ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਸਬੰਧੀ ਅਰਜੀਆਂ ਦੀ ਮੰਗ

ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਸਬੰਧੀ ਅਰਜੀਆਂ ਦੀ ਮੰਗ

ਫਰੀਦਕੋਟ 16 ਅਗਸਤ, ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਮਹਿਲਾ ਅਤੇ ਬਾਲ ਵਿਕਾਸ ਮੰਤਰਾਲਾ ਭਾਰਤ ਸਰਕਾਰ ਨੇ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਅਰਜੀਆਂ ਦੀ ਮੰਗ ਕੀਤੀ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਉਨ੍ਹਾਂ ਦੱਸਿਆ ਕਿ ਦੂਜਿਆਂ ਲਈ ਬੇਮਿਸਾਲ ਯੋਗਤਾਵਾਂ ਅਤੇ ਸ਼ਾਨਦਾਰ ਪ੍ਰਾਪਤੀਆਂ ਕਰਨ ਵਾਲੇ ਬੱਚੇ ਜੋ ਦੂਜਿਆ ਲਈ ਆਦਰਸ਼ ਹਨ ਅਤੇ ਖੇਡਾਂ ਸਮਾਜ ਸੇਵਾਅਤ ਤਕਨਾਲੋਜੀਵਾਤਾਵਰਨ ਅਤੇ ਕਲਾਂ ਸਭਿਆਚਾਰਕ ਅਤੇ ਨਵੀਨਤਾਂ ਦੇ ਖੇਤਰਾਂ ਵਿੱਚ ਸਮਾਜ ਤੇ ਪ੍ਰਤੱਖ ਪ੍ਰਭਾਵ ਪਾਇਆ ਹੈ ਜੋ ਕਿ ਰਾਸ਼ਟਰੀ ਪੱਧਰ ਤੇ ਸਨਮਾਨ ਦੇ ਹੱਕਦਾਰ ਹਨ ਅਜਿਹੇ ਬੱਚਿਆਂ ਨੂੰ ਉਚਿਤ ਸਨਮਾਨ ਪ੍ਰਦਾਨ ਕਰਨ ਲਈ ਮਹਿਲਾ ਅਤੇ ਬਾਲ ਵਿਕਾਸ ਮੰਤਰਾਲਾ ਭਾਰਤ ਸਰਕਾਰ ਹਰ ਸਾਲ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਪ੍ਰਦਾਨ ਕਰਦਾ ਹੈ ਇਸ ਪੁਰਸਕਾਰ ਵਿੱਚ ਮੈਡਲ ਸਰਟੀਫਿਕੇਟ ਅਤੇ ਪ੍ਰਸੰਸਾ ਪੱਤਰ ਦਿੱਤਾ ਜਾਂਦਾ ਹੈ 

ਉਨ੍ਹਾਂ ਦੱਸਿਆ ਕਿ ਇਹ ਪੁਰਸਕਾਰ ਭਾਰਤ ਦੇ ਰਾਸ਼ਟਰਪਤੀ ਵੱਲੋਂ ਪ੍ਰਦਾਨ ਕੀਤੇ ਜਾਦੇ ਹਨ ਉਨ੍ਹਾਂ ਕਿਹਾ ਕਿ ਅਜਿਹਾ ਕੋਈ ਵੀ ਬੱਚਾਜਿਹੜਾ ਭਾਰਤੀ ਨਾਗਰਿਕ ਹੈ ਅਤੇ ਭਾਰਤ ਵਿੱਚ ਰਹਿ ਰਿਹਾ ਹੈ ਅਤੇ ਉਸ ਦੀ ਉਮਰ 18 ਸਾਲ ਤੋਂ ਵੱਧ ਨਹੀਂ ਹੈ, ਉਹ ਇਸ ਪੁਰਸਕਾਰ ਲਈ ਅਰਜੀ ਦੇ ਸਕਦਾ ਹੈ   ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਅਰਜੀਆਂ  ਸਿਰਫ ਆਨਲਾਈਨ ਪੋਰਟਲ  https;//awards.gov.in ਤੇ ਪ੍ਰਾਪਤ ਕੀਤੀਆਂ ਜਾਣਗੀਆਂ ਆਨਲਾਈਨ ਅਰਜੀ ਫਾਰਮ ਪ੍ਰਾਪਤ ਕਰਨ ਲਈ ਆਖਰੀ ਮਿਤੀ 31/07/2024 ਤੋਂ ਵਧਾ ਕੇ 31/08/2024 ਕਰ ਦਿੱਤੀ ਗਈ  ਹੈ

ਡਿਪਟੀ ਕਮਿਸ਼ਨਰਫਰੀਦਕੋਟ ਨੇ ਜਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਇਹ ਪੁਰਸਕਾਰ ਭਾਰਤ ਸਰਕਾਰ ਦੁਆਰਾ ਦਿੱਤਾ ਜਾਣ ਵਾਲਾ ਇੱਕੋ ਇੱਕ ਰਾਸ਼ਟਰੀ ਪੱਧਰ ਦਾ ਬਾਲ ਪੁਰਸਕਾਰ ਹੈ  ਇਸ ਲਈ ਉਪਰੋਕਤ ਦਿੱਤੇ ਵੇਰਵੇ ਅਨੁਸਾਰ ਵੱਖ ਵੱਖ ਖੇਤਰਾਂ ਵਿੱਚ ਪ੍ਰਾਪਤੀਆਂ ਕਰਨ ਵਾਲੇ ਬੱਚਿਆਂ ਨੂੰ ਰਾਸ਼ਟਰੀ ਪੱਧਰ ਤੇ ਸਨਮਾਨ ਦਵਾਉਣ ਲਈ ਇਸ ਪੋਰਟਲ ਤੇ ਅਰਜੀ ਫਾਰਮ ਭਰੇ ਜਾਣ ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਜਿਲ੍ਹਾ ਪ੍ਰੋਗਰਾਮ ਅਫਸਰਮਹਿਲਾ ਭਵਨਜਿਲ੍ਹਾ ਪ੍ਰੀਸ਼ਦ ਕੰਪਲੈਕਸਸਾਦਿਕ ਚੌਕਫਰੀਦਕੋਟ ਵਿਖੇ ਵੀ ਸੰਪਰਕ ਕੀਤਾ ਜਾ ਸਕਦਾ ਹੈ

Tags:

Advertisement

Latest News

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-09-2024 ਅੰਗ 644 ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-09-2024 ਅੰਗ 644
ਸਲੋਕੁ ਮਃ ੩ ਸਤਿਗੁਰ ਕੀ ਸੇਵਾ ਸਫਲੁ ਹੈ ਜੇ ਕੋ ਕਰੇ ਚਿਤੁ ਲਾਇ ॥ ਮਨਿ ਚਿੰਦਿਆ ਫਲੁ ਪਾਵਣਾ ਹਉਮੈ ਵਿਚਹੁ...
5 ਅਕਤੂਬਰ ਨੂੰ ਹੋਣ ਵਾਲੇ Haryana Assembly Elections ਲਈ 1561 ਉਮੀਦਵਾਰਾਂ ਨੇ ਕੀਤਾ ਨੋਮੀਨੇਸ਼ਨ
ਕਥਿਤ ਸ਼ਰਾਬ ਘੁਟਾਲੇ ਮਾਮਲੇ ਵਿੱਚ ਕੇਜਰੀਵਾਲ ਨੂੰ ਸੀ.ਬੀ.ਆਈ. ਦੇ ਕੇਸ ਵਿੱਚ ਵੀ ਸੁਪਰੀਮ ਕੋਰਟ ਨੇ ਜ਼ਮਾਨਤ ਦੇ ਦਿੱਤੀ
ਬਰਸਾਤ ਦਾ ਮੌਸਮ ਹੋਣ ਕਰਕੇ ਚੰਡੀਗੜ੍ਹ,ਮੋਹਾਲੀ ਅਤੇ ਪੰਚਕੂਲਾ ਵਿੱਚ ਡੇਂਗੂ ਦੇ ਕੇਸ ਵੱਧਦੇ ਜਾ ਰਹੇ ਹਨ
ਪੰਜਾਬ ਸਰਕਾਰ ਨੇ ਪੰਚਾਇਤ ਸੰਮਤੀਆਂ ਕੀਤੀਆਂ ਭੰਗ
ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਨਾਟੋ ਦੇਸ਼ਾਂ ਨੂੰ ਸਖ਼ਤ ਚੇਤਾਵਨੀ ਦਿੱਤੀ
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਲ ਬਾਲ ਮੁਕੰਦ ਸ਼ਰਮਾ ਵੱਲੋਂ ਮੋਗਾ ਦਾ ਦੌਰਾ