ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਜਲੰਧਰ 'ਚ ਡਾਕਟਰਾਂ ਨਾਲ ਮੀਟਿੰਗ ਕੀਤੀ

ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਜਲੰਧਰ 'ਚ ਡਾਕਟਰਾਂ ਨਾਲ ਮੀਟਿੰਗ ਕੀਤੀ

Jalandhar,6 July 2024,(Azad Soch News):- ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਜਲੰਧਰ 'ਚ ਡਾਕਟਰਾਂ ਨਾਲ ਮੀਟਿੰਗ ਕੀਤੀ,ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਅਤੇ ਦਿੱਲੀ ਵਿੱਚ ਸਿਹਤ ਕ੍ਰਾਂਤੀ ਲਿਆਂਦੀ ਹੈ,ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਮਾਨ ਵੀ ਮੌਜੂਦ ਸਨ,ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਪਤਨੀ ਦਾ ਜ਼ਿਕਰ ਕਰਦੇ ਹੋਏ ਦੱਸਿਆ ਕਿ ਡਾਕਟਰ ਗੁਰਪ੍ਰੀਤ ਕੌਰ ਦੇ ਜ਼ਰੀਏ ਉਹਨਾਂ ਨੂੰ ਪਤਾ ਚਲਿਆ ਕਿ ਹੈ ਕਿ ਇਸ ਪ੍ਰੋਫੈਸ਼ਨ ਦੀ ਕਿੱੱਨੀ ਡਿਮਾਂਡ ਹੈ,ਉਨਾਂਂ ਕਿਹਾ ਕਿ ਡਾਕਟਰ ਗੁਰਪ੍ਰੀਤ ਕੌਰ ਮਾਨ ਦੇ ਬਹੁਤ ਸਾਰੇ ਦੋਸਤ ਡਾਕਟਰ ਹਨ ਅਤੇ ਉਹ ਜਾਣਦੇ ਹਨ ਕਿ ਕਈ ਵਾਰ ਡਾਕਟਰ ਮਰੀਜ਼ ਨੂੰ ਬਚਾਉਣ ਵਿੱਚ ਅਸਫਲ ਰਹਿੰਦੇ ਹਨ,ਉਨ੍ਹਾਂ ਡਾਕਟਰਾਂ ਅਤੇ ਮੈਡੀਕਲ ਖੇਤਰ ਦੇ ਲੋਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ।

ਡਾਕਟਰਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਖਾਸ ਕਰਕੇ ਜਲੰਧਰ ਵਿੱਚ ਮੈਡੀਕਲ ਟੂਰਿਜ਼ਮ ਲਿਆਉਣ ਦਾ ਵਾਅਦਾ ਕੀਤਾ,ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇੱਕ ਤਾਂ ਇਹ ਸਾਡੇ ਮੈਡੀਕਲ ਅਤੇ ਸਿਹਤ ਖੇਤਰ ਨੂੰ ਨਵੇਂ ਪੱਧਰਾਂ 'ਤੇ ਲੈਕੇ ਜਾਵੇਗਾ ਅਤੇ ਦੂਜਾ, ਇਹ ਸਾਡੇ ਐਨਆਰਆਈ ਭਾਈਚਾਰੇ ਨੂੰ ਆਪਣੇ ਘਰਾਂ ਦੇ ਨੇੜੇ ਇਲਾਜ ਕਰਵਾਉਣ ਦਾ ਮੌਕਾ ਦੇਵੇਗਾ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਹੁਣ ਦੱਖਣ ਭਾਰਤ ਵਿੱਚ ਮੈਡੀਕਲ ਟੂਰਿਜ਼ਮ ਹੈ ਪਰ ਪੰਜਾਬ ਦੀ ‘ਆਪ’ ਸਰਕਾਰ ਕੋਲ ਵੀ ਸਿਹਤ ਖੇਤਰ ਲਈ ਵੱਡੀਆਂ ਯੋਜਨਾਵਾਂ ਹਨ। ਉਨ੍ਹਾਂ ਕਿਹਾ ਕਿ ਉਹ ਪਹਿਲਾਂ ਹੀ ਹੁਸ਼ਿਆਰਪੁਰ ਅਤੇ ਕਪੂਰਥਲਾ ਵਿੱਚ ਦੋ ਵੱਡੇ ਹਸਪਤਾਲ ਅਤੇ ਮੈਡੀਕਲ ਕਾਲਜ ਬਣਾ ਰਹੇ ਹਨ,ਸੰਗਰੂਰ ਵਿੱਚ ਮੈਡੀਕਲ ਕਾਲਜ ਦੀ ਜ਼ਮੀਨ ਦਾ ਮਸਲਾ ਵੀ ਜਲਦੀ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਪੰਜਾਬ ਵਿੱਚ ਨਵੇਂ ਕਮਿਊਨਿਟੀ ਸੈਂਟਰ ਵੀ ਲਿਆ ਰਹੇ ਹਨ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ‘ਆਪ’ ਦੀ ਮੁਹੱਲਾ ਕਲੀਨਿਕ ਸਕੀਮ ਸਿਹਤ ਖੇਤਰ ਵਿੱਚ ਇੱਕ ਕ੍ਰਾਂਤੀਕਾਰੀ ਕਦਮ ਸਾਬਤ ਹੋਈ ਹੈ।  ਉਨ੍ਹਾਂ ਕਿਹਾ ਕਿ ਮੁਹੱਲਾ ਕਲੀਨਿਕ ਦੇਖਣ ਲਈ ਵਿਦੇਸ਼ਾਂ ਤੋਂ ਡੈਲੀਗੇਟ ਦਿੱਲੀ ਆਉਂਦੇ ਹਨ,ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਕਲੀਨਿਕਾਂ ਰਾਹੀਂ ਉਨ੍ਹਾਂ ਦੀ ਸਰਕਾਰ ਨੇ ਨੌਜਵਾਨਾਂ ਲਈ ਰੁਜ਼ਗਾਰ ਵੀ ਪੈਦਾ ਕੀਤਾ ਹੈ। ਇਥੇ ਚਾਰ ਤੋਂ ਪੰਜ ਐਕਸਪਰਟ ਮੁਹੱਲਾ ਕਲੀਨਿਕ ਚਲਾ ਰਹੇ ਹਨ। ਮਾਨ ਨੇ ਕਿਹਾ ਕਿ ਪੀਜੀਆਈ ਦੇ ਡਾਕਟਰ ਜ਼ਿਆਦਾ ਕੰਮ ਕਰਦੇ ਹਨ, ਇਹ ਚਾਰ ਰਾਜਾਂ ਦੇ ਮਰੀਜ਼ਾਂ ਨੂੰ ਸੰਭਾਲਦਾ ਹੈ: ਜੰਮੂ, ਪੰਜਾਬ, ਹਿਮਾਚਲ, ਹਰਿਆਣਾ ਅਤੇ ਚੰਡੀਗੜ੍ਹ ਦੇ ਮਰੀਜ਼। ਮੁੱਖ ਮੰਤਰੀ ਭਗਵੰਤ ਮਾਨ ਕਿਹਾ ਕਿ ਪੰਜਾਬ ਨੂੰ ਮੈਡੀਕਲ ਹੱਬ ਵਜੋਂ ਵਿਕਸਤ ਕਰਨ ਦੀ ਲੋੜ ਹੈ ਅਤੇ ਰੂਸ ਅਤੇ ਯੂਕਰੇਨ ਦੀ ਜੰਗ ਦੌਰਾਨ ਜਦੋਂ ਸਾਡੇ ਹਜ਼ਾਰਾਂ ਮੈਡੀਕਲ ਵਿਦਿਆਰਥੀ ਯੂਕਰੇਨ ਵਿੱਚ ਫਸੇ ਹੋਏ ਸਨ ਤਾਂ ਮੈਂ ਇਸ ਲੋੜ ਨੂੰ ਮਹਿਸੂਸ ਕੀਤਾ।

 

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਰਾਜਨੀਤੀ ਮਾੜੀ ਨਹੀਂ ਹੁੰਦੀ, ਇਸ ਵਿੱਚ ਮਾੜੇ ਲੋਕਾਂ ਦੀ ਗਿਣਤੀ ਸਮੱਸਿਆ ਹੈ। ਉਨ੍ਹਾਂ ਕਿਹਾ ਕਿ ਤੁਹਾਡੀ ਜ਼ਿੰਦਗੀ ਵਿੱਚ ਹਰ ਚੀਜ਼ ਦਾ ਫੈਸਲਾ ਰਾਜਨੀਤੀ ਨਾਲ ਹੁੰਦਾ ਹੈ, ਇੱਥੋਂ ਤੱਕ ਕਿ ਤੁਸੀਂ ਰਾਤ ਦੇ ਖਾਣੇ ਵਿੱਚ ਕੀ ਖਾਂਦੇ ਹੋ, ਇਸ ਲਈ ਇਸ ਤੋਂ ਦੂਰ ਨਾ ਭੱਜੋ, ਰਾਜਨੀਤੀ ਵਿੱਚ ਸਰਗਰਮੀ ਨਾਲ ਹਿੱਸਾ ਲਓ, ਬਦਲਾਅ ਲਿਆਓ।  ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇਹ ਦੱਸਦਿਆਂ ਖੁਸ਼ੀ ਹੋ ਰਹੀ ਹੈ ਕਿ ਹਰ ਰੋਜ਼ ਨੌਜਵਾਨ ਉਨ੍ਹਾਂ ਕੋਲ ਆਉਂਦੇ ਹਨ ਅਤੇ ‘ਆਪ’ ਵਿੱਚ ਸ਼ਾਮਲ ਹੋ ਰਹੇ ਹਨ।

 

Advertisement

Latest News

Desi Ghee Benefits: ਹੱਡੀਆਂ ਨੂੰ ਮਜ਼ਬੂਤ ਬਣਾਉਂਦਾ ਦਾ ਦੇਸੀ ਘਿਓ Desi Ghee Benefits: ਹੱਡੀਆਂ ਨੂੰ ਮਜ਼ਬੂਤ ਬਣਾਉਂਦਾ ਦਾ ਦੇਸੀ ਘਿਓ
ਆਯੁਰਵੇਦ ਮਾਹਕਾਂ ਮੁਤਾਬਕ ਘਿਓ ਵਿਟਾਮਿਨ ਡੀ (Vitamin D) ਦਾ ਇੱਕ ਵਧੀਆ ਸਰੋਤ ਹੈ ਜੋ ਸਰੀਰ ਵਿੱਚ ਕੈਲਸ਼ੀਅਮ (Calcium) ਨੂੰ ਸੋਖ...
ਡੱਚ ਨੋਬਲ ਪੁਰਸਕਾਰ ਜੇਤੂ ਪ੍ਰੋ. ਜੇਰਾਰਡ 'ਟੀ ਹੂਫਟ ਨੇ Chandigarh University ਦੇ 926 ਵਿਦਿਆਰਥੀਆਂ ਨੂੰ ਡਿਗਰੀਆਂ ਕੀਤੀ ਪ੍ਰਦਾਨ
State Election Commission Punjab ਨੇ ਮੋਹਾਲੀ ਦੇ ਜਗਤਪੁਰਾ ਗ੍ਰਾਮ ਪੰਚਾਇਤ ਦੀ ਚੋਣ ਪ੍ਰਕਿਰਿਆ ਨੂੰ ਮੁਅੱਤਲ ਕੀਤਾ
ਭਗਵੰਤ ਮਾਨ ਦੇ ਯਤਨਾਂ ਸਦਕਾ ਝੋਨੇ ਦੀ ਖਰੀਦ ਲਈ ਰਾਹ ਪੱਧਰਾ ਹੋਇਆ,ਮਿੱਲ ਮਾਲਕਾਂ ਦੀ ਹੜਤਾਲ ਖਤਮ
ਜਿਲਾ ਕਚਹਿਰੀ, ਅੰਮ੍ਰਿਤਸਰ ਵਿਖੇ ਸਵੱਛਤਾ ਅਭਿਆਨ ਸਵੱਛਤਾ ਹੀ ਸੇਵਾ ਦੀ ਸੁਰੂਆਤ
ਕੇਂਦਰੀ ਜੇਲ੍ਹ ਅੰਮ੍ਰਿਤਸਰ ਮੈਡੀਕਲ ਕੈਂਪ ਲਗਾਇਆ: ਜੱਜ ਅਮਰਦੀਪ ਸਿੰਘ ਬੈਂਸ
ਸਿਵਲ ਸਰਜਨ ਵਲੋਂ ਵੱਖ-ਵੱਖ ਸਿਹਤ ਸੰਸਥਾਵਾਂ ਦੀ ਅਚਨਚੇਤ ਚੈਕਿੰਗ