸਾਹਮਣੇ ਆਏ ਹਨ।
ਕੈਬਨਿਟ ਮੰਤਰੀ ਸ਼੍ਰੀ ਲਾਲਜੀਤ ਸਿੰਘ ਭੁੱਲਰ  ਨੇ ਕਿਹਾ ਕਿ ਪੰਜਾਬ ਦੀ ਧਰਤੀ ਦਾ ਜਰ੍ਹਾ-ਜਰ੍ਹਾ ਸ਼ਹੀਦਾਂ ਦੀਆਂ ਕੁਰਬਾਨੀਆਂ ਨਾਲ ਭਰਪੂਰ ਹੈ ਤੇ ਫ਼ਿਰੋਜ਼ਪੁਰ ਜ਼ਿਲ੍ਹੇ ਨੂੰ ਸ਼ਹੀਦਾਂ ਦੀ ਧਰਤੀ ਹੋਣ ਦਾ ਮਾਣ ਪ੍ਰਾਪਤ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਆਜ਼ਾਦੀ ਸੰਗਰਾਮ ਵਿਚ  ਪੰਜਾਬੀਆ ਨੇ ਵੱਧ ਚੜ੍ਹ ਕੇ ਕੁਰਬਾਨੀਆਂ ਕੀਤੀਆਂ ਜਿਸ ਤੇ ਪੂਰੇ ਦੇਸ਼ ਨੂੰ ਮਾਣ ਹੈ। ਉਨ੍ਹਾਂ ਕਿਹਾ ਕਿ ਫਿਰੋਜ਼ਪੁਰ ਦੀ ਧਰਤੀ ਸਾਡੇ ਦੇਸ਼ ਦੇ ਮਹਾਨ ਸ਼ਹੀਦਾਂ ਦੀਆ ਗਤੀਵਿਧੀਆਂ ਦਾ ਮੁੱਖ ਕੇਂਦਰ ਰਹੀ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ, ਸਿਹਤ ਸਹੂਲਤਾ, ਕਿਸਾਨਾਂ, ਮਜ਼ਦੂਰਾ, ਵਪਾਰੀਆਂ ਅਤੇ ਆਮ ਲੋਕਾਂ ਸਮੇਤ ਰਾਜ ਦੇ ਹਰ ਵਰਗ ਦੀ ਉੱਨਤੀ ਤੇ ਵਿਕਾਸ ਲਈ ਵੱਡੀਆਂ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਵਿਕਾਸ ਪੱਖੋਂ ਦੇਸ਼ ਦਾ ਮੋਹਰੀ ਸੂਬਾ ਬਣਾਇਆ ਜਾਵੇਗਾ ਅਤੇ ਇਸ ਲਈ ਕਈ ਯੋਜਨਾਵਾਂ ਉਲੀਕੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਟਰਾਂਸਪੋਰਟ ਵਿਭਾਗ ਦੁਆਰਾ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਤੋਂ ਦਿੱਲੀ ਦੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਲਈ 19 ਸਰਕਾਰੀ ਵਾਲਵੋ ਬੱਸਾਂ ਚਲਾਈਆਂ ਗਈਆਂ ਹਨ ਜਿਸ ਨਾਲ ਲੋਕਾਂ ਨੂੰ ਸਸਤਾ ਅਤੇ ਆਰਾਮਦਾਇਕ ਸਫ਼ਰ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਬੱਸਾਂ ਵਿੱਚ ਔਰਤਾਂ ਲਈ ਮੁਫ਼ਤ ਸਫ਼ਰ ਦੀ ਸਹੂਲਤ ਨੂੰ ਜਾਰੀ ਰੱਖਦਿਆਂ ਮਾਰਚ 2022 ਤੋਂ 15 ਜੁਲਾਈ 2024 ਤੱਕ ਸੂਬੇ ਦੀਆਂ ਔਰਤਾਂ ਵੱਲੋਂ ਕੀਤੇ ਗਏ ਮੁਫ਼ਤ ਸਫ਼ਰ ਲਈ ਸੂਬਾ ਸਰਕਾਰ ਨੇ 1548 ਕਰੋੜ ਰੁਪਏ ਤੋਂ ਵਧੇਰੇ ਰਾਸ਼ੀ ਖਰਚ ਕੀਤੀ ਹੈ। ਸੂਬਾ ਸਰਕਾਰ ਵੱਲੋਂ ਪੰਜਾਬ ਦੇ ਵਾਸੀਆਂ ਨੂੰ ਵੱਖ-ਵੱਖ ਧਾਰਮਿਕ ਸਥਾਨਾਂ ਦੀ ਯਾਤਰਾ ਕਰਵਾਉਣ ਲਈ "ਮੁੱਖ ਮੰਤਰੀ ਤੀਰਥ ਯਾਤਰਾ ਸਕੀਮ" ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਛੁਡਾਉਣ ਲਈ ਵਿਸ਼ੇਸ਼ ਮੁਹਿੰਮ ਵਿੱਢੀ ਹੋਈ ਹੈ ਜਿਸ ਤਹਿਤ ਹੁਣ ਤੱਕ 3000 ਕਰੋੜ ਰੁਪਏ ਤੋਂ ਵੱਧ ਦੀ ਕੀਮਤ ਦੀ ਕਰੀਬ 12341 ਏਕੜ ਜ਼ਮੀਨ ਨੂੰ ਕਬਜ਼ਾ ਮੁਕਤ ਕਰਵਾਇਆ ਹੈ। ਸੂਬਾ ਸਰਕਾਰ ਨੇ ਰੋਜ਼ਗਾਰ ਦੇਣ ਦਾ ਵਾਅਦਾ ਪੂਰਾ ਕਰਦਿਆਂ 28 ਮਹੀਨਿਆਂ ਦੌਰਾਨ 44 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਹਨ ਅਤੇ ਇਹ ਸਿਲਸਿਲਾ ਜਾਰੀ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਵੱਲੋਂ ਆਜ਼ਾਦੀ ਘੁਲਾਈਆਂ ਨੂੰ ਦਿੱਤੀ ਜਾਂਦੀ ਪੈਨਸ਼ਨ 9400 ਤੋਂ ਵਧਾ ਕੇ 11 ਹਜ਼ਾਰ ਰੁਪਏ ਕੀਤੀ ਗਈ ਹੈ।
ਇਸ ਤੋਂ ਪਹਿਲਾਂ ਸ਼੍ਰੀ ਲਾਲਜੀਤ ਸਿੰਘ ਭੁੱਲਰ  ਕੈਬਿਨਟ ਮੰਤਰੀ ਪੰਜਾਬ ਵੱਲੋਂ ਸ਼ਹੀਦੀ ਸਮਾਰਕ ਹੁਸੈਨੀਵਾਲਾ ਵਿਖੇ ਕੌਮੀ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਵੀ ਭੇਟ ਕੀਤੇ ਗਏ। ਇਸ ਮੌਕੇ ਉਨ੍ਹਾਂ ਕਿਹਾ ਕਿ ਇਨ੍ਹਾਂ ਮਹਾਨ ਸ਼ਹੀਦਾਂ ਦੀ ਬਦੌਲਤ ਹੀ ਅਸੀਂ ਅੱਜ ਆਜ਼ਾਦੀ ਦਾ ਆਨੰਦ ਮਾਣ ਰਹੇ ਹਾਂ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਸ਼ਹੀਦੀ ਸਮਾਰਕ ਹੁਸੈਨੀਵਾਲਾ ਵਿਖੇ 25 ਕਰੋੜ ਰੁਪਏ ਦੀ ਲਾਗਤ ਨਾਲ ਮਿਊਜ਼ੀਅਮ ਬਣਾਇਆ ਜਾਵੇਗਾ ਜਿਸ ਦੀ ਪਹਿਲੀ ਕਿਸ਼ਤ 2.5 ਕਰੋੜ ਰੁਪਏ ਜਾਰੀ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ ਇਸ ਸਥਾਨ ਤੇ ਆਉਣ ਲਈ ਲੋਕਾਂ ਦੀ ਸਹੂਲਤ ਵਾਸਤੇ ਬੱਸ ਵੀ ਚਲਾਈ ਜਾਵੇਗੀ।  
  ਇਸ ਸਮਾਗਮ ਵਿਚ ਵੱਖ-ਵੱਖ ਖੇਤਰਾਂ ਵਿਚ ਪ੍ਰਾਪਤੀਆਂ ਕਰਨ ਵਾਲੀਆਂ ਸ਼ਖ਼ਸੀਅਤਾਂ, ਸੁਤੰਤਰਤਾ ਸੰਗਰਾਮੀਆਂ, ਕਾਰਗਿਲ ਸ਼ਹੀਦਾਂ ਦੇ ਪਰਿਵਾਰਾਂ, ਖਿਡਾਰੀਆਂ, ਵਿਦਿਆਰਥੀਆਂ, ਅਧਿਕਾਰੀਆਂ, ਕਰਮਚਾਰੀਆਂ ਆਦਿ ਨੂੰ ਮੁੱਖ ਮਹਿਮਾਨ ਵਜੋਂ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਦੇਸ਼ ਭਗਤੀ ਨੂੰ ਦਰਸਾਉਂਦਾ ਰੰਗਾਂ ਰੰਗ ਸੱਭਿਆਚਾਰ ਪ੍ਰੋਗਰਾਮ ਤੋਂ ਇਲਾਵਾ ਪੰਜਾਬ ਦੇ ਲੋਕ ਨਾਚਾਂ ਗਿੱਧਾ ਤੇ ਭੰਗੜੇ ਦੀ ਪੇਸ਼ਕਾਰੀ ਵੀ ਕੀਤੀ ਗਈ। ਪਰੇਡ ਦੀ ਸਮੁੱਚੀ ਅਗਵਾਈ ਡੀ.ਐੱਸ.ਪੀ. ਅਤੁਲ ਸੋਨੀ ਵੱਲੋਂ ਕੀਤੀ ਗਈ।
            ਇਸ ਸਮਾਗਮ ਵਿਚ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ, ਵਿਧਾਇਕ ਫ਼ਿਰੋਜ਼ਪੁਰ ਦਿਹਾਤੀ ਸ੍ਰੀ ਰਜ਼ਨੀਸ ਦਹੀਆ, ਵਿਧਾਇਕ ਜ਼ੀਰਾ ਸ੍ਰੀ ਨਰੇਸ਼ ਕਟਾਰੀਆ, ਵਿਧਾਇਕ ਗੁਰੂਹਰਸਹਾਏ ਸ੍ਰੀ ਫੌਜਾ ਸਿੰਘ ਸਰਾਰੀ, ਕਮਿਸ਼ਨਰ ਫਿਰੋਜ਼ਪੁਰ ਮੰਡਲ ਸ੍ਰੀ ਅਰੁਣ ਸੇਖੜੀ, ਡੀ.ਆਈ.ਜੀ. ਫਿਰੋਜ਼ਪੁਰ ਰੇਂਜ ਸ੍ਰੀ ਅਜੈ ਮਲੂਜਾ, ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਵਰਿੰਦਰ ਅਗਰਵਾਲ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ੍ਰੀ ਚੰਦ ਸਿੰਘ ਗਿੱਲ, ਸ੍ਰੀ ਸ਼ਮਿੰਦਰ ਸਿੰਘ ਖਿੰਡਾ ਚੇਅਰਮੈਨ ਪੰਜਾਬ ਐਗਰੋ, ਡਾ. ਮਲਕੀਤ ਸਿੰਘ ਥਿੰਦ ਜ਼ਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ, ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਧੀ ਕੁਮੁਦ ਬਾਮਬਾ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਅਰੁਣ ਕੁਮਾਰ ਸ਼ਰਮਾ, ਐਸ.ਡੀ.ਐੱਮ. ਡਾ. ਚਾਰੂਮਿਤਾ ਸੇਖ਼ਰ, ਡਿਪਟੀ ਡੀ.ਈ.ਓ. ਪ੍ਰਗਟ ਸਿੰਘ ਬਰਾੜ, ਸ੍ਰੀ ਅਸ਼ੋਕ ਬਹਿਲ ਸਕੱਤਰ ਰੈੱਡ ਕਰਾਸ, ਨੈਸ਼ਨਲ ਐਵਾਰਡੀ ਡਾ. ਸਤਿੰਦਰ ਸਿੰਘ,  ਸਮੇਤ ਵੱਡੀ ਗਿਣਤੀ ਵਿਚ ਅਧਿਕਾਰੀ, ਰਾਜਨੀਤਿਕ ਆਗੂ, ਵੱਖ-ਵੱਖ ਸਕੂਲਾਂ ਦੇ ਵਿਦਿਆਰਥੀ, ਅਧਿਆਪਕ, ਪੰਚਾਇਤਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।

Tags:

Advertisement

Latest News

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-09-2024 ਅੰਗ 644 ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-09-2024 ਅੰਗ 644
ਸਲੋਕੁ ਮਃ ੩ ਸਤਿਗੁਰ ਕੀ ਸੇਵਾ ਸਫਲੁ ਹੈ ਜੇ ਕੋ ਕਰੇ ਚਿਤੁ ਲਾਇ ॥ ਮਨਿ ਚਿੰਦਿਆ ਫਲੁ ਪਾਵਣਾ ਹਉਮੈ ਵਿਚਹੁ...
5 ਅਕਤੂਬਰ ਨੂੰ ਹੋਣ ਵਾਲੇ Haryana Assembly Elections ਲਈ 1561 ਉਮੀਦਵਾਰਾਂ ਨੇ ਕੀਤਾ ਨੋਮੀਨੇਸ਼ਨ
ਕਥਿਤ ਸ਼ਰਾਬ ਘੁਟਾਲੇ ਮਾਮਲੇ ਵਿੱਚ ਕੇਜਰੀਵਾਲ ਨੂੰ ਸੀ.ਬੀ.ਆਈ. ਦੇ ਕੇਸ ਵਿੱਚ ਵੀ ਸੁਪਰੀਮ ਕੋਰਟ ਨੇ ਜ਼ਮਾਨਤ ਦੇ ਦਿੱਤੀ
ਬਰਸਾਤ ਦਾ ਮੌਸਮ ਹੋਣ ਕਰਕੇ ਚੰਡੀਗੜ੍ਹ,ਮੋਹਾਲੀ ਅਤੇ ਪੰਚਕੂਲਾ ਵਿੱਚ ਡੇਂਗੂ ਦੇ ਕੇਸ ਵੱਧਦੇ ਜਾ ਰਹੇ ਹਨ
ਪੰਜਾਬ ਸਰਕਾਰ ਨੇ ਪੰਚਾਇਤ ਸੰਮਤੀਆਂ ਕੀਤੀਆਂ ਭੰਗ
ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਨਾਟੋ ਦੇਸ਼ਾਂ ਨੂੰ ਸਖ਼ਤ ਚੇਤਾਵਨੀ ਦਿੱਤੀ
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਲ ਬਾਲ ਮੁਕੰਦ ਸ਼ਰਮਾ ਵੱਲੋਂ ਮੋਗਾ ਦਾ ਦੌਰਾ