ਜਿਲ੍ਹਾ ਫਰੀਦਕੋਟ ਦੇ ਆਂਗਣਵਾੜੀ ਸੈਟਰਾਂ ਵਿੱਚ ਐਸ.ਐਨ.ਪੀ ਰਾਸ਼ਣ ਦੀ ਕੀਤੀ ਗਈ ਚੈਕਿੰਗ

ਜਿਲ੍ਹਾ ਫਰੀਦਕੋਟ ਦੇ ਆਂਗਣਵਾੜੀ ਸੈਟਰਾਂ ਵਿੱਚ ਐਸ.ਐਨ.ਪੀ ਰਾਸ਼ਣ ਦੀ ਕੀਤੀ ਗਈ ਚੈਕਿੰਗ

ਫਰੀਦਕੋਟ 25 ਜੁਲਾਈ ()  ਡਾਇਰੈਕਟਰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾ ਤੇ ਸ੍ਰੀਮਤੀ ਰਤਨਦੀਪ ਸੰਧੂ ਜਿਲ੍ਹਾ ਪ੍ਰੋਗਰਾਮ ਅਫਸਰ ਫਰੀਦਕੋਟ ਵੱਲੋ ਐਸ.ਐਨ.ਪੀ ਫੀਡ ਦੀ ਕੁਆਲਟੀ ਚੈੱਕ ਕਰਨ ਸਬੰਧੀ ਫਰੀਦਕੋਟ ਦੇ ਵੱਖ ਵੱਖ ਆਂਗਣਵਾੜੀ ਸੈਟਰਾਂ , ਬਾਜੀਗਰ ਬਸਤੀ, ਬਲਬੀਰ ਬਸਤੀ, ਸੰਜੇ ਨਗਰ, ਗੋਬਿੰਦ ਨਗਰ , ਦਿਹਾਤੀ ਫਰੀਦਕੋਟ, ਆਂਗਣਵਾੜੀ ਸੈਂਟਰ ਪੱਕਾ ਨੰਬਰ 02 , ਆਂਗਣਵਾੜੀ ਸੈਂਟਰ ਕਲੇਰ, ਆਂਗਣਵਾੜੀ ਸੈਂਟਰ ਗੋਲੇਵਾਲਾ ਆਦਿ  ਦਾ ਦੌਰਾ ਕੀਤਾ ਗਿਆ ।

ਇਸ ਸਬੰਧੀ ਜਾਣਕਾਰੀ ਦਿੰਦਿਆ ਜਿਲ੍ਹਾ ਪ੍ਰੋਗਰਾਮ ਅਫਸਰ ਨੇ ਦੱਸਿਆ ਕਿ ਇਸ ਸਬੰਧੀ ਬੀਤੇ ਦਿਨ ਪਿੰਡ ਕੰਮੇਆਣਾ ਵਿਖੇ ਆਂਗਣਵਾੜੀ ਵਰਕਰਾਂ ਨਾਲ ਇਕ ਮੀਟਿੰਗ ਕੀਤੀ ਗਈ ਸੀ ਜਿਸ ਦੌਰਾਨ ਐਸ ਐਨ ਪੀ ਵਸਤਾਂ ਨੂੰ ਪਕਾਉਣ ਬਾਰੇ ਵਿਚਾਰ ਚਰਚਾ ਕੀਤੀ ਗਈ ਸੀ  । ਉਨ੍ਹਾਂ ਦੱਸਿਆ ਕਿ ਆਂਗਣਵਾੜੀ ਸੈਟਰਾਂ ਦੇ ਦੌਰੇ ਦੌਰਾਨ ਮਿੱਠਾ ਦਲੀਆ, ਨਮਕੀਨ ਦਲੀਆ ਅਤੇ ਪ੍ਰੀਮਿਕਸ ਖਿਚੜੀ  ਨੂੰ ਮੌਕੇ ਤੇ ਪਕਵਾ ਕੇ ਲਾਭਪਾਤਰੀਆਂ ਨੂੰ ਵੰਡਿਆ ਗਿਆ ਅਤੇ ਇਸ ਦੀ ਕੁਆਲਿਟੀ ਸਬੰਧੀ ਵਿਚਾਰ ਚਰਚਾ ਕੀਤੀ ਗਈ 

ਉਨ੍ਹਾਂ ਦੱਸਿਆ ਕਿ ਇਸ ਸਬੰਧੀ ਲਾਭਪਾਤਰੀਆਂ ਜਿਵੇ ਕਿ 03 -6 ਸਾਲ ਦੇ ਬੱਚਿਆਂ , ਗਰਭਵਤੀ ਔਰਤਾਂ , ਦੁੱਧ ਪਿਲਾਉ ਮਾਵਾਂ ਨਾਲ ਗੱਲਬਾਤ ਕੀਤੀ ਗਈ ਤਾਂ ਇਸ ਪ੍ਰਤੀ ਲਾਭਪਾਤਰੀਆਂ ਵੱਲੋ ਐਸ.ਐਨ.ਪੀ ਫੀਡ ਦੀ ਕੁਆਲਟੀ ਸਬੰਧੀ ਸੰਤੁਸ਼ਟੀ ਪ੍ਰਗਟ ਕੀਤੀ ਗਈ   

ਇਸ ਮੌਕੇ ਸਬੰਧਿਤ ਆਂਗਣਵਾੜੀ ਸੈਟਰਾਂ ਦੇ ਸਰਕਲ ਸੁਪਰਵਾਈਜਰ, ਆਂਗਣਵਾੜੀ ਵਰਕਰ, ਆਂਗਣਵਾੜੀ ਹੈਲਪਰ, ਐਸ ਐਨ ਪੀ ਲਾਭਪਾਤਰੀ ਅਤੇ ਪਿੰਡ ਵਾਸੀ ਹਾਜ਼ਰ ਸਨ।

Tags:

Advertisement

Latest News

ਪੇਟ ਦੀ ਚਰਬੀ ਘਟਾਉਣ ‘ਚ ਕਿਸ ਤਰ੍ਹਾਂ ਮਦਦ ਕਰਦੀ ਹੈ ਹਲਦੀ ਪੇਟ ਦੀ ਚਰਬੀ ਘਟਾਉਣ ‘ਚ ਕਿਸ ਤਰ੍ਹਾਂ ਮਦਦ ਕਰਦੀ ਹੈ ਹਲਦੀ
ਜ਼ਿਆਦਾ ਭਾਰ ਤੇ ਮੋਟਾਪੇ ਨਾਲ ਗ੍ਰਸਤ ਲੋਕਾਂ ਵਿਚ ਅਕਸਰ ਸਰੀਰ ਵਿਚ ਸੋਜਿਸ਼ ਦੀ ਸਮੱਸਿਆ ਹੁੰਦੀ ਹੈ। ਹਲਦੀ ਵਿਚ ਮੌਜੂਦ ਕਰਕਿਊਮਿਨ...
ਵਿਜੀਲੈਂਸ ਬਿਊਰੋ ਨੇ ਪਲਾਟ ਅਲਾਟਮੈਂਟ ਮੁਕੱਦਮੇ ਵਿੱਚ ਸ਼ਾਮਲ ਤਿੰਨ ਹੋਰ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ
ਅਦਾਲਤ ਨੇ 50,000 ਰੁਪਏ ਰਿਸ਼ਵਤ ਲੈਣ ਵਾਲੇ ਤਹਿਸੀਲਦਾਰ ਨੂੰ ਇੱਕ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ
ਫਿਰੋਜ਼ਪੁਰ ਤੀਹਰਾ ਕਤਲ ਕਾਂਡ: ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਅਤੇ ਮਹਾਰਾਸ਼ਟਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਛੇ ਸ਼ੂਟਰਾਂ ਨੂੰ ਔਰੰਗਾਬਾਦ ਤੋਂ ਕੀਤਾ ਗ੍ਰਿਫਤਾਰ
'ਕੇਜਰੀਵਾਲ ਹਰਿਆਣੇ ਦਾ ਬੇਟਾ', ਭਿਵਾਨੀ 'ਚ ਭਾਜਪਾ 'ਤੇ ਭੜਕੀ ਸੁਨੀਤਾ ਕੇਜਰੀਵਾਲ, 'ਆਮ ਆਦਮੀ ਪਾਰਟੀ' ਨੂੰ ਵੋਟ ਪਾਉਣ ਦੀ ਕੀਤੀ ਅਪੀਲ
ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਵੱਡੇ ਨਿਵੇਸ਼ ਨੂੰ ਹੁਲਾਰਾ, ਕੈਨੇਡਾ ਦੇ ਨੈਬੁਲਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਕਰਨ ਲਈ ਡੂੰਘੀ ਦਿਲਚਸਪੀ ਦਿਖਾਈ
ਪੇਡਾ ਨੇ 20 ਹਜ਼ਾਰ ਖੇਤੀ ਸੋਲਰ ਪੰਪਾਂ ਲਈ ਅਰਜ਼ੀਆਂ ਮੰਗੀਆਂ