ਪੰਜਾਬ ਦੇ ਸਾਰੇ ਸਕੂਲਾਂ ਦਾ ਬਦਲਿਆ ਸਮਾਂ,ਪ੍ਰਾਇਮਰੀ, ਮਿਡਲ, ਹਾਈ ਸਕੂਲ ਅਤੇ ਸੀਨੀਅਰ ਸੈਕੰਡਰੀ ਸਕੂਲ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਖੁੱਲ੍ਹਣਗੇ
By Azad Soch
On

Chandigarh,29,MARCH,2025,(Azad Soch News):- ਸਾਰੇ ਪ੍ਰਾਇਮਰੀ, ਮਿਡਲ, ਹਾਈ ਸਕੂਲ ਅਤੇ ਸੀਨੀਅਰ ਸੈਕੰਡਰੀ ਸਕੂਲ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਖੁੱਲ੍ਹਣਗੇ,ਇਹ ਫ਼ੈਸਲਾ ਪੰਜਾਬ ਸਕੂਲ ਸਿੱਖਿਆ ਵਿਭਾਗ (Punjab School Education Department) ਵੱਲੋਂ ਲਿਆ ਗਿਆ ਹੈ ਅਤੇ ਇਹ ਹੁਕਮ 30 ਸਤੰਬਰ ਤੱਕ ਲਾਗੂ ਰਹਿਣਗੇ,ਇਥੇ ਨਵੇਂ ਸੈਸ਼ਨ ਲਈ ਸਿੱਖਿਆ ਵਿਭਾਗ (Education Department) ਨੇ ਪੂਰੀ ਤਿਆਰੀ ਕਰ ਲਈ ਹੈ। ਅੱਜ ਸੂਬੇ ਦੇ ਸਕੂਲਾਂ 'ਚ ਪੀ. ਟੀ. ਐੱਮ. (P. T. M.) ਹੋਵੇਗੀ, ਉੱਥੇ ਹੀ 1 ਅਪ੍ਰੈਲ ਤੋਂ ਸਕੂਲਾਂ ਦਾ ਸਮਾਂ ਬਦਲ ਜਾਵੇਗਾ। ਸੈਸ਼ਨ 2024-25 ਦੇ ਸਾਲਾਨਾ ਨਤੀਜਿਆਂ ਦਾ ਐਲਾਨ ਹੋਵੇਗਾ,ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 8 ਵਜੇ ਤੋਂ ਦੁਪਹਿਰ 2.30 ਤੱਕ ਸੀ, ਜਦੋਂ ਕਿ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 8.30 ਵਜੇ ਤੋਂ ਦੁਪਹਿਰ 2.50 ਵਜੇ ਤੱਕ ਹੁੰਦਾ ਸੀ।
Tags:
Related Posts
Latest News

01 Apr 2025 19:30:20
ਚੰਡੀਗੜ੍ਹ/ਫਿਰੋਜ਼ਪੁਰ, 1 ਅਪ੍ਰੈਲ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਕਾਊਂਟਰ ਇੰਟੈਲੀਜੈਂਸ (ਸੀਆਈ) ਫਿਰੋਜ਼ਪੁਰ ਨੇ...