ਪ੍ਰਤੀ ਬੇਨਤੀ ਦੇ ਆਧਾਰ ’ਤੇ ਆਈਲੈਟਸ ਸੈਂਟਰ ਦਾ ਲਾਇਸੰਸ ਰੱਦ
By Azad Soch
On
ਬਠਿੰਡਾ, 23 ਨਵੰਬਰ : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਨਿਰਦੇਸ਼ ਜਾਰੀ ਕਰਦੇ ਹੋਏ 3 ਆਈਲੈਟਸ ਸੈਂਟਰਾਂ ਦੇ ਲਾਇਸੰਸ ਰੱਦ ਕੀਤੇ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਜਾਰੀ ਕੀਤੇ ਗਏ ਪੰਜਾਬ ਮਨੁੱਖੀ ਤਸ਼ਕਰੀ ਰੋਕੂ ਐਕਟ 2012 ਅਧੀਨ ਜਾਰੀ ਪੰਜਾਬ ਮਨੁੱਖੀ ਤਸ਼ਕਰੀ ਨਿਯਮ 2013 (ਸੋਧਿਆ ਨਾਮ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ) ਦੇ ਤਹਿਤ ਐਮਐਸ ਏਐਸਕੇ ਯੂਐਸ ਕਨਸਲਟੇਸ਼ਨਸ਼, ਐਮਸੀਵੀਜ਼ੈੱਡ-4-03431 ਕਮਲਾ ਨਹਿਰੂ ਮਾਰਕਿਟ, ਬੀਬੀ ਵਾਲਾ ਰੋਡ ਬਠਿੰਡਾ ਦੇ ਨਾਮ ਤੇ ਸ਼੍ਰੀ ਕੁਲਦੀਪ ਸਿੰਘ ਪੁੱਤਰ ਸ਼੍ਰੀ ਬਲਵੰਤ ਸਿੰਘ ਵਾਸੀ ਮਕਾਨ ਨੰਬਰ ਬੀ 15 ਐਨਐਫਐਲ ਟਾਊਨਸ਼ਿਪ ਬਠਿੰਡਾ ਅਤੇ ਸ਼੍ਰੀ ਸਰਬਜੀਤ ਸਿੰਘ ਪੁੱਤਰ ਸ਼੍ਰੀ ਜੋਗਿੰਦਰ ਸਿੰਘ ਵਾਸੀ ਮਕਾਨ ਨੰਬਰ 15433 ਗਲੀ ਨੰਬਰ 1 ਹਜੂਰਾ ਕਪੂਰਾ ਕਲੋਨੀ ਬਠਿੰਡਾ ਨੂੰ ਕੰਸਲਟੈਂਸੀ ਦਾ ਲਾਇਸੰਸ ਨੰਬਰ 128/ਸੀਈਏ/ਸੀਸੀ III ਮਿਤੀ 15 ਅਗਸਤ 2020 ਨੂੰ ਜਾਰੀ ਕੀਤਾ ਗਿਆ ਸੀ ਜਿਸ ਦੀ ਮਿਆਦ 14 ਅਗਸਤ 2025 ਤੱਕ ਹੈ।
ਜਾਰੀ ਹੁਕਮ ਅਨੁਸਾਰ ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਹੁਣ ਪਾਟਨਰਜ਼ ਵਲੋਂ ਲਿਖਤੀ ਦਰਖਾਸਤ ਪੇਸ਼ ਕੀਤੀ ਗਈ ਹੈ ਕਿ ਉਨ੍ਹਾਂ ਦਾ ਲਾਇਸੰਸ ਰੱਦ ਕਰ ਦਿੱਤਾ ਜਾਵੇ।
ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ ਤਹਿਤ ਬਣੇ ਰੂਲ ਦੇ ਸੈਕਸ਼ਨ 8 (1) ਵਿੱਚ ਉਪਬੱਧ ਕੀਤਾ ਗਿਆ ਹੈ ਕਿ ਟਰੈਵਲ ਏਜੰਟ ਆਪਣਾ ਲਾਇਸੈਂਸ ਜਾਰੀ ਹੋਣ ਤੋਂ ਬਾਅਦ ਕਿਸੇ ਵੀ ਸਮੇਂ ਸਮਰਤ ਅਥਰਟੀ ਨੂੰ ਦੋ ਮਹੀਨਿਆਂ ਦਾ ਨੋਟਿਸ ਦੇ ਕੇ ਸਪਰਦ ਕਰ ਸਕਦਾ ਹੈ ਅਤੇ ਨੋਟਿਸ ਦੀ ਮਿਆਦ ਖਤਮ ਹੋਣ ’ਤੇ ਲਾਈਸੈਂਸ ਨੂੰ ਰੱਦ ਕਰ ਦਿੱਤਾ ਗਿਆ ਮੰਨਿਆ ਜਾਵੇਗਾ।
ਇਸ ਤੋਂ ਇਲਾਵਾ ਇਸ ਫਾਰਮ ਜਾਂ ਸ੍ਰੀ ਕੁਲਦੀਪ ਸਿੰਘ, ਸ੍ਰੀ ਸਰਬਜੀਤ ਸਿੰਘ ਦੇ ਖਿਲਾਫ ਕੋਈ ਸ਼ਿਕਾਇਤ ਹੋਵੇਗੀ ਤਾਂ ਉਹ ਖੁਦ ਇਸ ਦੇ ਜਿੰਮੇਵਾਰ ਹੋਣਗੇ।
Tags:
Related Posts
Latest News
ਸਰਕਾਰੀ ਆਈਟੀ ਆਈ ਰਣਜੀਤ ਐਵਨਿਊ ਅੰਮ੍ਰਿਤਸਰ ਵਿਖੇ ਇੰਸਟੀਚਿਊਟ ਮੈਨੇਜਮੈਂਟ ਕਮੇਟੀ ਦਾ ਗਠਨ
23 Nov 2024 21:50:44
ਅੰਮ੍ਰਿਤਸਰ 23 ਨਵੰਬਰ 2024--
ਸਰਕਾਰੀ ਆਈਟੀਆਈ ਰਣਜੀਤ ਐਵਨਿਊ ਅੰਮ੍ਰਿਤਸਰ ਦੇ ਸਿਖਿਆਰਥੀਆਂ ਦੇ ਵਧੀਆ ਟ੍ਰੇਨਿੰਗ ਅਤੇ ਪਲੇਸਮੈਂਟ ਨੂੰ ਮੁੱਖ ਰੱਖਦਿਆਂ ਹੋਇਆਂ...