ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ ਵੱਲੋਂ ਐਵਾਰਡਾਂ ਲਈ ਨੋਮੀਨੇਸ਼ਨਾਂ ਦੀ ਮੰਗ
By Azad Soch
On
ਮਾਨਸਾ, 12 ਨਵੰਬਰ :
ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਦੱਸਿਆ ਕਿ ਭਾਰਤ ਸਰਕਾਰ ਖੇਡਾਂ ਤੇ ਯੁਵਕ ਸੇਵਾਵਾਂ ਵੱਲੋਂ ਅਰਜੁਨਾ ਐਵਾਰਡ, ਮੇਜਰ ਧਿਆਨ ਚੰਦ ਖੇਲ ਰਤਨ ਅਵਾਰਡ, ਦਰੋਣਾਚਾਰੀਆ ਐਵਾਰਡ ਅਤੇ ਰਾਸ਼ਟਰੀ ਖੇਲ ਪ੍ਰੋਤਸਾਹਨ ਪੁਰਸਕਾਰ 2024 ਲਈ ਨੋਮੀਨੇਸ਼ਨਾਂ ਦੀ ਮੰਗ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਨੋਮੀਨੇਸ਼ਨ ਲਈ ਯੋਗ ਖਿਡਾਰੀਆਂ ਅਤੇ ਕੋਚ ਜੋ ਇਨ੍ਹਾਂ ਅਵਾਰਡਾਂ ਲਈ ਨਿਯਮ ਅਤੇ ਸ਼ਰਤਾਂ ਪੂਰੀਆਂ ਕਰਦੇ ਹੋਣ, ਉਨ੍ਹਾਂ ਵੱਲੋਂ ਇਨ੍ਹਾਂ ਐਵਾਰਡਜ਼ ਲਈ ਨਿੱਜੀ ਤੌਰ ’ਤੇ ਆਨਲਾਈਨ ਪੋਰਟਲ dbtyas-sports.gov.in ’ਤੇ ਅਪਲਾਈ ਕੀਤਾ ਜਾਣਾ ਹੈ।
ਉਨ੍ਹਾਂ ਦੱਸਿਆ ਕਿ ਨੋਮੀਨੇਸ਼ਨ ਭਰਨ ਦੀ ਆਖ਼ਿਰੀ ਮਿਤੀ 14 ਨਵੰਬਰ 2024 ਹੈ। ਇਸ ਲਈ ਯੋਗ ਖਿਡਾਰੀ ਅਤੇ ਕੋਚ ਨਿਰਧਾਰਿਤ ਮਿਤੀ ਤੱਕ ਆਪਣੇ ਨੋਮੀਨੇਸ਼ਨ ਆਨਲਾਈਨ ਪੋਰਟਲ ’ਤੇ ਅਪਲਾਈ ਕਰਨ।
Tags:
Related Posts
Latest News
Vivo ਨੇ ਭਾਰਤ 'ਚ ਨਵਾਂ ਸਮਾਰਟਫੋਨ Vivo Y18t ਲਾਂਚ
14 Nov 2024 07:29:36
New Delhi,14,NOV,2024,(Azad Soch News):- Vivo ਨੇ ਭਾਰਤ 'ਚ ਨਵਾਂ ਸਮਾਰਟਫੋਨ Vivo Y18t ਲਾਂਚ ਕਰ ਦਿੱਤਾ ਹੈ,Vivo ਮੋਬਾਈਲ ਫੋਨ ਦੀ ਭਾਰਤੀ...