ਮੁੱਖ ਮੰਤਰੀ ਭਗਵੰਤ ਮਾਨ ਨੇ ਆੜ੍ਹਤੀ ਏਜੰਟ ਐਸੋਸੀਏਸ਼ਨ ਨਾਲ ਕੀਤੀ ਮੀਟਿੰਗ

ਮੀਟਿੰਗ 'ਚ ਸਾਰੇ ਮੁੱਦਿਆਂ 'ਤੇ ਚਰਚਾ ਕੀਤੀ ਗਈ

ਮੁੱਖ ਮੰਤਰੀ ਭਗਵੰਤ ਮਾਨ ਨੇ ਆੜ੍ਹਤੀ ਏਜੰਟ ਐਸੋਸੀਏਸ਼ਨ ਨਾਲ ਕੀਤੀ ਮੀਟਿੰਗ

Chandigarh,07 OCT,2024,(Azad Soch News):- ਪੰਜਾਬ ਦੀਆਂ ਮੰਡੀਆਂ ਵਿੱਚ ਕੱਲ੍ਹ ਭਾਵ ਮੰਗਲਵਾਰ ਤੋਂ ਝੋਨੇ ਦੀ ਖਰੀਦ ਸ਼ੁਰੂ ਹੋ ਜਾਵੇਗੀ,ਇਹ ਫੈਸਲਾ ਆੜ੍ਹਤੀਆਂ ਅਤੇ ਸੀਐਮ ਭਗਵੰਤ ਮਾਨ (CM Bhagwant Mann) ਦੀ ਮੀਟਿੰਗ ਵਿੱਚ ਲਿਆ ਗਿਆ ਹੈ,ਮੀਟਿੰਗ ਤੋਂ ਬਾਅਦ ਆੜ੍ਹਤੀਆਂ ਨੇ ਹੜਤਾਲ ਖ਼ਤਮ ਕਰਨ ਦਾ ਫੈਸਲਾ ਕੀਤਾ ਹੈ,ਆੜ੍ਹਤੀ ਏਜੰਟ ਐਸੋਸੀਏਸ਼ਨ (Aarthi Agents Association) ਦਾ ਕਹਿਣਾ ਹੈ ਕਿ ਮੀਟਿੰਗ 'ਚ ਸਾਰੇ ਮੁੱਦਿਆਂ 'ਤੇ ਚਰਚਾ ਕੀਤੀ ਗਈ,ਮੁੱਖ ਮੰਤਰੀ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ,ਕਿ ਸਾਰੀਆਂ ਮੰਗਾਂ ਦਾ ਹੱਲ ਕੀਤਾ ਜਾਵੇਗਾ,ਜਦੋਂ ਕਿ ਉਨ੍ਹਾਂ ਦਾ ਮਾਮਲਾ ਕੇਂਦਰ ਸਰਕਾਰ ਅੱਗੇ ਉਠਾਇਆ ਜਾਵੇਗਾ,ਆੜ੍ਹਤੀ ਏਜੰਟ ਐਸੋਸੀਏਸ਼ਨ ਨੇ ਕਿਹਾ ਕਿ ਅਸੀਂ ਸਰਕਾਰੀ ਪ੍ਰੈੱਸ ਨੋਟ (Official Press Note) ਦੀ ਉਡੀਕ ਕਰ ਰਹੇ ਹਾਂ,ਸੀਐਮ ਭਗਵੰਤ ਮਾਨ ਦੀ ਅਗਵਾਈ ਹੇਠ ਇਹ ਮੀਟਿੰਗ ਦੁਪਹਿਰ 12 ਵਜੇ ਸ਼ੁਰੂ ਹੋਈ, ਜੋ 2 ਵਜੇ ਤੱਕ ਜਾਰੀ ਰਹੀ,ਇਸ ਵਿੱਚ ਕਿਸਾਨਾਂ ਦੇ ਹਰ ਮਸਲੇ ’ਤੇ ਵਿਚਾਰ ਵਟਾਂਦਰਾ ਕੀਤਾ ਗਿਆ,ਮੀਟਿੰਗ ਵਿੱਚ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ (Agriculture Minister Gurmeet Singh) ਅਤੇ ਸਮੂਹ ਅਧਿਕਾਰੀ ਅਤੇ ਆੜ੍ਹਤੀ ਏਜੰਟ ਐਸੋਸੀਏਸ਼ਨ (Aarthi Agents Association) ਦੇ 52 ਮੈਂਬਰ ਹਾਜ਼ਰ ਸਨ,ਆੜ੍ਹਤੀਆਂ ਐਸੋਸੀਏਸ਼ਨ ਦਾ ਤਰਕ ਸੀ ਕਿ ਢਾਈ ਰੁਪਏ ਆੜ੍ਹਤ ਬਹੁਤ ਘੱਟ ਹੈ,ਜਦੋਂ ਕਿ ਮਹਿੰਗਾਈ ਬਹੁਤ ਵਧ ਗਈ ਹੈ,ਇਸ 'ਤੇ ਸੀਐਮ ਭਗਵੰਤ ਮਾਨ ਨੇ ਕਿਹਾ ਕਿ ਇਸ ਮੰਗ ਨੂੰ ਪੂਰਾ ਕੀਤਾ ਜਾਵੇਗਾ,ਆੜ੍ਹਤੀਆਂ ਦੀਆਂ ਸਾਰੀਆਂ ਮੰਗਾਂ ਕੇਂਦਰ ਅੱਗੇ ਉਠਾਵਾਂਗੇ,ਕੇਂਦਰ ਸਰਕਾਰ ਨੇ ਕਰੀਬ 192 ਕਰੋੜ ਰੁਪਏ ਕਮਿਸ਼ਨ ਫੀਸ ਵਜੋਂ ਰੱਖੇ ਹਨ,ਮੀਟਿੰਗ ਵਿੱਚ ਮੰਡੀਆਂ ਵਿੱਚ ਕੰਮ ਕਰਦੇ ਮਜ਼ਦੂਰਾਂ ਦੀ ਦਿਹਾੜੀ ਦਾ ਮੁੱਦਾ ਵੀ ਉਠਾਇਆ ਗਿਆ,ਇਸ ਨੂੰ ਵੀ ਜਲਦੀ ਪੂਰਾ ਕਰਨ ਦਾ ਭਰੋਸਾ ਦਿੱਤਾ ਗਿਆ ਹੈ।

 

Advertisement

Latest News

ਜ਼ਿਲ੍ਹਾ ਪੱਧਰੀ ਯੁਵਾ ਉਤਸਵ ਦਾ ਸਫ਼ਲਆਯੋਜਨ, ਸਾਇੰਸ ਪ੍ਰਦਰਸ਼ਨੀਆਂ ਰਹੀਆਂ ਖਿੱਚ ਦਾ ਕੇਂਦਰ ਜ਼ਿਲ੍ਹਾ ਪੱਧਰੀ ਯੁਵਾ ਉਤਸਵ ਦਾ ਸਫ਼ਲਆਯੋਜਨ, ਸਾਇੰਸ ਪ੍ਰਦਰਸ਼ਨੀਆਂ ਰਹੀਆਂ ਖਿੱਚ ਦਾ ਕੇਂਦਰ
ਮੋਗਾ 21 ਦਸੰਬਰਭਾਰਤ ਸਰਕਾਰ ਦੇ ਵਿਭਾਗ ਨਹਿਰੂ ਯੁਵਾ ਕੇਂਦਰ ਮੋਗਾ ਵੱਲੋਂ ਤੀਸਰੇ ਜ਼ਿਲ੍ਹਾ ਪੱਧਰੀ ਯੁਵਾ ਉਤਸਵ ਦਾ ਸਫਲ ਆਯੋਜਨ ਸਰਕਾਰੀ...
ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਅਤੇ ਆਰਟ ਆਫ ਲਿਵਿੰਗ ਸੰਸਥਾ ਵੱਲੋਂ ਸਬ ਜੇਲ੍ਹ ਫਾਜ਼ਿਲਕਾ ਵਿਖੇ ਵਿਸ਼ਵ ਧਿਆਨ ਦਿਵਸ ਦੇ ਰੂਪ ਵਿੱਚ ਮੇਡਿਟੇਸ਼ਨ ਕੈਂਪ ਲਗਾਇਆ
ਹਲਕਾ ਫਾਜ਼ਿਲਕਾ ਦੇ ਪਿੰਡ ਚੁਆੜਿਆ ਵਾਲੀ ਵਿਚ ਕਰੀਬ 29 ਲੱਖ ਦੀ ਲਾਗਤ ਨਾਲ ਬਣਨ ਵਾਲੇ ਖੇਡ ਮੈਦਾਨ ਦਾ ਰਖਿਆ ਨੀਹ ਪੱਥਰ
ਸ਼ਾਂਤਮਈ ਢੰਗ ਨਾਲ ਮੁਕੰਮਲ ਹੋਈਆਂ ਭੀਖੀ ਅਤੇ ਸਰਦੂਲਗੜ੍ਹ ਨਗਰ ਪੰਚਾਇਤਾਂ ਦੀਆਂ ਚੋਣਾਂ-ਜ਼ਿਲ੍ਹਾ ਚੋਣਕਾਰ ਅਫ਼ਸਰ
ਪੰਜਾਬ ਪੁਲਿਸ ਵੱਲੋਂ ਗੈਂਗਸਟਰ ਮਾਡਿਊਲ ਦੇ ਦੋ ਮੈਂਬਰ ਗ੍ਰਿਫ਼ਤਾਰ; ਦੋ ਗਲਾਕ ਪਿਸਤੌਲ ਬਰਾਮਦ
Realme 12+ 5G 12GB RAM,5000mAh ਬੈਟਰੀ,67W ਚਾਰਜਿੰਗ ਨਾਲ ਲਾਂਚ
ਹਰਿਆਣਾ ਦੇ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਵੱਡਾ ਝਟਕਾ ਲੱਗਾ