ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਧਿਗਾਨਾ ਮਾਈਨਰ ਦੇ ਨਵੀਨੀਕਰਨ ਦਾ ਕੀਤਾ ਉਦਘਾਟਨ

ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਧਿਗਾਨਾ ਮਾਈਨਰ ਦੇ ਨਵੀਨੀਕਰਨ ਦਾ ਕੀਤਾ ਉਦਘਾਟਨ

ਸ੍ਰੀ ਮੁਕਤਸਰ ਸਾਹਿਬ 19 ਮਾਰਚ
ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੇ ਖੇਤਾਂ ਤੱਕ ਪੂਰਾ ਨਹਿਰੀ ਪਾਣੀ ਪੁੱਜਦਾ ਕਰਨ ਲਈ ਲਗਾਤਾਰ ਨਹਿਰਾਂ ਅਤੇ ਖਾਲਿਆਂ ਨੂੰ ਪੱਕਾ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਜਿ਼ਲ੍ਹਾ ਸ੍ਰੀ  ਮੁਕਤਸਰ ਸਾਹਿਬ ਦੇ ਪਿੰਡ ਧਿਗਾਣਾ ਵਿਖੇ ਕੰਕਰੀਟ ਲਾਈਨਿੰਗ ਆਫ ਧਿਗਾਣਾ ਮਾਈਨਰ ਆਰ ਡੀ 0—3250 ਦਾ ਕੰਮ ਮੁਕੰਮਲ ਹੋਣ ਤੇ ਅੱਜ  ਇਸ ਨਹਿਰ ਦਾ ਉਦਘਾਟਨ ਕੈਬਨਿਟ ਮੰਤਰੀ ਪੰਜਾਬ ਡਾ. ਬਲਜੀਤ ਕੌਰ ਜੀ ਵੱਲੋ ਕੀਤਾ ਗਿਆ ।
ਇਸ ਮੌਕੇ ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਕਿਹਾ ਕਿ ਇਹ ਮਾਈਨਰ ਲੱਗਭੱਗ  ਪਿਛਲੇ 30 ਸਾਲ ਤੋ ਕੱਚਾ ਚੱਲ਼ ਰਿਹਾ ਸੀ। ਇਹ ਕੰਮ 23 ਲੱਖ ਰੁਪਏ ਦੀ ਲਾਗਤ ਨਾਲ ਪੁਰਾ ਕਰਵਾਇਆ ਗਿਆ ਹੈ, ਜਿਸ ਨਾਲ ਸਿੰਚਾਈ ਹੇਠ 1044 ਏਕੜ ਰਕਬੇ ਦੀ ਸਿੰਚਾਈ ਸੂਚੱਜੇ ਢੰਗ ਨਾਲ ਕੀਤੀ ਜਾਵੇਗੀ  ।
ਡਾ ਬਲਜੀਤ ਕੌਰ ਨੇ ਕਿਹਾ ਕਿ ਸਰਕਾਰ ਦੇ ਉੱਦਮ ਨਾਲ ਖੇਤਾਂ ਤੱਕ ਜਦੋਂ ਪੂਰਾ ਨਹਿਰੀ ਪਾਣੀ ਪਹੁੰਚ ਰਿਹਾ ਹੈ ਤਾਂ ਇਸ ਨਾਲ ਧਰਤੀ ਹੇਠਲੇ ਪਾਣੀ ਤੇ ਨਿਰਭਰਤਾ ਘਟਦੀ ਹੈ । ਉਹਨਾਂ ਨੇ ਕਿਹਾ ਕਿ ਨਹਿਰੀ ਪਾਣੀ ਦੀ ਵਰਤੋਂ ਹੋਣ ਨਾਲ ਧਰਤੀ ਹੇਠਲੇ ਪਾਣੀ ਦੀ ਬੱਚਤ ਹੁੰਦੀ ਹੈ ਅਤੇ ਧਰਤੀ ਦੇ ਥੱਲੇ ਜਾ ਰਹੇ ਪਾਣੀ ਨੂੰ ਬਚਾਇਆ ਜਾ ਸਕਦਾ ਹੈ।
ਕੈਬਨਿਟ ਮੰਤਰੀ ਨੇ ਇਸ ਮੌਕੇ ਇਲਾਕੇ ਦੇ ਕਿਸਾਨਾਂ ਨੂੰ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਬਿਹਤਰੀ ਲਈ ਦਰਿੜ ਸੰਕਲਪਿਤ ਹੈ।
                                  ਇਸ ਮੌਕੇ ਕਾਰਜਕਾਰੀ ਇੰਜੀਨੀਅਰ ਸ੍ਰੀ ਰਮਨਪ੍ਰੀਤ ਸਿੰਘ ਮਾਨ ਅਤੇ ਉਪ ਮੰਡਲ ਅਫਸ਼ਰ ਸ੍ਰੀ ਨਵਤੇਜ ਸਿੰਘ ਬਰਾੜ ਅਤੇ ਜੂਨੀਅਰ ਇੰਜੀਨੀਅਰ ਸ੍ਰੀ ਸਾਹਿਲ ਅਤੇ ਸ੍ਰੀ ਸਤਵੰਤ ਸਿੰਘ ਤੋਂ ਇਲਾਵਾ ਪਤਵੰਤੇ ਵਿਅਕਤੀ ਮੌਜੂਦ ਸਨ ।

Tags:

Advertisement

Latest News

23 ਮਾਰਚ ਨੂੰ ਸਮਾਗਮ ਵਾਲੇ ਸਥਾਨ ਤੇ ਸਹਾਇਤਾ ਜਾਂ ਜਾਣਕਾਰੀ ਲਈ ਕੰਟਰੋਲ ਰੂਮ ਨੰਬਰ 01632-39917 ਜਾਂ 01632-39918 ਤੇ ਕੀਤਾ ਜਾਵੇ ਸੰਪਰਕ 23 ਮਾਰਚ ਨੂੰ ਸਮਾਗਮ ਵਾਲੇ ਸਥਾਨ ਤੇ ਸਹਾਇਤਾ ਜਾਂ ਜਾਣਕਾਰੀ ਲਈ ਕੰਟਰੋਲ ਰੂਮ ਨੰਬਰ 01632-39917 ਜਾਂ 01632-39918 ਤੇ ਕੀਤਾ ਜਾਵੇ ਸੰਪਰਕ
ਫ਼ਿਰੋਜ਼ਪੁਰ 21 ਮਾਰਚ 2025  (                      ) ਸਹੀਦੀ ਸਮਾਰਕ ਹੁਸੈਨੀਵਾਲਾ ਵਿਖੇ 23 ਮਾਰਚ ਨੂੰ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ, ਸ਼ਹੀਦ ਰਾਜਗੁਰੂ ਤੇ...
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਣ-ਅਧਿਕਾਰਤ ਕਲੋਨੀਆਂ ਖ਼ਿਲਾਫ਼ ਕਾਰਵਾਈ ਜਾਰੀ
ਬੀ ਆਈ ਐਸ ਨੇ ਤਰਨਤਾਰਨ ਵਿੱਚ ਗ੍ਰਾਮ ਪੰਚਾਇਤ ਨੁਮਾਇੰਦਿਆਂ ਲਈ ਜਾਗਰੂਕਤਾ ਪ੍ਰੋਗਰਾਮ ਦਾ ਕੀਤਾ ਆਯੋਜਨ
ਜਾਪਾਨ ਦੀ ਟੀਮ ਵੱਲੋਂ ਪਟਿਆਲਾ ਜ਼ਿਲ੍ਹੇ ਦੇ ਬਾਗਬਾਨਾਂ ਦੇ ਖੇਤਾਂ ਦਾ ਦੌਰਾ
ਵਿਸ਼ਵ ਜਲ ਦਿਵਸ ਨੂੰ ਸਮਰਪਿਤ ਜਾਗਰੂਕਤਾ ਪ੍ਰੋਗਰਾਮ ਕਰਾਇਆ, ਪਾਣੀ ਦੀ ਅਹਿਮੀਅਤ ਨੂੰ ਧਿਆਨ ‘ਚ ਰੱਖਣ ਦੀ ਲੋੜ ‘ਤੇ ਜ਼ੋਰ
ਸਰਕਾਰੀ ਕਾਲਜ ਰੋਪੜ ਵਿਖੇ ਜਿਲ੍ਹਾ ਪੱਧਰੀ ਵਿਕਸਿਤ ਭਾਰਤ ਯੂਥ ਪਾਰਲੀਮੈਂਟ ਆਯੋਜਿਤ
ਰਾਜਪਾਲ ਨੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਸਫਾਏ ਦਾ ਸੰਕਲਪ ਦੁਹਰਾਇਆ