ਚੇਅਰਮੈਨ ਮਾਰਕਿਟ ਕਮੇਟੀ ਨੇ ਅਧੂਰੇ ਕੰਮਾਂ ਦਾ ਲਿਆ ਜਾਇਜਾ

ਚੇਅਰਮੈਨ ਮਾਰਕਿਟ ਕਮੇਟੀ ਨੇ ਅਧੂਰੇ ਕੰਮਾਂ ਦਾ ਲਿਆ ਜਾਇਜਾ

ਫ਼ਰੀਦਕੋਟ 18 ਜੂਨ 2024

          ਚੇਅਰਮੈਨ ਪਲਾਨਿੰਗ ਬੋਰਡ ਸ. ਸੁਖਜੀਤ ਸਿੰਘ ਢਿੱਲਵਾਂ ਨੇ ਅੱਜ ਪਿੰਡ ਢਿੱਲਵਾਂ ਵਿਖੇ ਪੀਣ ਵਾਲੇ ਪਾਣੀ ਨੂੰ ਲੈ ਕੇ ਅਤੇ ਸੜਕਾਂ ਦੀ ਮੁਰੰਮਤ ਸਬੰਧੀ ਕੁਝ ਅਧੂਰੇ ਪਏ ਕੰਮਾਂ ਸਬੰਧੀ ਮੰਡੀ ਬੋਰਡ ਅਤੇ ਜਲ ਸਪਲਾਈ  ਵਿਭਾਗਾਂ ਦੇ ਨੁਮਾਇੰਦਿਆ ਨੂੰ ਤੇਜੀ ਲਿਆਉਣ ਲਈ ਕਿਹਾ।

          ਆਪਣੇ ਅੱਜ ਦੇ ਦੌਰੇ ਦੌਰਾਨ ਉਨ੍ਹਾ ਮੌਕੇ ਤੇ ਪੁੱਜੇ ਇਨ੍ਹਾਂ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਮੁਖਾਤਿਬ ਹੁੰਦਿਆਂ ਕਿਹਾ ਕਿ ਗਰਮੀ ਦੇ ਸੀਜ਼ਨ ਦੌਰਾਨ ਪਾਣੀ ਦੀ ਘਰਾਂ ਨੂੰ ਨਿਰਵਿਘਨ ਸਪਲਾਈ ਦੇਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਜਲ ਸਪਲਾਈ ਵਿਭਾਗ ਦੇ ਨੁਮਾਇੰਦਿਆ ਨੂੰ ਕਿਹਾ ਕਿ ਕਿਸੇ ਵੀ ਹਾਲਤ ਵਿਚ ਪੀਣ ਵਾਲੇ ਸਾਫ ਪਾਣੀ ਦੀ ਸਪਲਾਈ ਵਿਚ ਰੁਕਾਵਟ ਪੈਦਾ ਨਾ ਹੋਣ ਦਿੱਤੀ ਜਾਵੇ।  ਉਨ੍ਹਾਂ ਕਿਹਾ ਕਿ ਨਾਸਹਿਣਯੋਗ ਗਰਮੀ ਕਾਰਨ ਪਿੰਡ ਦੇ ਕਿਸੇ ਵੀ ਘਰ ਵਿੱਚ ਪਾਣੀ ਦੀ ਕਿੱਲਤ ਮਹਿਸੂਸ ਨਾ ਕੀਤੀ ਜਾਵੇ। ਉਨ੍ਹਾਂ ਜਲ ਸਪਲਾਈ ਵਿਭਾਗ ਦੇ ਐਕਸੀਅਨ ਨੂੰ ਯਕੀਨ ਦਿਵਾਇਆ ਕਿ ਉਹਨਾਂ ਵੱਲੋਂ ਧਿਆਣ ਵਿੱਚ ਲਿਆਉਣ ਤੇ ਹਰ ਸਮੱਸਿਆ ਨੂੰ ਪਹਿਲ ਦੇ ਆਧਾਰ ਤੇ ਪੂਰਾ ਕੀਤਾ ਜਾਵੇਗਾ।  ਉਨ੍ਹਾਂ ਮੁੜ ਦੁਹਰਾਇਆ ਕਿ ਪਿੰਡ ਵਾਸੀਆਂ ਨੂੰ ਮੁੱਢਲੀਆਂ ਸਹੂਲਤਾਂ ਦਿਵਾਉਣ ਸਬੰਧੀ ਪੰਜਾਬ ਸਰਕਾਰ ਦੇ ਖਜਾਨੇ ਵਿਚ ਫੰਡਾਂ ਦੀ ਕੋਈ ਘਾਟ ਨਹੀਂ ਹੈ।     

ਇਸ ਤੋਂ ਇਲਾਵਾ ਉਨ੍ਹਾਂ ਪਿੰਡ ਢਿੱਲਵਾਂ ਕਲਾਂ ਦੀਆਂ ਸੜ੍ਹਕਾਂ ਸਬੰਧੀ ਜਾਇਜਾ ਲੈਂਦਿਆਂ ਕਿਹਾ ਕਿ ਜਿਨ੍ਹਾਂ ਸੜ੍ਹਕਾਂ ਦੀ ਮੁਰੰਮਤ ਹੋਣ ਵਾਲੀ ਹੈ, ਉਨ੍ਹਾਂ ਦੀ ਮੁਰੰਮਤ ਕੀਤੀ ਜਾਵੇ।  ਚੇਅਰਮੈਨ ਪਲਾਨਿੰਗ ਬੋਰਡ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਅਸਲ ਮਨੋਰਥ ਸੂਬੇ ਦੇ ਹਰ ਬਸ਼ਿੰਦੇ ਨੂੰ ਮੁੱਲੀਆਂ ਸਹੂਲਤਾਂ ਦੇਣਾ ਯਕੀਨੀ ਬਣਾਉਣਾ ਹੈ ਅਤੇ ਇਸ ਤਹਿਤ ਕਿਸੇ ਕਿਸਮ ਦੀ ਲਾਪਰਵਾਹੀ ਨਾ ਵਰਤੀ ਜਾਵੇ। ਉਨ੍ਹਾਂ ਕਿਹਾ ਕਿ ਸੜਕੀ ਆਵਾਜਾਈ ਦਾ ਸੁਚਾਰੂ ਢੰਗ ਨਾਲ ਚੱਲਣਾ ਇਸ ਇਲਾਕੇ ਦੇ ਆਮ ਲੋਕਾਂ ਅਤੇ ਵਪਾਰੀਆਂ ਦੀ ਮਾਲੀ ਹਾਲਤ ਵਿੱਚ ਸੁਧਾਰ ਲਿਆਉਣ ਵਿੱਚ ਮੋਹਰੀ ਯੋਗਦਾਨ ਪਾ

Tags:

Advertisement

Latest News

ਅੰਮ੍ਰਿਤਪਾਲ ਸਿੰਘ ਅੱਜ ਐਮਪੀ ਵਜੋਂ ਦਿੱਲੀ ਵਿਚ ਚੁਕਣਗੇ ਸਹੁੰ ਅੰਮ੍ਰਿਤਪਾਲ ਸਿੰਘ ਅੱਜ ਐਮਪੀ ਵਜੋਂ ਦਿੱਲੀ ਵਿਚ ਚੁਕਣਗੇ ਸਹੁੰ
New Delhi,05 July,2024,(Azad Soch News):- ਪੰਜਾਬ ਦੇ ਖਡੂਰ ਸਾਹਿਬ (Khadur Sahib) ਹਲਕੇ ਤੋਂ ਸੰਸਦੀ ਚੋਣ ਜਿੱਤਣ ਵਾਲੇ ਖ਼ਾਲਿਸਤਾਨ (Khalistan) ਦੇ...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 05-07-2024 ਅੰਗ 675
ਪੰਜਾਬ ਸਰਕਾਰ ਨੇ 34-ਜਲੰਧਰ ਪੱਛਮੀ (ਐਸ.ਸੀ.) ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਦੇ ਮੱਦੇਨਜ਼ਰ 10 ਜੁਲਾਈ, 2024 (ਬੁੱਧਵਾਰ) ਨੂੰ ਸਥਾਨਕ ਛੁੱਟੀ ਦਾ ਐਲਾਨ ਕੀਤਾ
ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ 5 ਜੁਲਾਈ ਯਾਨੀ ਕਿ ਕੱਲ੍ਹ ਨੂੰ ਬਤੌਰ ਸੰਸਦ ਮੈਂਬਰ ਸਹੁੰ ਚੁੱਕਣਗੇ
ਧਰਤੀ ਹੇਠਲੇ ਡਿੱਗ ਰਹੇ ਪਾਣੀ ਦੇ ਪੱਧਰ ਨੂੰ ਬਚਾਉਣ ਲਈ ਕੀਤੇ ਜਾਣ ਵਿਸ਼ੇਸ਼ ਉਪਰਾਲੇ : ਜਸਪ੍ਰੀਤ ਸਿੰਘ
ਅਗਾਊਂ ਵਧੂ ਕਿਸਾਨ ਗੁਰਸੇਵਕ ਸਿੰਘ ਪਿਛਲੇ ਪੰਜ ਸਾਲਾਂ ਤੋਂ ਕਰ ਰਿਹਾ ਹੈ ਝੋਨੇ ਦੀ ਸਿੱਧੀ ਬਿਜਾਈ
ਪੱਕਾ ਡਰੇਨ ਦੀ ਸਫ਼ਾਈ ਦਾ ਡਿਪਟੀ ਕਮਿਸ਼ਨਰ ਨੇ ਦੌਰਾ ਕਰਕੇ ਲਿਆ ਜਾਇਜ਼ਾ