ਕੈਬਨਿਟ ਮੰਤਰੀਆਂ ਡਾ. ਬਲਜੀਤ ਕੌਰ ਅਤੇ ਗੁਰਮੀਤ ਸਿੰਘ ਖੁੱਡੀਆਂ ਨੇ ਸ਼ਹੀਦਾਂ ਨੂੰ ਕੀਤੇ ਸ਼ਰਧਾ ਦੇ ਫੁੱਲ ਭੇਟ
.jpg)
ਫ਼ਿਰੋਜ਼ਪੁਰ, 23 ਮਾਰਚ 2025.
ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੇ ਸ਼ਹੀਦੀ ਦਿਵਸ ਮੌਕੇ ਦੇਸ਼ ਦੇ ਕੋਨੇ-ਕੋਨੇ ਤੋਂ ਪਹੁੰਚ ਕੇ ਲੋਕ ਸ਼ਹੀਦਾਂ ਨੂੰ ਨਤਮਸਤ ਹੋਏ। ਦੇਸ਼ ਵਾਸੀਆਂ ਨੇ ਆਪਣੇ ਨਵੇਕਲੇ ਪਹਿਰਾਵੇ ਅਤੇ ਢੰਗ ਨਾਲ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।
ਪੰਜਾਬ ਦੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ, ਸਸ਼ਕਤੀਕਰਨ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਅਤੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ, ਖੇਤੀਬਾੜੀ ਅਤੇ ਕਿਸਾਨ ਭਲਾਈ, ਫੂਡ ਪ੍ਰੋਸੈਸਿੰਗ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕੌਮੀ ਸ਼ਹੀਦੀ ਸਮਾਰਕ ਹੁਸੈਨੀਵਾਲਾ ਵਿਖੇ ਪਹੁੰਚ ਕੇ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਇਸ ਮੌਕੇ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ, ਵਿਧਾਇਕ ਫ਼ਿਰੋਜ਼ਪੁਰ ਦਿਹਾਤੀ ਸ਼੍ਰੀ ਰਜਨੀਸ਼ ਦਹੀਯਾ ਅਤੇ ਵਿਧਾਇਕ ਗੁਰੂਹਰਸਹਾਏ ਸ. ਫੌਜਾ ਸਿੰਘ ਸਰਾਰੀ ਨੇ ਵੀ ਕੌਮੀ ਸ਼ਹੀਦਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ।
ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ
ਇਸ ਮੌਕੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਉਨ੍ਹਾਂ ਨੂੰ
ਇਸ ਮੌਕੇ ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਮੈਮੋਰੀਅਲ ਸੁਸਾਇਟੀ ਫਿਰੋਜ਼ਪੁਰ ਵੱਲੋਂ ਵੱਖ-ਵੱਖ ਉਮਰ ਵਰਗ ਵਿੱਚ ਕਬੱਡੀ ਦੇ ਮੈਚ ਕਰਵਾਏ। ਇਸ ਦੌਰਾਨ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਪੂਨੇ ਤੋਂ ਮਿੱਟੀ ਲਿਆ ਕੇ ਹੁਸੈਨੀਵਾਲਾ ਸ਼ਹੀਦੀ ਸਮਾਰਕ ’ਤੇ ਚੜ੍ਹਾਈ ਗਈ।
ਇਸ ਮੌਕੇ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ, ਐਸ.ਐਸ.ਪੀ. ਭੁਪਿੰਦਰ ਸਿੰਘ ਸਿੱਧੂ, ਐਸ.ਡੀ.ਐਮ. ਫ਼ਿਰੋਜ਼ਪੁਰ ਦਿਵਯਾ ਪੀ., ਐਸ.ਡੀ.ਐਮ. ਜ਼ੀਰਾ ਗੁਰਮੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹਰਜਿੰਦਰ ਸਿੰਘ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਗੁਰਦੀਪ ਸਿੰਘ ਮਾਨ, ਆਮ ਆਦਮੀ ਪਾਰਟੀ ਦੇ ਅਹੁੱਦੇਦਾਰਾਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।\
Related Posts
Latest News
