ਮੁੱਖ ਮੰਤਰੀ ਵੱਲੋਂ ਨੀਤੀ ਆਯੋਗ ਦੀ ਮੀਟਿੰਗ ਦੇ ਬਾਈਕਾਟ ਦਾ ਐਲਾਨ 

ਮੁੱਖ ਮੰਤਰੀ ਵੱਲੋਂ ਨੀਤੀ ਆਯੋਗ ਦੀ ਮੀਟਿੰਗ ਦੇ ਬਾਈਕਾਟ ਦਾ ਐਲਾਨ 

* ਬਜਟ ਨੂੰ 'ਕੁਰਸੀ ਬਚਾਓ ਬਜਟ' ਦੱਸਿਆ
* ⁠ਰਾਜਪਾਲ ਨੂੰ ਮਾਮੂਲੀ ਮੁੱਦੇ ਉਠਾ ਕੇ ਸੂਬੇ ਦਾ ਮਾਹੌਲ ਖਰਾਬ ਨਾ ਕਰਨ ਦੀ ਅਪੀਲ 

Jalandhar, 25 July,2024,(Azad Soch News):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 27 ਜੁਲਾਈ ਨੂੰ ਨਵੀਂ ਦਿੱਲੀ ਵਿਖੇ ਸੱਦੀ ਗਈ ਨੀਤੀ ਆਯੋਗ ਦੀ ਮੀਟਿੰਗ ਦਾ ਸੂਬਾ ਸਰਕਾਰ ਵੱਲੋਂ ਬਾਈਕਾਟ ਕੀਤਾ ਜਾਵੇਗਾ,ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਫੈਸਲਾ ਕੇਂਦਰੀ ਬਜਟ ਵਿੱਚ ਪੰਜਾਬ ਦੇ ਦੇਸ਼ ਪ੍ਰਤੀ ਮਹੱਤਵਪੂਰਨ ਯੋਗਦਾਨ ਦੇ ਬਾਵਜੂਦ ਪੰਜਾਬ ਨੂੰ ਫੰਡ ਨਾ ਦੇਣ ਉਪਰੰਤ ਲਿਆ ਗਿਆ ਹੈ। ਉਨ੍ਹਾਂ ਕੇਂਦਰੀ ਬਜਟ ਨੂੰ 'ਕੁਰਸੀ ਬਚਾਓ ਬਜਟ' ਕਰਾਰ ਦਿੰਦਿਆਂ ਕੇਂਦਰ ਸਰਕਾਰ 'ਤੇ ਗੈਰ-ਭਾਜਪਾ ਸ਼ਾਸਤ ਸੂਬਿਆਂ ਵਿਰੁੱਧ ਸਿਆਸੀ ਖਾਰ ਖਾਣ ਦਾ ਦੋਸ਼ ਲਾਇਆ। ਭਗਵੰਤ ਸਿੰਘ ਮਾਨ ਨੇ ਅਫਸੋਸ ਜ਼ਾਹਿਰ ਕੀਤਾ ਕਿ ਪੰਜਾਬ ਨੂੰ ਦੇਸ਼ ਦਾ ਅੰਨਦਾਤਾ ਹੋਣ ਦੇ ਬਾਵਜੂਦ ਬਜਟ ਵਿੱਚ ਨਜ਼ਰਅੰਦਾਜ਼ ਕੀਤਾ ਗਿਆ ਅਤੇ ਵਿੱਤ ਮੰਤਰੀ ਵੱਲੋਂ 80 ਕਰੋੜ ਲੋਕਾਂ ਨੂੰ ਰਾਸ਼ਨ ਦੇਣ ਸਬੰਧੀ ਐਲਾਨ ਵਿੱਚ ਪੰਜਾਬ ਦਾ ਜ਼ਿਕਰ ਤੱਕ ਨਹੀਂ ਕੀਤਾ ਗਿਆ।

ਮੁੱਖ ਮੰਤਰੀ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਪੰਜਾਬ ਵਿੱਚ 532 ਕਿਲੋਮੀਟਰ ਲੰਮੀ ਅੰਤਰਰਾਸ਼ਟਰੀ ਸਰਹੱਦ ਲੱਗਦੀ ਹੈ ਅਤੇ ਪੰਜਾਬ ਹਮੇਸ਼ਾ ਦੇਸ਼ ਦੇ ਹਿੱਤਾਂ ਲਈ ਖੜ੍ਹਾ ਰਿਹਾ ਹੈ। ਉਨ੍ਹਾਂ ਕਿਹਾ ਕਿ ਫਿਰ ਵੀ ਕੇਂਦਰ ਸਰਕਾਰ ਨੇ ਸੜਕਾਂ ਜਾਮ ਕਰ ਕੇ ਸੂਬੇ 'ਤੇ ਬੋਝ ਪਾਇਆ ਹੈ। ਭਗਵੰਤ ਸਿੰਘ ਮਾਨ ਨੇ ਦੀਨਾਨਗਰ ਅਤੇ ਪਠਾਨਕੋਟ ਹਮਲਿਆਂ ਦੌਰਾਨ ਫੌਜੀ ਬਲ ਭੇਜਣ ਲਈ ਕੇਂਦਰ ਸਰਕਾਰ ਵੱਲੋਂ ਲਗਾਏ 7.5 ਕਰੋੜ ਰੁਪਏ ਦੇ ਵਿੱਤੀ ਬੋਝ ਨੂੰ ਮੁਆਫ਼ ਕਰਨ ਸਬੰਧੀ ਆਪਣੇ ਯਤਨਾਂ ਨੂੰ ਵੀ ਚੇਤੇ ਕੀਤਾ।

ਮੁੱਖ ਮੰਤਰੀ ਨੇ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਸਰਕਾਰ ਸੂਬੇ ਨੂੰ ਆਰਥਿਕ ਤੌਰ 'ਤੇ ਸਮਰੱਥ ਬਣਾਉਣ ਲਈ ਆਪਣੇ ਵਿੱਤੀ ਸਾਧਨ ਜੁਟਾਏਗੀ। ਉਨ੍ਹਾਂ ਪੰਜਾਬ ਨੂੰ ਵਿਸ਼ੇਸ਼ ਦਰਜਾ ਦੇਣ ਦੀ ਮੰਗ ਕੀਤੀ। ਉਨ੍ਹਾਂ ਆਜ਼ਾਦੀ ਦੇ ਸੰਘਰਸ਼ ਵਿੱਚ ਪੰਜਾਬ ਦੇ ਯੋਗਦਾਨ ਅਤੇ ਭਾਰਤ ਦੇ ਅੰਨ ਭੰਡਾਰ ਵਿੱਚ ਇਸ ਦੀ ਭੂਮਿਕਾ ਬਾਰੇ ਚਾਨਣਾ ਪਾਇਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਕਿਸਾਨਾਂ ਨੂੰ ਅਣਗੌਲਿਆਂ ਕੀਤਾ ਗਿਆ ਅਤੇ  ਉਨ੍ਹਾਂ ਨੂੰ ਰੋਕਣ ਲਈ ਬੈਰੀਅਰ ਖੜ੍ਹੇ ਕੀਤੇ ਗਏ।

ਮੁੱਖ ਮੰਤਰੀ ਨੇ ਸੂਬੇ ਦੇ 10,000 ਕਰੋੜ ਰੁਪਏ ਰੋਕਣ ਲਈ ਕੇਂਦਰ ਸਰਕਾਰ ਅਤੇ ਰੋਜ਼ਾਨਾ ਮਾਮੂਲੀ ਮੁੱਦੇ ਉਠਾਉਣ ਲਈ ਰਾਜਪਾਲ ਦੀ ਆਲੋਚਨਾ ਕੀਤੀ। ਉਨ੍ਹਾਂ ਭਰੋਸਾ ਦਿੱਤਾ ਕਿ ਅਮਨ-ਕਾਨੂੰਨ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਉਨ੍ਹਾਂ ਰਾਜਪਾਲ ਨੂੰ ਮਾਮੂਲੀ ਮੁੱਦੇ ਉਠਾ ਕੇ ਟਕਰਾਅ ਪੈਦਾ ਨਾ ਕਰਨ ਦੀ ਅਪੀਲ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰਾਂ ਦੀ ਨਿਯੁਕਤੀ ਸਬੰਧੀ ਫੈਸਲੇ ਨਿਯੁਕਤ ਹੋਏ ਨੁਮਾਇੰਦਿਆਂ ਦੀ ਥਾਂ ਵੋਟਾਂ ਰਾਹੀਂ ਚੁਣੇ ਹੋਏ ਨੁਮਾਇੰਦਿਆਂ ਵੱਲੋਂ ਕੀਤੇ ਜਾਣੇ ਚਾਹੀਦੇ ਹਨ।ਮੁੱਖ ਮੰਤਰੀ ਨੇ ਰਾਜਪਾਲ ਨੂੰ ਅਹੁਦੇ ਦੇ ਸੰਵਿਧਾਨਕ ਪ੍ਰਵਿਰਤੀ ਨੂੰ ਦੇਖਦਿਆਂ ਟਕਰਾਅ ਦਾ ਮਾਹੌਲ ਪੈਦਾ ਕਰਨ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ।

Advertisement

Latest News

ਜੰਮੂ-ਕਸ਼ਮੀਰ ਕੈਬਨਿਟ ਮੀਟਿੰਗ ਨੇ ਪਹਿਲੀ ਬੈਠਕ 'ਚ ਰਾਜ ਦਾ ਦਰਜਾ ਦੇਣ ਦਾ ਮਤਾ ਕੀਤਾ ਪਾਸ ਜੰਮੂ-ਕਸ਼ਮੀਰ ਕੈਬਨਿਟ ਮੀਟਿੰਗ ਨੇ ਪਹਿਲੀ ਬੈਠਕ 'ਚ ਰਾਜ ਦਾ ਦਰਜਾ ਦੇਣ ਦਾ ਮਤਾ ਕੀਤਾ ਪਾਸ
Jammu And Kashmir,18 OCT,2024,(Azad Soch News):- ਬੀਤੇ ਦਿਨੀ ਜੰਮੂ ਕਸ਼ਮੀਰ ਵਿਚ ਵਿਧਾਨ ਸਭਾ ਚੋਣਾਂ (Assembly Elections) ਹੋਈਆਂ ਸਨ,ਇਨ੍ਹਾਂ ਚੋਣਾਂ ਵਿਚ...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 17-10-2024 ਅੰਗ 613
ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਆਈ ਟੀਮ ਇੰਡੀਆ ਸਿਰਫ਼ 46 ਦੌੜਾਂ 'ਤੇ ਹੀ ਸਿਮਟ ਗਈ
ਸਰੀਰ ਲਈ ਅੰਮ੍ਰਿਤ ਹੈ ਅਸ਼ਵਗੰਧਾ
ਬੰਗਲਾਦੇਸ਼ ਦੀ ਅਦਾਲਤ ਨੇ ਸਾਬਕਾ ਨੇਤਾ ਸ਼ੇਖ ਹਸੀਨਾ ਦੇ ਖ਼ਿਲਾਫ਼ ਗ੍ਰਿਫਤਾਰੀ ਵਾਰੰਟ ਜਾਰੀ ਕਰਨ ਦਾ ਹੁਕਮ ਦਿੱਤਾ
ਅਦਾਕਾਰਾ ਕੰਗਨਾ ਰਣੌਤ ਦੀ ਫਿਲਮ Emergency ਨੂੰ ਮਿਲਿਆ ਸੈਂਸਰ ਬੋਰਡ ਵੱਲੋਂ ਸਰਟੀਫਿਕੇਟ
ਤਖ਼ਤ ਸਾਹਿਬ ਦੇ ਜਥੇਦਾਰ ਦੀ ਅਥਾਰਟੀ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕਰਾਂਗੇ-ਮੁੱਖ ਮੰਤਰੀ