ਐਸ.ਡੀ.ਐਮ. ਪਾਤੜਾਂ ਅਸ਼ੋਕ ਕੁਮਾਰ ਵੱਲੋਂ ਪਤੰਗ ਵੇਚਣ ਵਾਲੀਆਂ ਦੁਕਾਨਾਂ ਦੀ ਚੈਕਿੰਗ

ਐਸ.ਡੀ.ਐਮ. ਪਾਤੜਾਂ ਅਸ਼ੋਕ ਕੁਮਾਰ ਵੱਲੋਂ ਪਤੰਗ ਵੇਚਣ ਵਾਲੀਆਂ ਦੁਕਾਨਾਂ ਦੀ ਚੈਕਿੰਗ

ਪਾਤੜਾਂ/ਪਟਿਆਲਾ, 28 ਜਨਵਰੀ:
  ਐਸ.ਡੀ.ਐਮ. ਪਾਤੜਾਂ ਅਸ਼ੋਕ ਕੁਮਾਰ ਨੇ ਅੱਜ ਪਾਤੜਾਂ ਸ਼ਹਿਰ ਵਿੱਚ ਪਤੰਗ ਵੇਚਣ ਵਾਲੀਆਂ ਦੁਕਾਨਾਂ ਦੀ ਚੈਕਿੰਗ ਕੀਤੀ। ਪੁਲੀਸ ਅਤੇ ਨਗਰ ਕੌਂਸਲ ਪਾਤੜਾਂ ਦੀ ਟੀਮ ਨੂੰ ਨਾਲ ਲੈ ਕੇ ਐਸ.ਡੀ.ਐਮ. ਪਾਤੜਾਂ ਨੇ ਸ਼ਹਿਰ ਦੀਆਂ ਪੰਜ ਦੁਕਾਨਾਂ ਦੀ ਚੈਕਿੰਗ ਕਰਕੇ ਚਾਈਨਾ ਡੋਰ ਦੀ ਜਾਂਚ ਕੀਤੀ, ਪਰ ਕਿਸੇ ਵੀ ਦੁਕਾਨ 'ਤੇ ਚਾਈਨਾ ਡੋਰ ਨਹੀਂ ਮਿਲੀ।
  ਐਸ.ਡੀ.ਐਮ. ਅਸ਼ੋਕ ਕੁਮਾਰ ਨੇ ਸਾਰੇ ਦੁਕਾਨਦਾਰਾਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਵੱਲੋਂ ਚਾਈਨਾ ਡੋਰ ਵੇਚਣ ਤੇ ਭੰਡਾਰਨ ’ਤੇ ਰੋਕ ਸਬੰਧੀ ਜਾਰੀ ਹੁਕਮਾਂ ਦੀ ਇੰਨ ਬਿੰਨ ਪਾਲਣਾ ਯਕੀਨੀ ਬਣਾਉਣ।  ਉਨ੍ਹਾਂ ਕਿਹਾ ਕਿ ਚਾਈਨਾ ਡੋਰ ਨਾਲ ਕਈ ਅਣ ਸੁਖਾਵੀਂਆਂ ਦੁਰਘਟਨਾਵਾਂ ਹੋਈਆਂ ਹਨ, ਜਿਨ੍ਹਾਂ ਵਿੱਚ ਗਲੇ ਵਿੱਚ ਡੋਰ ਫਸਣ ਕਾਰਨ ਜਾਨ ਦਾ ਖ਼ਤਰਾ ਵੀ ਬਣਿਆ ਰਹਿੰਦਾ ਹੈ ਅਤੇ ਸੈਂਕੜਿਆਂ ਪਸ਼ੂ-ਪੱਛੀ ਵੀ ਇਸ ਨਾਲ ਪ੍ਰਭਾਵਿਤ ਹੋ ਰਹੇ ਹਨ।
  ਐਸ.ਡੀ.ਐਮ. ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਲਈ ਚਾਈਨਾ ਡੋਰ ਨਾਲ ਹੋਣ ਵਾਲੇ ਨੁਕਸਾਨ ਸਬੰਧੀ ਜਾਗਰੂਕ ਕਰਨ।  ਉਨ੍ਹਾਂ ਕਿਹਾ ਕਿ ਜੇਕਰ ਕਿਸੇ ਦੁਕਾਨ ਤੋਂ ਚਾਈਨਾ ਡੋਰ ਵੇਚਣ ਦਾ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਉਸ ਦੇ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਸਿਟੀ ਪੁਲੀਸ ਇੰਚਾਰਜ ਹਰਦੀਪ ਸਿੰਘ ਵਿਰਕ ਨੇ ਵੀ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਉਹ ਚਾਈਨਾ ਡੋਰ ਨਾ ਵੇਚਣ ਅਤੇ ਪੁਲਿਸ ਵਿਭਾਗ ਵੱਲੋਂ ਸ਼ਹਿਰ ਵਿੱਚ ਨਿਰੰਤਰ ਚੈਕਿੰਗ ਕੀਤੀ ਜਾਵੇਗੀ।

Tags:

Advertisement

Latest News

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 30-01-2025 ਅੰਗ 660 ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 30-01-2025 ਅੰਗ 660
ਧਨਾਸਰੀ ਮਹਲਾ ੧ ਘਰੁ ੧ ਚਉਪਦੇ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥...
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਦਿੱਲੀ ਦੇ ਰਾਜੌਰੀ ਗਾਰਡਨ, ਤਿਲਕ ਨਗਰ ਅਤੇ ਵਿਕਾਸਪੁਰੀ ਹਲਕਿਆਂ ਵਿੱਚ ਰੋਡ ਸ਼ੋਅ ਕੀਤਾ
ਭਾਰਤ ਨੇ ਕੈਨੇਡੀਅਨ ਕਮਿਸ਼ਨ ਦੀ ਰੀਪੋਰਟ ’ਚ ਉਸ ’ਤੇ ਲਗਾਏ ਗਏ ਦੋਸ਼ਾਂ ਨੂੰ ਪੂਰੀ ਤਰ੍ਹਾਂ ਖਾਰਜ ਕਰ ਦਿਤਾ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਹਾਕੁੰਭ ਹਾਦਸੇ 'ਤੇ ਪ੍ਰਗਟਾਇਆ ਦੁੱਖ
Haryana News: ਬਸਪਾ ਸੂਬਾ ਸਕੱਤਰ ਹਰਬਿਲਾਸ ਦਾ ਕਾਤਲ ਮਾਰਿਆ ਗਿਆ,ਅੰਬਾਲਾ ਵਿੱਚ ਪੁਲਿਸ ਮੁਕਾਬਲਾ
ਨਵੇਂ ਗਾਣੇ ਲਈ ਇਕੱਠੇ ਹੋਏ ਗੁਲਾਬ ਸਿੱਧੂ ਅਤੇ ਗੁਰਲੇਜ਼ ਅਖ਼ਤਰ
ਸਪਿਨਰ ਵਰੁਣ ਚੱਕਰਵਰਤੀ ਨੇ ਰਚਿਆ ਇਤਿਹਾਸ