ਕੇਂਦਰੀ ਜਲ ਸ਼ਕਤੀ ਟੀਮ ਨੇ ਅੱਜ ਮਨਾਵਾਂ, ਖੋਸਾ ਪਾਂਡੋ, ਕੋਟ ਈਸੇ ਖਾਂ ਵਿਖੇ ਬਣਾਏ ਵਾਟਰ ਟ੍ਰੀਟਮੈਂਟ ਪ੍ਰੋਜੈਕਟਾਂ ਦਾ ਦੌਰਾ

ਕੇਂਦਰੀ ਜਲ ਸ਼ਕਤੀ ਟੀਮ ਨੇ ਅੱਜ ਮਨਾਵਾਂ, ਖੋਸਾ ਪਾਂਡੋ, ਕੋਟ ਈਸੇ ਖਾਂ ਵਿਖੇ ਬਣਾਏ ਵਾਟਰ ਟ੍ਰੀਟਮੈਂਟ ਪ੍ਰੋਜੈਕਟਾਂ ਦਾ ਦੌਰਾ

ਮੋਗਾ, 17 ਜੁਲਾਈ:
ਕੇਂਦਰ ਵੱਲੋਂ ਚਲਾਏ ਜਾ ਰਹੇ ਜਲ ਸ਼ਕਤੀ ਅਭਿਆਨ ਮਿਸ਼ਨ ਦਾ ਰੀਵਿਊ ਕਰਨ ਲਈ ਕੇਂਦਰ ਦੀ ਜਲ ਸ਼ਕਤੀ ਟੀਮ ਵੱਲੋਂ ਪਿਛਲੇ ਤਿੰਨ ਦਿਨਾਂ ਤੋਂ ਜ਼ਿਲ੍ਹਾ ਮੋਗਾ ਦੇ ਵੱਖ ਵੱਖ ਸਥਾਨਾਂ ਦਾ ਦੌਰਾ ਕੀਤਾ। ਅੱਜ ਇਸ ਮਿਸ਼ਨ ਦੇ ਰੀਵਿਊ ਦਾ ਉਨ੍ਹਾਂ ਦਾ ਆਖਰੀ ਦਿਨ ਸੀ। ਇਸ ਟੀਮ ਵਿੱਚ ਚੀਫ਼ ਨੋਡਲ ਅਫ਼ਸਰ ਕਾਜਲ ਸਿੰਘ ਆਈ ਆਰ ਐਸ, ਸਮਾਜਿਕ ਨਿਆਂ ਤੇ ਸਸ਼ਕਤੀਕਰਨ ਵਿਭਾਗ ਅਤੇ ਸੈਂਟਰਲ ਗਰਾਊਂਡ ਵਾਟਰ ਬੋਰਡ ਆਫ ਜਲ ਸ਼ਕਤੀ ਦੇ ਟੈਕਨੀਕਲ ਅਫ਼ਸਰ ਅਦਿੱਤਿਆ ਸ਼ਰਮਾ (ਸਾਇੰਸਦਾਨ) ਸ਼ਾਮਿਲ ਸਨ।
ਉਨ੍ਹਾਂ ਵੱਲੋਂ ਅੱਜ ਫੋਕਲ ਪੁਆਇੰਟ ਮੋਗਾ ਵਿੱਚ ਪਲਾਂਟੇਸ਼ਨ ਮੁਹਿੰਮ ਚਲਾਈ। ਜਲ ਸ਼ਕਤੀ ਅਭਿਆਨ ਦੀ ਟੀਮ ਵੱਲੋਂ ਅੱਜ ਪਿੰਡ ਖੋਸਾ ਪਾਂਡੋ ਵਿਖੇ ਭੂਮੀ ਅਤੇ ਜਲ ਸੰਭਾਲ ਵਿਭਾਗ ਵੱਲੋਂ ਤਿਆਰ ਕੀਤਾ ਗਿਆ ਪ੍ਰੋਜੈਕਟ ਵੇਖਿਆ ਗਿਆ ਜਿੱਥੇ ਛੱਪੜ ਦੇ ਪਾਣੀ ਦੀ ਵਰਤੋਂ ਖੇਤਾਂ ਦੀ ਸਿੰਚਾਈ ਲਈ ਕੀਤੀ ਜਾ ਰਹੀ ਹੈ। ਇਸ ਪ੍ਰੋਜੈਕਟ ਦੀ ਖਾਸ ਗੱਲ ਇਹ ਹੈ ਕਿ ਛੱਪੜ ਤੋਂ ਪਾਣੀ ਲਿਫ਼ਟ ਕਰਨ ਲਈ ਸੂਰਜੀ ਊਰਜਾ ਨਾਲ ਚੱਲਣ ਵਾਲੀ ਮੋਟਰ ਲੱਗੀ ਹੋਈ ਹੈ ਅਤੇ ਪਾਣੀ ਨੂੰ ਖੇਤਾਂ ਤੱਕ ਪਹੁੰਚਾਉਣ ਲਈ ਦੋ ਕਿਲੋਮੀਟਰ ਲੰਬੀ ਜਮੀਨ ਦੋਜ਼ ਪਾਈਪਲਾਈਨ ਪਾਈ ਹੋਈ ਹੈ। ਪਹਿਲਾਂ ਇਸ ਛੱਪੜ ਦਾ ਪਾਣੀ ਓਵਰਫਲੋ ਹੋ ਕੇ ਸੜਕਾਂ ਅਤੇ ਨਾਲ ਲੱਗਦੇ ਘਰਾਂ ਵਿੱਚ ਚਲਾ ਜਾਂਦਾ ਸੀ ਅਤੇ ਬਿਮਾਰੀਆਂ ਦਾ ਖਤਰਾ ਬਣਿਆ ਰਹਿੰਦਾ ਸੀ ਪਰ ਹੁਣ ਇਸ ਪ੍ਰੋਜੈਕਟ ਦੇ ਲੱਗਣ ਤੋਂ ਬਾਅਦ ਛੱਪੜ ਦੇ ਪਾਣੀ ਦੀ ਨਿਕਾਸੀ ਵੀ ਹੋ ਰਹੀ ਹੈ ਅਤੇ ਖੇਤਾਂ ਨੂੰ ਵਾਧੂ ਪਾਣੀ ਮਿਲਣ ਦੇ ਨਾਲ ਧਰਤੀ ਹੇਠਲਾ ਪਾਣੀ ਵੀ ਬਚ ਰਿਹਾ ਹੈ। ਪਿੰਡ ਖੋਸਾ ਪਾਂਡੋ ਵਿਖੇ ਝੋਨੇ ਦੀ ਬਿਜਾਈ ਤੋਂ ਲੈ ਕੇ ਹੁਣ ਤੱਕ 15 ਲੱਖ ਲੀਟਰ ਛੱਪੜ ਦਾ ਪਾਣੀ ਸਿੰਚਾਈ ਲਈ ਵਰਤਿਆ ਜਾ ਚੁੱਕਾ ਹੈ। ਇਸ ਤੋਂ ਬਾਅਦ ਟੀਮ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਨਿਆ, ਕੋਟ ਈਸੇ ਖਾਂ ਵਿਖੇ ਭੂਮੀ ਅਤੇ ਜਲ ਸੰਭਾਲ ਵਿਭਾਗ ਵੱਲੋਂ ਤਿਆਰ ਕੀਤੇ ਗਏ ਰੂਪ ਟਾਪ ਰੇਨ ਵਾਟਰ ਹਾਰਵੈਸਟਿੰਗ ਪ੍ਰੋਜੈਕਟ ਦਾ ਦੌਰਾ ਕੀਤਾ ਜਿੱਥੇ ਸਕੂਲ ਦੀ ਛੱਤ ਤੋਂ ਮੀਂਹ ਦੇ ਪਾਣੀ ਨੂੰ ਧਰਤੀ ਵਿੱਚ ਰਿਚਾਰਜ ਕੀਤਾ ਜਾ ਰਿਹਾ ਹੈ।
ਟੀਮ ਵੱਲੋਂ ਵਧੀਕ ਕਮਿਸ਼ਨਰ ਹਰਕੀਰਤ ਕੌਰ ਚਾਨੇ ਦੀ ਅਗਵਾਈ ਸਮੂਹ ਵਿਭਾਗਾਂ ਦੀ ਹਾਜ਼ਰੀ ਵਿੱਚ ਫੀਡਬੈਕ ਸੈਸ਼ਨ ਦਾ ਆਯੋਜਨ ਵੀ ਕੀਤਾ ਗਿਆ, ਜਿਸ ਵਿੱਚ ਉਹਨਾਂ ਵੱਲੋ ਜ਼ਿਲ੍ਹੇ ਵਿੱਚ ਕੀਤੇ ਕੰਮਾਂ ਦੀ ਸ਼ਲਾਘਾ ਕੀਤੀ ਅਤੇ ਹੋਰ ਵੀ ਵਡਮੁੱਲੇ ਸੁਝਾਅ ਦਿੱਤੇ ਕਿ ਕਿਸ ਤਰ੍ਹਾਂ ਇਹਨਾਂ ਕੰਮਾਂ ਨੂੰ ਹੋਰ ਬਿਹਤਰ ਬਣਾਇਆ ਜਾ ਸਕਦਾ ਹੈ। ਇਸ ਤੋਂ ਇਲਾਵਾ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਪਾਣੀ ਦੀ ਸੰਭਾਲ ਸੰਬੰਧੀ ਵੱਧ ਤੋ ਵੱਧ ਜਾਗਰੂਕ ਕੀਤਾ ਜਾਵੇ। ਚੀਫ਼ ਨੋਡਲ ਅਫ਼ਸਰ ਕਾਜਲ ਸਿੰਘ ਆਈ ਆਰ ਐਸ ਨੇ ਸਮੂਹ ਵਿਭਾਗਾਂ ਨੂੰ ਦੱਸਿਆ ਕਿ ਪਾਣੀ ਇੱਕ ਕੁਦਰਤੀ ਵੱਡਮੁੱਲੀ ਦਾਤ ਹੈ ਦਿਨ ਬ ਦਿਨ ਇਸਦਾ ਘਟ ਰਿਹਾ ਪੱਧਰ ਚਿੰਤਾ ਦਾ ਵਿਸ਼ਾ ਹੈ, ਆਮ ਲੋਕਾਂ ਵਿੱਚ ਇਸ ਗੱਲ ਦੀ ਜਾਗਰੂਕਤਾ ਵੀ ਬਹੁਤ ਘੱਟ ਹੈ। ਇਸ ਲਈ ਇਸ ਸਬੰਧੀ ਜਾਗਰੂਕਤਾ ਅਭਿਆਨ ਵੀ ਚਲਾਉਣ ਲਈ ਉਨ੍ਹਾਂ ਮੀਟਿੰਗ ਵਿੱਚ ਕਿਹਾ। ਉਨ੍ਹਾਂ ਕਿਹਾ ਕਿ ਪਾਣੀ ਡਿੱਗ ਰਹੇ ਪੱਧਰ ਨੂੰ ਉੱਚਾ ਚੁੱਕਣ ਵਾਲੇ ਜ਼ਿਲ੍ਹਾ ਮੋਗਾ ਵਿੱਚ ਬਣੇ ਪ੍ਰੋਜੈਕਟਾਂ ਦਾ ਵੱਧ ਤੋਂ ਵੱਧ ਪ੍ਰਚਾਰ ਕੀਤਾ ਜਾਵੇ ਅਤੇ ਇਸ ਤਰ੍ਹਾਂ ਦੇ ਹੋਰ ਪ੍ਰੋਜੈਕਟ ਸਥਾਪਿਤ ਕਰਕੇ ਅਨਮੋਲ ਦਾਤ ਪਾਣੀ ਨੂੰ ਬਚਾਉਣ ਵਿੱਚ ਯੋਗਦਾਨ ਪਾਇਆ ਜਾਵੇ। ਉਨ੍ਹਾਂ ਕਿਹਾ ਕਿ ਮਾਨਸੂਨ ਤੋਂ ਪਹਿਲਾਂ ਦੇ ਰੀਵਿਊ ਵਿੱਚ ਜਾਰੀ ਕੀਤੇ ਦਿਸ਼ਾ ਨਿਰਦੇਸ਼ਾਂ ਨੂੰ ਅਮਲ ਵਿੱਚ ਲਿਆ ਕੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਸੁਧਾਰਿਆ ਜਾਵੇ ਇਸਦਾ ਰੀਵਿਊ ਟੀਮ ਵੱਲੋਂ ਅਕਤੂਬਰ 2024 ਵਿੱਚ ਵੀ ਕੀਤਾ ਜਾਵੇਗਾ।

ਜਿਕਰਯੋਗ ਹੈ ਕਿ ਟੀਮ ਵੱਲੋਂ ਪਹਿਲਾਂ ਦੇ ਦੌਰਿਆਂ ਦੌਰਾਨ ਟੀਮ ਵੱਲੋਂ ਪਿੰਡ ਰਣੀਆਂ, ਲੋਪੋਂ, ਨਿਹਾਲ ਸਿੰਘ ਵਾਲਾ ਅਤੇ ਪਿੰਡ ਦੀਨਾ ਵਿੱਚ ਬਣੇ ਸਾਂਝੇ ਜਲ ਤਲਾਬਾਂ (ਅੰਮ੍ਰਿਤ ਸਰੋਵਰ) ਨੂੰ ਦੇਖਿਆ ਗਿਆ ਅਤੇ ਮੀਂਹ ਦੇ ਪਾਣੀ ਨੂੰ ਇਕੱਠਾ ਕਰਕੇ ਧਰਤੀ ਵਿੱਚ ਜ਼ਜ਼ਬ ਕਰਨ ਦੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਮੋਗਾ ਸ਼ਹਿਰ ਵਿਖੇ ਲੱਗੇ ਸੀਵਰੇਜ ਟਰੀਟਮੈਂਟ ਪਲਾਂਟ ਦੁਆਰਾ ਸਾਫ਼ ਕੀਤੇ ਪਾਣੀ ਨੂੰ ਖੇਤਾਂ ਦੀ ਸਿੰਚਾਈ ਲਈ ਵਰਤੇ ਜਾਣ ਦੇ ਪ੍ਰੋਜੈਕਟ ਦਾ ਮੁਆਇਨਾ ਵੀ ਕੀਤਾ ।

Tags:

Advertisement

Latest News

ਅੱਜ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ
Chandigarh, 29 August,2024,(Azad Soch News):- ਪੰਜਾਬ ਮੰਤਰੀ ਮੰਡਲ (Punjab Council of Ministers) ਦੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਇਸ...
ਕਤਰ ਵਲੋਂ ਜ਼ਬਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋ ਸਰੂਪ ਵਾਪਸ ਕੀਤੇ ਗਏ : ਭਾਰਤ ਵਿਦੇਸ਼ ਮੰਤਰਾਲਾ
ਦਿਲਜੀਤ ਦੋਸਾਂਝ ਅਤੇ ਨੀਰੂ ਬਾਜਵਾ ਦੀ ‘ਜੱਟ ਐਂਡ ਜੂਲੀਅਟ 3’ ਜਲਦੀ ਹੀ OTT Platform ‘ਤੇ ਹੋਵੇਗੀ ਰਿਲੀਜ਼
ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਚੰਪਾਈ ਸੋਰੇਨ ਨੇ ਬੁਧਵਾਰ ਨੂੰ ਝਾਰਖੰਡ ਮੁਕਤੀ ਮੋਰਚਾ ਤੋਂ ਅਸਤੀਫ਼ਾ ਦੇ ਦਿਤਾ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 29-08-2024 ਅੰਗ 877
ਹਾਕੀ ਇੰਡੀਆ ਨੇ 8 ਤੋਂ 17 ਸਤੰਬਰ ਤੱਕ ਚੀਨ ਦੇ ਹੁਲੁਨਬਿਊਰ ਵਿਚ ਹੋਣ ਵਾਲੀ ਏਸ਼ਿਆਈ ਚੈਂਪੀਅਨਜ਼ ਟਰਾਫੀ ਲਈ 18 ਮੈਂਬਰੀ ਟੀਮ ਦਾ ਐਲਾਨ
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੱਤਰਕਾਰ ਜਸ਼ਨਦੀਪ ਸਿੰਘ ਚੌਹਾਨ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ