ਕਿਸਾਨ ਕਣਕ ਤੇ ਗੁਲਾਬੀ ਸੁੰਡੀ ਦੇ ਹਮਲੇ ਤੋਂ ਬਚਾਓ ਲਈ ਖੇਤਾਂ ਦਾ ਕਰਨ ਸਰਵੇਖਣ: ਮੁੱਖ ਖੇਤੀਬਾੜੀ ਅਫਸਰ

ਕਿਸਾਨ ਕਣਕ ਤੇ ਗੁਲਾਬੀ ਸੁੰਡੀ ਦੇ ਹਮਲੇ ਤੋਂ ਬਚਾਓ ਲਈ ਖੇਤਾਂ ਦਾ ਕਰਨ ਸਰਵੇਖਣ: ਮੁੱਖ ਖੇਤੀਬਾੜੀ ਅਫਸਰ

ਸ਼੍ਰੀ ਮੁਕਤਸਰ ਸਾਹਿਬ  11 ਦਸੰਬਰ

                                      ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਕਣਕ ਤੇ ਗੁਲਾਬੀ ਸੁੰਡੀ ਦੇ ਹਮਲੇ ਤੋਂ ਬਚਾਓ ਲਈ ਖੇਤਾਂ ਦਾ ਸਰਵੇਖਣ ਕਰਨ ਲਈ 22 ਟੀਮਾਂ ਦਾ ਗਠਨ ਕੀਤਾ ਗਿਆ ਹੈ।

                                      ਇਹ ਜਾਣਕਾਰੀ ਸ਼੍ਰੀ ਗੁਰਨਾਮ ਸਿੰਘਮੁੱਖ ਖੇਤੀਬਾੜੀ ਅਫ਼ਸਰ ਨੇ ਦਿੰਦਿਆ ਦੱਸਿਆ ਕਿ ਜਿ਼ਲ੍ਹਾ ਪੱਧਰ ਤੇ 1, ਬਲਾਕ ਪੱਧਰ ਤੇ 4 ਅਤੇ ਸਰਕਲ ਪੱਧਰ ਤੇ 22ਟੀਮਾਂ ਦਾ ਗਠਨ ਕੀਤਾ ਗਿਆ ਹੈਇਹ ਟੀਮਾਂ ਰੋਜ਼ਾਨਾ ਕਣਕ ਦੀ ਫ਼ਸਲ ਦਾ ਸਰਵੇਖਣ ਕਰ ਰਹੀਆਂ  ਹਨ।

                                   ਇਸੇ ਦੀ ਲਗਾਤਾਰਤਾ ਵਿੱਚ ਮੁੱਖ ਖੇਤੀਬਾੜੀ ਅਫਸਰ ਸ੍ਰੀ ਮੁਕਤਸਰ ਸਾਹਿਬ ਵੱਲੋ ਪਿੰਡ ਭੁੱਲਰਦੋਦਾਲੁਹਾਰਾਸੁਖਨਾ ਅਬਲੂ ਅਤੇ ਚੋਟੀਆਂ ਦੇ ਵੱਖ-ਵੱਖ ਖੇਤਾਂ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨਾਂ ਵੱਲੋ ਪਿੰਡ ਚੋਟੀਆਂ ਦੇ ਕਿਸਾਨ ਸ੍ਰੀ ਪਰਮਿੰਦਰ ਸਿੰਘ ਪੁੱਤਰ ਸ੍ਰੀ ਦਰਸ਼ਨ ਸਿੰਘ ਦੇ ਖੇਤ ਦਾ ਸਰਵੇਖਣ ਕੀਤਾ ਗਿਆ ਅਤੇ ਦੇਖਿਆ ਗਿਆ ਕਿ ਕਿਸਾਨ ਵੱਲੋ ਝੋਨੇਂ ਦੀ ਪਰਾਲੀ ਦੀਆਂ ਗੱਠਾਂ ਬਣਾਉਣ ਉਪਰੰਤ ਰਹਿੰਦ ਖੂੰਹਦ ਨੂੰ ਜਮੀਨ ਵਿੱਚ ਦਬਾਕੇ ਕਣਕ ਦੀ ਬਿਜਾਈ ਕੀਤੀ ਗਈ ਹੈ। ਕਿਸਾਨ ਨੇ ਦੱਸਿਆ ਕਿ ਉਸਨੇ ਇੱਕ ਖੇਤ ਵਿੱਚ ਰੌਣੀ ਕਰਕੇ ਅਤੇ ਦੂਜੇ ਪਾਸੇ ਸੁੱਕੇ ਖੇਤ ਵਿੱਚ ਕਣਕ ਦੀ ਬਿਜਾਈ ਕੀਤੀ ਗਈ ਹੈ। ਇਨਾਂ ਖੇਤਾਂ ਵਿੱਚ ਇਹ ਦੇਖਣ ਵਿੱਚ ਆਇਆ ਕਿ ਜਿਸ ਖੇਤ ਵਿੱਚ ਰੌਣੀ ਕਰਕੇ ਗਿਲ ਵੱਤਰ ਤੇ ਕਣਕ ਦੀ ਬਿਜਾਈ ਕੀਤੀ ਗਈ ਉਸ ਖੇਤ ਵਿੱਚ ਕਣਕ ਦੀ ਫਸਲ ਉਪਰ ਗੁਲਾਬੀ ਸੁੰਡੀ ਦਾ ਹਮਲਾ ਪਾਇਆ ਗਿਆ ਅਤੇ ਇਸ ਖੇਤ ਵਿੱਚ ਪੀ.ਏ.ਯੂ. ਦੀਆਂ ਸਿਫਾਰਿਸ਼ਾਂ ਅਨੁਸਾਰ ਸਪਰੇ ਕਰਵਾਈ ਗਈਹੁਣ ਗੁਲਾਬੀ ਸੁੰਡੀ ਦਾ ਹਮਲਾ ਕੰਟਰੋਲ ਵਿੱਚ ਹੈ।ਇਸਦੇ ਉਲਟ ਦੂਜੇ ਸੁੱਕੇ ਖੇਤ ਅਤੇ ਹੈਪੀ ਸੀਡਰ/ਸੁਪਰ ਸੀਡਰ ਨਾਲ ਬਿਜਾਈ ਕੀਤੇ ਗਏ ਖੇਤਾਂ ਵਿੱਚ ਗੁਲਾਬੀ ਸੁੰਡੀ ਦਾ ਹਮਲਾ ਦੇਖਣ ਨੂੰ ਨਹੀ ਮਿਲਿਆ। ਜਿਸ ਤੋ ਸਪੱਸ਼ਟ ਹੈ ਕਿ ਗੁਲਾਬੀ ਸੁੰਡੀ ਦਾ ਪਰਾਲੀ ਨਾਲ ਕੋਈ ਸਬੰਧ ਨਹੀ ਹੈ।

                                ਉਨ੍ਹਾਂ ਦੱਸਿਆ ਕਿ ਖੇਤੀ ਮਾਹਿਰਾਂ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਇਸ ਸਬੰਧੀ ਘਬਰਾਉਣ ਦੀ ਬਜਾਏ ਆਪਣੀ ਫ਼ਸਲ ਦਾ ਲਗਾਤਾਰ ਨਿਰੀਖ਼ਣ ਕੀਤਾ ਜਾਵੇਜੇਕਰ ਕਣਕ ਦੀ ਫ਼ਸਲ ਵਿੱਚ ਸੁੰਡੀ ਦਾ ਹਮਲਾ ਦੇਖਣ ਨੂੰ ਮਿਲਦਾ ਹੈ ਤਾਂ ਪੀ.ਏ.ਯੂ. ਲੁਧਿਆਣਾ ਦੀਆਂ ਸਿ਼ਫਾਰਸ਼ਾਂ ਅਨੁਸਾਰ ਕਿਸਾਨਾਂ ਨੂੰ ਕੀਟਨਾਸ਼ਕ ਦਵਾਈ ਜਿਵੇਂ ਕਿ 50 ਮਿ.ਲੀ: ਪ੍ਰਤੀ ਏਕੜ ਕੋਰਾਜ਼ਨ 18.5 ਪ੍ਰਤੀਸ਼ਤ ਐਸ.ਸੀ. (ਕਲੋਰਐਟਰਾਨਿਲੀਪਰੋਲ),  ਇੱਕ ਲੀਟਰ ਕਲੋਰੋਪਾਇਰੀਫਾਸ 20 ਪ੍ਰੀਤਸ਼ਤ ਈ.ਸੀ ਨੂੰ 80 ਤੋਂ 100 ਲੀਟਰ ਪਾਣੀ ਵਿੱਚ ਮਿਲਾ ਕੇ ਛਿੜਕਾਅ ਕਰਨ ਜਾਂ 7  ਕਿ:ਗ੍ਰਾ: ਫਿਪਰੋਨਿਲ 0.3 ਪ੍ਰਤੀਸ਼ਤ ਨੂੰ 20 ਕਿ:ਗ੍ਰਾ: ਮਿੱਟੀ ਵਿੱਚ ਰਲਾ ਕੇ ਪਹਿਲੇ ਪਾਣੀ ਤੋਂ ਪਹਿਲਾ ਛਿੜਕਾਅ ਕਰਕੇ ਇਸ ਨੂੰ ਕੰਟਰੋਲ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਜੇਕਰ ਕਿਸੇ ਕਿਸਾਨ ਨੂੰ ਕਿਸੇ ਤਰਾਂ ਦੀ ਕੋਈ ਮੁ਼ਸਕਿਲ ਪੇਸ਼ ਆਉਦੀ ਹੈ ਤਾਂ ਉਸ ਸਬੰਧੀ ਬਲਾਕ ਦੇ ਸਬੰਧਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਤਾਲਮੇਲ ਕਰਨ।

Tags:

Advertisement

Latest News

ਪੰਜਾਬ ਆਪ ਪ੍ਰਧਾਨ ਅਮਨ ਅਰੋੜਾ ਵੱਲੋਂ ਨਿਗਮ ਚੋਣਾਂ ਲਈ ਆਪ ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ ਕਰ ਦਿੱਤੀ ਗਈ ਪੰਜਾਬ ਆਪ ਪ੍ਰਧਾਨ ਅਮਨ ਅਰੋੜਾ ਵੱਲੋਂ ਨਿਗਮ ਚੋਣਾਂ ਲਈ ਆਪ ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ ਕਰ ਦਿੱਤੀ ਗਈ
Chandigarh,12 DEC,2024,(Azad Soch News):- ਪੰਜਾਬ ਆਪ ਪ੍ਰਧਾਨ ਅਮਨ ਅਰੋੜਾ (Aman Arora) ਵੱਲੋਂ ਨਿਗਮ ਚੋਣਾਂ (Corporation Elections) ਲਈ ਆਪ ਉਮੀਦਵਾਰਾਂ ਦੀ...
ਚਿਆ ਸੀਡਜ਼ ਖਾਣ ਨਾਲ ਹੋਣਗੇ ਕਈ ਫ਼ਾਇਦੇ
ਗਾਇਕ ਦਿਲਜੀਤ ਦੁਸਾਂਝ ਨੇ ਆਪਣੇ ਨਵੇਂ ਸੰਗੀਤਕ ਵੀਡੀਓ ਦਾ ਲੁੱਕ ਕੀਤਾ ਰਿਵੀਲ
Punjab Chandigarh Weather Update: ਪੰਜਾਬ ਤੇ ਚੰਡੀਗੜ੍ਹ `ਚ ਸੀਤ ਲਹਿਰ ਦੇ ਨਾਲ ਪੈ ਰਹੀ ਹੈ ਕੜਾਕੇ ਦੀ ਠੰਡ
ਸਮ੍ਰਿਤੀ ਮੰਧਾਨਾ ਨੇ ਜੜਿਆ ਵਿਸ਼ਵ ਰਿਕਾਰਡ ਸੈਂਕੜਾ
ਯੁਵਕ ਸੇਵਾਵਾਂ ਵਿਭਾਗ ਵਲੋਂ ਪਿੰਡ ਫਤਿਹਗੜ੍ਹ ਅਤੇ ਲੁਬਾਣਗੜ੍ਹ ਵਿਖੇ ਕਰਵਾਇਆ ਗਿਆ ਜਾਗਰੂਕਤਾ ਪ੍ਰੋਗਰਾਮ
ਕਿਸਾਨ ਕਣਕ ਤੇ ਗੁਲਾਬੀ ਸੁੰਡੀ ਦੇ ਹਮਲੇ ਤੋਂ ਬਚਾਓ ਲਈ ਖੇਤਾਂ ਦਾ ਕਰਨ ਸਰਵੇਖਣ: ਮੁੱਖ ਖੇਤੀਬਾੜੀ ਅਫਸਰ