ਸੀ.ਜੀ.ਐੱਮ-ਕਮ-ਸਕੱਤਰ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਜਿ਼ਲ੍ਹਾ ਜੇਲ੍ਹ ਦਾ ਕੀਤਾ ਦੌਰਾ

ਸੀ.ਜੀ.ਐੱਮ-ਕਮ-ਸਕੱਤਰ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਜਿ਼ਲ੍ਹਾ ਜੇਲ੍ਹ ਦਾ ਕੀਤਾ ਦੌਰਾ

 ਮੁੁਕਤਸਰ ਸਾਹਿਬ 19 ਸਤੰਬਰ
ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਅਨੁਸਾਰ ਸਟੈਂਡਰਡ ਓਪਰੇਟਿੰਗ ਪ੍ਰਕਿਰਿਆ ਅਧੀਨ ਜੇਲ੍ਹਾ  ਵਿੱਚ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਦੀ ਵਿਧੀ ਨੂੰ ਮਜ਼ਬੂਤ ਕਰਨ ਹਿੱਤ ਅਤੇ ਸ੍ਰੀ ਰਾਜ ਕੁਮਾਰ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਡਾ. ਗਗਨਦੀਪ ਕੌਰ, ਸੀ.ਜੀ.ਐੱਮ/ਸਕੱਤਰ ਸ੍ਰੀ ਮੁਕਤਸਰ ਸਾਹਿਬ ਅਤੇ ਸ੍ਰੀ ਗੁਰਪ੍ਰੀਤ ਸਿੰਘ ਚੌਹਾਨ, ਚੀਫ ਲੀਗਲ ਏਡ ਡਿਫੈਂਸ ਕਾਉਂਸਲ ਨੇ ਜ਼ਿਲ੍ਹਾ ਜੇਲ੍ਹ, ਸ੍ਰੀ ਮੁਕਤਸਰ ਸਾਹਿਬ  ਦਾ ਦੌਰਾ ਕੀਤਾ ਗਿਆ।
                            ਜਿਲ੍ਹਾ ਕਾਨੂੰਨੀ ਅਥਾਰਟੀ ਵੱਲੋ ਪੈਰਾ ਲੀਗਲ ਵਲੰਟੀਅਰਜ਼ ਅਤੇ ਡਿਫੈਂਸ ਕਾਉਂਸਲ ਦੀ ਡਿਉਟੀ ਲਗਾਈ ਗਈ ਹੈ ਜੋ ਕਿ ਜਿਲ੍ਹਾਂ ਜੇਲ੍ਹ ਵਿਚ ਹਰ ਰੋਜ ਆਉਣ ਵਾਲੇ ਹਵਾਲਾਤੀਆਂ ਨੂੰ ਕਾਨੂੰਨੀ ਸਹਾਇਤਾ ਸਕੀਮਾਂ ਸਬੰਧੀ ਜਾਣਕਾਰੀ ਦੇਣ ਲਈ ਜੋ ਰਜਿਸਟਰ ਲਗਾਏ ਹਨ ਉਹਨਾ ਵਿਚ ਹਰ ਰੋਜ ਆਉਣ ਵਾਲੇ ਹਵਾਲਾਤੀ, ਅਪੀਲ ਸਬੰਧੀ, ਜਮਾਨਤ ਸਬੰਧੀ ਅਤੇ ਹੋਰ  ਮੈਡੀਕਲ ਸਬੰਧੀ ਜਾਣਕਾਰੀ ਦਰਜ ਕਰਨਗੇ, ਉਸਦੀ ਸਮੀਖਿਆ ਹਰੇਕ ਹਫਤੇ ਸੱਕਤਰ ਵੱਲੋ ਕੀਤੀ ਜਾਵੇਗੀ।
                           ਸੀ.ਜੀ.ਐੱਮ/ਸਕੱਤਰ ਨੇ ਜੇਲ੍ਹ ਵਿਚ ਬੰਦ ਹਵਾਲਾਤੀ/ਕੈਦੀਆਂ ਨਾਲ ਗੱਲਬਾਤ ਕੀਤੀ ਗਈ ਅਤੇ ਉਹਨਾ ਦੀਆਂ ਮੁਸ਼ਕਿਲਾਂ ਸੁਣੀਆਂ ਗਈਆ ਅਤੇ ਉਸਦਾ ਨਿਪਟਾਰਾ ਕੀਤਾ।
                           ਜੇਲ੍ਹ ਵਿਚ ਰਜਿਸਟਰ ਲਗਾਏ ਗਏ ਸਨ, ਉਹਨਾਂ ਦੀ ਚੈਕਿੰਗ ਕੀਤੀ ਗਈ ਅਤੇ ਰਜਿਸਟਰ ਵਿਚ ਦਰਜ ਹਵਾਲਾਤੀਆਂ ਨਾਲ ਵੀ ਗੱਲਬਾਤ ਕੀਤੀ ਗਈ ਅਤੇ ਉਹਨਾਂ ਨੂੰ ਬਣਦੀ ਕਾਨੂੰਨੀ ਸਹਾਇਤਾ ਮੁੱਹਈਆ ਕਰਵਾਈ ਗਈ।
                           ਜੇਲ੍ਹ ਦੌਰਾਨ ਹਵਾਲਾਤੀਆਂ ਨੂੰ ਦਿੱਤੀ ਜਾਣ ਵਾਲੀ ਮੈਡੀਕਲ ਸਹੂਲਤ ਅਤੇ ਖਾਣੇ ਦਾ ਵੀ ਨਿਰੀਖਣ ਕੀਤਾ ਗਿਆ। ਕੈਦੀਆ/ਹਵਾਲਾਤੀਆਂ ਨੂੰ ਪਲੀ-ਬਾਰਗੇਨਿਗ ਸਬੰਧੀ ਵੀ ਜਾਣਕਾਰੀ ਦਿੱਤੀ ਗਈ। ਹੋਰ ਵਧੇਰੇ ਜਾਣਕਾਰੀ ਲੈਣ ਲਈ ਟੋਲ-ਫ੍ਰੀ 15100 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

Tags:

Advertisement

Latest News

ਅਦਾਕਾਰ ਸਲਮਾਨ ਖਾਨ ਦੇ ਪਿਤਾ ਅਤੇ ਲੇਖਕ ਸਲੀਮ ਖਾਨ ਨੂੰ ਇੱਕ ਔਰਤ ਨੇ ਧਮਕੀ ਦਿੱਤੀ ਅਦਾਕਾਰ ਸਲਮਾਨ ਖਾਨ ਦੇ ਪਿਤਾ ਅਤੇ ਲੇਖਕ ਸਲੀਮ ਖਾਨ ਨੂੰ ਇੱਕ ਔਰਤ ਨੇ ਧਮਕੀ ਦਿੱਤੀ
New Mumbai,19 Sep,2024,(Azad Soch News):-   ਅਦਾਕਾਰ ਸਲਮਾਨ ਖਾਨ (Actor Salman Khan) ਦੇ ਪਿਤਾ ਅਤੇ ਲੇਖਕ ਸਲੀਮ ਖਾਨ ਨੂੰ ਇੱਕ ਔਰਤ...
ਭਾਰਤੀ ਹਾਕੀ ਟੀਮ ਨੇ 5ਵੀਂ ਵਾਰ ਜਿੱਤਿਆ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਦਾ ਖਿਤਾਬ
ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੇ ਵੱਡੇ ਪੁੱਤਰ ਕਾਰਤਿਕੇਯ ਸਿੰਘ ਚੌਹਾਨ ਦੀ ਸਗਾਈ ਤੈਅ
15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਏਐਸਆਈ ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ
ਕਿਸਾਨਾਂ ਨੂੰ ਖਾਦਾਂ ਨਾਲ ਹੋਰ ਉਤਪਾਦ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਲਈ ਚਾਰ ਟੀਮਾਂ ਗਠਿਤ: ਗੁਰਮੀਤ ਖੁੱਡੀਆਂ
ਪੰਜਾਬ ਪੁਲਿਸ ਦੀ ਏ.ਐਨ.ਟੀ.ਐਫ. ਨੇ ਡੀ.ਐਸ.ਪੀ. ਵਵਿੰਦਰ ਮਹਾਜਨ ’ਤੇ ਨਸ਼ਾ ਸਪਲਾਇਰਾਂ ਨਾਲ ਮਿਲੀਭੁਗਤ ਕਰਨ ਲਈ ਕੀਤਾ ਪਰਚਾ ਦਰਜ
ਭਾਜਪਾ ਪ੍ਰਧਾਨ ਜੇਪੀ ਨੱਡਾ ਨੇ ਵੀਰਵਾਰ ਨੂੰ ਹਰਿਆਣਾ ਚੋਣਾਂ ਲਈ ਪਾਰਟੀ ਦਾ ਚੋਣ ਮਨੋਰਥ ਪੱਤਰ ਜਾਰੀ ਕੀਤਾ