ਬਾਲ ਭਿੱਖਿਆ ਨੂੰ ਰੋਕਣ ਲਈ ਟੀਮਾਂ ਵੱਲੋਂ ਗਿੱਦੜਬਾਹਾ ਵਿਖੇ ਕੀਤੀ ਗਈ ਚੈਕਿੰਗ

ਬਾਲ ਭਿੱਖਿਆ ਨੂੰ ਰੋਕਣ ਲਈ ਟੀਮਾਂ ਵੱਲੋਂ ਗਿੱਦੜਬਾਹਾ ਵਿਖੇ ਕੀਤੀ ਗਈ ਚੈਕਿੰਗ

ਸ੍ਰੀ ਮੁਕਤਸਰ ਸਾਹਿਬ, 19 ਦਸੰਬਰ

ਡਾਇਰੈਕਟੋਰੇਟ ਸਮਾਜਿਕ ਸੁਰੱਖਿਆ ਤੇ ਇਸਤਰੀ ਅਤੇ ਬਾਲ ਵਿਕਾਸ ਵਿਭਾਗਪੰਜਾਬ ਅਤੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿੱਚੋਂ ਬਾਲ ਭਿੱਖਿਆ ਦੀ ਸਮੱਸਿਆ ਨੂੰ ਜੜੋਂ ਮਿਟਾਉਣ ਲਈ ਵੱਖ-ਵੱਖ ਗਤੀਵਿਧੀਆਂ ਉਲੀਕੀਆਂ ਜਾ ਰਹੀਆਂ ਹਨ ਇਸੇ ਲੜੀ ਤਹਿਤ ਉਪ ਮੰਡਲ ਮੈਜਿਸਟਰੇਟ ਗਿੱਦੜਬਾਹਾ ਸਜਸਪਾਲ ਸਿੰਘ ਦੀ ਅਗਵਾਈ ਹੇਠ ਗਠਿਤ ਟੀਮਾਂ ਵੱਲੋਂ ਗਿੱਦੜਬਾਹਾ ’ਚ ਵੱਖ-ਵੱਖ ਥਾਵਾਂ ’ਤੇ ਚੈਕਿੰਗ ਕੀਤੀ ਗਈ ਅਤੇ ਵੱਖ-ਵੱਖ ਵਿਭਾਗਾਂ ਨੂੰ ਬਾਲ ਭਿੱਖਿਆ ਨੂੰ ਰੋਕਣ ਲਈ ਸਹਿਯੋਗ ਦੇਣ ਦੀ ਅਪੀਲ ਕੀਤੀ ਗਈ

               ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟਸ੍ਰੀ ਮੁਕਤਸਰ ਸਾਹਿਬ ਵੱਲੋਂ ਗਿੱਦੜਬਾਹਾ ਵਿਖੇ ਰੇਲਵੇ ਸਟੇਸ਼ਨ, ਬੱਸ ਸਟੈਂਡਭਾਰੂ ਚੌਂਕ ਅਤੇ ਹੋਰ ਵੱਖ-ਵੱਖ ਥਾਵਾਂ ’ਤੇ ਬਾਲ ਭਿੱਖਿਆ ਰੋਕਣ ਲਈ ਬਾਲ ਭਿੱਖਿਆ ਰੋਕੋ ਟਾਸਕ ਫੋਰਸ ਟੀਮ ਦੁਆਰਾ ਚੈਕਿੰਗ ਕੀਤੀ ਗਈ ਅਤੇ ਚੈਕਿੰਗ ਦੌਰਾਨ 02 ਬੱਚੇ ਭੀਖ ਮੰਗਦੇ ਪਾਏ ਗਏ ਅਤੇ ਇਹਨਾਂ ਬੱਚਿਆ ਨੂੰ ਬਾਲ ਭਲਾਈ ਕਮੇਟੀਸ੍ਰੀ ਮੁਕਤਸਰ ਸਾਹਿਬ ਦੇ ਸਾਹਮਣੇ ਪੇਸ਼ ਕੀਤਾ ਗਿਆ ।

              ਇਸ ਮੌਕੇ ਚੇਅਰਪਰਸਨ ਬਾਲ ਭਲਾਈ ਕਮੇਟੀ ਸ. ਸਰਵਰਿੰਦਰ ਸਿੰਘ ਢਿੱਲੋਂ ਵੱਲੋਂ ਇਹਨਾਂ ਬੱਚਿਆ ਦੇ ਮਾਤਾ-ਪਿਤਾ ਨੂੰ ਸਮਝਾਇਆ ਗਿਆ, ਕਿ ਬੱਚਿਆ ਤੋਂ ਬਾਲ ਭਿੱਖਿਆ ਕਰਵਾਉਣਾ ਜ਼ੁਰਮ ਹੈ ਅਤੇ ਉਹਨਾਂ ਨੂੰ ਕਿਹਾ ਗਿਆ ਕਿ ਜੇਕਰ ਬੱਚੇ ਦੁਬਾਰਾ ਭੀਖ਼ ਮੰਗਦੇ ਪਾਏ ਗਏ ਤਾਂ ਆਪ ਦੇ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ ਦੁਕਾਨਦਾਰਾਂ ਅਤੇ ਆਮ ਲੋਕਾਂ ਨੂੰ ਸਮਝਾਇਆ ਗਿਆ ਕਿ ਉਹ ਛੋਟੇ ਬੱਚਿਆ ਨੂੰ ਭੀਖ ਨਾ ਦੇਣ ।

        ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਡਾ. ਸ਼ਿਵਾਨੀ ਨਾਗਪਾਲ ਨੇ ਕਿਹਾ ਕਿ ਬੱਚਿਆ ਨੂੰ ਭੀਖ ਦੇਣ ਦੀ ਬਜਾਏ ਆਪਾਂ ਸਭ ਨੂੰ ਉਹਨਾਂ ਨੂੰ ਸਿੱਖਿਆ ਨਾਲ ਜੋੜਨਾ ਚਾਹੀਦਾ ਹੈ ਉਹਨਾਂ ਨੇ ਦੱਸਿਆ ਕਿ ਬਾਲ ਭਿੱਖਿਆ ਨੂੰ ਖ਼ਤਮ ਕਰਨ ਲਈ ਪਹਿਲਾਂ ਇਹਨਾਂ ਬੱਚਿਆ ਦੇ ਮਾਤਾ-ਪਿਤਾ ਦੀ ਕਾਊਂਸਲਿੰਗ ਜ਼ਰੂਰੀ ਹੈ, ਤਾਂ ਕਿ ਉਹ ਸਮਝ ਸਕਣ ਕਿ ਇਹਨਾਂ ਬੱਚਿਆ ਨੂੰ ਸਕੂਲ ਵਿੱਚ ਦਾਖ਼ਲ ਕਰਵਾ ਕੇ ਬੱਚਿਆ ਦਾ ਭਵਿੱਖ ਸੁਰੱਖਿਅਤ ਕੀਤਾ ਜਾ ਸਕਦਾ ਹੈ ਅਤੇ ਇਹ ਬੱਚੇ ਪੜ੍ਹ ਲਿਖ ਕੇ ਉੱਚੇ ਅਹੁਦਿਆਂ ’ਤੇ ਪੁਹੰਚ ਸਕਦੇ ਹਨ ਅਤੇ ਦੇਸ਼ ਦੇ ਚੰਗੇ ਨਾਗਰਿਕ ਬਣ ਸਕਦੇ ਹਨ।

           ਉਨ੍ਹਾਂ ਦੱਸਿਆ ਕਿ ਬਾਲ ਭਿੱਖਿਆ ਦੀ ਵਧਦੀ ਪ੍ਰਵਿਰਤੀ ਨੂੰ ਰੋਕਣ ਲਈ ਲੋੜਵੰਦ ਬੱਚਿਆਂ ਲਈ ਸਮਾਜਿਕ ਸੁਰੱਖਿਆ ਤੇ ਇਸਤਰੀ ਅਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਸਪੋਂਸਰਸ਼ਿਪ ਫੋਸਟਰ ਕੇਅਰ ਸਕੀਮ ਤਹਿਤ 4000 ਪ੍ਰਤੀ ਮਹੀਨਾ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ ਇਸ ਸਕੀਮ ਦਾ ਲਾਭ 18 ਸਾਲ ਤੱਕ ਦੇ ਬੱਚਿਆ ਨੂੰ ਦਿੱਤਾ ਜਾਂਦਾ ਹੈ। ਇਸ ਸਕੀਮ ਦਾ ਲਾਭ ਲੈਣ ਲਈ ਬੱਚਿਆ ਦਾ ਸਕੂਲ ਵਿੱਚ ਦਾਖਲਾ ਹੋਣਾ ਲਾਜ਼ਮੀ ਹੈ ਅਤੇ ਉਹਨਾਂ ਵੱਲੋਂ ਚਾਈਲਡ ਹੈਲਪ ਲਾਈਨ ਨੰ. 1098 ਬਾਰੇ ਵੀ ਜਾਗਰੂਕ ਕੀਤਾ ਗਿਆ।

Tags:

Advertisement

Latest News

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਗਊਸ਼ਾਲਾ ਪਿੰਡ ਸਲੇਮਸ਼ਾਹ ਦਾ ਅਚਨਚੇਤ ਦੌਰਾ, ਗਊਆਂ ਦੀ ਦੇਖਭਾਲ ਅਤੇ ਖਾਣ ਪੀਣ ਲਈ ਕੀਤੇ ਪ੍ਰਬੰਧਾਂ ਦਾ ਲਿਆ ਜਾਇਆ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਗਊਸ਼ਾਲਾ ਪਿੰਡ ਸਲੇਮਸ਼ਾਹ ਦਾ ਅਚਨਚੇਤ ਦੌਰਾ, ਗਊਆਂ ਦੀ ਦੇਖਭਾਲ ਅਤੇ ਖਾਣ ਪੀਣ ਲਈ ਕੀਤੇ ਪ੍ਰਬੰਧਾਂ ਦਾ ਲਿਆ ਜਾਇਆ
ਫਾਜ਼ਿਲਕਾ 21 ਦਸੰਬਰ ਵਧੀਕ ਡਿਪਟੀ ਕਮਿਸ਼ਨਰ ਸੁਭਾਸ਼ ਚੰਦਰ ਵੱਲੋਂ ਫਾਜ਼ਿਲਕਾ ਦੇ ਪਿੰਡ ਸਲੇਮਸ਼ਾਹ ਵਿਖੇ ਚੱਲ ਰਹੀ ਜ਼ਿਲ੍ਹਾ ਐਨੀਮਲ ਵੈੱਲਫੇਅਰ ਸੁਸਾਇਟੀ...
ਨਾਭਾ ਤੋਂ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਦੀ ਗੱਡੀ ਹਾਦਸਾਗ੍ਰਸਤ ਹੋ ਗਈ
ਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ ਨੂੰ ਦੂਰ ਕਰਨ ਲਈ ਤਰਨਤਾਰਨ 'ਚ 23 ਦਸੰਬਰ ਨੂੰ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ: ਡਾ. ਬਲਜੀਤ ਕੌਰ
ਖਿਓਵਾਲੀ ਢਾਬ ਵਿਖੇ ਨਿਕਸ਼ੈ ਕੈਂਪ ਲਗਾਇਆ
ਡੇਅਰੀ ਵਿਕਾਸ ਵਿਭਾਗ ਵੱਲੋਂ ਪਿੰਡ ਜੈਮਲਆਲਾ ਵਿਖੇ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਰੇ ਕੇ ਦੇ ਵਿਦਿਆਰਥੀਆਂ ਨੇ ਹੁਸੈਨੀਵਾਲਾ ਵਿਖੇ ਦੇਖੀ ਰੀਟਰੀਟ ਸੈਰਾਮਨੀ
ਟਿਕਾਊ ਭਵਿੱਖ ਲਈ ਰਿਵਾਇਤੀ ਈਂਧਨ 'ਤੇ ਨਿਰਭਰਤਾ ਘਟਾਉਣ ਦੀ ਦਿਸ਼ਾ ਵਿੱਚ ਉਪਰਾਲੇ ਕਰ ਰਿਹੈ ਪੰਜਾਬ- ਅਮਨ ਅਰੋੜਾ