ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਸੂਬੇ ਲਈ ਚੋਣ ਪ੍ਰੋਗਰਾਮ ਦਾ ਐਲਾਨ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਸੂਬੇ ਲਈ ਚੋਣ ਪ੍ਰੋਗਰਾਮ ਦਾ ਐਲਾਨ

Chandigarh,07 May,2024,(Azad Soch News):- ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ (Sibin C) ਨੇ ਲੋਕ ਸਭਾ ਚੋਣਾਂ 2024 (Lok Sabha Elections 2024) ਦੇ ਮੱਦੇਨਜ਼ਰ ਸੂਬੇ ਲਈ ਚੋਣ ਪ੍ਰੋਗਰਾਮ ਦਾ ਐਲਾਨ ਕਰ ਦਿੱਤਾ ਹੈ,ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ 7 ਮਈ 2024 ਤੋਂ 14 ਮਈ, 2024 ਤੱਕ ਜਨਤਕ ਛੁੱਟੀ ਤੋਂ ਇਲਾਵਾ ਬਾਕੀ ਸਾਰੇ ਨਿਰਧਾਰਤ ਦਿਨਾਂ ਦੌਰਾਨ ਹਲਕਿਆਂ ਦੇ ਡਿਪਟੀ ਕਮਿਸ਼ਨਰਾਂ-ਕਮ-ਰਿਟਰਨਿੰਗ ਅਫ਼ਸਰਾਂ ਕੋਲ ਸਵੇਰੇ 11.00 ਵਜੇ ਤੋਂ ਸ਼ਾਮ 3.00 ਵਜੇ ਤੱਕ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਸਕਦੇ ਹਨ,ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਕਿਹਾ ਕਿ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਚੋਣਾਂ ਦੇ ਐਲਾਨ ਦੀ ਮਿਤੀ 16 ਮਾਰਚ, 2024 ਤੋਂ ਪੰਜਾਬ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਸੀ,ਜੋ ਚੋਣ ਪ੍ਰਕਿਰਿਆ ਦੇ ਮੁਕੰਮਲ ਹੋਣ ਅਰਥਾਤ 06.06.2024 ਤੱਕ ਲਾਗੂ ਰਹੇਗਾ।

ਦੱਸਣਯੋਗ ਹੈ ਕਿ ਨਾਮਜ਼ਦਗੀ ਪੱਤਰ ਫਾਰਮ 21 ਵਿੱਚ ਭਰੇ ਜਾਣੇ ਹਨ,ਜ਼ਿਕਰਯੋਗ ਹੈ ਕਿ ਖਾਲੀ ਫਾਰਮ ਸਬੰਧਤ ਰਿਟਰਨਿੰਗ ਅਫ਼ਸਰ-ਕਮ-ਡਿਪਟੀ ਕਮਿਸ਼ਨਰ (Returning Officer-cum-Deputy Commissioner) ਕੋਲ ਉਪਲਬਧ ਹਨ,ਟਾਈਪ (Type) ਕੀਤੇ ਨਾਮਜ਼ਦਗੀ ਪੱਤਰ ਵੀ ਸਵੀਕਾਰ ਕੀਤੇ ਜਾਣਗੇ ਬਸ਼ਰਤੇ ਉਹ ਮੁੱਖ ਚੋਣ ਦਫਤਰ ਦੀ ਵੈੱਬਸਾਈਟ (https://www.ceopunjab.gov.in) ‘ਤੇ ਦਰਸਾਏ ਗਏ ਨਿਰਧਾਰਤ ਫਾਰਮੈਟ ਵਿੱਚ ਹੋਣ,ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ (Chief Electoral Officer of Punjab Sibin C) ਨੇ ਦੱਸਿਆ ਕਿ ਚੋਣਾਂ ਲਈ ਗਜ਼ਟ ਨੋਟੀਫਿਕੇਸ਼ਨ 7 ਮਈ, 2024 ਨੂੰ ਜਾਰੀ ਹੋਵੇਗਾ,ਉਨ੍ਹਾਂ ਦੱਸਿਆ ਕਿ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 14 ਮਈ, 2024 (ਮੰਗਲਵਾਰ) ਹੈ,ਅਤੇ ਨਾਮਜ਼ਦਗੀਆਂ ਦੀ ਪੜਤਾਲ 15 ਮਈ (ਬੁੱਧਵਾਰ) ਨੂੰ ਹੋਵੇਗੀ,ਉਨ੍ਹਾਂ ਦੱਸਿਆ ਕਿ ਉਮੀਦਵਾਰ 17 ਮਈ, 2024 (ਸ਼ੁੱਕਰਵਾਰ) ਤੱਕ ਆਪਣੀਆਂ ਨਾਮਜ਼ਦਗੀਆਂ ਵਾਪਸ ਲੈ ਸਕਦੇ ਹਨ।

ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਵਿੱਚ 1 ਜੂਨ, 2024 (ਸ਼ਨੀਵਾਰ) ਨੂੰ ਵੋਟਾਂ ਪੈਣਗੀਆਂ ਅਤੇ ਪੰਜਾਬ ਸਮੇਤ ਦੇਸ਼ ਵਿੱਚ ਪਈਆਂ ਵੋਟਾਂ ਦੀ ਗਿਣਤੀ 4 ਜੂਨ, 2024 (ਮੰਗਲਵਾਰ) ਨੂੰ ਕੀਤੀ ਜਾਵੇਗੀ,ਚੋਣਾਂ ਦੇ ਮੁਕੰਮਲ ਹੋਣ ਦੀ ਅੰਤਿਮ ਮਿਤੀ 6 ਜੂਨ, 2024 (ਵੀਰਵਾਰ) ਹੈ,ਉਨ੍ਹਾਂ ਦੱਸਿਆ ਕਿ ਵੋਟਾਂ ਪੈਣ ਦਾ ਸਮਾਂ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਹੋਵੇਗਾ,ਭਗਵਾਨ ਪਰਸ਼ੂਰਾਮ ਜੈਅੰਤੀ (10 ਮਈ, 2024) ਵਾਲੇ ਦਿਨ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਤਹਿਤ ਛੁੱਟੀ ਨਹੀਂ ਹੈ,ਇਸ ਲਈ 10 ਮਈ, 2024 ਨੂੰ ਨਾਮਜ਼ਦਗੀ ਪੱਤਰ ਰਿਟਰਨਿੰਗ ਅਫਸਰ (Returning Officer) ਕੋਲ ਭਰੇ ਜਾ ਸਕਦੇ ਹਨ,ਉਨ੍ਹਾਂ ਅੱਗੇ ਦੱਸਿਆ ਕਿ 11 ਮਈ, 2024 ਨੂੰ ਦੂਜਾ ਸ਼ਨੀਵਾਰ ਅਤੇ 12 ਮਈ, 2024 ਨੂੰ ਐਤਵਾਰ ਹੋਣ ਕਰਕੇ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ,1881 ਤਹਿਤ ਛੁੱਟੀ ਹੋਵੇਗੀ,ਇਸ ਲਈ ਇਨ੍ਹਾਂ ਦੋਵੇਂ ਦਿਨਾਂ ਦੌਰਾਨ ਨਾਮਜ਼ਦਗੀ ਪੱਤਰ ਨਹੀਂ ਭਰੇ ਜਾ ਸਕਣਗੇ।

Advertisement

Latest News

ਫੈਕਟਰੀ ਵਰਕਰਾਂ ਨੂੰ ਦਿੱਤਾ ਵੋਟ ਪਾਉਣ ਦਾ ਸੁਨੇਹਾ ਫੈਕਟਰੀ ਵਰਕਰਾਂ ਨੂੰ ਦਿੱਤਾ ਵੋਟ ਪਾਉਣ ਦਾ ਸੁਨੇਹਾ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਮਈ, 2024: ਜ਼ਿਲ੍ਹਾ ਚੋਣ ਦਫ਼ਤਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਆਮ ਜਨਤਾ ਨੂੰ ਲੋਕ ਸਭਾ...
80 ਫ਼ੀਸਦੀ ਤੋਂ ਵਧੇਰੇ ਵੋਟਾਂ ਦੇ ਭੁਗਤਾਨ ਲਈ ਅਧਿਆਪਕ ਅਤੇ ਵਿਦਿਆਰਥੀਆਂ ਵੱਲੋਂ ਸਾਂਝੇ ਉੱਦਮ
“ਸਾਡੀ ਸੋਚ ਹਰੀ-ਭਰੀ ਵੋਟ” ਨੂੰ ਅੱਗੇ ਤੋਰਦਿਆਂ
ਸੰਯੁਕਤ ਕਿਸਾਨ ਮੋਰਚੇ ਦੀ ਸ਼ਿਕਾਇਤ ਤੇ ਹੰਸ ਰਾਜ ਨੂੰ ਨੋਟਿਸ ਜਾਰੀ
ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ : ਸਿਬਿਨ ਸੀ
ਐਫ.ਐਸ.ਟੀ ਤੇ ਐਸ.ਐਸ.ਟੀ ਟੀਮਾਂ ਵੱਲੋਂ ਵਾਹਨਾਂ ਦੀ ਚੈਕਿੰਗ ਜਾਰੀ
ਲੋਕ ਸਭਾ ਚੋਣਾਂ ਵਿਚ ਡਿਊਟੀ ਮਾਣ ਵਾਲੀ ਗੱਲ, ਕਰਮਚਾਰੀ ਫਖ਼ਰ ਨਾਲ ਪਾਉਣ ਲੋਕਤੰਤਰ ਵਿਚ ਯੋਗਦਾਨ-ਵਧੀਕ ਡਿਪਟੀ ਕਮਿਸ਼ਨਰ