ਨਰਮੇਂ ਦੀ ਫ਼ਸਲ ਨੂੰ ਕਾਮਯਾਬ ਕਰਨ ਲਈ 28 ਪੈਸਟ ਸਰਵੇਲੈਂਸ ਟੀਮਾਂ ਦਾ ਕੀਤਾ ਗਠਨ: ਮੁੱਖ ਖੇਤੀਬਾੜੀ ਅਫਸਰ

ਨਰਮੇਂ ਦੀ ਫ਼ਸਲ ਨੂੰ ਕਾਮਯਾਬ ਕਰਨ ਲਈ 28 ਪੈਸਟ ਸਰਵੇਲੈਂਸ ਟੀਮਾਂ ਦਾ ਕੀਤਾ ਗਠਨ: ਮੁੱਖ ਖੇਤੀਬਾੜੀ ਅਫਸਰ

ਸ੍ਰੀ ਮੁਕਤਸਰ ਸਾਹਿਬ, 21 ਜੂਨ
ਨਰਮੇਂ ਦੀ ਫ਼ਸਲ ਨੂੰ ਕਾਮਯਾਬ ਕਰਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ, ਸ਼੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਸ਼੍ਰੀ ਮੁਕਤਸਰ ਸਾਹਿਬ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।
                      ਇਸ ਸਮੇਂ ਅਗੇਤੇ ਨਰਮੇਂ ਦੀ ਫ਼ਸਲ ਤਕਰੀਬਨ 45 ਦਿਨਾਂ ਦੀ ਹੋ ਗਈ ਹੈ ਅਤੇ ਇਸ ਫ਼ਸਲ ਉਪਰ ਕੀੜੇ ਮਕੌੜਿਆਂ ਦੇ ਸਰਵੇਖਣ ਦੀ ਜ਼ਰੂਰਤ ਹੈ।
                      ਸ਼੍ਰੀ ਗੁਰਨਾਮ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਜਿ਼ਲ੍ਹੇ ਅੰਦਰ ਨਰਮੇਂ ਦੀ ਫ਼ਸਲ ਉਪਰ ਕੀੜੇ ਮਕੌੜਿਆਂ ਦਾ ਸਰਵੇਖਣ ਕਰਨ ਲਈ ਜਿ਼ਲ੍ਹਾ ਪੱਧਰ, ਬਲਾਕ ਪੱਧਰ ਅਤੇ ਸਰਕਲ ਪੱਧਰ ਦੀਆਂ 28 ਪੈਸਟ ਸਰਵੇਲੈਂਸ ਟੀਮਾਂ ਦਾ ਗਠਨ ਕਰ ਦਿੱਤਾ ਗਿਆ ਹੈ, ਜਿਸ ਵਿੱਚ 61 ਅਧਿਕਾਰੀ/ਕਰਮਚਾਰੀ ਸ਼ਾਮਿਲ ਹਨ।
                    ਇਹ ਟੀਮਾਂ ਹਫ਼ਤੇ ਵਿੱਚ ਦੋ ਵਾਰ ਮੰਗਲਵਰ ਅਤੇ ਵੀਰਵਾਰ ਸਵੇਰੇ 8:00 ਵਜੇ ਤੋਂ 10:00 ਵਜੇ ਤੱਕ ਸਰਵੇਖਣ ਕਰ ਰਹੀਆਂ ਹਨ। ਇਹ ਸਰਵੇਖਣ  30 ਸਤੰਬਰ ਤੱਕ ਨਿਰੰਤਰ ਜਾਰੀ ਰਹੇਗਾ।
                    ਇਨ੍ਹਾਂ ਟੀਮਾਂ ਦੇ ਸਰਵੇਖਣ ਦੇ ਅਧਾਰ ਤੇ ਪਿੰਡ ਪੱਧਰ ਦੇ ਕਿਸਾਨ ਸਿਖ਼ਲਾਈ ਕੈਂਪਾਂ ਰਾਹੀਂ ਕਿਸਾਨਾਂ ਨੂੰ ਨਰਮੇਂ ਦੀ ਫ਼ਸਲ ਸਬੰਧੀ ਖਾਦਾਂ, ਕੀਟਨਾਸ਼ਕ ਅਤੇ ਉਲੀਨਾਸ਼ਕਾਂ ਦੀ ਸਿਫ਼ਾਰਸ਼ ਕੀਤੀ ਜਾਵੇਗੀ। ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਕਿਸਾਨਾਂ ਨੂੰ ਇਹ ਸਲਾਹ ਹੈ ਕਿ ਨਰਮੇਂ ਦੀ ਫ਼ਸਲ ਉਪਰ ਜਦੋਂ ਕੋਈ ਕੀੜਾ ਮਕੌੜਾ ਨੁਕਸਾਨ ਦੀ ਹੱਦ ਵਿੱਚ ਆਉਂਦਾ ਹੈ ਤਾਂ ਉਸ ਸਮੇਂ ਹੀ ਕੀਟਨਾਸ਼ਕ ਦਵਾਈ ਦਾ ਛਿੜਕਾਅ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਚਿੱਟੀ ਮੱਖੀ ਦੀ ਰੋਕਥਾਮ ਲਈ ਕੀਟਨਾਸ਼ਕ ਦਾ ਛਿੜਕਾਅ ਉਸ ਸਮੇਂ ਕਰਨਾ ਹੈ ਜਦੋਂ ਸਵੇਰੇ 10:00 ਵਜੇ ਤੋਂ ਪਹਿਲਾਂ ਚਿੱਟੀ ਮੱਖੀ ਦੀ ਗਿਣਤੀ ਪ੍ਰਤੀ ਪੱਤਾ 6 ਹੋ ਜਾਵੇ।
                 ਇਸੇ ਤਰ੍ਹਾਂ ਭੂਰੀ ਜੂੰ ਦੀ ਰੋਕਥਾਮ ਲਈ ਛਿੜਕਾਅ ਉਸ ਸਮੇਂ ਹੀ ਕਰਨਾ ਚਾਹੀਦਾ ਹੈ ਜਦੋਂ ਭੂਰੀ ਜੂੰ ਦੀ ਗਿਣਤੀ ਪ੍ਰਤੀ ਪੱਤਾ 12 ਹੋ ਜਾਵੇ। ਹਰੇ ਤੇਲੇ ਦੀ ਰੋਕਥਾਮ ਲਈ ਛਿੜਕਾਅ ਉਸ ਸਮੇਂ ਕਰਨਾ ਚਾਹੀਦਾ ਹੈ ਜਦੋਂ ਨਰਮੇਂ ਦੀ ਫ਼ਸਲ ਦੇ 50 ਪ੍ਰਤੀਸ਼ਤ ਪੱਤੇ ਕਿਨਾਰਿਆਂ ਤੋਂ ਪੀਲੇ ਪੈ ਜਾਣ।
                ਇਸੇ ਤਰ੍ਹਾਂ ਗੁਲਾਬੀ ਸੁੰਡੀ ਦੀ ਰੋਕਥਾਮ ਲਈ ਜਦੋਂ ਫ਼ਸਲ ਫੁੱਲਾਂ ਤੇ ਆ ਜਾਵੇ ਤਾਂ ਪ੍ਰਤੀ ਖੇਤ ਵੱਖ-2 ਥਾਵਾਂ ਤੋਂ 100 ਫੁੱਲਾਂ ਦਾ ਨਿਰੀਖ਼ਣ ਕੀਤਾ ਜਾਵੇ।
                ਜੇਕਰ ਇਨ੍ਹਾਂ 100 ਫੁੱਲ੍ਹਾਂ ਵਿਚੋਂ 5 ਤੇ ਗੁਲਾਬੀ ਸੁੰਡੀ ਮਿਲਦੀ ਹੈ ਤਾਂ ਰੋਕਥਾਮ ਲਈ ਕੀਟਨਾਸ਼ਕ ਦਵਾਈ ਦਾ ਛਿੜਕਾਅ ਕਰਨਾ ਚਾਹੀਦਾ ਹੈ। ਅਗੇਤੇ ਨਰਮੇਂ ਨੂੰ ਇਸ ਸਮੇਂ ਪਹਿਲੇ ਪਾਣੀ ਦੀ ਜ਼ਰੂਰਤ ਹੈ। ਪਹਿਲਾ ਪਾਣੀ ਲਗਾਉਣ ਉਪਰੰਤ ਜਦੋਂ ਖੇਤ ਵੱਤਰ ਆ ਜਾਵੇ ਤਾਂ ਯੂਰੀਆ ਖਾਦ ਦੀ ਪਹਿਲੀ ਕਿਸ਼ਤ 45 ਕਿ:ਗ੍ਰਾ: ਪ੍ਰਤੀ ਏਕੜ ਅਤੇ ਯੂਰੀਆ ਖਾਦ ਦੀ ਦੂਜੀ ਕਿਸ਼ਤ 45 ਕਿ;ਗ੍ਰਾ: ਪ੍ਰਤੀ ਏਕੜ ਫ਼ਸਲ ਨੂੰ ਫੁੱਲ ਪੈਣ ਤੇ ਪਾਈ ਜਾਵੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਸਾਉਣੀ ਦੀਆਂ ਫ਼ਸਲਾਂ ਸਬੰਧੀ ਇਨਪੁਟਸ ਖ੍ਰੀਦਣ ਸਮੇਂ ਪੱਕਾ ਬਿੱਲ ਲਿਆ ਜਾਵੇ ਅਤੇ ਕਿਸੇ ਕਿਸਮ ਦੀ ਤਕਨੀਕੀ ਜਾਣਕਾਰੀ ਲੈਣ ਲਈ ਆਪਣੇ ਇਲਾਕੇ ਦੇ ਖੇਤੀਬਾੜੀ ਵਿਕਾਸ ਅਫ਼ਸਰ ਨਾਲ ਸੰਪਰਕ ਕੀਤਾ ਜਾਵੇ।    

Tags:

Advertisement

Latest News

ਭਾਰਤੀ ਹਵਾਈ ਸੈਨਾ ’ਚ ਅਗਨਵੀਰ ਵਾਯੂ ਦੀ ਭਰਤੀ ਲਈ 08 ਤੋਂ 28 ਜੁਲਾਈ  ਤੱਕ ਕੀਤਾ ਜਾ ਸਕਦੈ ਆਨਲਾਈਨ ਅਪਲਾਈ ਭਾਰਤੀ ਹਵਾਈ ਸੈਨਾ ’ਚ ਅਗਨਵੀਰ ਵਾਯੂ ਦੀ ਭਰਤੀ ਲਈ 08 ਤੋਂ 28 ਜੁਲਾਈ ਤੱਕ ਕੀਤਾ ਜਾ ਸਕਦੈ ਆਨਲਾਈਨ ਅਪਲਾਈ
ਮਾਨਸਾ, 07 ਜੁਲਾਈ:ਭਾਰਤੀ ਹਵਾਈ ਸੈਨਾ ਵੱਲੋਂ ਅਗਨੀਪਥ ਸਕੀਮ ਤਹਿਤ ਅਗਨੀਵੀਰ (ਵਾਯੂ) ਦੀ ਚਾਰ ਸਾਲਾਂ ਲਈ ਭਰਤੀ ਕੀਤੀ ਜਾ ਰਹੀ ਹੈ।...
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀਆਂ ਟੀਮਾਂ ਵੱਲੋਂ ਨਰਮੇ ਦੀ ਫਸਲ ਦਾ ਨਿਰੀਖਣ ਕਰਨ ਦਾ ਕੰਮ ਲਗਾਤਾਰ ਜਾਰੀ
ਜ਼ਿਲ੍ਹੇ ਦੀਆਂ 20 ਡਰੇਨਾਂ ਦੀ ਸਫਾਈ ਦਾ ਕੰਮ ਮੁਕੰਮਲ
ਝੋਨੇ ਦੀ ਸਿੱਧੀ ਬਿਜਾਈ ਤਕਨੀਕ ਅਪਣਾਉਣ ਵਾਲੇ ਕਿਸਾਨ 15 ਜੁਲਾਈ ਤੱਕ ਆਨ ਲਾਈਨ ਪੋਰਟਲ ਤੇ ਨਾਮ ਦਰਜ ਕਰਵਾ ਸਕਦੇ ਹਨ : ਮੁੱਖ ਖੇਤੀਬਾੜੀ ਅਫ਼ਸਰ
ਪ੍ਰਸ਼ਾਸਨ ਵੱਲੋਂ ਪਿੰਡ ਖਿਓ ਵਾਲੀ ਢਾਬ ਵਿਖੇ ਲਗਾਇਆ ਗਿਆ ਮੁਫਤ ਮੈਡੀਕਲ ਕੈਂਪ
ਮਿਸ਼ਨ ਨਿਸ਼ਚੈ ਦੇ ਤਹਿਤ ਪਿੰਡ ਖਿਓਵਾਲੀ ਢਾਬ ਵਿੱਚ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੇ ਲੋਕਾਂ ਨਾਲ ਲਾਈ ਸੱਥ
ਹੁਣ ਦਸਤਾਵੇਜ਼ ਤਸਦੀਕ ਕਰਵਾਉਣ ਲਈ ਪਟਵਾਰੀ ਦੇ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ