‘ਡੋਰ ਸਟੈੱਪ ਡਿਲਵਰੀ’ ਰਾਹੀਂ 43 ਤਰ੍ਹਾਂ ਦੀ ਸੇਵਾਵਾਂ ਦਾ ਲਾਹਾ ਲੈਣ ਲਈ 1076 ’ਤੇ ਕਰੋ ਕਾਲ: ਡਿਪਟੀ ਕਮਿਸ਼ਨਰ

‘ਡੋਰ ਸਟੈੱਪ ਡਿਲਵਰੀ’ ਰਾਹੀਂ 43 ਤਰ੍ਹਾਂ ਦੀ ਸੇਵਾਵਾਂ ਦਾ ਲਾਹਾ ਲੈਣ ਲਈ 1076 ’ਤੇ ਕਰੋ ਕਾਲ: ਡਿਪਟੀ ਕਮਿਸ਼ਨਰ

ਸ੍ਰੀ ਮੁਕਤਸਰ ਸਾਹਿਬ, 30 ਨਵੰਬਰ:

ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਅਗਵਾਈ ਹੇਠ 43 ਤਰ੍ਹਾਂ ਦੀਆਂ ਪ੍ਰਸ਼ਾਸਨਿਕ ਸੇਵਾਵਾਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਵਿੱਚ ਹੀ ਉਪਲੱਬਧ ਕਰਵਾਉਣ ਦੀ ਚਲਾਈ ਜਾ ਰਹੀ ਮੁਹਿੰਮ ਲੋਕਾਂ ਲਈ ਵਰਦਾਨ ਸਾਬਤ ਹੋ ਰਹੀ ਹੈਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਨੇ ਸਾਂਝੀ ਕੀਤੀ।

 

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਨਿਵਾਸੀਆਂ ਨੂੰ ਆਪਣੇ ਕੰਮ ਕਰਵਾਉਣ ਲਈ ਸਰਕਾਰੀ ਦਫ਼ਤਰਾਂ ਵਿੱਚ ਵਾਰ-ਵਾਰ ਚੱਕਰ ਲਗਾਉਣ ਤੋਂ ਰਾਹਤ ਦੇਣ ਲਈ ਹੈਲਪਲਾਈਨ ਨੰਬਰ 1076 ਮੁਹੱਈਆ ਕਰਵਾਉਂਦੇ ਹੋਏ ਲੋਕਾਂ ਨੂੰ 43 ਕਿਸਮ ਦੀਆਂ ਪ੍ਰਸਾਸ਼ਨਿਕ ਸੇਵਾਵਾਂ ਨਿਰਧਿਰਤ ਸਮੇਂ ਅੰਦਰ ਉਨ੍ਹਾਂ ਨੂੰ ਘਰ ਬੈਠੇ ਹੀ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।

 

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੋਈ ਵੀ ਨਾਗਰਿਕ ਹੈਲਪਲਾਈਨ ਨੰਬਰ 1076 ’ਤੇ ਕਾਲ ਕਰ ਕੇ 43 ਪ੍ਰਕਾਰ ਦੀਆਂ ਸੇਵਾਵਾਂ ਜਿਵੇਂ ਕਿ ਬੁਢਾਪਾਵਿਧਵਾਅੰਗਹੀਣ ਅਤੇ ਆਸ਼ਰਿਤ ਪੈਨਸ਼ਨਆਮਦਨ ਸਰਟੀਫਿਕੇਟਹਲਫੀਆ ਬਿਆਨਭਾਰ ਰਹਿਤ ਸਰਟੀਫਿਕੇਟਜ਼ਮ੍ਹਾਂਬੰਦੀ ਕਢਵਾਉਣ ਸਬੰਧੀਜਮੀਨ ਦੀ ਨਿਸ਼ਾਨਦੇਹੀਜਨਮ ਸਰਟੀਫਿਕੇਟਮੌਤ ਸਰਟੀਫਿਕੇਟਐਸ.ਸੀ.ਬੀ.ਸੀ. ਸਰਟੀਫਿਕੇਟ ਆਦਿ ਵਰਗੀਆਂ ਸੇਵਾਵਾਂ ਪ੍ਰਾਪਤ ਕਰ ਸਕਦਾ ਹੈ।

 

ਉਨ੍ਹਾਂ ਕਿਹਾ ਕਿ ਇਸ ਸੇਵਾ ਤਹਿਤ ਸਰਕਾਰੀ ਨੁਮਾਂਇੰਦਾ ਨਾਗਰਿਕ ਦੇ ਘਰ ਆ ਕੇ ਉਸਦੀ ਅਰਜ਼ੀ ਲੈਂਦਾ ਹੈਫ਼ੋਟੋ ਅਤੇ ਹੋਰ ਦਸਤਾਵੇਜ਼ ਪ੍ਰਾਪਤ ਕਰਦਾ ਹੈ ਅਤੇ ਨਾਗਰਿਕ ਦਾ ਕੰਮ ਮੁਕੰਮਲ ਹੋਣ ਤੋਂ ਬਾਅਦ ਸਰਟੀਫ਼ਿਕੇਟ ਉਨ੍ਹਾਂ ਦੇ ਘਰ ਪਹੁੰਚਾਉਦਾ ਹੈ। ਇਸ ਲਈ ਸੇਵਾ ਕੇਂਦਰ ਤੇ ਲੱਗਣ ਵਾਲੀ ਫੀਸ ਤੋਂ ਇਲਾਵਾ 120 ਰੁਪਏ ਦੀ ਪ੍ਰਤੀ ਸਰਵਿਸ ਵਿਜ਼ਿਟ ਫੀਸ ਅਲੱਗ ਤੋਂ ਲਾਗੂ ਹੈ।

 

          ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪੰਜਾਬ ਸਰਕਾਰ ਵੱਲੋਂ ਮੁਹੱਈਆ ਕਰਵਾਈ ਜਾ ਰਹੀ ਇਸ ਡੋਰ ਸਟੈੱਪ ਸਰਵਿਸ ਰਾਹੀਂ 1076 ’ਤੇ ਕਾਲ ਕਰਕੇ ਘਰ ਬੈਠੇ ਹੀ ਇਨ੍ਹਾਂ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਦੇ ਹੋਏ ਆਪਣੇ ਕੀਮਤੀ ਸਮੇਂ ਦੀ ਬੱਚਤ ਕਰ ਸਕਦੇ ਹਨ।

Tags:

Advertisement

Latest News

ਭਗਵੰਤ ਮਾਨ ਸਰਕਾਰ ਨੇ ਜਨਤਕ ਸੇਵਾਵਾਂ ਪ੍ਰਦਾਨ ਕਰਨ ‘ਚ ਨਵਾਂ ਮਾਪਦੰਡ ਕੀਤਾ ਸਥਾਪਤ ਭਗਵੰਤ ਮਾਨ ਸਰਕਾਰ ਨੇ ਜਨਤਕ ਸੇਵਾਵਾਂ ਪ੍ਰਦਾਨ ਕਰਨ ‘ਚ ਨਵਾਂ ਮਾਪਦੰਡ ਕੀਤਾ ਸਥਾਪਤ
ਦਿੜ੍ਹਬਾ (ਸੰਗਰੂਰ), 30 ਨਵੰਬਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਨਤਕ ਸੇਵਾਵਾਂ ਪ੍ਰਦਾਨ ਕਰਨ ਦੇ ਖੇਤਰ ‘ਚ ਨਵਾਂ...
ਕਿਸਾਨਾਂ ਨੂੰ ਕੀਤੀ 1723 ਕਰੋੜ ਰੁਪਏ ਤੋਂ ਵਧੇਰੇ ਦੀ ਆਨਲਾਈਨ ਅਦਾਇਗੀ-ਡਿਪਟੀ ਕਮਿਸ਼ਨਰ ਕੁਲਵੰਤ ਸਿੰਘ
ਪੰਜਾਬ ਪੁਲਿਸ ਵੱਲੋਂ ਹਥਿਆਰਾਂ ਦੀ ਖੇਪ ਪਹੁੰਚਾਉਣ ਦੀ ਕੋਸ਼ਿਸ਼ ਕਰਦੇ ਦੋ ਵਿਅਕਤੀਆਂ ਕਾਬੂ; 8 ਆਧੁਨਿਕ ਪਿਸਤੌਲ ਬਰਾਮਦ
ਸੀ.ਐਮ. ਦੀ ਯੋਗਸ਼ਾਲਾ ਮੁਹਿੰਮ ਦਾ ਸਕੂਲਾਂ ਵਿਚ ਵੀ ਦਿਖ ਰਿਹਾ ਅਸਰ, ਬੱਚੇ ਵੱਧ ਚੜ੍ਹ ਕੇ ਕਰ ਰਹੇ ਯੋਗਾ
ਪੰਜਾਬ ਰਾਜ ਅਧਿਆਪਕ ਯੋਗਤਾ ਪ੍ਰੀਖਿਆ ਦੇ ਮੱਦੇਨਜ਼ਰ ਹੁਕਮ ਜਾਰੀ : ਜ਼ਿਲ੍ਹਾ ਮੈਜਿਸਟਰੇਟ
‘ਡੋਰ ਸਟੈੱਪ ਡਿਲਵਰੀ’ ਰਾਹੀਂ 43 ਤਰ੍ਹਾਂ ਦੀ ਸੇਵਾਵਾਂ ਦਾ ਲਾਹਾ ਲੈਣ ਲਈ 1076 ’ਤੇ ਕਰੋ ਕਾਲ: ਡਿਪਟੀ ਕਮਿਸ਼ਨਰ
ਡਿਪਟੀ ਸੀਈਓ ਭਾਰਤ ਭੂਸ਼ਨ ਬਾਂਸਲ 36 ਸਾਲ ਦੀ ਨੌਕਰੀ ਉਪਰੰਤ ਸੇਵਾ ਮੁਕਤ