ਜ਼ਿਲਾ ਫਰੀਦਕੋਟ ਵਿੱਚ ਯੂਰੀਆ ਖਾਦ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ : ਮੁੱਖ ਖੇਤੀਬਾੜੀ ਅਫ਼ਸਰ

ਜ਼ਿਲਾ ਫਰੀਦਕੋਟ ਵਿੱਚ ਯੂਰੀਆ ਖਾਦ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ : ਮੁੱਖ ਖੇਤੀਬਾੜੀ ਅਫ਼ਸਰ

ਫਰੀਦਕੋਟ: 6 ਦਸੰਬਰ 2024( )
ਜ਼ਿਲਾ ਫਰੀਦਕੋਟ ਵਿੱਚ ਚਾਲੂ ਹਾੜ੍ਹੀ ਸੀਜ਼ਨ ਦੌਰਾਨ ਦੀ ਫ਼ਸਲ ਤਕਰੀਬਨ 115000 ਹੈਕ.ਰਕਬੇ ਅਤੇ ਹੋਰ ਫ਼ਸਲਾਂ  ਤਕਰੀਬਨ ਦਸ ਹਜ਼ਾਰ ਹੈਕਟੇਅਰ ਰਕਬੇ ਵਿੱਚ ਕਾਸ਼ਤ ਕੀਤੀ ਗਈ ਹੈ। ਕਾਸ਼ਤ ਕੀਤੀਆਂ ਗਈਆਂ ਸਾਰੀਆਂ ਫ਼ਸਲਾਂ ਲਈ ਲੋੜੀਂਦੀ ਮਾਤਰਾ ਵਿਚ ਯੂਰੀਆ ਖਾਦ ਜ਼ਿਲੇ ਵਿਚ ਸਹਿਕਾਰੀ ਸਭਾਵਾਂ ਅਤੇ ਨਿੱਜੀ ਦੁਕਾਨਦਾਰਾਂ ਕੋਲ ਉਪਲਬਧ ਹੈ ਅਤੇ ਯੂਰੀਆ ਖਾਦ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ ।
ਇਸ ਬਾਰੇ ਜਾਣਕਾਰੀ ਦਿੰਦਿਆਂ ਡਾ. ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਹੁਣ ਤੱਕ ਜ਼ਿਲੇ ਅੰਦਰ ਸਹਿਕਾਰੀ ਅਤੇ ਨਿੱਜੀ ਅਦਾਰਿਆਂ ਕੋਲ 23236 ਮੀਟ੍ਰਿਕ ਟਨ ਯੂਰੀਆ ਖਾਦ ਉਪਲਬਧ ਕਰਵਾਈ ਗਈ ਹੈ ਜਿਸ ਦੀ ਵਰਤੋਂ ਕਿਸਾਨ ਕਣਕ ਅਤੇ ਹੋਰ ਫ਼ਸਲਾਂ ਵਿੱਚ ਬਿਨਾਂ ਕਿਸੇ ਮੁਸ਼ਕਲ ਦੇ ਕਰ ਰਹੇ ਹਨ । ਉਨਾਂ ਦੱਸਿਆ ਕਿ 15 ਨਵੰਬਰ ਤੱਕ ਤਕਰੀਬਨ 14000 ਹੈਕਟੇਅਰ ਰਕਬੇ ਵਿੱਚ ਕਣਕ ਦੀ ਫ਼ਸਲ ਦੀ ਬਿਜਾਈ ਹੋਈ ਸੀ ਜਿਸ ਨੂੰ ਕਿਸਾਨਾਂ ਵਲੋਂ ਬਿਜਾਈ ਦੇ ਸਮੇਂ ਅਨੁਸਾਰ ਪਹਿਲਾ ਪਾਣੀਂ ਲਗਾਉਣ ਉਪਰੰਤ ਯੂਰੀਆ ਖਾਦ ਦੀ ਪਹਿਲੀ ਕਿਸ਼ਤ 45 ਕਿਲੋ ਪ੍ਰਤੀ ਏਕੜ ਪਾਈ ਜਾ ਰਹੀ ਹੈ। ਉਨਾਂ ਦੱਸਿਆ ਕਣਕ ਦੀ ਫ਼ਸਲ ਨੂੰ ਪਹਿਲੀ ਕਿਸ਼ਤ ਲਈ ਲੋੜੀਂਦੀ ਖਾਦ ਉਪਲਬਧ ਹੈ ਜਦ ਕਿ ਦੂਜੀ ਕਿਸ਼ਤ ਲਈ ਲੋੜੀਂਦੀ ਯੂਰੀਆ ਖਾਦ ਅਗਲੇ ਹਫਤੇ ਪਹੁੰਚ ਜਾਵੇਗੀ ਅਤੇ ਯੂਰੀਆ ਖਾਦ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ।
ਉਨਾਂ ਦੱਸਿਆ ਕਿ ਸਹਿਕਾਰੀ ਸਭਾਵਾਂ ਅਤੇ ਨਿੱਜੀ ਖਾਦ ਵਿਕਰੇਤਾਵਾਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਯੂਰੀਆ ਖਾਦ ਦੀ ਵਿਕਰੀ ਸਮੇਂ ਕਿਸੇ ਤਰਾਂ ਦੀ ਗੈਰ ਜ਼ਰੂਰੀ ਖੇਤੀ ਸਮੱਗਰੀ ਜ਼ਬਰਦਸਤੀ ਕਿਸਾਨਾਂ ਨੂੰ ਨਾ ਦਿੱਤੀ ਜਾਵੇ ਅਤੇ ਜੇਕਰ ਫਿਰ ਵੀ ਕੋਈ ਸਹਿਕਾਰੀ ਸਭਾ ਜਾਂ ਨਿੱਜੀ ਖਾਦ ਵਿਕ੍ਰੇਤਾ ਕਿਸਾਨਾਂ ਨੂੰ ਗੈਰ ਜ਼ਰੂਰੀ ਖੇਤੀ ਸਮਗਰੀ ਵੇਚਦਾ ਪਾਇਆ ਗਿਆ ਤਾਂ ਉਸ ਖਿਲਾਫ  ਕਾਨੂੰਨ ਅਨੁਸਾਰ ਸਖ਼ਤ ਕਰਵਾਈ ਕੀਤੀ ਜਾਵੇਗੀ ਜਿਸ ਵਿਚ ਲਾਈਸੰਸ ਵੀ ਰੱਦ ਕੀਤਾ ਜਾ ਸਕਦਾ ਹੈ। ਉਨਾਂ ਦੱਸਿਆ ਕਿ ਆਮ ਕਰਕੇ ਕਣਕ ਦੀ ਫ਼ਸਲ ਨੂੰ ਦੋ ਕਿਸ਼ਤਾਂ ਵਿਚ 90 ਕਿਲੋ ਯੂਰੀਆ ਪ੍ਰਤੀ ਏਕੜ ਵਰਤਣ ਦੀ ਸਿਫਾਰਸ਼ ਕੀਤੀ ਜਾਂਦੀ ਹੈ ਪਰ ਕਈ ਕਿਸਾਨ 3-4 ਬੈਗ ਪ੍ਰਤੀ ਏਕੜ ਯੂਰੀਆ ਦੀ ਵਰਤੋਂ ਕਰਦੇ ਹਨ ਜੋਂ ਗਲਤ ਹੈ ਅਤੇ  ਸਿਫਾਰਸ਼ਾਂ ਤੋਂ ਵੱਧ ਯੂਰੀਆ ਵਰਤਣ ਨਾਲ ਕਣਕ ਦੀ ਫ਼ਸਲ ਨੂੰ ਕਈ ਕੀੜਿਆਂ ਅਤੇ ਬਿਮਾਰੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ,ਫ਼ਸਲ ਡਿੱਗਦੀ ਵੀ ਜ਼ਿਆਦਾ ਹੈ।
 ਉਨਾਂ ਕਿਹਾ ਕਿ ਕਣਕ ਦੀ ਫ਼ਸਲ ਨੂੰ ਕੀੜਿਆਂ ,ਬਿਮਾਰੀਆਂ ਅਤੇ ਡਿੱਗਣ ਤੋਂ ਬਚਾਉਣ ਲਈ ਸਿਫਾਰਸ਼ ਕੀਤੀ ਮਾਤਰਾ ਹੀ ਵਰਤਣੀ ਚਾਹੀਦੀ ਹੈ। ਉਨਾਂ ਕਿਹਾ ਕਿ ਕਣਕ ਦੀ ਫ਼ਸਲ ਵਧੇਰੇ ਪੈਦਾਵਾਰ ਲੈਣ ਵਿਚ ਖਾਦਾਂ ਦੀ ਬਹੁਤ ਮਹੱਤਤਾ ਹੈ ਜਿਸ ਦੀ ਵਰਤੋਂ ਸੰਤੁਲਿਤ ਰੂਪ ਵਿਚ ਕਰਨੀ ਚਾਹੀਦੀ ਹੈ। ਉਨਾਂ ਦੱਸਿਆ ਕਿ ਇਫਕੋ ਵਲੋਂ ਦਿੱਤੀ ਜਾ ਰਹੀ ਨੈਨੋ ਯੂਰੀਆ ਦਾ ਛਿੜਕਾਅ ਬਿਜਾਈ ਤੋਂ 45 ਦਿਨਾਂ ਬਾਅਦ ਕਰਨਾ ਚਾਹੀਦਾ ਜਦੋਂ ਫ਼ਸਲ ਨਾਲ ਸਾਰਾ ਖੇਤ ਢਕਿਆ ਜਾਵੇ । ਉਨਾਂ ਕਿਹਾ ਕਿ ਜੇਕਰ ਨੈਨੋ ਯੂਰੀਆ ਵਰਤਣੀ ਹੈ ਤਾਂ ਯੂਰੀਆ ਦੀ ਦੂਜੀ ਕਿਸ਼ਤ ਨਹੀਂ ਪਾਉਣੀ ਚਾਹੀਦੀ। ਉਨਾਂ ਦੱਸਿਆ ਕਿ ਜਿਨ੍ਹਾਂ ਖੇਤਾਂ ਵਿਚ ਮੈਗਨੀਜ ਤੱਤ ਦੀ ਘਾਟ ਆਉਂਦੀ ਹੈ ,ਓਥੇ ਇਕ ਕਿਲੋ ਮੈਗਨੀਜ ਸਲਫੇਟ ਨੂੰ 100 ਲਿਟਰ ਪਾਣੀ ਵਿਚ ਘੋਲ ਕੇ ਹਲਕੀਆਂ ਜ਼ਮੀਨਾਂ ਵਿਚ ਪਹਿਲੇ ਪਾਣੀ ਤੋਂ ਪਹਿਲਾ ਛਿੜਕਾਅ ਕਰ ਦੇਣਾ ਚਾਹੀਦਾ ,ਜੇਕਰ ਜ਼ਰੂਰਤ ਪਵੇ ਤਾਂ ਇੱਕ ਛਿੜਕਾਅ ਹੋਰ ਕਰ ਦੇਣਾ ਚਾਹੀਦਾ ਅਤੇ ਛਿੜਕਾਅ ਲਈ ਗੋਲ ਮੋਜ਼ਲ ਵਰਤਣੀ ਚਾਹੀਦੀ ਹੈ।
ਉਨਾਂ ਕਿਹਾ ਕਿ ਜੇਕਰ ਖੇਤ ਦੀ ਮਿੱਟੀ ਕਲਰਾਠੀ ਤਾਂ 25 % ਵਧ ਯੂਰੀਆ ਪਾਉਣੀ ਚਾਹੀਦੀ ਹੈ ਅਤੇ ਜੇਕਰ ਪਿਛਲੇ ਸਾਲਾਂ  ਲਗਾਤਾਰ ਖੇਤ ਵਿਚ ਪਰਾਲੀ ਦੀ ਸੰਭਾਲ ਕਰਕੇ ਕਣਕ ਦੀ ਬਿਜਾਈ ਕੀਤੀ ਜਾ ਰਹੀ  ਤਾਂ 25%ਯੂਰੀਆ ਘਟਾ ਦੇਣੀ ਚਾਹੀਦੀ ਹੈ।  ਉਨਾਂ ਦੱਸਿਆ ਕਿ ਪਰਾਲੀ ਨੁੰ ਖੇਤ ਵਿਚ ਸੰਭਾਲ ਕੇ ਸੁਪਰ ਸੀਡਰ ਨਾਲ ਬਿਜਾਈ ਕੀਤੀ ਕਣਕ ਵਿਚ ਪੀਲਾਪਨ ਦਿਖਾਈ ਦਿੰਦਾ ਹੈ ਤਾਂ ਘਬਰਾਉਣ ਨਹੀਂ ਚਾਹੀਦਾ ਅਤੇ ਪਹਿਲੇ ਪਾਣੀ ਤੋਂ ਪਹਿਲਾਂ 45 ਕਿਲੋ ਯੂਰੀਆ ਪ੍ਰਤੀ ਏਕੜ ਪਾਂ ਦੇਣੀ ਚਾਹੀਦੀ ਹੈ ।

 
 
Tags:

Advertisement

Latest News

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਗਊਸ਼ਾਲਾ ਪਿੰਡ ਸਲੇਮਸ਼ਾਹ ਦਾ ਅਚਨਚੇਤ ਦੌਰਾ, ਗਊਆਂ ਦੀ ਦੇਖਭਾਲ ਅਤੇ ਖਾਣ ਪੀਣ ਲਈ ਕੀਤੇ ਪ੍ਰਬੰਧਾਂ ਦਾ ਲਿਆ ਜਾਇਆ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਗਊਸ਼ਾਲਾ ਪਿੰਡ ਸਲੇਮਸ਼ਾਹ ਦਾ ਅਚਨਚੇਤ ਦੌਰਾ, ਗਊਆਂ ਦੀ ਦੇਖਭਾਲ ਅਤੇ ਖਾਣ ਪੀਣ ਲਈ ਕੀਤੇ ਪ੍ਰਬੰਧਾਂ ਦਾ ਲਿਆ ਜਾਇਆ
ਫਾਜ਼ਿਲਕਾ 21 ਦਸੰਬਰ ਵਧੀਕ ਡਿਪਟੀ ਕਮਿਸ਼ਨਰ ਸੁਭਾਸ਼ ਚੰਦਰ ਵੱਲੋਂ ਫਾਜ਼ਿਲਕਾ ਦੇ ਪਿੰਡ ਸਲੇਮਸ਼ਾਹ ਵਿਖੇ ਚੱਲ ਰਹੀ ਜ਼ਿਲ੍ਹਾ ਐਨੀਮਲ ਵੈੱਲਫੇਅਰ ਸੁਸਾਇਟੀ...
ਨਾਭਾ ਤੋਂ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਦੀ ਗੱਡੀ ਹਾਦਸਾਗ੍ਰਸਤ ਹੋ ਗਈ
ਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ ਨੂੰ ਦੂਰ ਕਰਨ ਲਈ ਤਰਨਤਾਰਨ 'ਚ 23 ਦਸੰਬਰ ਨੂੰ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ: ਡਾ. ਬਲਜੀਤ ਕੌਰ
ਖਿਓਵਾਲੀ ਢਾਬ ਵਿਖੇ ਨਿਕਸ਼ੈ ਕੈਂਪ ਲਗਾਇਆ
ਡੇਅਰੀ ਵਿਕਾਸ ਵਿਭਾਗ ਵੱਲੋਂ ਪਿੰਡ ਜੈਮਲਆਲਾ ਵਿਖੇ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਰੇ ਕੇ ਦੇ ਵਿਦਿਆਰਥੀਆਂ ਨੇ ਹੁਸੈਨੀਵਾਲਾ ਵਿਖੇ ਦੇਖੀ ਰੀਟਰੀਟ ਸੈਰਾਮਨੀ
ਟਿਕਾਊ ਭਵਿੱਖ ਲਈ ਰਿਵਾਇਤੀ ਈਂਧਨ 'ਤੇ ਨਿਰਭਰਤਾ ਘਟਾਉਣ ਦੀ ਦਿਸ਼ਾ ਵਿੱਚ ਉਪਰਾਲੇ ਕਰ ਰਿਹੈ ਪੰਜਾਬ- ਅਮਨ ਅਰੋੜਾ