ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਸਾਦਕੀ ਬਾਰਡਰ 'ਤੇ ਰੀਟਰੀਟ ਸਮਾਰੋਹ ਵਿੱਚ ਕੀਤੀ ਸ਼ਿਰਕਤ

ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਸਾਦਕੀ ਬਾਰਡਰ 'ਤੇ ਰੀਟਰੀਟ ਸਮਾਰੋਹ ਵਿੱਚ ਕੀਤੀ ਸ਼ਿਰਕਤ

ਫਾਜ਼ਿਲਕਾ 16 ਅਗਸਤ

ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੇਸ਼ ਦੇ 78ਵੇਂ ਆਜ਼ਾਦੀ ਦਿਹਾੜੇ ਮੌਕੇ ਇਥੋਂ ਦੇ ਅੰਤਰਰਾਸ਼ਟਰੀ ਭਾਰਤ-ਪਾਕਿ ਸਾਦਕੀ ਬਾਰਡਰ ਵਿਖੇ ਪਹੁੰਚ ਕੇ ਰੀਟਰੀਟ ਸਮਾਰੋਹ ਵਿਚ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਬੀ.ਐਸ.ਐਫ. ਦੇ ਜਵਾਨਾਂ ਨੂੰ ਮਠਿਆਈ ਵੀ ਵੰਡੀ। ਇਸ ਮੌਕੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ। ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰ ਪਾਲ ਸਿੰਘ ਸਵਨਾਵਿਧਾਇਕ ਜਲਾਲਾਬਾਦ ਸ੍ਰੀ ਜਗਦੀਪ ਸਿੰਘ ਗੋਲਡੀ ਕੰਬੋਜਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲਜ਼ਿਲ੍ਹਾ ਤੇ ਸੈਸ਼ਨ ਜੱਜ ਮੈਡਮ ਜਤਿੰਦਰ ਕੌਰ ਵੀ ਇਸ ਦੌਰਾਨ ਮੋਜੂਦ ਸਨ

ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਸਰਹੱਦਾਂ ਦੀ ਰਾਖੀ ਕਰਨ ਵਾਲੇ ਸਾਡੇ ਮਹਾਨ ਯੋਧਿਆਂਜਵਾਨਾਂ ਤੇ ਜਾਬਾਜਾ *ਤੇ ਸਾਨੂੰ ਮਾਣ ਹੈ ਉਨ੍ਹਾਂ ਕਿਹਾ ਕਿ ਇਨ੍ਹਾਂ ਜਵਾਨਾਂ ਸਦਕਾ ਹੀ ਅਸੀਂ ਅਜਾਦ ਫਿਜ਼ਾ ਦਾ ਆਨੰਦ ਮਾਣ ਰਹੇ ਹਾਂ ਤੇ ਬੇਫਿਕਰ ਹੋ ਕੇ ਘਰਾਂ ਵਿਚ ਰਹਿੰਦੇ ਹਾਂ ਉਨ੍ਹਾਂ ਕਿਹਾ ਕਿ ਸਾਡੇ ਵੀਰ ਜਵਾਨਾ ਨੂੰ ਅਸੀਂ ਸਿਜਦਾ ਕਰਦੇ ਹਾਂ ਜੋ ਆਪਣੀਆਂ ਜਾਨਾਂ ਦੀ ਪਰਵਾਹ ਨਾ ਕਰਦਿਆਂ ਸਰਹੱਦਾਂ ਦੀ ਰਾਖੀ ਕਰ ਰਹੇ ਹਨ

ਉਨ੍ਹਾਂ ਕਿਹਾ ਕਿ ਉਨ੍ਹਾਂ ਮਹਾਨ ਸ਼ਹੀਦਾਂ ਦੀ ਕੁਰਬਾਨੀ ਨੂੰ ਕਦੇ ਨਹੀਂ ਭੁਲਾਇਆ ਜਾ ਸਕਦਾ ਜਿਨ੍ਹਾਂ ਦੇਸ਼ ਖਾਤਿਰ ਆਪਣੀਆਂ ਜਾਨਾਂ ਕੁਰਬਾਨ ਕਰ ਦਿਤੀਆਂਉਨ੍ਹਾਂ ਕਿਹਾ ਕਿ 1971 ਦੀ ਜੰਗ ਵਿਚ ਸ਼ਹੀਦ ਹੋਏ 232 ਜਵਾਨਾਂ ਦੀ ਵਢਮੁੱਲੀ ਕੁਰਬਾਨੀ ਨੂੰ ਯਾਦ ਰੱਖਦਿਆਂ ਆਸਫ ਵਾਲਾ ਵਿਖੇ ਸ਼ਹੀਦੀ ਸਮਾਰਕ ਬਣਾਇਆ ਗਿਆ ਹੈ ਜਿਸ ਨੂੰ ਹਰੇਕ ਜ਼ਿਲ੍ਹਾ ਵਾਸੀ ਨਮਨ ਕਰਦਾ ਹੈ ਉਨ੍ਹਾਂ ਕਿਹਾ ਕਿ ਜਵਾਨਾਂ ਦੇ ਅਥਾਹ ਜੋਸ਼ ਅਤੇ ਉਤਸ਼ਾਹ ਨੂੰ ਦੇਖਦਿਆਂ ਉਨ੍ਹਾਂ ਰੀਟਰੀਟ ਸ਼ਰਮਨੀ ਦਾ ਖੂਬ ਆਨੰਦ ਮਨਿਆ|

ਉਨ੍ਹਾਂ ਪੱਤਰਕਾਰਾਂ ਦੇ ਸਵਾਲ ਦੇ ਜਵਾਬ ਵਿਚ ਕਿਹਾ ਕਿ ਸਰਹੱਦੀ ਖੇਤਰ ਦੇ ਨਾਲ-ਨਾਲ ਰਾਖਿਆਂ ਦੀ ਭਲਾਈ ਲਈ ਪੰਜਾਬ ਸਰਾਕਰ ਵਚਨਬੱਧ ਹੈ ਇਸ ਮੌਕੇ ਸਰਕਾਰੀ ਹਾਈ ਸਕੂਲ ਆਲਮਗੜ੍ਹ ਮਾਤਰ ਛਾਇਆ ਵੱਲੋਂ ਭੰਗੜਾ ਤੇ ਵਿਜਡਮ ਪਬਲਿਕ ਸਕੂਲ ਤੋਂ ਇਲਾਵਾ ਹੋਰ ਵੱਖ ਵੱਖ ਸਕੂਲਾਂ ਵੱਲੋਂ ਦੇਸ਼ ਭਗਤੀ ਨਾਲ ਸੰਬਧਤ ਕੋਰੋਗਰਾਫੀ ਪੇਸ਼ ਕੀਤੀ ਗਈ ਵੱਖ ਵੱਖ ਸਥਾਨਕ ਗਾਇਕਾਂ ਵੱਲੋਂ ਵੀ ਪੇਸ਼ਕਾਰੀਆਂ ਕੀਤੀਆਂ ਗਈਆਂ

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰਾਕੇਸ਼ ਕੁਮਾਰ ਪੋਪਲੀਤਹਿਸੀਲ ਭਲਾਈ ਅਫਸਰ ਅਸ਼ੋਕ ਕੁਮਾਰਸਿਖਿਆ ਵਿਭਾਗ ਤੋਂ ਵਿਜੈ ਪਾਲਪ੍ਰਿੰਸੀਪਲ ਰਜਿੰਦਰ ਵਿਖੌਣਾਸਤਿੰਦਰ ਬਤਰਾ ਤੋਂ ਇਲਾਵਾ ਹੋਰ ਸੀਮਾ ਸੁਰੱਖਿਆ ਬਲਪੰਜਾਬ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀ ਮੌਜੂਦ ਸਨ।

Tags:

Advertisement

Latest News

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-09-2024 ਅੰਗ 644 ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-09-2024 ਅੰਗ 644
ਸਲੋਕੁ ਮਃ ੩ ਸਤਿਗੁਰ ਕੀ ਸੇਵਾ ਸਫਲੁ ਹੈ ਜੇ ਕੋ ਕਰੇ ਚਿਤੁ ਲਾਇ ॥ ਮਨਿ ਚਿੰਦਿਆ ਫਲੁ ਪਾਵਣਾ ਹਉਮੈ ਵਿਚਹੁ...
5 ਅਕਤੂਬਰ ਨੂੰ ਹੋਣ ਵਾਲੇ Haryana Assembly Elections ਲਈ 1561 ਉਮੀਦਵਾਰਾਂ ਨੇ ਕੀਤਾ ਨੋਮੀਨੇਸ਼ਨ
ਕਥਿਤ ਸ਼ਰਾਬ ਘੁਟਾਲੇ ਮਾਮਲੇ ਵਿੱਚ ਕੇਜਰੀਵਾਲ ਨੂੰ ਸੀ.ਬੀ.ਆਈ. ਦੇ ਕੇਸ ਵਿੱਚ ਵੀ ਸੁਪਰੀਮ ਕੋਰਟ ਨੇ ਜ਼ਮਾਨਤ ਦੇ ਦਿੱਤੀ
ਬਰਸਾਤ ਦਾ ਮੌਸਮ ਹੋਣ ਕਰਕੇ ਚੰਡੀਗੜ੍ਹ,ਮੋਹਾਲੀ ਅਤੇ ਪੰਚਕੂਲਾ ਵਿੱਚ ਡੇਂਗੂ ਦੇ ਕੇਸ ਵੱਧਦੇ ਜਾ ਰਹੇ ਹਨ
ਪੰਜਾਬ ਸਰਕਾਰ ਨੇ ਪੰਚਾਇਤ ਸੰਮਤੀਆਂ ਕੀਤੀਆਂ ਭੰਗ
ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਨਾਟੋ ਦੇਸ਼ਾਂ ਨੂੰ ਸਖ਼ਤ ਚੇਤਾਵਨੀ ਦਿੱਤੀ
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਲ ਬਾਲ ਮੁਕੰਦ ਸ਼ਰਮਾ ਵੱਲੋਂ ਮੋਗਾ ਦਾ ਦੌਰਾ