ਚੇਅਰਮੈਨ ਬਲਬੀਰ ਸਿੰਘ ਪਨੂੰ ਨੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਕੋਟਲਾ ਬਾਮਾ ਵਿਖੇ ਸਕੂਲ ਦੇ ਨਵੀਨੀਕਰਨ ਦਾ ਕੀਤਾ ਉਦਘਾਟਨ

ਚੇਅਰਮੈਨ ਬਲਬੀਰ ਸਿੰਘ ਪਨੂੰ ਨੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਕੋਟਲਾ ਬਾਮਾ ਵਿਖੇ ਸਕੂਲ ਦੇ ਨਵੀਨੀਕਰਨ ਦਾ ਕੀਤਾ ਉਦਘਾਟਨ

ਫਤਹਿਗੜ੍ਹ ਚੂੜੀਆਂ (ਬਟਾਲਾ), 20 ਜਨਵਰੀ (    ) ਪਨਸਪ ਪੰਜਾਬ ਦੇ ਚੇਅਰਮੈਨ ਅਤੇ ਵਿਧਾਨ ਸਭਾ ਹਲਕਾ ਫਤਿਹਗੜ੍ਹ ਚੂੜੀਆਂ ਦੇ ਇੰਚਾਰਜ ਬਲਬੀਰ ਸਿੰਘ ਪਨੂੰ ਵਲੋਂ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਕੋਟਲਾ ਬਾਮਾ ਵਿਖੇ 3.20 ਲੱਖ ਰੁਪਏ ਦੀ ਲਾਗਤ ਨਾਲ ਸਕੂਲ ਦੇ ਨਵੀਨੀਕਰਨ ਦਾ  ਉਦਘਾਟਨ ਆਪਣੇ ਕਰ ਕਮਲਾਂ ਨਾਲ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਚੇਅਰਮੈਨ ਬਲਬੀਰ ਸਿੰਘ ਪਨੂੰ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਵਿਦਿਆਰਥੀਆਂ ਨੂੰ ਹੋਰ ਮਿਆਰੀ ਸਿੱਖਿਆ ਦੇਣ ਲਈ ਵਿਸ਼ੇਸ ਉਪਰਾਲੇ ਕੀਤੇ ਗਏ ਹਨ ਅਤੇ ਸੂਬੇ ਭਰ ਅੰਦਰ ਸਕੂਲ ਆਫ ਐੰਮੀਨੈੱਸ’ ਖੋਲ੍ਹੇ ਗਏ ਹਨ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਕੂਲਾਂ ਅੰਦਰ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਨਾਲ ਵਿਦਿਆਰਥੀਆਂ ਨੂੰ ਪੜ੍ਹਾਈ ਦਾ ਸੁਖਾਵਾਂ ਮਾਹੋਲ ਪ੍ਰਦਾਨ ਕੀਤਾ ਗਿਆ ਹੈ।

ਇਸ ਮੌਕੇ ਪਿੰਡ ਦੇ ਸਰਪੰਚ ਸ੍ਰੀਮਤੀ ਗੁਰਪ੍ਰੀਤ ਕੌਰਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਰਘਬੀਰ ਸਿੰਘ ਅਠਵਾਲਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਸ੍ਰੀਮਤੀ ਕੁਲਬੀਰ ਕੌਰ ਅਤੇ ਸਕੂਲ ਇੰਚਾਰਜ ਸ੍ਰੀ ਜੀਤ ਰਾਜ (ਸਟੇਟ ਐਵਾਰਡੀ)ਸਕੂਲ ਅਧਿਆਪਕ ਜਗਤਾਜ ਸਿੰਘ ਅਤੇ ਬਲਾਕ ਧਿਆਨਪੁਰ ਦੇ ਸੈਂਟਰ ਹੈਡ ਅਤੇ ਅਧਿਆਪਕ ਰਸ਼ਪਾਲ ਸਿੰਘਸਤਿੰਦਰ ਸਿੰਘਮਨਦੀਪ ਸਿੰਘਹਰਪ੍ਰੀਤ ਸਿੰਘਹਰਪ੍ਰੀਤ ਕੌਰਸਤਿੰਦਰ ਕੁਮਾਰ,ਕੰਵਲਜੀਤ ਸਿੰਘਸੱਤਪਾਲਸੁਖਜਿੰਦਰ ਸਿੰਘਸੁਖਜੀਤ ਸਿੰਘ ਮਨਦੀਪ ਸਿੰਘ,ਕੁਲਦੀਪ ਕੌਰ,ਅਮਰੀਕ ਕੌਰ  ਬਲਾਕ ਪ੍ਰਧਾਨ ਹਰਦੀਪ ਸਿੰਘ,ਬਲਾਕ ਪ੍ਰਧਾਨ ਸ਼ਮਸ਼ੇਰ ਸਿੰਘਸਰਪੰਚ ਹਰਪਾਲ ਸਿੰਘ ਬਲੋਵਾਲਯੂਥ ਪ੍ਰਧਾਨ ਗੁਰਬਿੰਦਰ ਸਿੰਘਕਰਮਜੀਤ ਸਿੰਘ ਪੀਏਮਲਜਿੰਦਰ ਸਿੰਘ ਪੁਰੀਆਰਘਬੀਰ ਸਿੰਘ ਕੋਟਲਾ ਬਾਮਾਗਗਨਦੀਪ ਸਿੰਘ ਕੋਟਲਾ ਬਾਮਾਸੁਖਦੇਵ ਸਿੰਘ ਰਿੰਕੂਹਰਮਨ ਸਿੰਘਜਗਜੀਤ ਸਿੰਘ ਅਤੇ ਗੁਰ ਪ੍ਰਤਾਪ ਸਿੰਘ ਆਦਿ ਹਾਜ਼ਰ ਸਨ।

Tags:

Advertisement

Latest News

ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਝੋਨੇ ਦੇ ਸੁਚੱਜੇ ਪਰਾਲੀ ਪ੍ਰਬੰਧਨ ਬਾਬਤ ਵਿਦਿਅਕ ਦੌਰਾ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਝੋਨੇ ਦੇ ਸੁਚੱਜੇ ਪਰਾਲੀ ਪ੍ਰਬੰਧਨ ਬਾਬਤ ਵਿਦਿਅਕ ਦੌਰਾ
ਹੁਸ਼ਿਆਰਪੁਰ, 20 ਜਨਵਰੀ : ਕਿਸਾਨਾਂ ਨੂੰ ਝੋਨੇ ਦੀ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕ ਕਰਨ ਲਈ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦੇ ਜ਼ਿਲ੍ਹਾ...
ਸਿਵਲ ਸਰਜਨ ਫਾਜਿਲਕਾ ਵੱਲੋਂ ਮਲਟੀਪਰਪਜ਼ ਹੈਲਥ ਵਰਕਰ ਅਤੇ ਆਸ਼ਾ ਵਰਕਰ ਨਾਲ ਟੀਕਾਕਰਣ ਸਬੰਧੀ ਕੀਤੀ ਗਈ ਮੀਟਿੰਗ
ਗਰੀਨ ਸਕੂਲ ਪ੍ਰੋਗਰਾਮ ਤਹਿਤ ਦੇਸ਼ ਭਰ ’ਚ ਹੁਸ਼ਿਆਰਪੁਰ ਬਣਿਆ ’ਬੈਸਟ ਗਰੀਨ ਡਿਸਟ੍ਰਿਕਟ’
ਸਰਕਾਰੀ ਦਫਤਰਾਂ ਵਿੱਚ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਮਿਲੇਗਾ ਪੂਰਾ ਮਾਣ ਸਨਮਾਨ- ਵਧੀਕ ਡਿਪਟੀ ਕਮਿਸ਼ਨਰ
ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਮੌਕੇ ਡਿਪਟੀ ਕਮਿਸ਼ਨਰ
ਗਰਭਵਤੀ ਔਰਤਾਂ ਦੀ ਮੌਤ ਦਰ ਨੂੰ ਘੱਟ ਕਰਨ ਦੇ ਮੰਤਵ ਲਈ ਐਮ.ਡੀ.ਆਰ. ਦੀ ਸਮੀਖਿਆ ਮੀਟਿੰਗ
ਵਿਧਾਇਕ ਫਾਜ਼ਿਲਕਾ ਤੇ ਉਨ੍ਹਾਂ ਦੀ ਧਰਮਪਤਨੀ ਨੇ ਸਾਬੂਆਣਾ ਗਉਸ਼ਾਲਾ ਵਿਖੇ ਪਹੁੰਚ ਕੇ ਗੁੜ ਦੀ ਸੇਵਾ ਨਿਭਾਈ