ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਹੁਨਰ ਵਿਕਾਸ ਦੇ ‘ਹੱਬ ਅਤੇ ਸਪੋਕ’ ਮਾਡਲ ਦਾ ਕੀਤਾ ਉਦਘਾਟਨ

ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਹੁਨਰ ਵਿਕਾਸ ਦੇ ‘ਹੱਬ ਅਤੇ ਸਪੋਕ’ ਮਾਡਲ ਦਾ ਕੀਤਾ ਉਦਘਾਟਨ

ਫਰੀਦਕੋਟ 26 ਜੁਲਾਈ

ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ਼ ਫਰੀਦਕੋਟ ਨੇ ਨੈਸ਼ਨਲ ਸਕਿੱਲ ਡਿਵੈਲਪਮੈਂਟ ਕਾਰਪੋਰੇਸ਼ਨ (ਐਨ.ਐਸ.ਡੀ.ਸੀ.) ਅਤੇ ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਸਹਿਯੋਗ ਨਾਲ ਅੱਜ ਹੁਨਰ ਵਿਕਾਸ ਦੇ ਹੱਬ ਅਤੇ ਸਪੋਕ ਮਾਡਲ’ ਲਾਂਚ ਕੀਤਾ। ਸ੍ਰੀ ਅਮਨ ਅਰੋੜਾਰੋਜ਼ਗਾਰ ਉਤਪਤੀਹੁਨਰ ਵਿਕਾਸ ਅਤੇ ਸਿਖਲਾਈ ਮੰਤਰੀਪੰਜਾਬ ਨੇ ਇਸ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਇਸ ਮੌਕੇ ਸ੍ਰੀ ਅਰੋੜਾ ਨੇ ਸੰਬੋਧਿਤ ਹੁੰਦਿਆ ਦੱਸਿਆ ਕਿ ਇਹ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ ਕਿ ਉਹ ਸਕਿੱਲ ਡਿਵੈਲਪਮੈਂਟ ਵਾਲੇ ਹੁਨਰ ਵਿਕਾਸ ਦੇ ਹੱਬ ਤੇ ਸਪੋਕ ਮਾਡਲ ਨੂੰ ਲਾਂਚ ਕਰਨ ਮੌਕੇ ਆਏ ਹਨ। ਉਨ੍ਹਾਂ ਕਿਹਾ ਅੱਜ ਦੇ ਸਮੇਂ ਵਿੱਚ ਹਰੇਕ ਵਿਅਕਤੀ ਕੋਲ ਸਕਿੱਲ ਦਾ ਹੋਣਾ ਬਹੁਤ ਹੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਸ ਮਾਡਲ ਦੇ ਲਾਂਚ ਹੋਣ ਨਾਲ ਨੋਜਵਾਨਾਂ ਨੂੰ ਕਾਫੀ ਲਾਭ ਪੁੱਜੇਗਾ।

 

ਇਸ ਮੌਕੇ ਵਿਧਾਇਕ ਫਰੀਦਕੋਟ ਨੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੂੰ ਫਰੀਦਕੋਟ ਆਉਣ ਤੇ ਜੀ ਆਇਆ ਕਿਹਾ। ਉਨ੍ਹਾਂ ਕਿਹਾ ਕਿ ਹੁਨਰ ਵਿਕਾਸ ਦੇ ਹੱਬ ਅਤੇ ਸਪੋਕ ਮਾਡਲ ਨਾਲ ਬਾਬਾ ਫਰੀਦ ਯੂਨੀਵਰਸਿਟੀ ਨੇ ਫ਼ਰੀਦਕੋਟ ਦਾ ਨਾਮ ਰੌਸ਼ਨ ਕੀਤਾ ਹੈਜੋ ਕਿ ਸਾਡੇ ਲਈ ਬਹੁਤ ਮਾਣ ਵਾਲੀ ਗੱਲ ਹੈ।

 

ਪ੍ਰੋ. (ਡਾ.) ਰਾਜੀਵ ਸੂਦਵਾਈਸ ਚਾਂਸਲਰਬੀ.ਐਫ.ਯੂ.ਐੱਚ.ਐਸ ਨੇ ਅੰਤਰਰਾਸ਼ਟਰੀ ਹੁਨਰ ਕੇਂਦਰ ਅਤੇ ਰਾਜ ਹੱਬ ਵਜੋਂ ਬੀ.ਐਫ.ਯੂ.ਐੱਚ.ਐਸ ਦੀ ਤਾਲਮੇਲ ਅਤੇ ਮੇਜ਼ਬਾਨੀ ਦੀ ਭੂਮਿਕਾ 'ਤੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਹੱਬ ਅਤੇ ਸਪੋਕ ਮਾਡਲ ਵਿੱਚ ਕਈ ਸੰਸਥਾਵਾਂ ਸ਼ਾਮਲ ਹੋਣਗੀਆਂਜਿਵੇਂ ਕਿ ਏਮਜ਼ ਬਠਿੰਡਾ ਜੋ ਕਿ ਸਪੋਕ ਵਜੋਂ ਸੇਵਾ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਜਾਪਾਨਆਸਟ੍ਰੇਲੀਆਯੂਕੇਆਇਰਲੈਂਡ ਅਤੇ ਕੈਨੇਡਾ ਸਮੇਤ 15 ਦੇਸ਼ ਪਹਿਲਾਂ ਹੀ ਐਨ.ਐਸ.ਡੀ.ਸੀ ਰਾਹੀਂ ਜੁੜੇ ਹੋਏ ਹਨ। ਉਨ੍ਹਾਂ ਕਿਹਾ ਕਿ ਇਹ ਮਾਡਲ ਹੁਨਰ ਵਿਕਾਸ ਲਈ ਇੱਕ ਅਤਿ-ਆਧੁਨਿਕ ਨੈਟਵਰਕ ਵਜੋਂ ਕੰਮ ਕਰੇਗਾ ਅਤੇ ਇੱਕ ਤਾਲਮੇਲ ਪ੍ਰਣਾਲੀ ਦੇ ਅਧੀਨ ਕਈ ਸੰਸਥਾਵਾਂ ਨੂੰ ਇਕੱਠਾ ਕਰੇਗਾ। ਉਨ੍ਹਾਂ ਦੱਸਿਆ ਕਿ ਐਨ.ਐਸ.ਡੀ.ਸੀ. ਇੰਟਰਨੈਸ਼ਨਲ ਸਕਿੱਲ ਸੈਂਟਰ ਕੇਂਦਰ ਅੰਤਰਰਾਸ਼ਟਰੀ ਹੁਨਰ ਵਿਕਾਸ ਵਿੱਚ ਉੱਤਮਤਾ ਦਾ ਇੱਕ ਚਾਨਣ ਮੁਨਾਰਾ ਹੋਵੇਗਾਜੋ ਸਾਨੂੰ ਦੁਨੀਆ ਭਰ ਦੇ ਪ੍ਰਮੁੱਖ ਦੇਸ਼ਾਂ ਨਾਲ ਜੋੜੇਗਾ ਅਤੇ ਗਲੋਬਲ ਸਹਿਯੋਗ ਲਈ ਨਵੇਂ ਰਾਹ ਖੋਲ੍ਹੇਗਾ।

 

ਯੂਕੇ ਹੈਲਥਕੇਅਰ ਕੋਰਸਾਂ ਬਾਰੇ ਦੱਸਦਿਆਂ ਉਨ੍ਹਾਂ ਕਿਹਾ ਕਿ ਇਹ ਕੋਰਸ ਸਾਡੇ ਵਿਦਿਆਰਥੀਆਂ ਨੂੰ ਅੰਤਰਰਾਸ਼ਟਰੀ ਯੋਗਤਾਵਾਂ ਅਤੇ ਮੁਹਾਰਤ ਹਾਸਲ ਕਰਨ ਦਾ ਵਿਲੱਖਣ ਮੌਕਾ ਪ੍ਰਦਾਨ ਕਰਨਗੇ। ਪੰਜਾਬ ਹੁਨਰ ਵਿਕਾਸ ਕੇਂਦਰ ਦੀ ਪੁਨਰ ਸੁਰਜੀਤੀ ਵਿੱਚ ਨਵੇਂ ਹੋਸਟਲ ਅਤੇ ਸਹੂਲਤਾਂ ਸ਼ਾਮਲ ਹਨ ਜੋ ਸਾਡੇ ਵਿਦਿਆਰਥੀਆਂ ਅਤੇ ਪੇਸ਼ੇਵਰਾਂ ਦੀਆਂ ਵਧਦੀਆਂ ਲੋੜਾਂ ਨੂੰ ਪੂਰਾ ਕਰਨਗੀਆਂ। ਉਨ੍ਹਾਂ ਦੱਸਿਆ ਕਿ ਯੂਰੋਲੋਜੀ ਵਿਭਾਗ ਅਤੇ ਡਾਇਲਸਿਸ ਯੂਨਿਟਾਂ ਅਤੇ ਰੋਬੋਟਿਕਸ ਅਤੇ ਰੀਨਲ ਟ੍ਰਾਂਸਪਲਾਂਟ ਡਾਇਲਸਿਸ ਮਸ਼ੀਨਾਂ ਦੇ 10 ਯੂਨਿਟ ਲਗਾਏ ਗਏ ਹਨ। ਇਹ ਕੇਂਦਰ ਉੱਨਤ ਖੋਜ ਅਤੇ ਕਲੀਨਿਕਲ ਉੱਤਮਤਾ ਦੇ ਕੇਂਦਰ ਵਜੋਂ ਕੰਮ ਕਰਨਗੇ।

 

ਉਨ੍ਹਾਂ ਕਿਹਾ ਕਿ ਬੀ.ਐਫ.ਯੂ.ਐੱਚ.ਐਸ ਇਸ ਮਹੱਤਵਪੂਰਨ ਪਹਿਲਕਦਮੀ ਰਾਹੀਂ ਹੁਨਰ ਵਿਕਾਸ ਅਤੇ ਸਿਹਤ ਸੰਭਾਲ ਸੇਵਾਵਾਂ ਨੂੰ ਵਧਾਉਣ ਲਈ ਵਚਨਬੱਧ ਹੈਜੋ ਕਿ ਸਿਹਤ ਵਿਗਿਆਨ ਅਤੇ ਹੁਨਰ ਵਿਕਾਸ ਦੇ ਖੇਤਰ ਵਿੱਚ ਇੱਕ ਮੋਹਰੀ ਸੰਸਥਾ ਵਜੋਂ ਆਪਣੀ ਸਥਿਤੀ ਨੂੰ ਹੋਰ ਮਜ਼ਬੂਤ ਕਰਦਾ ਹੈ।

 

ਇਸ ਉਪਰੰਤ ਕੋਟਕ ਮਹਿੰਦਰਾ ਬੈਂਕ ਦੁਆਰਾ ਉਨ੍ਹਾਂ ਦੀ ਸੀ.ਐਸ.ਆਰ ਸਕੀਮ ਤਹਿਤ ਦਾਨ ਕੀਤੀ ਗਈ ਲਗਭਗ 35 ਲੱਖ ਰੁਪਏ ਦੀ ਇੱਕ ਅਤਿ-ਆਧੁਨਿਕ ਪੂਰੀ ਤਰਾਂ ਲੈਸ ਐਂਬੂਲੈਂਸ ਦਾ ਉਦਘਾਟਨ ਕੀਤਾ ਗਿਆ ਅਤੇ ਹਰਿਆ ਭਰਿਆ ਅਤੇ ਸਿਹਤਮੰਦ ਵਾਤਾਵਰਣ ਨੂੰ ਉਤਸ਼ਾਹਿਤ ਕਰਨ ਲਈ ਰੁੱਖ ਲਗਾਉਣ ਦੀ ਮੁਹਿੰਮ ਵੀ ਚਲਾਈ ਗਈ।

 

ਇਸ ਮੌਕੇ ਐਸ.ਡੀ.ਐਮ. ਫਰੀਦਕੋਟ ਮੇਜਰ ਵਰੁਣ ਕੁਮਾਰਸ਼੍ਰੀ ਅੰਮ੍ਰਿਤਪਾਲ ਸਿੰਘ ਸੁਖਾਨੰਦ (ਐਮ.ਐਲ.ਏ.ਬਾਘਾਪੁਰਾਣਾ)ਡਾ: ਸੰਦੀਪ ਸਿੰਘ ਕੌੜਾਸਲਾਹਕਾਰਰਾਸ਼ਟਰੀ ਹੁਨਰ ਵਿਕਾਸ ਨਿਗਮ ਅਤੇ ਐਨ.ਐਸ.ਡੀ.ਸੀ.ਆਈ. ਹੁਨਰ ਵਿਕਾਸ ਅਤੇ ਉੱਦਮਤਾ ਮੰਤਰਾਲਾਭਾਰਤ ਸਰਕਾਰਸ਼੍ਰੀ ਸੰਜੇ ਮਾਲਵੀਆਸੰਸਥਾਪਕ ਅਤੇ ਸਲਾਹਕਾਰਕਿਊ ਏ.ਆਈ. ਯੂ.ਕੇਚੇਅਰਮੈਨ ਮਾਰਕਿਟ ਕਮੇਟੀ ਸ੍ਰੀ ਅਮਨਦੀਪ ਬਾਬਾਬੀ.ਐਫ.ਯੂ.ਐੱਚ.ਐਸ ਦੇ ਸਾਰੇ ਕੰਨਸਟੀਚਿਉਟ ਕਾਲਜਾਂ ਦੇ ਫੈਕਲਟੀ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।

Tags:

Advertisement

Latest News

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 17-10-2024 ਅੰਗ 613 ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 17-10-2024 ਅੰਗ 613
ਸੋਰਠਿ ਮਹਲਾ ੫ ॥ ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥ ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੰਗਿ ਰਚੇ...
ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਆਈ ਟੀਮ ਇੰਡੀਆ ਸਿਰਫ਼ 46 ਦੌੜਾਂ 'ਤੇ ਹੀ ਸਿਮਟ ਗਈ
ਸਰੀਰ ਲਈ ਅੰਮ੍ਰਿਤ ਹੈ ਅਸ਼ਵਗੰਧਾ
ਬੰਗਲਾਦੇਸ਼ ਦੀ ਅਦਾਲਤ ਨੇ ਸਾਬਕਾ ਨੇਤਾ ਸ਼ੇਖ ਹਸੀਨਾ ਦੇ ਖ਼ਿਲਾਫ਼ ਗ੍ਰਿਫਤਾਰੀ ਵਾਰੰਟ ਜਾਰੀ ਕਰਨ ਦਾ ਹੁਕਮ ਦਿੱਤਾ
ਅਦਾਕਾਰਾ ਕੰਗਨਾ ਰਣੌਤ ਦੀ ਫਿਲਮ Emergency ਨੂੰ ਮਿਲਿਆ ਸੈਂਸਰ ਬੋਰਡ ਵੱਲੋਂ ਸਰਟੀਫਿਕੇਟ
ਤਖ਼ਤ ਸਾਹਿਬ ਦੇ ਜਥੇਦਾਰ ਦੀ ਅਥਾਰਟੀ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕਰਾਂਗੇ-ਮੁੱਖ ਮੰਤਰੀ
ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਦਿਹਾਤੀ ਨੇ ਮੌਕੇ ਤੇ ਪਹੁੰਚ ਕੇ ਬੁਝਾਈ ਖੇਤਾਂ ਵਿੱਚ ਅੱਗ