ਸੇਫ ਸਕੂਲ ਵਾਹਨ ਪਾਲਿਸੀ ਸਖਤੀ ਨਾਲ ਲਾਗੂ ਕਰਨ ਲਈ ਟੀਮ ਵੱਲੋਂ ਚੈਕਿੰਗਾਂ ਜਾਰੀ

ਸੇਫ ਸਕੂਲ ਵਾਹਨ ਪਾਲਿਸੀ ਸਖਤੀ ਨਾਲ ਲਾਗੂ ਕਰਨ ਲਈ ਟੀਮ ਵੱਲੋਂ ਚੈਕਿੰਗਾਂ ਜਾਰੀ

ਫਾਜ਼ਿਲਕਾ 26 ਸਤੰਬਰ

ਸੇਫ ਸਕੂਲ ਵਾਹਨ ਪਾਲਿਸੀ ਸਖਤੀ ਨਾਲ ਲਾਗੂ ਕਰਨ ਲਈ ਜ਼ਿਲ੍ਹਾ ਬਾਲ ਸੁਰੱਖਿਆ ਦਫਤਰ ਅਤੇ ਸੇਫ ਸਕੂਲ ਵਾਹਨ ਦੀ ਟੀਮ ਵੱਲੋਂ ਲਗਾਤਾਰ ਜ਼ਿਲ੍ਹੇ ਵਿੱਚ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਸਕੂਲ ਬੱਸਾਂ ਦੇ ਲਗਾਤਾਰ ਚਲਾਨ ਕਟੇ ਜਾ ਰਹੇ ਹਨ ਅਤੇ ਖਰਾਬ ਬੱਸਾਂ ਨੂੰ ਜਬਤ ਕੀਤਾ ਜਾ ਰਿਹਾ ਹੈ । ਇਹ ਜਾਣਕਾਰੀ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਰੀਤੂ ਬਾਲਾ ਨੇ ਦਿੱਤੀ ।

ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਸੇਫ ਸਕੂਲ ਵਾਹਨ ਟੀਮ ਵੱਲੋ ਅਬੋਹਰ ਅਤੇ ਜਲਾਲਾਬਾਦ ਵਿਖੇ ਸਕੂਲੀ ਵੈਨਾਂ ਦੀ ਚੈਕਿੰਗ ਕੀਤੀ ਗਈ ਅਤੇ ਚੈਕਿੰਗ ਦੌਰਾਨ ਅਬੋਹਰ ਵਿਖੇ 11 ਚਲਾਨ ਤੇ  ਜਲਾਲਾਬਾਦ ਵਿਖੇ 10 ਚਲਾਨ ਕੀਤੇ ਗਏ। ਉਹਨਾਂ ਵੱਲੋਂ ਸੇਫ ਸਕੂਲ ਵਾਹਨ ਪਾਲਿਸੀ ਅਧੀਨ ਵੈਨ ਡਰਾਈਵਰਾਂ ਨੂੰ ਜਾਗਰੂਕ ਕੀਤਾ ਗਿਆ, ਜਿਸ ਵਿੱਚ ਮਾਨਯੋਗ ਸੁਪਰੀਮ ਕੋਰਟ ਵੱਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ ਦੀ ਪਾਲਣਾ ਸਖਤੀ ਨਾਲ ਲਾਗੂ ਹੋ ਰਹੀ ਹੈ ਅਤੇ ਇਸ ਸਬੰਧੀ ਕੋਈ ਵੀ ਅਣਗਹਿਲੀ ਸਬੰਧੀ ਛੂਟ ਦੇਣ ਯੋਗ ਨਹੀਂ ਹੋਵੇਗੀ।

ਸਾਡੀ ਬੱਚਿਆਂ ਦੇ ਪਰਿਵਾਰਾਂ ਅਤੇ ਸਕੂਲਾਂ ਨੂੰ ਅਪੀਲ ਹੈ ਕਿ ਮਾਨਯੋਗ ਸੁਪਰੀਮ ਕੋਰਟ ਵੱਲੋਂ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਆਦੇਸ਼ ਅਨੁਸਾਰ ਸਕੂਲੀ ਬੱਸਾਂ ਦੇ ਸ਼ੀਸ਼ੀਆਂ ਦੇ ਬਾਹਰ ਗਰਿੱਲਾਂ ਹੋਣੀਆਂ ਲਾਜ਼ਮੀ, ਸਕੂਲ ਬੱਸ ਵਿੱਚ ਸਪੀਡ ਗਵਰਨਰ ਲਾਜ਼ਮੀ, ਸਕੂਲ ਬੱਸ ਦੀਆਂ ਤਾਕੀਆਂ ਦੇ ਲੌਕ ਲਾਜ਼ਮੀ, ਸਕੂਲ ਬੱਸ ਵਿੱਚ ਫਸਟ ਏਡ ਬਾਕਸ ਲਾਜ਼ਮੀ, ਸਕੂਲ ਬੱਸ ਵਿੱਚ ਬੱਚਿਆਂ ਦੇ ਬੈਗ ਰੱਖਣ ਲਈ ਜਗ੍ਹਾ ਲਾਜ਼ਮੀ, ਸਕੂਲ ਬੱਸ ਵਿੱਚ ਡਰਾਈਵਰਾਂ ਕੋਲ 4 ਸਾਲ ਦਾ ਤਜੁਰਬਾ ਲਾਜ਼ਮੀ, ਸਕੂਲ ਬੱਸ ਵਿੱਚ ਐਂਮਰਜੰਸੀ ਤਾਕੀਆਂ (ਅੱਗੇ, ਪਿੱਛੇ) ਲਾਜ਼ਮੀ, ਸਕੂਲ ਬੱਸ ਦੇ ਚਾਰੇ ਪਾਸੇ ਸਕੂਲ ਬੱਸ ਲਿਖਿਆ ਹੋਣਾ ਲਾਜ਼ਮੀ, ਸਕੂਲ ਬੱਸ ਦਾ ਰੰਗ ਸੁਨਿਹਰੀ ਪੀਲਾ ਹੋਣਾ ਲਾਜ਼ਮੀ, ਸਕੂਲ ਬੱਸ ਦੇ ਸੀ.ਸੀ.ਟੀ.ਵੀ ਕੈਮਰੇ ਅਤੇ 60 ਦਿਨ ਦਾ ਫੂਟੇਜ਼ ਹੋਣਾ ਲਾਜ਼ਮੀ, ਜੇਕਰ ਸਕੂਲ ਬੱਸ ਕਿਰਾਏ ਤੇ ਹੈ ਤਾਂ ਬੱਸ ਤੇ ਆਨ ਡਿਊਟੀ ਲਿਖਿਆ ਹੋਣਾ ਲਾਜ਼ਮੀ, ਸਕੂਲ ਬੱਸ ਵਿੱਚ ਸਮਰੱਥਾ ਤੋਂ ਵੱਧ ਬੱਚੇ ਨਾ ਹੋਣ, ਸਕੂਲ ਬੱਸ ਵਿੱਚ ਡਰਾਇਵਰ ਕੋਲ ਬੱਚਿਆਂ ਦੇ ਨਾਮ, ਪਤਾ, ਕਲਾਸ ਦੀ ਲਿਸਟ ਹੋਣਾ ਲਾਜ਼ਮੀ, ਸਕੂਲ ਬੱਸ ਦੇ ਡਰਾਈਵਰ ਦੇ ਫਿੱਕੇ ਨੀਲੇ ਰੰਗ ਦੀ ਕਮੀਜ, ਪੈਂਟ ਅਤੇ ਕਾਲੇ ਬੂਟ ਅਤੇ ਨਾਮ ਦੀ ਨੇਮ-ਪਲੇਟ ਲੱਗੀ ਹੋਣੀ ਲਾਜ਼ਮੀ, ਸਕੂਲ ਬੱਸ ਤੇ ਸਕੂਲ ਦਾ ਨਾਮ ਅਤੇ ਨੰਬਰ ਲਿਖਿਆ ਹੋਣਾ ਲਾਜ਼ਮੀ, ਸਕੂਲ ਬੱਸ ਦੇ ਫੁੱਟ ਸਟੈਪ 200 ਮਿਲੀਮੀਟਰ ਤੋਂ ਵੱਧ ਨਾ ਹੋਵੇ। ਉਕਤ ਨਿਯਮਾਂ ਨੂੰ ਨਾ ਮੰਨਣ ਵਾਲੇ ਖਿਲਾਫ ਧਾਰਾ 188 ਅਧੀਨ ਮਾਮਲਾ ਦਰਜ ਕੀਤਾ ਜਾਵੇਗਾ

ਚੈਕਿੰਗ ਦੌਰਾਨ ਜ਼ਿਲ੍ਹਾ ਬਾਲ ਸੁਰੱਖਿਆ ਦਫਤਰ ਦੇ ਟੀਮ ਦੇ ਮੈਂਬਰ ਸ਼੍ਰੀਮਤੀ ਰਣਵੀਰ ਕੌਰ ਬਾਲ ਸੁਰੱਖਿਆ ਅਫ਼ਸਰ ਅਤੇ ਭੁਪਿੰਦਰਦੀਪ ਸਿੰਘ ਕਾਊਂਸਲਰ (ਅਬੋਹਰ), ਸ਼੍ਰੀ ਕੌਸ਼ਲ ਬਾਲ ਸੁਰੱਖਿਆ ਅਫਸਰ ਅਤੇ ਜਸਵਿਦੰਰ ਕੌਰ ਸ਼ੋਸ਼ਲ ਵਰਕਰ (ਜਲਾਲਾਬਾਦ), ਜ਼ਿਲ੍ਹਾ ਬਾਲ ਸੁਰੱਖਿਆ ਦਫਤਰ, ਟ੍ਰੈਫਿਕ ਪੁਲਿਸ ਇੰਚਾਰਜ ਸੁਰਿੰਦਰ ਸਿੰਘ (ਅਬੋਹਰ), ਸੂਰਜ ਭਾਨ ਸਿੰਘ (ਜਲਾਲਾਬਾਦ) ਅਤੇ ਦਲੀਪ ਕੁਮਰਾ ਸਿੱਖਿਆ ਵਿਭਾਗ ਦੇ ਨੁਮਾਇੰਦੇ ਹਾਜ਼ਰ ਸਨ

Tags:

Advertisement

Latest News

Oppo Find X8 ਡਿਜ਼ਾਈਨ ਦਾ ਖੁਲਾਸਾ,ਆਈਫੋਨ 15 ਵਰਗਾ ਦਿਸਦਾ ਹੈ Oppo Find X8 ਡਿਜ਼ਾਈਨ ਦਾ ਖੁਲਾਸਾ,ਆਈਫੋਨ 15 ਵਰਗਾ ਦਿਸਦਾ ਹੈ
New Delhi,28 Sep,2024,(Azad Soch News):- Oppo Find X8 ਦਾ ਡਿਜ਼ਾਈਨ ਆਖਰਕਾਰ ਸਾਹਮਣੇ ਆਇਆ ਹੈ,ਕੰਪਨੀ ਦਾ ਆਉਣ ਵਾਲਾ ਇਹ ਸਮਾਰਟਫੋਨ (Smartphone)...
ਕੋਲਕਾਤਾ ਨਾਈਟ ਰਾਈਡਰਜ਼ ਨੂੰ ਵੱਡਾ ਝਟਕਾ!ਇਨ੍ਹਾਂ 3 ਖਿਡਾਰੀਆਂ ਨੇ ਛੱਡੀ ਟੀਮ
ਫੋਰਟਿਸ ਹਸਪਤਾਲ ਮੋਹਾਲੀ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਨੂੰ ਲੈ ਕੇ ਬੁਲੇਟਿਨ ਜਾਰੀ ਕੀਤਾ ਗਿਆ
ਮੂੰਗੀ ਦੀ ਦਾਲ ਸਪਾਉਟ ਖਾਣ ਨਾਲ ਸਰੀਰ ਹੋਵੇਗਾ ਮਜ਼ਬੂਤ
ਬੈਗ ਮੁਕਤ ਮੁਹਿੰਮ ਤਹਿਤ ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ ਕਰਵਾਇਆ ਗਿਆ ਯੋਗਾ
ਜਿਲ੍ਹਾ ਸਿਹਤ ਵਿਭਾਗ ਫਾਜਿਲਕਾ ਵਲੋਂ ਵਿਸ਼ਵ ਰੇਬੀਸ ਦਿਵਸ ਸਬੰਧੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਫਾਜਿਲਕਾ ਵਿਖੇ ਕੀਤਾ ਗਿਆ ਸਮਾਗਮ
2 ਅਕਤੂਬਰ ਤੱਕ ਚਲਾਈ ਜਾ ਰਹੀ ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਜਾਗਰੂਕਤਾ ਅਭਿਆਨ ਜਾਰੀ