ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਖਾਦ ਅਤੇ ਦਵਾਈ ਵਿਕਰੇਤਾਵਾਂ ਦੀਆਂ ਦੁਕਾਨਾਂ ਦੀ ਚੈਕਿੰਗ

ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਖਾਦ ਅਤੇ ਦਵਾਈ ਵਿਕਰੇਤਾਵਾਂ ਦੀਆਂ ਦੁਕਾਨਾਂ ਦੀ ਚੈਕਿੰਗ

ਮੋਗਾ, 3 ਦਸੰਬਰ,
ਪੰਜਾਬ ਸਰਕਾਰ ਅਤੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਡਾ. ਜਸਵੰਤ ਸਿੰਘ ਦੀ ਸੁਚੱਜੀ ਅਗਵਾਈ ਤਹਿਤ ਮੁੱਖ ਖੇਤੀਬਾੜੀ ਅਫ਼ਸਰ ਮੋਗਾ  ਡਾ. ਕਰਨਜੀਤ ਸਿੰਘ ਗਿੱਲ ਵੱਲੋਂ ਜ਼ਿਲ੍ਹੇ ਵਿੱਚ ਅਲੱਗ-ਅਲੱਗ ਖਾਦ ਅਤੇ ਦਵਾਈਆਂ ਵਿਕਰੇਤਾਵਾਂ ਦੀ ਚੈਕਿੰਗ ਕੀਤੀ ਗਈ ਅਤੇ ਇਸ ਦੌਰਾਨ ਕੁੱਲ 20 ਖਾਦ ਅਤੇ ਦਵਾਈਆਂ ਦੇ ਨਮੂਨੇ ਭਰ ਕੇ ਲੈਬਾਰਟਰੀ ਨੂੰ ਪਰਖ ਕਰਨ ਲਈ ਭੇਜ ਦਿੱਤੇ ਗਏ। ਉਹਨਾਂ ਵੱਲੋਂ ਡੀਲਰਾਂ ਨੂੰ ਹਦਾਇਤ ਕੀਤੀ ਗਈ ਕਿ ਅਣਅਧਿਕਾਰਤ ਤੌਰ ਤੇ ਕੀਟਨਾਸ਼ਕ ਅਤੇ ਖਾਦ ਦੀ ਵਿਕਰੀ ਕਰਨ ਅਤੇ ਯੂਰੀਆ ਖਾਦ ਨਾਲ ਟੈਗਿੰਗ ਜਮ੍ਹਾਂਖੋਰੀ ਜਾਂ ਜਿਆਦਾ ਰੇਟ ਲਾਉਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਯੂਰੀਆ ਖਾਦ ਸਬੰਧੀ ਘਬਰਾਉਣ ਦੀ ਲੋੜ ਨਹੀਂ ਉਹਨਾਂ ਨੂੰ ਲੋੜ ਅਨੁਸਾਰ ਖਾਦ ਉਪਲੱਬਧ ਕੀਤੀ ਜਾਵੇਗੀ।
ਇਸ ਸਮੇਂ ਡਾ. ਖੁਸ਼ਦੀਪ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ (ਪੀ.ਪੀ.) ਨੇ ਡੀਲਰਾਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਖੇਤੀ ਸਮੱਗਰੀ ਦਾ ਬਿੱਲ ਮੁਹੱਈਆ ਕਰਵਾਇਆ ਜਾਵੇ। ਉਹਨਾਂ ਕਿਹਾ ਕਿ ਜੇ ਕਿਸੇ ਕਿਸਾਨ ਨੂੰ ਕੋਈ ਵੀ ਸਮੱਸਿਆ ਆਉਂਦੀ ਹੈ ਤਾਂ ਖੇਤੀਬਾੜੀ ਵਿਭਾਗ ਨਾਲ ਸੰਪਰਕ ਕੀਤਾ ਜਾਵੇ।
ਇਸ ਮੌਕੇ ਡਾ. ਰਮਨਦੀਪ ਕੌਰ ਖੇਤੀਬਾੜੀ ਵਿਕਾਸ ਅਫ਼ਸਰ, ਡਾ. ਯਸ਼ਪ੍ਰੀਤ ਕੌਰ ਖੇਤੀਬਾੜੀ ਵਿਕਾਸ ਅਫ਼ਸਰ ਡਾ. ਪਰਮਪਾਲ ਸਿੰਘ, ਸ਼੍ਰੀ ਸੰਦੀਪ ਸਿੰਘ ਖੇਤੀਬਾੜੀ ਉਪ ਨਿਰੀਖਕ, ਸ਼੍ਰੀ ਸਤਵੀਰ ਸਿੰਘ ਮੌਜੂਦ ਸਨ।

Tags:

Advertisement

Latest News

ਪੰਜਾਬ ਪੁਲਿਸ ਦੀ ਮੁਸ਼ਤੈਦੀ ਨਾਲ ਸੁਖਬੀਰ ਬਾਦਲ ਤੇ ਹਮਲੇ ਦੀ ਸਾਜ਼ਿਸ਼ ਹੋਈ ਨਾਕਾਮ  ਪੰਜਾਬ ਪੁਲਿਸ ਦੀ ਮੁਸ਼ਤੈਦੀ ਨਾਲ ਸੁਖਬੀਰ ਬਾਦਲ ਤੇ ਹਮਲੇ ਦੀ ਸਾਜ਼ਿਸ਼ ਹੋਈ ਨਾਕਾਮ 
ਚੰਡੀਗੜ੍ਹ, 4 ਦਸੰਬਰ: ਪੰਜਾਬ ਪੁਲਿਸ ਦੀ ਮੁਸ਼ਤੈਦੀ ਦੇ ਚਲਦਿਆਂ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਤੇ ਸੂਬੇ ਦੇ ਸਾਬਕਾ ਉਪ...
ਪੰਜਾਬ ਪੁਲਿਸ ਦੀ ਮੁਸ਼ਤੈਦੀ ਨਾਲ ਸੁਖਬੀਰ ਬਾਦਲ ਤੇ ਹਮਲੇ ਦੀ ਸਾਜ਼ਿਸ਼ ਹੋਈ ਨਾਕਾਮ
ਉੱਤਰੀ ਫਿਲੀਪੀਨਜ਼ ਵਿੱਚ ਤੇਜ਼ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ
ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਸਟਾਰਰ ਪੰਜਾਬੀ ਫਿਲਮ 'ਸ਼ਾਯਰ' ਨੂੰ ਲਹਿੰਦੇ ਪੰਜਾਬ ਵਿੱਚ ਰਿਲੀਜ਼ ਕੀਤਾ ਗਿਆ
Canada News: ਕੈਨੇਡਾ 'ਚ 7 ਲੱਖ ਵਰਕ ਪਰਮਿਟ ਹੋ ਰਹੇ ਖਤਮ,ਸਰਕਾਰ ਨਹੀਂ ਵਧਾ ਰਹੀ ਮਿਆਦ
ਚੀਨ ਨਾਲ ਸਬੰਧਾਂ ਦੇ ਵਿਕਾਸ ਲਈ ਸਰਹੱਦ ’ਤੇ ਸ਼ਾਂਤੀ ਜ਼ਰੂਰੀ
ਪਾਕਿਸਤਾਨ ਨੇ ਦੂਜੇ ਟੀ-20 ਵਿੱਚ ਜ਼ਿੰਬਾਬਵੇ ਨੂੰ 10 ਵਿਕਟਾਂ ਨਾਲ ਹਰਾਇਆ