ਪੰਜਾਬ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਕਾਰਨ ਆਪ ਪਾਰਟੀ ਦਾ ਕਾਫਲਾ ਦਿਨੋ ਦਿਨ ਵੱਧ ਰਿਹਾ ਹੈ-ਵਿਧਾਇਕ ਸ਼ੈਰੀ ਕਲਸੀ

ਪੰਜਾਬ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਕਾਰਨ ਆਪ ਪਾਰਟੀ ਦਾ ਕਾਫਲਾ ਦਿਨੋ ਦਿਨ ਵੱਧ ਰਿਹਾ ਹੈ-ਵਿਧਾਇਕ ਸ਼ੈਰੀ ਕਲਸੀ

ਬਟਾਲਾ, 14 ਜਨਵਰੀ (    ) ਬਟਾਲਾ ਦੇ ਨੌਜਵਾਨ ਵਿਧਾਇਕ ਅਤੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ,  ਅਮਨਸ਼ੇਰ ਸਿੰਘ, ਸ਼ੈਰੀ ਕਲਸੀ ਦੀ ਅਗਵਾਈ ਹੇਠ ਪਿੰਡ ਕਲੇਰ ਕਲਾਂ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਸਰਪੰਚ ਗੁਰਦੇਵ ਸਿੰਘ ਵੱਲੋਂ ਆਪਣੇ ਸਾਥੀ ਰਘਬੀਰ ਸਿੰਘ ਸਾਬਕਾ ਸੰਮਤੀ ਮੈਬਰਪੰਚ ਹਰਦੇਵ ਮਸੀਹਪੰਚ ਭਾਗ ਸਿੰਘਸੁਰਿੰਦਰ ਸਿੰਘ ਤੇ ਰਾਮ ਸਿੰਘ ਸਮੇਤ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ।

ਇਸ ਮੌਕੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨਮੁੱਖ ਮੰਤਰੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹਰ ਵਰਗ ਦੇ ਹਿੱਤ ਵਿੱਚ ਵੱਡੇ ਫੈਸਲੇ ਲਏ ਹਨ ਅਤੇ ਲੋਕਾਂ ਦੇ ਘਰਾਂ ਤੱਕ ਪਹੁੰਚ ਕਰਕੇ ਉਨਾਂ ਦੀ ਮੁਸ਼ਕਿਲਾਂ ਹੱਲ ਕੀਤੀਆਂ ਜਾ ਰਹੀਆਂ ਹਨ।

ਪੰਜਾਬ ਦੇ ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਨੇ ਸ਼ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਆਪ ਪਾਰਟੀ ਵਿੱਚ ਸ਼ਾਮਲ ਹੋਈ ਸਮੁੱਚੀ ਟੀਮ ਦਾ ਸਵਾਗਤ ਕਰਦਿਆਂ ਕਿਹਾ ਕਿ ਪਾਰਟੀ ਵਿੱਚ ਉਨਾਂ ਦਾ ਪੂਰਾ ਮਾਣ ਸਤਿਕਾਰ ਕੀਤਾ ਜਾਵੇਗਾ ਤੇ ਲੋਕ ਹਿੱਤ ਲਈ ਵਿਕਾਸ ਕਾਰਜ ਤੇਜਗਤੀ ਨਾਲ ਕਰਵਾਏ ਜਾਣਗੇ। ਉਨਾਂ ਕਿਹਾ ਕਿ ਆਪ ਪਾਰਟੀ ਦੀ ਨੀਤੀਆਂ ਤੋਂ ਖੁਸ਼ ਹੋ ਕੇ ਲੋਕ ਆਪ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨਜਿਸ ਨਾਲ ਪਾਰਟੀ ਦਾ ਕਾਫਲਾ ਦਿਨੋ ਦਿਨ ਵੱਡਾ ਹੋ ਰਿਹਾ ਹੈ।

ਵਿਧਾਇਕ ਸ਼ੈਰੀ ਕਲਸੀ ਨੇ ਪੰਜਾਬ ਸਰਕਾਰ ਵਲੋਂ ਲਏ ਗਏ ਇਤਿਹਾਸਕ ਫੈਸਲਿਆਂ ਦੀ ਗੱਲ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸਿੱਖਿਆ ਦਾ ਮਿਆਰ ਹੋਰ ਉੱਚਾ ਚੁੱਕਣ ਦੇ ਮੰਤਵ ਸਕੂਲ ਆਫ ਐਂਮੀਨਸ ਖੋਲ੍ਹੇ ਗਏ। ਲੋਕਾਂ ਦੀ ਸਿਹਤ ਸਹੂਲਤਾਂ ਨੂੰ ਮੁੱਖ ਰੱਖਦਿਆਂ ਆਮ ਆਦਮੀ ਕਲੀਨਿਕ ਰਾਜ ਭਰ ਅੰਦਰ ਖੋਲ੍ਹੇ ਗਏਜੋ ਸਫਲਤਾਪੂਰਵਕ ਚੱਲ ਰਹੇ ਹਨ। ਹਰੇਕ ਵਰਗ ਦੇ ਲੋਕਾਂ ਲਈ ਦੋ ਮਹੀਨੇ ਦੀ 600 ਯੂਨਿਟ ਬਿਜਲੀ ਮਾਫ ਕੀਤੀ ਗਈਨਹਿਰੀ ਪਾਣੀ ਖੇਤਾਂ ਤੱਕ ਪੁਹੰਚਾਉਣ ਸਮੇਤ ਵੱਖ-ਵੱਖ ਲੋਕਪੱਖੀ ਲਏ ਗਏ ਹਨ।

ਵਿਧਾਇਕ ਸ਼ੈਰੀ ਕਲਸੀ ਨੇ ਵਿਧਾਨ ਸਭਾ ਹਲਕਾ ਬਟਾਲਾ ਦੇ ਵਿਕਾਸ ਦੀ ਗੱਲ ਕਰਦਿਆਂ ਕਿਹਾ ਕਿ ਹਲਕੇ ਵਿੱਚ ਬਿਨਾਂ ਪੱਖਪਾਤ ਤੋਂ ਹਰ ਵਰਗ ਦੀ ਭਲਾਈ ਲਈ ਕੰਮ ਕੀਤੇ ਜਾ ਰਹੇ ਹਨ ਅਤੇ ਨਵੀਆਂ ਚੁਣੀਆਂ ਪੰਚਾਇਤਾਂ ਰਾਹੀ ਪਿੰਡਾਂ ਅੰਦਰ ਚਹੁਪੱਖੀ ਵਿਕਾਸ ਕਾਰਜ ਕਰਵਾਏ ਜਾਣਗੇ। ਉਨ੍ਹਾਂ ਦੁਹਰਾਇਆ ਕਿ ਉਹ ਬਟਾਲਾ ਹਲਕੇ ਦੇ ਸ਼ਹਿਰੀ ਤੇ ਦਿਹਾਤੀ ਖੇਤਰ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹਨ ਅਤੇ ਵਿਕਾਸ ਕਾਰਜਾਂ ਲਈ ਕੋਈ ਕਸਰ ਬਾਕੀਂ ਨਹੀਂ ਛੱਡੀ ਜਾਵੇਗੀ।

ਇਸ ਮੌਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਆਗੂਆਂ ਨੇ ਕਿਹਾ ਕਿ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਹਲਕੇ ਅੰਦਰ ਚਹੁਪੱਖੀ ਵਿਕਾਸ ਕੰਮ ਕੀਤੇ ਜਾ ਰਹੇ ਹਨ ਅਤੇ ਉਹ ਵਿਧਾਇਕ ਸੈਰੀ ਕਲਸੀ ਦੀ ਕਾਰਜਸੈਲੀ ਅਤੇ ਆਮ ਆਦਮੀ ਪਾਰਟੀ ਦੀਆਂ ਲੋਕਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿੱਚ ਸ਼ਾਮਲ ਹੋਏ ਹਨ।

Tags:

Advertisement

Latest News

ਪ੍ਰਯਾਗਰਾਜ ਮਹਾਕੁੰਭ 2025 ਵਿੱਚ ਮਕਰ ਸੰਕ੍ਰਾਂਤੀ ਦੇ ਸ਼ੁਭ ਮੌਕੇ 'ਤੇ ਅੰਮ੍ਰਿਤ ਇਸ਼ਨਾਨ ਲਈ 3.50 ਕਰੋੜ ਤੋਂ ਵੱਧ ਸ਼ਰਧਾਲੂਆਂ ਨੇ ਸੰਗਮ 'ਚ ਲਗਾਈ ਡੁਬਕੀ ਪ੍ਰਯਾਗਰਾਜ ਮਹਾਕੁੰਭ 2025 ਵਿੱਚ ਮਕਰ ਸੰਕ੍ਰਾਂਤੀ ਦੇ ਸ਼ੁਭ ਮੌਕੇ 'ਤੇ ਅੰਮ੍ਰਿਤ ਇਸ਼ਨਾਨ ਲਈ 3.50 ਕਰੋੜ ਤੋਂ ਵੱਧ ਸ਼ਰਧਾਲੂਆਂ ਨੇ ਸੰਗਮ 'ਚ ਲਗਾਈ ਡੁਬਕੀ
Uttar Pradesh,15 JAN,2025,(Azad Soch News):- ਪ੍ਰਯਾਗਰਾਜ ਮਹਾਕੁੰਭ 2025 (Prayagraj Mahakumbha 2025) ਵਿੱਚ ਮਕਰ ਸੰਕ੍ਰਾਂਤੀ (Makar Sankranti) ਦੇ ਸ਼ੁਭ ਮੌਕੇ 'ਤੇ...
ਵਧੇ ਹੋਏ ਯੂਰਿਕ ਐਸਿਡ ਨੂੰ ਕੰਟਰੋਲ ਕਰੇ ਜੈਤੂਨ ਦਾ ਤੇਲ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 15-01-2025 ਅੰਗ 636
ਪਾਕਿਸਤਾਨ ਨੇ ਚੈਂਪੀਅਨਜ਼ ਟਰਾਫੀ 2025 ਲਈ ਆਪਣੀ ਆਰਜ਼ੀ ਟੀਮ ਦਾ ਐਲਾਨ
ਪਤੰਗ ਚੜਾਉਣ ਲਈ ਚਾਇਨਾ ਡੋਰ ਸਮੇਤ ਕਈ ਚੀਜ਼ਾਂ ਤੇ Pollution Control Board ਵੱਲੋਂ ਪਾਬੰਦੀ ਦੇ ਹੁਕਮ ਜਾਰੀ
ਹਰਦੀਪ ਗਰੇਵਾਲ ਦੀ ਫਿਲਮ 'ਸਿਕਸ ਈਚ' ਦੀ ਪਹਿਲੀ ਝਲਕ ਰਿਲੀਜ਼
ਪੰਜਾਬ ਪੁਲਿਸ ਨੇ ਮਾਘੀ ਦੇ ਤਿਉਹਾਰ ਮੌਕੇ ਲਗਾਇਆ ਲੰਗਰ