ਕਿਸਾਨਾਂ ਨੂੰ ਮਿਆਰੀ ਅਤੇ ਸਮੇਂ ਸਿਰ ਖੇਤੀ ਇਨਪੁਟ ਮੁਹੱਈਆ ਕਰਵਾਉਣ ਲਈ ਕੀਤੀ ਅਹਿਮ ਮੀਟਿੰਗ: ਮੁੱਖ ਖੇਤੀਬਾੜੀ ਅਫਸਰ

ਕਿਸਾਨਾਂ ਨੂੰ ਮਿਆਰੀ ਅਤੇ ਸਮੇਂ ਸਿਰ ਖੇਤੀ ਇਨਪੁਟ ਮੁਹੱਈਆ ਕਰਵਾਉਣ ਲਈ ਕੀਤੀ ਅਹਿਮ ਮੀਟਿੰਗ: ਮੁੱਖ ਖੇਤੀਬਾੜੀ ਅਫਸਰ

ਸ੍ਰੀ ਮੁਕਤਸਰ ਸਾਹਿਬ, 24 ਅਗਸਤ

ਸ੍ਰ: ਗੁਰਮੀਤ ਸਿੰਘ ਖੁੱਡੀਆਂ ਖੇਤੀਬਾੜੀ ਮੰਤਰੀ ਪੰਜਾਬ ਵੱਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ ਅਨੁਸਾਰ ਸ੍ਰੀ ਗੁਰਨਾਮ ਸਿੰਘ ਮੁੱਖ ਖੇਤੀਬਾੜੀ ਅਫਸਰ ਸ਼੍ਰੀ ਮੁਕਤਸਰ ਸਾਹਿਬ ਵੱਲੋਂ, ਦਫਤਰ ਮੁੱਖ ਖੇਤੀਬਾੜੀ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਵਿਖੇ ਆਉਣ ਵਾਲੇ ਹਾੜ੍ਹੀ ਸੀਜ਼ਨ 2024-25 ਲਈ ਕਿਸਾਨਾਂ ਨੂੰ ਮਿਆਰੀ ਅਤੇ ਸਮੇਂ ਸਿਰ ਖਾਦਾਂ ਦੀ ਉਪਲੱਬਧਤਾ ਕਰਵਾਉਣ ਲਈ ਬਲਾਕ ਸ੍ਰੀ ਮੁਕਤਸਰ ਸਾਹਿਬ ਦੇ ਹੋਲਸੇਲ ਅਤੇ ਰਿਟੇਲ ਖਾਦ ਡੀਲਰਾਂ ਦੀ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ ਕੀਤੀ । 

ਮੀਟਿੰਗ ਦੌਰਾਨ ਉਨ੍ਹਾਂ ਖਾਦ ਵਿਕਰੇਤਾਵਾਂ ਪਾਸੋਂ ਮਾਰਕੀਟ ਵਿੱਚ ਡੀ ਏ ਪੀ, ਯੂਰੀਆ ਅਤੇ ਹੋਰ ਲੋੜੀਦੀਆਂ ਖਾਦਾਂ ਦੀ ਸਪਲਾਈ ਅਤੇ ਮਾਤਰਾ ਸਬੰਧੀ ਜਾਣਕਾਰੀ ਹਾਸਿਲ ਕੀਤੀ ਗਈ। 

          ਉਨ੍ਹਾਂ ਸਮੂਹ ਖਾਦ ਵਿਕਰੇਤਾਵਾਂ ਨੂੰ ਹਦਾਇਤ ਕੀਤੀ ਕਿ ਖਾਦਾਂ ਦੀ ਵਿਕਰੀ ਕਰਦੇ ਸਮੇਂ ਕਿਸਾਨਾਂ ਨੂੰ ਪੱਕਾ ਬਿੱਲ ਦਿੱਤਾ ਜਾਵੇ। ਕਿਸੇ ਵੀ ਕਿਸਾਨ ਨੂੰ ਖਾਦ ਦੇ ਨਾਲ ਅਣ ਚਾਹਿਆ ਵਸਤੂਆਂ ਟੈਗ ਨਾ ਕੀਤੀਆਂ ਜਾਣ। ਜੇਕਰ ਕੋਈ ਡੀਲਰ ਅਜਿਹਾ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਖਿਲਾਫ ਕਾਨੂੰਨ ਅਨੁਸਾਰ ਕਾਰਵਾਈ ਆਰੰਭੀ ਜਾਵੇਗੀ।

ਉਹਨਾਂ ਦੱਸਿਆ ਕਿ ਆਉਣ ਵਾਲੇ ਸੀਜ਼ਨ ਲਈ ਬੀਜ ਅਤੇ ਖਾਦਾਂ ਦੇ ਪ੍ਰਬੰਧ ਕੀਤੇ ਜਾ ਰਹੇ ਹਨ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਜਾ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਮੁੱਖ ਖੇਤੀਬਾੜੀ ਅਫ਼ਸਰ ਵਲੋਂ ਕਿਸਾਨ ਵੀਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਖੇਤੀ ਮਾਹਿਰਾਂ ਦੀਆਂ ਸਿਫਾਰਸ਼ਾਂ ਅਨੁਸਾਰ ਹੀ ਖਾਦਾਂ ਦੀ ਸੁਚੱਜੀ ਵਰਤੋਂ ਕਰਨ। ਕਿਸੇ ਕਿਸਮ ਦੀ ਮੁਸ਼ਕਿਲ ਜਾਂ ਸਮੱਸਿਆ ਆਉਣ ਤੇ ਸਬੰਧਤ ਬਲਾਕ ਖੇਤੀਬਾੜੀ ਅਫਸਰਖੇਤੀਬਾੜੀ ਵਿਕਾਸ/ਵਿਸਥਾਰ ਅਫਸਰ ਨਾਲ ਸੰਪਰਕ ਕੀਤਾ ਜਾਵੇ।

   ਇਸ ਮੀਟਿੰਗ ਦੌਰਾਨ ਖਾਦ ਡੀਲਰਾਂ ਤੋਂ ਇਲਾਵਾ ਖੇਤੀਬਾੜੀ ਵਿਭਾਗ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।

Tags:

Advertisement

Latest News

Haryana Elections 2024: ਕੀ ਭੂਪੇਂਦਰ ਸਿੰਘ ਹੁੱਡਾ ਕਾਂਗਰਸ ਦੇ ਅਣਐਲਾਨੀ ਮੁੱਖ ਮੰਤਰੀ ਉਮੀਦਵਾਰ ਬਣ ਕੇ ਵੋਟਾਂ ਮੰਗ ਰਹੇ ਹਨ? Haryana Elections 2024: ਕੀ ਭੂਪੇਂਦਰ ਸਿੰਘ ਹੁੱਡਾ ਕਾਂਗਰਸ ਦੇ ਅਣਐਲਾਨੀ ਮੁੱਖ ਮੰਤਰੀ ਉਮੀਦਵਾਰ ਬਣ ਕੇ ਵੋਟਾਂ ਮੰਗ ਰਹੇ ਹਨ?
Chandigarh,16 Sep,2024,(Azad Soch News):- ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਭੁਪਿੰਦਰ ਸਿੰਘ ਹੁੱਡਾ ਆਉਣ ਵਾਲੀਆਂ ਵਿਧਾਨ ਸਭਾ...
ਬੰਗਲਾਦੇਸ਼ ਦੇ ਖਿਲਾਫ 2 ਟੈਸਟ ਮੈਚਾਂ ਦੀ ਸੀਰੀਜ਼ ਲਈ ਪਹਿਲੇ ਟੈਸਟ ਮੈਚ ਲਈ ਟੀਮ ਇੰਡੀਆ ਦਾ ਐਲਾਨ ਕੀਤਾ
ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ 'ਤੇ ਹਮਲਾ ਕਰਨ ਵਾਲੇ ਦੀ ਹੋਈ ਪਛਾਣ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਭਲਕੇ 17 ਸਤੰਬਰ ਨੂੰ ਅਸਤੀਫਾ ਦੇਣਗੇ
2019 ਬੈਚ ਦੇ ਆਈ.ਏ.ਐਸ. ਅਧਿਕਾਰੀ ਹਰਪ੍ਰੀਤ ਸਿੰਘ ਵੱਲੋਂ ਗਲਾਡਾ ਦੇ ਮੁੱਖ ਪ੍ਰਸ਼ਾਸ਼ਕ ਵਜੋਂ ਅਹੁੱਦਾ ਸੰਭਾਲਿਆ
ਵਿਧਾਇਕ ਬੱਗਾ ਵਲੋਂ ਵਾਰਡ ਨੰਬਰ 1 'ਚ ਸੀਵਰੇਜ਼ ਤੇ ਵਾਟਰ ਸਪਲਾਈ ਪ੍ਰੋਜੈਕਟ ਦੀ ਸ਼ੁਰੂਆਤ
ਝੋਨੇ ਦੀ ਪਰਾਲੀ ਦੇ ਪ੍ਰਬੰਧਨ ਸਬੰਧੀ ਪੰਜਾਬ ਸਰਕਾਰ ਲਗਾਤਾਰ ਕਰ ਰਹੀ ਹੈ ਵਿਸ਼ੇਸ਼ ਪਹਿਲਕਦਮੀਆਂ - ਡਿਪਟੀ ਕਮਿਸ਼ਨਰ