ਮੁੱਖ ਮੰਤਰੀ ਭਗਵੰਤ ਮਾਨ ਦੀ ਵਿਕਾਸ ਪੱਖੀ ਸੋਚ ਸਦਕਾ ਸਰਕਾਰੀ ਸਕੂਲਾਂ ਦੀ ਬਦਲੀ ਨੁਹਾਰ

· ਭਲਕੇ ਵਿਧਾਇਕ ਅਮਰਗੜ੍ਹ ਹਲਕੇ ਦੇ 3 ਸਕੂਲਾਂ ਅਤੇ ਵਿਧਾਇਕ ਮਾਲੇਰਕੋਟਲਾ ਹਲਕੇ ਦੇ 01 ਸਕੂਲਾਂ ’ ਚ ਹੋਏ ਵਿਕਾਸ ਕਾਰਜਾਂ ਦਾ ਕਰਨਗੇ ਉਦਘਾਟਨ
ਅਮਰਗੜ੍ਹ/ਮਾਲੇਰਕੋਟਲਾ, 06 ਅਪ੍ਰੈਲ:-
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੁਚੱਜੀ ਅਗਵਾਈ ਵਿੱਚ "ਪੰਜਾਬ ਸਿੱਖਿਆ ਕ੍ਰਾਂਤੀ ਨਾਲ ਬਦਲਦਾ ਪੰਜਾਬ" ਮੁਹਿੰਮ ਤਹਿਤ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕਰਨ ਲਈ ਇਤਿਹਾਸਿਕ ਫੈਸਲੇ ਕੀਤੇ ਜਾ ਰਹੇ ਹਨ। ਇਹਨਾਂ ਫੈਸਲਿਆਂ ਤਹਿਤ ਅਮਰਗੜ੍ਹ ਹਲਕੇ ਦੇ 03 ਸਕੂਲਾਂ ਵਿੱਚ ਕੀਤੇ ਗਏ ਵੱਖ ਵੱਖ ਵਿਕਾਸ ਕਾਰਜਾਂ ਦਾ ਵਿਧਾਇਕ ਪ੍ਰੋਫੈਸ਼ਰ ਜਸਵੰਤ ਸਿੰਘ ਗੱਜਣਮਾਜਰਾ ਅਤੇ ਮਾਲੇਰਕੋਟਲਾ ਹਲਕੇ ਵਿੱਚ 01 ਸਕੂਲਾਂ ਦੇ ਵਿਕਾਸ ਕਾਰਜਾਂ ਦਾ ਵਿਧਾਇਕ ਡਾ ਜਮੀਲ ਉਰ ਰਹਿਮਾਨ ਵਲੋਂ 09 ਅਪ੍ਰੈਲ 2025 ਨੂੰ ਉਦਘਾਟਨ ਕੀਤਾ ਜਾਵੇਗਾ।
ਜਿਕਰ ਯੋਗ ਹੈ ਕਿ ਵਿਧਾਇਕ ਪ੍ਰੋਫੈਸ਼ਰ ਜਸਵੰਤ ਸਿੰਘ ਵੱਲੋਂ ਅਮਰਗੜ੍ਹ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਮਰਗੜ੍ਹ,ਸਰਕਾਰੀ ਪ੍ਰਾਇਮਰੀ ਸਕੂਲ ਮੋਹਾਲਾ ਇਸ ਉਪਰੰਤ ਸਕੂਲ ਆਫ ਐਮੀਂਨੈਂਸ ਸੀਨੀਅਰ ਸੈਕੰਡਰੀ ਸਕੂਲ ਬਾਗੜੀਆਂ ਵਿਖੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਜਾਣ । ਇਸੇ ਤਰ੍ਹਾਂ ਵਿਧਾਇਕ ਡਾ ਜਮੀਲ ਉਰ ਰਹਿਮਾਨ ਵੱਲੋਂ ਸਰਕਾਰੀ ਮਿਡਲ ਸਕੂਲ ,ਕਿਲਾ ਰਹਿਮਤਗੜ੍ਹ ਮਾਲੇਰਕੋਟਲਾ ਵਿਖੇ ਸਕੂਲਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕਰਨਗੇ ।
ਵਿਧਾਇਕ ਅਮਰਗੜ੍ਹ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ ਅਤੇ ਵਿਧਾਇਕ ਮਾਲੇਰਕੋਟਲਾ ਡਾ ਜਮੀਰ ਉਰ ਰਹਿਮਾਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਿਕਾਸ ਪੱਖੀ ਸੋਚ ਸਦਕਾ 07 ਅਪ੍ਰੈਲ 2025 ਤੋਂ ਸਰਕਾਰੀ ਸਕੂਲਾਂ ਵਿੱਚ ਵੱਡੇ ਪੱਧਰ 'ਤੇ ਕਰਵਾਏ ਵਿਕਾਸ ਕਾਰਜਾਂ ਨੂੰ ਲੋਕ ਅਰਪਿਤ ਕਰਨ ਨਾਲ ਜਿੱਥੇ ਸਰਕਾਰੀ ਸਕੂਲਾਂ ਦਾ ਬੁਨਿਆਦੀ ਢਾਂਚਾ ਮਜ਼ਬੂਤ ਹੋਵੇਗਾ, ਉਥੇ ਹੀ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਸਹੂਲਤਾਂ ਵੀ ਮੁਹੱਈਆ ਹੋਣਗੀਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰ ਅੰਦੇਸ਼ੀ ਸੋਚ ਸਦਕਾ ਸੂਬੇ ਦੇ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਇਤਿਹਾਸਿਕ ਫੈਸਲੇ ਕੀਤੇ ਜਾ ਰਹੇ ਹਨ ਤਾਂ ਜੋ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਆਧੁਨਿਕ ਢੰਗ ਤਰੀਕਿਆਂ ਨਾਲ ਸਿੱਖਿਆ ਮੁਹੱਈਆ ਕਰਵਾਈ ਜਾ ਸਕੇ।
ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਬੁਰੀ ਤਰ੍ਹਾਂ ਅਣਗੌਲਿਆਂ ਕੀਤਾ ਗਿਆ, ਜਿਸ ਕਾਰਨ ਆਮ ਵਿਅਕਤੀ ਆਪਣੇ ਬੱਚੇ ਸਰਕਾਰੀ ਸਕੂਲਾਂ ਦੀ ਥਾਂ ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹਾਉਣ ਲੱਗ ਪਏ, ਜਿਸ ਨਾਲ ਸਰਕਾਰੀ ਸਕੂਲਾਂ ਅੰਦਰ ਵਿਦਿਆਰਥੀਆਂ ਦੀ ਗਿਣਤੀ ਨਾ ਮਾਤਰ ਰਹਿ ਗਈ। ਉਹਨਾਂ ਕਿਹਾ ਕਿ ਮੌਜੂਦਾ ਸਰਕਾਰ ਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਪ੍ਰਾਈਵੇਟ ਸਕੂਲਾਂ ਦੀ ਤਰਜ਼ 'ਤੇ ਅਤਿ ਆਧੁਨਿਕ ਸਹੂਲਤਾਂ ਮੁਹਈਆ ਕਰਵਾਉਣੀਆਂ ਸ਼ੁਰੂ ਕੀਤੀਆਂ, ਜਿਨ੍ਹਾਂ ਸਦਕਾ ਅੱਜ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਵੱਖ-ਵੱਖ ਖੇਤਰਾਂ ਵਿੱਚ ਉੱਚੀਆਂ ਮੱਲਾਂ ਮਾਰ ਰਹੇ ਹਨ।
Related Posts
Latest News
