ਜ਼ਿਲ੍ਹਾ ਪੱਧਰੀ ਸੇਫ ਸਕੂਲ ਵਾਹਨ ਟੀਮ ਵੱਲੋਂ ਸਕੂਲ ਵੈਨਾਂ ਦੀ ਚੈਕਿੰਗ, 3 ਸਕੂਲੀ ਵੈਨਾਂ ਦੇ ਚਲਾਨ

ਜ਼ਿਲ੍ਹਾ ਪੱਧਰੀ ਸੇਫ ਸਕੂਲ ਵਾਹਨ ਟੀਮ ਵੱਲੋਂ ਸਕੂਲ ਵੈਨਾਂ ਦੀ ਚੈਕਿੰਗ, 3 ਸਕੂਲੀ ਵੈਨਾਂ ਦੇ ਚਲਾਨ

ਫਾਜ਼ਿਲਕਾ, 17 ਜੁਲਾਈ

ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ. ਸੇਨੂ ਦੁੱਗਲ ਦੇ ਹੁਕਮਾਂ ਅਨੁਸਾਰ ਸੇਫ ਸਕੂਲ ਵਾਹਨ ਪਾਲਿਸੀ ਨੂੰ ਸਖਤੀ ਨਾਲ ਲਾਗੂ ਕਰਨ ਲਈ ਜ਼ਿਲ੍ਹਾ ਬਾਲ ਸੁਰੱਖਿਆ ਦਫਤਰ ਅਤੇ ਸੇਫ ਸਕੂਲ ਵਾਹਨ ਦੀ ਟੀਮ ਵੱਲੋਂ ਲਗਾਤਾਰ ਜਿਲ੍ਹੇ ਵਿੱਚ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਨਿਯਮ ਦੀ ਉਲੰਘਣਾ ਕਰਨ ਵਾਲੀਆਂ ਸਕੂਲ ਬੱਸਾਂ ਦੇ ਲਗਾਤਾਰ ਚਲਾਨ ਕਦੇ ਜਾ ਰਹੇ ਹਨ ਅਤੇ ਖਰਾਬ ਬੱਸਾਂ ਨੂੰ ਜਬਤ ਕੀਤਾ ਜਾ ਰਿਹਾ ਹੈ

ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਰੀਤੂ ਬਾਲਾ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਸੇਫ ਸਕੂਲ ਵਾਹਨ ਟੀਮ ਵੱਲੋਂ ਜ਼ਿਲ੍ਹਾ ਫਾਜ਼ਿਲਕਾ ਦੇ ਵਿਖੇ ਆਤਮਵੱਲ ਸਕੂਲ ਦੀ ਵੈਨਾਂ ਦੀ ਚੈਕਿੰਗ ਕੀਤੀ ਗਈ ਅਤੇ ਚੈਕਿੰਗ ਦੌਰਾਨ 03 ਸਕੂਲੀ ਵੈਨਾਂ ਦੇ ਚਲਾਨ ਕੀਤੇ ਗਏ ਉਹਨਾਂ ਵੱਲੋਂ ਸੇਫ ਸਕੂਲ ਵਾਹਨ ਪਾਲਿਸੀ ਅਧੀਨ ਵੈਨ ਡਰਾਈਵਰਾਂ ਨੂੰ ਜਾਗਰੂਕ ਕੀਤਾ ਗਿਆ। ਇਸ ਸਬੰਧੀ ਕੋਈ ਵੀ ਅਣਗਹਿਲੀ ਸਬੰਧੀ ਛੂਟ ਦੇਣ ਯੋਗ ਨਹੀਂ ਹੋਵੇਗੀ।

ਉਨ੍ਹਾਂ ਕਿਹਾ ਕਿ ਬੱਚਿਆਂ ਦੇ ਪਰਿਵਾਰਾਂ ਅਤੇ ਸਕੂਲਾਂ ਨੂੰ ਅਪੀਲ ਹੈ ਕਿ ਮਾਨਯੋਗ ਸੁਪਰੀਮ ਕੋਰਟ ਵੱਲੋਂ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਆਦੇਸ਼ ਅਨੁਸਾਰ ਸਕੂਲੀ ਬੱਸਾਂ ਦੇ ਸ਼ੀਸ਼ੀਆਂ ਦੇ ਬਾਹਰ ਗਰਿੱਲਾਂ ਲਾਜ਼ਮੀ ਹੋਣ, ਸਕੂਲ ਬੱਸ ਵਿੱਚ ਸਪੀਡ ਗਵਰਨਰ ਲਾਜ਼ਮੀਸਕੂਲ ਬੱਸ ਦੀਆਂ ਤਾਕੀਆਂ ਦੇ ਲੋਕ ਲਾਜ਼ਮੀਸਕੂਲ ਬੱਸ ਵਿੱਚ ਫਸਟ ਏਡ ਬਾਕਸ ਲਾਜ਼ਮੀਸਕੂਲ ਬੱਸ ਵਿੱਚ ਬੱਚਿਆਂ ਦੇ ਬੈਗ ਰੱਖਣ ਲਈ ਜਗ੍ਹਾ ਲਾਜ਼ਮੀਸਕੂਲ ਬੱਸ ਵਿੱਚ ਡਰਾਈਵਰਾਂ ਕੋਲ ਸਾਲ ਦਾ ਤਜੁਰਬਾ ਲਾਜ਼ਮੀਸਕੂਲ ਬੱਸ ਵਿੱਚ ਐਮਰਜੰਸੀ ਤਾਕੀਆਂ (ਅੱਗੇਪਿੱਛੇ) ਲਾਜ਼ਮੀਸਕੂਲ ਬੱਸ ਦੇ ਚਾਰੇ ਪਾਸੇ ਸਕੂਲ ਬੱਸ ਲਿਖਿਆ ਹੋਣਾ ਲਾਜ਼ਮੀਸਕੂਲ ਬੱਸ ਦਾ ਰੰਗ ਸੁਨਿਹਰੀ ਪੀਲਾ ਹੋਣਾ ਲਾਜ਼ਮੀਸਕੂਲ ਬੱਸ ਦੇ ਸੀ.ਸੀ.ਟੀ.ਵੀ ਕੈਮਰੇ ਅਤੇ 60 ਦਿਨ ਦਾ ਫੂਟੇਜ਼ ਹੋਣਾ ਲਾਜ਼ਮੀਜੇਕਰ ਸਕੂਲ ਬੱਸ ਕਿਰਾਏ ਤੇ ਹੈ ਤਾਂ ਬੱਸ ਤੇ ਆਨ ਡਿਊਟੀ ਲਿਖਿਆ ਹੋਣਾ ਲਾਜ਼ਮੀਸਕੂਲ ਬੱਸ ਵਿੱਚ ਸਮਰੱਥਾ ਤੋਂ ਵੱਧ ਬੱਚੇ ਨਾ ਹੋਣਸਕੂਲ ਬੱਸ ਵਿੱਚ ਡਰਾਇਵਰ ਕੋਲ ਬੱਚਿਆਂ ਦੇ ਨਾਮਪਤਾਕਲਾਸ ਦੀ ਲਿਸਟ ਹੋਣਾ ਲਾਜ਼ਮੀਸਕੂਲ ਬੱਸ ਦੇ ਡਰਾਈਵਰ ਦੇ ਫਿੱਕੇ ਨੀਲੇ ਰੰਗ ਦੀ ਕਮੀਜ ਪੈਂਟ ਅਤੇ ਕਾਲੇ ਬੂਟ ਅਤੇ ਨਾਮ ਦੀ ਨੇਮ-ਪਲੇਟ ਲੱਗੀ ਹੋਈ ਲਾਜ਼ਮੀਸਕੂਲ ਬੱਸ ਤੇ ਸਕੂਲ ਦਾ ਨਾਮ ਅਤੇ ਨੰਬਰ ਲਿਖਿਆ ਹੋਣਾ ਲਾਜ਼ਮੀਸਕੂਲ ਬੱਸ ਦੇ ਫੁੱਟ ਸਟੈਪ 200 ਮਿਲੀਮੀਟਰ ਤੋਂ ਵੱਧ ਨਾ ਹੋਵੇ।

ਉਨ੍ਹਾਂ ਕਿਹਾ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਖਿਲਾਫ ਧਾਰਾ 188 ਅਧੀਨ ਮਾਮਲਾ ਦਰਜ ਕੀਤਾ ਜਾਵੇਗਾ।

ਚੈਕਿੰਗ ਦੌਰਾਨ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਦੇ ਟੀਮ ਦੇ ਮੈਂਬਰ ਅਜੈ ਸ਼ਰਮਾ ਲੀਗਲ ਕਮ ਪ੍ਰੋਬੇਸ਼ਨਲ ਅਫ਼ਸਰਭੁਪਿੰਦਰਦੀਪ ਸਿੰਘ ਕਾਊਂਸਲਰਜ਼ਿਲ੍ਹਾ ਬਾਲ ਸੁਰੱਖਿਆ ਦਫਤਰਟ੍ਰੈਫਿਕ ਪੁਲਿਸ ਮਲਕੀਤ ਸਿੰਘਸੁਰਿੰਦਰਸੰਜੈ ਕੁਮਾਰ ਟਰਾਂਸਪੋਰਟ ਵਿਭਾਗ ਹਾਜ਼ਰ ਸਨ।

Tags:

Advertisement

Latest News

ਅੱਜ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ
Chandigarh, 29 August,2024,(Azad Soch News):- ਪੰਜਾਬ ਮੰਤਰੀ ਮੰਡਲ (Punjab Council of Ministers) ਦੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਇਸ...
ਕਤਰ ਵਲੋਂ ਜ਼ਬਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋ ਸਰੂਪ ਵਾਪਸ ਕੀਤੇ ਗਏ : ਭਾਰਤ ਵਿਦੇਸ਼ ਮੰਤਰਾਲਾ
ਦਿਲਜੀਤ ਦੋਸਾਂਝ ਅਤੇ ਨੀਰੂ ਬਾਜਵਾ ਦੀ ‘ਜੱਟ ਐਂਡ ਜੂਲੀਅਟ 3’ ਜਲਦੀ ਹੀ OTT Platform ‘ਤੇ ਹੋਵੇਗੀ ਰਿਲੀਜ਼
ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਚੰਪਾਈ ਸੋਰੇਨ ਨੇ ਬੁਧਵਾਰ ਨੂੰ ਝਾਰਖੰਡ ਮੁਕਤੀ ਮੋਰਚਾ ਤੋਂ ਅਸਤੀਫ਼ਾ ਦੇ ਦਿਤਾ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 29-08-2024 ਅੰਗ 877
ਹਾਕੀ ਇੰਡੀਆ ਨੇ 8 ਤੋਂ 17 ਸਤੰਬਰ ਤੱਕ ਚੀਨ ਦੇ ਹੁਲੁਨਬਿਊਰ ਵਿਚ ਹੋਣ ਵਾਲੀ ਏਸ਼ਿਆਈ ਚੈਂਪੀਅਨਜ਼ ਟਰਾਫੀ ਲਈ 18 ਮੈਂਬਰੀ ਟੀਮ ਦਾ ਐਲਾਨ
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੱਤਰਕਾਰ ਜਸ਼ਨਦੀਪ ਸਿੰਘ ਚੌਹਾਨ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ