ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਵਧੀਕ ਮੈਂਬਰ ਸਕੱਤਰ ਵੱਲੋਂ ਕੇਂਦਰ ਜੇਲ੍ਹ ਦਾ ਦੌਰਾ

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਵਧੀਕ ਮੈਂਬਰ ਸਕੱਤਰ ਵੱਲੋਂ ਕੇਂਦਰ ਜੇਲ੍ਹ ਦਾ ਦੌਰਾ

ਪਟਿਆਲਾ, 16 ਅਪ੍ਰੈਲ:
ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਵਧੀਕ ਮੈਂਬਰ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਸਿੰਗਲਾ ਨੇ ਸ੍ਰੀਮਤੀ ਅਮਨਦੀਪ ਕੰਬੋਜ, ਚੀਫ਼ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਨਾਲ ਕੇਂਦਰੀ ਜੇਲ੍ਹ, ਪਟਿਆਲਾ ਦਾ ਦੌਰਾ ਕੀਤਾ।
 ਇਸ ਦੌਰੇ ਦੌਰਾਨ ਵਧੀਕ ਮੈਂਬਰ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਨੇ ਨਿੱਜੀ ਤੌਰ ਤੇ ਹਰੇਕ ਬੈਰਕ ਦਾ ਦੌਰਾ ਕੀਤਾ। ਕੈਦੀਆਂ ਦੀਆਂ ਸਮੱਸਿਆਵਾਂ ਨੂੰ ਹੱਲ  ਕਰਨ ਦੀ ਕੋਸ਼ਿਸ਼ ਵਜੋਂ, ਮਾਣਯੋਗ ਜੱਜ ਨੇ ਉਨ੍ਹਾਂ ਨਾਲ ਸਾਰਥਕ ਗੱਲਬਾਤ ਕੀਤੀ, ਖ਼ਾਸ ਕਰਕੇ "ਮਿਸ਼ਨ ਮੋਡ" ਬਾਰੇ, ਜੋ ਕਿ ਸੁਪਰੀਮ ਕੋਰਟ ਕਾਨੂੰਨੀ ਸੇਵਾਵਾਂ ਕਮੇਟੀ ਦੁਆਰਾ ਜੇਲ੍ਹ ਕੈਦੀਆਂ ਨੂੰ ਕਾਨੂੰਨੀ ਸੇਵਾਵਾਂ ਪ੍ਰਦਾਨ ਕਰਨ ਲਈ ਸ਼ੁਰੂ ਕੀਤੀ ਗਈ ਮੁਹਿੰਮ ਹੈ। ਉਨ੍ਹਾਂ ਨੂੰ ਮਾਣਯੋਗ ਸੁਪਰੀਮ ਕੋਰਟ ਵਿੱਚ ਅਪੀਲ ਦਾਇਰ ਕਰਨ ਦੇ ਉਨ੍ਹਾਂ ਦੇ ਅਧਿਕਾਰਾਂ ਤੋਂ ਜਾਣੂ ਕਰਵਾਇਆ ਗਿਆ। ਇਸ ਮੌਕੇ ਪੈਨਲ ਐਡਵੋਕੇਟਸ ਦੀ ਟੀਮ ਵੀ ਮੌਜੂਦ ਸੀ।
   ਇਸ ਤੋਂ ਇਲਾਵਾ ਜੇਲ੍ਹ ਸੁਪਰਡੈਂਟ ਦੇ ਨਾਲ -ਨਾਲ ਹੋਰ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ "ਮਿਸ਼ਨ ਮੋਡ" ਬਾਰੇ ਲੋੜੀਂਦੀਆਂ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ।
ਕੈਦੀਆਂ ਦੀਆਂ ਸ਼ਿਕਾਇਤਾਂ ਅਤੇ ਸਮੱਸਿਆਵਾਂ ਦੇ ਹੱਲ ਕਰਨ ਅਤੇ ਕੈਦੀਆਂ ਲਈ ਢੁਕਵੀਆਂ ਸਿਹਤ ਅਤੇ ਡਾਕਟਰੀ ਸਹੂਲਤਾਂ ਨੂੰ ਯਕੀਨੀ ਬਣਾਉਣ  ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ।
ਇਸ ਮੌਕੇ  ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਕਮ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਸ੍ਰੀਮਤੀ ਅਮਨਦੀਪ ਕੰਬੋਜ ਨੇ ਲੋੜਵੰਦਾਂ ਲਈ ਮੁਫ਼ਤ ਕਾਨੂੰਨੀ ਸਹਾਇਤਾ ਦੀ ਉਪਲਬਧਤਾ ਤੇ ਵੀ ਚਾਨਣਾ ਪਾਇਆ। ਉਨ੍ਹਾਂ ਅੱਗੇ ਦੱਸਿਆ ਕਿ ਸਹਾਇਤਾ ਮੰਗਣ ਵਾਲੇ ਵਿਅਕਤੀ ਪਟਿਆਲਾ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨਾਲ ਸੰਪਰਕ ਕਰਨ ਲਈ ਨਿੱਜੀ ਤੌਰ ਤੇ ਜਾਂ 0175-2306500 ਤੇ ਫੋਨ ਰਾਹੀਂ ਸੰਪਰਕ ਕਰ ਸਕਦੇ ਹਨ। ਇਸ ਤੋਂ ਇਲਾਵਾ, ਉਨ੍ਹਾਂ ਨੇ ਸਹਾਇਤਾ ਲਈ ਨਾਲਸਾ ਹੈਲਪ ਲਾਈਨ ਨੰਬਰ 15100  ਤੇ ਸੰਪਰਕ ਕਰਨ ਬਾਰੇ ਜਾਣਕਾਰੀ ਦਿੱਤੀ।

 
Tags:

Advertisement

Latest News

ਸਿਵਲ ਡਿਫੈਂਸ ਵਿਚ ਦਾਖਲੇ ਲਈ ਸਾਬਕਾ ਸੈਨਿਕਾ, ਹੋਮਗਾਰਡ, ਐਨ.ਸੀ.ਸੀ ਕੈਡਿਟਾਂ ਤੇ ਨੌਜਵਾਨਾਂ ਭਾਰੀ ਉਤਸ਼ਾਹ ਬੇਹੱਦ ਸ਼ਲਾਘਾਯੋਗ- ਹਰਜੋਤ ਬੈਂਸ ਸਿਵਲ ਡਿਫੈਂਸ ਵਿਚ ਦਾਖਲੇ ਲਈ ਸਾਬਕਾ ਸੈਨਿਕਾ, ਹੋਮਗਾਰਡ, ਐਨ.ਸੀ.ਸੀ ਕੈਡਿਟਾਂ ਤੇ ਨੌਜਵਾਨਾਂ ਭਾਰੀ ਉਤਸ਼ਾਹ ਬੇਹੱਦ ਸ਼ਲਾਘਾਯੋਗ- ਹਰਜੋਤ ਬੈਂਸ
    ਸ੍ਰੀ ਅਨੰਦਪੁਰ ਸਾਹਿਬ 12 ਮਈ () ਸਿਵਲ ਡਿਫੈਂਸ ਵਲੰਟੀਅਰ ਦਾਖਲਾ ਮੁਹਿੰਮ ਤਹਿਤ ਵਿਰਾਸਤ ਏ ਖਾਲਸਾ ਦੇ ਆਡੋਟੋਰੀਅਮ ਵਿੱਚ ਜਿਲ੍ਹਾ
ਰੈੱਡ ਕਰਾਸ ਭਵਨ ਵਿਖੇ ਫਸਟ ਏਡ ਟ੍ਰੇਨਿੰਗ ਸਬੰਧੀ ਕੈਂਪ ਦਾ ਆਯੋਜਨ
ਜ਼ਿਲ੍ਹਾ ਅਤੇ ਸਬ-ਡਵੀਜ਼ਨ ਪੱਧਰ 'ਤੇ 24x7 ਹੜ੍ਹ ਕੰਟਰੋਲ ਰੂਮ ਸਥਾਪਤ ਕੀਤੇ ਜਾਣਗੇ - ਏ.ਡੀ.ਸੀ ਰੋਹਿਤ ਗੁਪਤਾ
‘ਯੁੱਧ ਨਸ਼ਿਆਂ ਵਿਰੁੱਧ ਤਹਿਤ ਮਾਲੇਰਕੋਟਲਾ ’ਚ ਨਸ਼ਾ ਤਸਕਰਾਂ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਬਣਾਈਆਂ 03 ਜਾਇਦਾਦਾਂ ਦੇ ਨਜਾਇਜ ਕਬਜਿਆਂ ਤੇ ਚੱਲਿਆ ਬੁਲਡੋਜਰ
ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ 17 ਮਈ ਨੂੰ ਸਬ ਡਵੀਜ਼ਨਲ ਕੰਪਲੈਕਸ ਬਟਾਲਾ ਦਾ ਕਰਨਗੇ ਉਦਘਾਟਨ
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਸ਼ਹਿਰ ਦੇ ਮੇਨ ਬਾਜ਼ਾਰ ‘ਚ ਪਹੁੰਚ ਕੇ ਲੋਕਾਂ ਦੀਆਂ ਸੁਣੀਆਂ ਮੁਸ਼ਕਲਾਂ
ਖਰੀਦੀ ਕਣਕ ਦੀ ਜ਼ਿਲੇ ਦੇ ਕਿਸਾਨਾਂ ਨੂੰ ਕੀਤੀ ਗਈ 1722 ਕਰੋੜ 11 ਲੱਖ ਰੁਪਏ ਦੀ ਅਦਾਇਗੀ-ਡਿਪਟੀ ਕਮਿਸ਼ਨਰ