ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਤਜਿੰਦਰ ਸਿੰਘ ਨੇ ਫਸਲੀ ਵਿਭਿੰਨਤਾ ਤਹਿਤ ਬੀਜੀਆਂ ਮੱਕੀ ਦੀਆਂ ਪ੍ਰਦਰਸ਼ਨੀਆਂ ਵੇਖੀਆਂ

ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਤਜਿੰਦਰ ਸਿੰਘ ਨੇ ਫਸਲੀ ਵਿਭਿੰਨਤਾ ਤਹਿਤ ਬੀਜੀਆਂ ਮੱਕੀ ਦੀਆਂ ਪ੍ਰਦਰਸ਼ਨੀਆਂ ਵੇਖੀਆਂ

ਅੰਮ੍ਰਿਤਸਰ 2 ਜੁਲਾਈ 2024--

ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਸ. ਜਸਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਸ. ਤਜਿੰਦਰ ਸਿੰਘ ਵਲੋਂ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਅਤੇ  ਮੱਕੀ ਹੇਠ ਰਕਬਾ ਵਧਾਉਣ ਲਈ ਖੇਤੀ ਅਧਿਕਾਰੀਆਂ ਨੂੰ ਹਿਦਾਇਤ ਕੀਤੀ ਕਿ ਉਹ ਜਮੀਨੀ ਪੱਧਰ `ਤੇ ਕਿਸਾਨਾਂ ਨੂੰ ਲੋੜੀਂਦੇ ਖੇਤੀ ਇੰਨਪੁਟ ਅਤੇ ਮੱਕੀ ਦੀ ਕਾਸ਼ਤ ਸਬੰਧੀ ਤਕਨੀਕੀ ਗਿਆਨ ਉਹਨ੍ਹਾਂ ਤੱਕ ਸਹੀ ਸਮੇਂ ਤੇ ਪੁੱਜਦਾ ਕਰਨ ਤਾਂ ਜੋ ਕਿਸਾਨ ਮੱਕੀ ਦੀ ਫਸਲ ਤੇ ਪੀ.ਏ.ਯੂ ਦੀਆਂ ਸਿਫਾਰਿਸ਼ਾਂ ਅਨੁਸਾਰ ਬੀਜਖਾਦ ਅਤੇ ਦਵਾਈਆਂ ਦੀ ਸਹੀ ਵਰਤੋਂ ਕਰਨ ਵਿੱਚ ਸਮਰੱਥ ਹੋਣ ਅਤੇ ਮੱਕੀ ਦੀ ਖੇਤੀ ਹੋਰ ਲਾਹੇਵੰਦ ਹੋ ਸਕੇ।

ਉਹਨਾਂ ਨੇ ਬਲਾਕ ਅਟਾਰੀ ਦੇ ਪਿੰਡ ਰਣਗੜ੍ਹ ਵਿਖੇ ਮੱਕੀ ਦੀਆਂ ਪਦਰਸ਼ਨੀਆਂ ਦਾ ਦੌਰਾ ਕੀਤਾ ਅਤੇ ਕਿਸਾਨਾਂ ਨਾਲ ਮੱਕੀ ਦੀ ਕਾਸ਼ਤ ਸਬੰਧੀ ਤਕਨੀਕੀ ਨੁਕਤੇ ਸਾਂਝੇ ਕੀਤੇ। ਮੁੱਖ ਖੇਤਬਾੜੀ ਅਫਸਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਇਸ ਸਾਲ ਕਿਸਾਨਾਂ ਨੂੰ ਮੱਕੀ ਦੇ ਬੀਜ ਤੇ 100 ਰੁਪਏ ਪ੍ਰਤੀ ਕਿੱਲੋ ਦੀ ਦਰ ਨਾਲ ਸਬਸਿਡੀ ਦਿੱਤੀ ਜਾਣੀ ਹੈ ਅਤੇ ਇੱਕ ਕਿਸਾਨ ਵੱਧ ਤੋਂ ਵੱਧ 5 ਏਕੜ ਦੇ ਮੱਕੀ ਬੀਜ ਦੀ ਸਬਸਿਡੀ ਲੈ ਸਕੇਗਾ। ਸਬਸਿਡੀ ਪੰਜਾਬ ਖੇਤੀਬਾੜੀ ਯੂਨੀਵਰਸਿਟੀਲੁਧਿਆਣਾ ਵੱਲੋਂ ਪ੍ਰਮਾਣਤ ਕਿਸਮਾਂ ਜਿਵੇਂ ਕਿ ਪੀ.ਐਮ.ਐੱਚ 13ਅਡਵਾਂਟਾ 9293ਅਡਵਾਂਟਾ 764ਪੀ 3302ਲਕਸ਼ਮੀ 333ਡੀ.ਕੇ.ਸੀ 910691259144ਪੀ.ਐਮ.ਐੱਚ 2255 ਆਦਿ ਤੇ ਹੀ ਦਿੱਤੀ ਜਾਵੇਗੀ। ਉਹਨਾਂ ਦੱਸਿਆ ਕਿ ਜਿਲ੍ਹੇ ਅੰਦਰ ਮੱਕੀ ਦੇ 300 ਪ੍ਰਦਰਸ਼ਨੀ ਪਲਾਟ ਬਿਜਵਾਏ ਜਾਣਗੇ ਅਤੇ ਕਿਸਾਨਾਂ ਨੂੰ 6000 ਰੁਪਏ ਪ੍ਰਤੀ ਹੈਕਟੇਅਰ ਦੀ ਵਿੱਤੀ ਸਹਾਇਤਾ ਇੰਨਪੁੱਟਸ ਦੇ ਰੂਪ ਵਿਚ ਦਿੱਤੀ ਜਾਵੇਗੀ। ਇਸ ਮੌਕੇ ਖੇਤੀਬਾੜੀ ਅਫਸਰ ਅਟਾਰੀ ਰਮਨ ਕੁਮਾਰਖੇਤੀਬਾੜੀ ਵਿਕਾਸ ਅਫਸਰ ਅਮਰਦੀਪ ਸਿੰਘਖੇਤੀਬਾੜੀ ਵਿਸਥਾਰ ਅਫਸਰ ਗੁਰਪ੍ਰੀਤ ਸਿੰਘਜਸਪਾਲ ਸਿੰਘ ਅਤੇ ਕਿਸਾਨ ਅਮਨਦੀਪ ਸਿੰਘਮਨਪੀਤ ਸਿੰਘਲਵਜੀਤ ਸਿੰਘਰਣਜੀਤ ਸਿੰਘਗੁਰਲਾਲ ਸਿੰਘ ਆਦਿ ਹਾਜਰ ਸਨ।

Tags:

Advertisement

Latest News

ਅੰਮ੍ਰਿਤਪਾਲ ਸਿੰਘ ਅੱਜ ਐਮਪੀ ਵਜੋਂ ਦਿੱਲੀ ਵਿਚ ਚੁਕਣਗੇ ਸਹੁੰ ਅੰਮ੍ਰਿਤਪਾਲ ਸਿੰਘ ਅੱਜ ਐਮਪੀ ਵਜੋਂ ਦਿੱਲੀ ਵਿਚ ਚੁਕਣਗੇ ਸਹੁੰ
New Delhi,05 July,2024,(Azad Soch News):- ਪੰਜਾਬ ਦੇ ਖਡੂਰ ਸਾਹਿਬ (Khadur Sahib) ਹਲਕੇ ਤੋਂ ਸੰਸਦੀ ਚੋਣ ਜਿੱਤਣ ਵਾਲੇ ਖ਼ਾਲਿਸਤਾਨ (Khalistan) ਦੇ...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 05-07-2024 ਅੰਗ 675
ਪੰਜਾਬ ਸਰਕਾਰ ਨੇ 34-ਜਲੰਧਰ ਪੱਛਮੀ (ਐਸ.ਸੀ.) ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਦੇ ਮੱਦੇਨਜ਼ਰ 10 ਜੁਲਾਈ, 2024 (ਬੁੱਧਵਾਰ) ਨੂੰ ਸਥਾਨਕ ਛੁੱਟੀ ਦਾ ਐਲਾਨ ਕੀਤਾ
ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ 5 ਜੁਲਾਈ ਯਾਨੀ ਕਿ ਕੱਲ੍ਹ ਨੂੰ ਬਤੌਰ ਸੰਸਦ ਮੈਂਬਰ ਸਹੁੰ ਚੁੱਕਣਗੇ
ਧਰਤੀ ਹੇਠਲੇ ਡਿੱਗ ਰਹੇ ਪਾਣੀ ਦੇ ਪੱਧਰ ਨੂੰ ਬਚਾਉਣ ਲਈ ਕੀਤੇ ਜਾਣ ਵਿਸ਼ੇਸ਼ ਉਪਰਾਲੇ : ਜਸਪ੍ਰੀਤ ਸਿੰਘ
ਅਗਾਊਂ ਵਧੂ ਕਿਸਾਨ ਗੁਰਸੇਵਕ ਸਿੰਘ ਪਿਛਲੇ ਪੰਜ ਸਾਲਾਂ ਤੋਂ ਕਰ ਰਿਹਾ ਹੈ ਝੋਨੇ ਦੀ ਸਿੱਧੀ ਬਿਜਾਈ
ਪੱਕਾ ਡਰੇਨ ਦੀ ਸਫ਼ਾਈ ਦਾ ਡਿਪਟੀ ਕਮਿਸ਼ਨਰ ਨੇ ਦੌਰਾ ਕਰਕੇ ਲਿਆ ਜਾਇਜ਼ਾ